ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੇਂਦਰ ਦੇ ਗਾਏ ਸੋਹਲੇ

author img

By

Published : Jun 1, 2022, 8:57 PM IST

ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੇਂਦਰ ਦੇ ਗਾਏ ਸੋਹਲੇ

ਪੰਜਾਬ ਦਾ ਮਾਹੌਲ ਦਿਨ ਬ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਇਸ ਨੂੰ ਲੈ ਨੇ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸਰਮਾ ਨੇ ਇਕ ਪ੍ਰੈਸ ਕਾਨਫਰੰਸ ਕੀਤੀ। ਜਿਸ 'ਚ ਉਨ੍ਹਾਂ ਨੇ ਕੇਜਰੀਵਾਲ ਅਤੇ ਰਾਘਵ ਚੱਢਾ 'ਤੇ ਨਿਸ਼ਾਨਾ ਸਾਧਿਆ ਹੈ।

ਚੰਡੀਗੜ੍ਹ : ਪੰਜਾਬ ਦਾ ਮਾਹੌਲ ਦਿਨ ਬ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਇਸ ਨੂੰ ਲੈ ਨੇ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸਰਮਾ ਨੇ ਇਕ ਪ੍ਰੈਸ ਕਾਨਫਰੰਸ ਕੀਤੀ। ਜਿਸ 'ਚ ਉਨ੍ਹਾਂ ਨੇ ਕੇਜਰੀਵਾਲ ਅਤੇ ਰਾਘਵ ਚੱਢਾ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਸਿੱਧੂ ਮੂਸੇਵਾਲਾ ਦੇ ਕਤਲ 'ਤੇ ਸੋਗ ਜਿਤਾਇਆ ਹੈ, ਇਸ ਦੇ ਨਾਲ ਹੀ ਉਨ੍ਹਾਂ ਨੇ 'ਆਪ' ਸਰਕਾਰ ਨੂੰ ਪੰਜਾਬ ਦੀ ਸੁਰੱਖਿਆ ਬਾਰੇ ਘੇਰਿਆ ਵੀ ਹੈ।

ਉਨ੍ਹਾਂ ਕਿਹਾ ਕੇਜਰੀਵਾਲ ਨੂੰ ਪੰਜਾਬ ਬਾਰੇ ਕੁਝ ਨਹੀਂ ਪਤਾ ਉਹ ਪੰਜਾਬ ਨੂੰ ਦਿੱਲੀ ਦੀ ਤਰ੍ਹਾਂ ਚਲਾਉਣਾ ਚਾਹੁੰਦੇ ਹਨ। ਉਨ੍ਹਾਂ ਨੇ 80 ਦੇ ਦਹਾਕੇ ਦਾ ਪੰਜਾਬ ਨਹੀਂ ਦੇਖਿਆ। ਉਨ੍ਹਾਂ ਕਿਹਾ ਕਿ ਸੁਰੱਖਿਆ ਵਾਪਸ ਲੈਣਾ ਜਾ ਨਾ ਲੈਣਾ ਇਹ ਸਰਕਾਰ ਦੇ ਅਖ਼ਤਿਆਰ ਹੈ ਪਰ ਇਸ ਤਰ੍ਹਾਂ ਸੁਰੱਖਿਆ ਨਾਲ ਜੁੜੀ ਹੋਈ ਨਿੱਜੀ ਗੱਲ ਦਾ ਮੀਡੀਆ 'ਚ ਪ੍ਰਚਾਰ ਕਰਨਾ ਸਰਾਸਰ ਗਲਤ ਹੈ। ਪੰਜਾਬ ਸਰਕਾਰ ਨੂੰ ਬਰਖਾਸਤ ਕੀਤਾ ਜਾਵੇ।

ਉਨ੍ਹਾਂ ਕਿਹਾ ਮੋਦੀ ਸਰਕਾਰ ਨੇ ਅੱਠ ਸਾਲਾਂ ਵਿੱਚ ਦੇਸ਼ ਦੀ ਸੇਵਾ ਕੀਤੀ ਹੈ। ਲੋਕਾਂ ਨੂੰ ਸਹੂਲਤਾਂ ਦਿੱਤੀਆਂ ਹਨ। ਹਰ ਵਰਗ ਦੇ ਵਿਕਾਸ ਲਈ ਕੰਮ ਕੀਤਾ। ਉਨ੍ਹਾਂ ਨੇ ਗੱਲਬਾਤ ਦੌਰਾਨ ਮੋਦੀ ਸਰਕਾਰ ਦੇ ਕੀਤੇ ਕੰਮਾਂ ਦਾ ਓਚੇਚੇ ਤੌਰ 'ਤੇ ਜ਼ਿਕਰ ਕੀਤਾ। ਉਨ੍ਹਾਂ ਕਿਹਾ ਹਰ ਗਰੀਬ ਨੂੰ ਭੋਜਨ ਅਤੇ ਮਕਾਨ ਦੇਣ ਦਾ ਮੋਦੀ ਸਰਕਾਰ ਨੇ ਕੰਮ ਕੀਤਾ ਹੈ। ਉਨ੍ਹਾਂ ਸਵੱਛਤਾ ਅਭਿਆਨ ਮਿਸ਼ਨ ਤਹਿਤ ਦੇਸ਼ ਵਿੱਚ 11 ਕਰੋੜ ਤੋਂ ਵੱਧ ਪਖਾਨੇ ਬਣਾਏ ਹਨ।

ਆਯੁਸ਼ਮਾਨ ਯੋਜਨਾ: ਜਲ ਜੀਵਨ ਮਿਸ਼ਨ ਤਹਿਤ ਦੇਸ਼ ਭਰ ਦੇ ਲੋਕਾਂ ਦੇ ਲਈ ਘਰ-ਘਰ ਤੱਕ ਪਾਣੀ ਪਹੁਚਾਇਆ ਹੈ। ਉਨ੍ਹਾਂ ਕਿਹਾ ਕਿ ਭਾਰਤ ਦੇ ਲੋਕਾਂ ਦੀ ਸਿਹਤ ਦਾ ਖਿਆਲ ਰੱਖਦੇ ਹੋਏ ਆਯੁਸ਼ਮਾਨ ਯੋਜਨਾ ਸ਼ੁਰੂ ਕੀਤੀ ਗਈ ਸੀ ਜੋ ਕਿ ਪੰਜਾਬ 'ਚ ਬੰਦ ਪਈ ਹੈ। ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਇਸ ਨੂੰ ਪੰਜਾਬ 'ਚ ਲਾਗੂ ਕੀਤਾ ਜਾਵੇ ਤਾਂ ਜੋ ਪੰਜਾਬ ਦੇ ਲੋਕ ਇਸ ਦਾ ਲਾਭ ਲੈ ਸਕਣ।

ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੇਂਦਰ ਦੇ ਗਾਏ ਸੋਹਲੇ

ਟੀਕਾਕਰਨ ਮੁਹਿੰਮ ਚਲਾਈ: ਭਾਰਤ 'ਚ ਕੋਰੋਨਾ ਮਹਾਂਮਾਰੀ ਆਉਣ 'ਤੇ ਮੋਦੀ ਸਰਕਾਰ ਨੇ ਟੀਕਾਕਰਨ ਮੁਹਿੰਮ ਚਲਾਈ। ਭਾਰਤ ਦੇ ਹਰ ਨਾਗਰਿਕ ਨੂੰ ਕੋਰੋਨਾ ਦਾ ਟੀਕਾ ਮੁਫਤ 'ਚ ਲਗਾਇਆ ਗਿਆ। ਮੋਦੀ ਸਰਕਾਰ ਦੀ ਅਗਵਾਈ 'ਚ ਭਾਰਤ ਨੇ ਇਹ ਟੀਕਾ ਦੂਜੇ ਦੇਸ਼ਾਂ ਨੂੰ ਵੀ ਭੇਜਿਆ ਭਾਰਤ ਹੀ ਨਹੀਂ ਮੋਦੀ ਸਰਕਾਰ ਨੇ ਹੋਰ ਮੁਲਕਾਂ ਦੇ ਲੋਕਾਂ ਦੀ ਵੀ ਕੋਰੋਨਾ ਨਾਲ ਲੜਨ 'ਚ ਮਦਦ ਕੀਤੀ।

ਸੋਇਲ ਹੈਲਥ ਕਾਰਡ ਸਕੀਮ: ਕਿਸਾਨਾਂ ਦੀ ਭਲਾਈ ਲਈ ਕੇਂਦਰ ਦੀ ਮੋਦੀ ਸਰਕਾਰ ਨੇ ਕਈ ਸਕੀਮਾਂ ਚਲਾਈਆਂ ਜਿਸ ਦਾ ਲਾਭ ਪੰਜਾਬ ਦੇ ਕਿਸਾਨਾਂ ਨੂੰ ਵੀ ਦਿੱਤਾ ਗਿਆ। ਫਸਲ ਬੀਮਾ ਯੋਜਨਾ ਤਹਿਤ ਕੰਮ ਕੀਤਾ, ਕਿਸਾਨ ਕ੍ਰੈਡਿਟ ਕਾਰਡ ਪ੍ਰਦਾਨ ਕੀਤੇ ਗਏ, Soil Health Card Scheme ਵੀ ਸ਼ੁਰੂ ਕੀਤੀ ਗਈ ਸੋਇਲ ਹੈਲਥ ਕਾਰਡ ਸਕੀਮ ਤਹਿਤ ਕਿਸਾਨਾਂ ਨੂੰ ਦਿੱਤੇ ਜਾਣ ਵਾਲੇ ਕਾਰਡ ਵਿੱਚ ਖੇਤ ਵਿੱਚ ਮਿੱਟੀ ਦੀ ਕਿਸਮ ਬਾਰੇ ਜਾਣਕਾਰੀ ਮਿਲਦੀ ਹੈ। ਜਿਸ ਕਾਰਨ ਕਿਸਾਨ ਆਪਣੀ ਜ਼ਮੀਨ ਦੀ ਮਿੱਟੀ ਦੀ ਗੁਣਵੱਤਾ ਦੇ ਆਧਾਰ 'ਤੇ ਚੰਗੀ ਫ਼ਸਲ ਦੀ ਕਾਸ਼ਤ ਕਰ ਸਕਦੇ ਹਨ।

ਹਰ ਘਰ ਤੱਕ ਰਸੋਈ ਗੈਸ ਪਹੁੰਚਾਏ : ਪੀਐੱਮ ਸਕੀਮ ਤਹਿਤ ਲੋਕਾਂ ਨੂੰ ਗੈਸ ਕੁਨੈਕਸ਼ਨ ਮਿਲਦੇ ਹਨ। ਜਿਸ ਦੀ ਮਦਦ ਨਾਲ ਲੱਖਾ ਘਰਾਂ ਦੀਆਂ ਰਸੋਈਆਂ 'ਚ ਰਸੋਈ ਗੈਸ ਪਹੁੰਚਾਏ ਗਏ ਹਨ।ਮਹਿਲਾ ਸਸ਼ਕਤੀਕਰਨ ਲਈ ਕੰਮ ਕੀਤਾ। ਦੇਸ਼ ਵਿੱਚ ਕਈ ਹਵਾਈ ਅੱਡੇ ਬਣਾਏ ਗਏ ਸਨ।ਪੰਜਾਬ ਵਿੱਚ ਵੀ ਲੋਕਾਂ ਨੂੰ ਇਨ੍ਹਾਂ ਸਕੀਮਾਂ ਦਾ ਲਾਭ ਮਿਲਿਆ ਹੈ।

ਪ੍ਰਧਾਨ ਮੰਤਰੀ ਆਵਾਸ ਯੋਜਨਾ: ਕੇਂਦਰ ਦੀ ਮੋਦੀ ਸਰਕਾਰ ਕਈ ਲੋਕ ਹਿੱਤ ਯੋਜਨਾਵਾਂ ਚਲਾ ਰਹੀ ਹੈ। ਪਰ ਜ਼ਿੰਦਗੀ ਜਿਊਣ ਲਈ ਸਭ ਤੋਂ ਜ਼ਰੂਰੀ ਚੀਜ਼ ਤੁਹਾਡਾ ਘਰ ਹੈ। ਪ੍ਰਧਾਨ ਮੰਤਰੀ ਆਵਾਸ ਯੋਜਨਾ ਨਾਲ ਜੁੜ ਕੇ ਦੇਸ਼ ਵਿੱਚ ਕਰੋੜਾਂ ਲੋਕਾਂ ਨੂੰ ਘਰ ਮਿਲੇ ਹਨ। ਦੱਸ ਦਈਏ ਕਿ ਇਸ ਸਰਕਾਰੀ ਯੋਜਨਾ ਰਾਹੀਂ ਦੋ ਕਰੋੜ ਤੋਂ ਵੱਧ ਲੋਕਾਂ ਨੂੰ ਪੱਕੇ ਮਕਾਨ ਮਿਲ ਚੁੱਕੇ ਹਨ। ਇਨ੍ਹਾਂ ਘਰਾਂ ਵਿੱਚ ਟਾਇਲਟ ਦੀ ਸਹੂਲਤ ਵੀ ਹੈ। ਇੰਨਾ ਹੀ ਨਹੀਂ ਉਨ੍ਹਾਂ ਕੋਲ ਬਿਜਲੀ ਦਾ ਕੁਨੈਕਸ਼ਨ ਵੀ ਹੈ।

ਕਰਤਾਰਪੁਰ ਲਾਂਘਾ ਖੋਲ੍ਹਿਆ:ਪੰਜਾਬ ਦੇ ਲੋਕਾਂ ਦੀਆ ਕਰਤਾਰਪੁਰ ਸਾਹਿਬ ਪ੍ਰਤੀ ਭਾਵਨਾਵਾਂ ਨੂੰ ਦੇਖਦੇ ਹੋਏ ਮੋਦੀ ਸਰਕਾਰ ਨੇ ਕਰਤਾਰਪੁਰ ਲਾਂਘਾ ਖੋਲ੍ਹਿਆ ਹੈ, ਜਿਸ ਕਾਰਨ ਸਿੱਖ ਸੰਗਤਾ ਕਰਤਾਪੁਰ ਸਾਹਿਬ ਜਾ ਕੇ ਦਰਸ਼ਨ ਕਰ ਰਹੀਆਂ ਹਨ। ਇਸ ਦੇ ਨਾਲ ਹੀ ਸਿੱਖ ਸੰਗਤ ਲਈ ਕਈ ਕੰਮ ਕੀਤੇ ਗਏ।

ਇਹ ਵੀ ਪੜ੍ਹੋ:- ਪੁੱਤ ਦੀਆਂ ਅਸਤੀਆਂ ਲੈ ਕੇ ਕੀਰਤਪੁਰ ਸਾਹਿਬ ਪੁੱਜੀ ਮਾਂ ਦੀ ਤਬੀਅਤ ਹੋਈ ਖਰਾਬ, ਕਿਹਾ- 'ਸਵਾਹ ਕੀਤਾ ਮੇਰਾ ਪੁੱਤ'

ETV Bharat Logo

Copyright © 2024 Ushodaya Enterprises Pvt. Ltd., All Rights Reserved.