ETV Bharat / state

Aman Arora met R.K Singh: ਮੰਤਰੀ ਅਮਨ ਅਰੋੜਾ ਨੇ ਪੰਜਾਬ ਦੇ ਵੱਖ-ਵੱਖ ਮੁੱਦਿਆਂ 'ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ

author img

By

Published : Feb 14, 2023, 7:20 PM IST

ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਬਿਜਲੀ, ਨਵੀਂ ਤੇ ਨਵਿਆਉਣਯੋਗ ਊਰਜਾ ਬਾਰੇ ਕੇਂਦਰੀ ਮੰਤਰੀ ਰਾਜ ਕੁਮਾਰ ਸਿੰਘ ਨਾਲ ਨਵੀਂ ਦਿੱਲੀ ਸਥਿਤ ਦਫ਼ਤਰ ਵਿਖੇ ਮੁਲਾਕਾਤ ਕਰਕੇ ਨਵਿਆਉਣਯੋਗ ਊਰਜਾ ਪ੍ਰਾਜੈਕਟਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ।

Aman Arora met R.K Singh
Aman Arora met R.K Singh

ਚੰਡੀਗੜ੍ਹ: ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਪੰਜਾਬ ਨੂੂੰ ਸਾਫ-ਸੁਥਰੀ ਅਤੇ ਵਾਤਾਵਰਣ-ਪੱਖੀ ਊਰਜਾ ਦੇ ਉਤਪਾਦਨ ਅਤੇ ਵਰਤੋਂ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਬਿਜਲੀ, ਨਵੀਂ ਤੇ ਨਵਿਆਉਣਯੋਗ ਊਰਜਾ ਬਾਰੇ ਕੇਂਦਰੀ ਮੰਤਰੀ ਰਾਜ ਕੁਮਾਰ ਸਿੰਘ ਨਾਲ ਨਵੀਂ ਦਿੱਲੀ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕਰਕੇ ਨਵਿਆਉਣਯੋਗ ਊਰਜਾ ਪ੍ਰਾਜੈਕਟਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ।

ਪੰਜਾਬ ਵਿੱਚ ਪਾਵਰ ਪ੍ਰਾਜੈਕਟਾਂ ਨੂੰ ਸਥਾਪਤ ਕਰਨ ਲਈ ਵਾਏਬਿਲਟੀ ਗੈਪ ਫਡਿੰਗ ਦੀ ਮੰਗ:- ਇਸ ਦੌਰਾਨ ਹੀ ਪੰਜਾਬ ਵਿੱਚ 100 ਮੈਗਾਵਾਟ ਦੇ ਬਾਇਓਮਾਸ ਪਾਵਰ ਪ੍ਰਾਜੈਕਟਾਂ ਨੂੰ ਸਥਾਪਤ ਕਰਨ ਲਈ ਵਾਏਬਿਲਟੀ ਗੈਪ ਫੰਡਿੰਗ (ਵੀ.ਜੀ.ਐਫ.) ਦੀ ਮੰਗ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੇਂਦਰੀ ਮੰਤਰੀ ਰਾਜ ਕੁਮਾਰ ਸਿੰਘ ਨੂੰ ਦੱਸਿਆ ਕਿ ਇਹ ਪ੍ਰਸਤਾਵਿਤ ਪ੍ਰਾਜੈਕਟ ਸਾਲਾਨਾ 10 ਲੱਖ ਟਨ ਝੋਨੇ ਦੀ ਪਰਾਲੀ ਦੀ ਖ਼ਪਤ ਕਰਨਗੇ। ਇਸ ਨਾਲ ਪਰਾਲੀ ਸਾੜਨ ਦੀ ਸਮੱਸਿਆ ਦਾ ਸਥਾਈ ਹੱਲ ਹੋਣ ਨਾਲ ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਉਣ ਵਿੱਚ ਵੀ ਮਦਦ ਮਿਲੇਗੀ। ਉਨ੍ਹਾਂ ਨੇ ਕੇਂਦਰੀ ਮੰਤਰੀ ਰਾਜ ਕੁਮਾਰ ਸਿੰਘ ਨੂੰ ਇਨ੍ਹਾਂ 100 ਮੈਗਾਵਾਟ ਦੇ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ 5 ਕਰੋੜ ਰੁਪਏ ਪ੍ਰਤੀ ਮੈਗਾਵਾਟ ਵੀ.ਜੀ.ਐਫ ਦੇਣ ਦੀ ਮੰਗ 'ਤੇ ਵਿਚਾਰ ਕਰਨ ਦੀ ਬੇਨਤੀ ਕੀਤੀ।



ਪੰਜਾਬ ਸਰਕਾਰ ਪਰਾਲੀ ਦੇ ਨਿਪਟਾਰੇ ਲਈ ਠੋਸ ਕਦਮ ਚੁੱਕ ਰਹੀ:- ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਰਾਜ ਕੁਮਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਰਾਲੀ ਨੂੰ ਈਂਧਣ ਵਜੋਂ ਵਰਤਣ ਲਈ ਠੋਸ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੇ ਸਹਿਯੋਗ ਨਾਲ ਪੰਜਾਬ ਨਵਿਆਉਣਯੋਗ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਭੂਮਿਕਾ ਨਿਭਾਅ ਸਕਦਾ ਹੈ ਜੋ ਸਾਰਿਆਂ ਦੇ ਹਿੱਤ ਵਿੱਚ ਹੋਵੇਗਾ।

ਅਮਨ ਅਰੋੜਾ ਵੱਲੋਂ ਵਿੱਤੀ ਤੇ ਤਕਨੀਕੀ ਸਹਾਇਤਾ ਦੀ ਮੰਗ:- ਇਸ ਦੌਰਾਨ ਹੀ ਮੰਤਰੀ ਅਮਨ ਅਰੋੜਾ ਨੇ ਸੂਬੇ ਵਿੱਚ ਬਾਇਓਮਾਸ ਸੋਲਰ ਹਾਈਬ੍ਰਿਡ ਪਾਵਰ ਪ੍ਰਾਜੈਕਟ ਸਥਾਪਤ ਕਰਨ ਲਈ ਵਿੱਤੀ ਅਤੇ ਤਕਨੀਕੀ ਸਹਾਇਤਾ ਦੀ ਮੰਗ ਵੀ ਕੀਤੀ। ਗਰੀਨ ਹਾਈਡ੍ਰੋਜਨ ਨਾਲ ਸਬੰਧਤ ਮੁੱਦਿਆਂ ਨੂੰ ਉਠਾਉਂਦਿਆਂ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਨੈਸ਼ਨਲ ਗਰੀਨ ਹਾਈਡ੍ਰੋਜਨ ਮਿਸ਼ਨ ਤਹਿਤ ਖੇਤੀ ਰਹਿੰਦ-ਖੂੰਹਦ ਆਧਾਰਤ ਗਰੀਨ ਹਾਈਡ੍ਰੋਜਨ ਪ੍ਰਾਜੈਕਟਾਂ ਨੂੰ ਸਥਾਪਤ ਕਰਨ ਲਈ ਤਕਨੀਕੀ ਅਤੇ ਵਿੱਤੀ ਸਹਾਇਤਾ ਪ੍ਰਦਾਨ ਕਰਨੀ ਚਾਹੀਦੀ ਹੈ।

ਕੇਂਦਰੀ ਮੰਤਰੀ ਵੱਲੋਂ ਸਾਰੇ ਮੁੱਦਿਆਂ ਨੂੰ ਵੀ ਜਲਦੀ ਹੱਲ ਕਰਨ ਦਾ ਭਰੋਸ:- ਇਸ ਦੌਰਾਨ ਹੀ ਕੇਂਦਰੀ ਮੰਤਰੀ ਆਰ.ਕੇ. ਸਿੰਘ ਨੇ ਪੰਜਾਬ ਦੇ ਕੈਬਨਿਟ ਮੰਤਰੀ ਨੂੰ ਭਰੋਸਾ ਦਿੱਤਾ ਕਿ ਮੰਤਰਾਲੇ ਵੱਲੋਂ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ ਵੀ.ਜੀ.ਐਫ. ਮੁਹੱਈਆ ਕਰਵਾਉਣ ਬਾਰੇ ਵਿਚਾਰ ਕਰਨ ਤੋਂ ਇਲਾਵਾ ਹੋਰ ਸਾਰੇ ਮੁੱਦਿਆਂ ਨੂੰ ਵੀ ਜਲਦੀ ਹੱਲ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨੈਸ਼ਨਲ ਗ੍ਰੀਨ ਹਾਈਡ੍ਰੋਜਨ ਮਿਸ਼ਨ ਤਹਿਤ ਪੰਜਾਬ ਨੂੰ ਪਸੰਦੀਦਾ ਰਾਜ ਵਜੋਂ ਵਿਚਾਰਿਆ ਜਾਵੇਗਾ।

ਇਹ ਵੀ ਪੜੋ:- MP Manish Tiwari: ਮਨੀਸ਼ ਤਿਵਾੜੀ ਨੇ ਪਾਰਲੀਮੈਂਟ ਵਿੱਚ ਚੁੱਕਿਆ ਕੋਲੇ ਦਾ ਮੁੱਦਾ, ਬਿਜਲੀ ਮਹਿੰਗੀ ਹੋਣ ਦਾ ਵੀ ਕੀਤਾ ਖੁਲਾਸਾ

ETV Bharat Logo

Copyright © 2024 Ushodaya Enterprises Pvt. Ltd., All Rights Reserved.