ETV Bharat / state

Complaints on issues of NRI Punjabis : ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ ਦਾਅਵਾ, ਸਰਕਾਰ ਕਰੇਗੀ ਐੱਨਆਰਆਈ ਪੰਜਾਬੀਆਂ ਦੇ ਮਸਲਿਆਂ ਦਾ ਛੇਤੀ ਨਿਪਟਾਰਾ

author img

By ETV Bharat Punjabi Team

Published : Oct 12, 2023, 9:40 PM IST

ਹੁਸ਼ਿਆਰਪੁਰ, ਬਠਿੰਡਾ, ਪਟਿਆਲਾ, ਜਗਰਾਓਂ ਅਤੇ ਗੁਰਦਾਸਪੁਰ (Complaints on issues of NRI Punjabis) ਵਿਖੇ 15, 18, 19, 22 ਅਤੇ 29 ਦਸਬੰਰ ਨੂੰ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ ਹੋਣਗੇ।

Cabinet Minister Kuldeep Dhaliwal's meeting with senior officials of NRI Affairs Department Punjab
Complaints on issues of NRI Punjabis : ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ ਦਾਅਵਾ, ਸਰਕਾਰ ਕਰੇਗੀ ਐਨਆਰਆਈ ਪੰਜਾਬੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਦਾ ਛੇਤੀ ਨਿਪਟਾਰਾ

ਚੰਡੀਗੜ : ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਅਤੇ ਸ਼ਿਕਾਇਤਾਂ ਨੂੰ ਛੇਤੀ ਅਤੇ ਤਸੱਲੀਬਖ਼ਸ਼ ਢੰਗ ਨਾਲ ਨਜਿੱਠਣ ਲਈ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਨਾਮਕ 5 ਪ੍ਰੋਗਰਾਮਾਂ ਦਾ ਆਯੋਜਨ ਕਰੇਗੀ। ਇਹ ਮਿਲਣੀ ਪ੍ਰੋਗਰਾਮ ਹੁਸ਼ਿਆਰਪੁਰ, ਬਠਿੰਡਾ, ਪਟਿਆਲਾ, ਜਗਰਾਓਂ ਅਤੇ ਗੁਰਦਾਸਪੁਰ ਵਿਖੇ ਕ੍ਰਮਵਾਰ 15, 18, 19, 22 ਅਤੇ 29 ਦਸਬੰਰ ਨੂੰ ਕਰਵਾਏ ਜਾਣਗੇ।

ਇਸ ਦਿਨ ਹੋਣਗੇ ਪ੍ਰੋਗਰਾਮ : ਚੰਡੀਗੜ੍ਹ ਵਿੱਚ ਐਨ.ਆਰ.ਆਈ. ਮਾਮਲੇ ਵਿਭਾਗ ਪੰਜਾਬ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਮਗਰੋਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ 15 ਦਸੰਬਰ ਨੂੰ ਹੁਸ਼ਿਆਰਪੁਰ ਵਿਖੇ ਹੋਣ ਵਾਲੀ ਮਿਲਣੀ ਵਿੱਚ ਹੁਸ਼ਿਆਰਪੁਰ, ਜਲੰਧਰ, ਐਸ.ਬੀ.ਐਸ. ਨਗਰ, ਕਪੂਰਥਲਾ ਆਦਿ ਜ਼ਿਲਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੇ ਮਸਲੇ ਤੇ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ। ਇਸੇ ਤਰਾਂ 18 ਦਸਬੰਰ ਨੂੰ ਬਠਿੰਡਾ ਵਿਖੇ ਬਠਿੰਡਾ, ਫਰੀਦਕੋਟ, ਮਾਨਸਾ, ਫਾਜ਼ਿਲਕਾ ਅਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਮਿਲਣੀ ਪ੍ਰੋਗਰਾਮ ਹੋਵੇਗਾ। ਉਨ੍ਹਾਂ ਦੱਸਿਆ ਕਿ 19 ਦਸੰਬਰ ਨੂੰ ਪਟਿਆਲਾ ਵਿਖੇ, ਪਟਿਆਲਾ, ਰੂਪਨਗਰ, ਐੱਸਏਐੱਸ ਨਗਰ, ਫਤਹਿਗੜ੍ਹ ਸਾਹਿਬ, ਸੰਗਰੂਰ ਅਤੇ ਮਲੇਰਕੋਟਲਾ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆ ਦੇ ਮਸਲੇ ਹੱਲ ਕੀਤੇ ਜਾਣਗੇ। ਇਸੇ ਤਰ੍ਹਾਂ 22 ਦਸੰਬਰ ਨੂੰ ਜਗਰਾਓਂ ਵਿਖੇ ਲੁਧਿਆਣਾ, ਬਰਨਾਲਾ, ਫਿਰੋਜ਼ਪੁਰ ਅਤੇ ਮੋਗਾ ਜਦਕਿ 29 ਦਸੰਬਰ ਨੂੰ ਗੁਰਦਾਸਪੁਰ ਵਿਖੇ ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ ਅਤੇ ਪਠਾਨਕੋਟ ਜ਼ਿਲ੍ਹਿਆਂ ਨੂੰ ਕਵਰ ਕੀਤਾ ਜਾਵੇਗਾ।

ਪੁਲਿਸ ਵਿੰਗ ਕੋਲ ਲਗਾਤਾਰ ਆਨਲਾਈਨ ਸ਼ਿਕਾਇਤਾਂ : ਧਾਲੀਵਾਲ ਨੇ ਦੱਸਿਆ ਕਿ ਵਿਭਾਗ ਨੇ ਪਿਛਲੇ ਸਾਲ ਦਸੰਬਰ, 2022 ਵਿੱਚ ਵੀ 5 ਸਫ਼ਲ ਮਿਲਣੀ ਪ੍ਰੋਗਰਾਮ ਕਰਵਾਏ ਸਨ, ਜਿਸ ਦੌਰਾਨ ਪ੍ਰਵਾਸੀ ਪੰਜਾਬੀਆਂ ਨੇ 605 ਵੱਖ-ਵੱਖ ਸ਼ਿਕਾਇਤਾਂ ਦਰਜ ਕਰਵਾਈਆਂ ਸਨ, ਜਿਨ੍ਹਾਂ ਨੂੰ ਹੱਲ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵੀ ਐਨ.ਆਰ.ਆਈ. ਪੁਲਿਸ ਵਿੰਗ ਕੋਲ ਲਗਾਤਾਰ ਆਨਲਾਈਨ ਸ਼ਿਕਾਇਤਾਂ ਆ ਰਹੀਆਂ ਹਨ, ਜਿਨ੍ਹਾਂ ਦਾ 15 ਐੱਨਆਰਆਈ ਪੁਲਿਸ ਥਾਣਿਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੂਬਾ ਪੱਧਰ ‘ਤੇ ਸਮਾਂਬੱਧ ਢੰਗ ਨਾਲ ਤਸੱਲੀਬਖ਼ਸ਼ ਹੱਲ ਕੀਤਾ ਜਾ ਰਿਹਾ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਵੱਖ-ਵੱਖ ਜ਼ਿਲਿਆਂ ‘ਚ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਪੀ.ਸੀ.ਐਸ. ਲੈਵਲ ਦੇ ਅਧਿਕਾਰੀ ਨੋਡਲ ਅਫ਼ਸਰ ਵਜੋਂ ਸੇਵਾਵਾਂ ਨਿਭਾ ਰਹੇ ਹਨ ਜੋ ਸਬੰਧਤਾਂ ਦੇ ਮਸਲਿਆਂ ਤੇ ਸ਼ਿਕਾਇਤਾਂ ਨੂੰ ਜ਼ਿਲਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਹੱਲ ਕਰਵਾਉਂਦੇ ਹਨ। ਉਨਾਂ ਕਿਹਾ ਕਿ ਪ੍ਰਵਾਸੀਆਂ ਪੰਜਾਬੀਆਂ ਦੇ ਸੂਬੇ ਵਿਚਲੇ ਮਸਲਿਆਂ ਨੂੰ ਨਜਿੱਠਣ ਲਈ ਪੂਰੀ ਤਰਾਂ ਗੰਭੀਰ ਹੈ ਅਤੇ ਇਨਾਂ ਨਾਲ ਸਬੰਧਤ ਕੋਈ ਵੀ ਵਿਸ਼ੇਸ਼ ਕੇਸ ਸਾਹਮਣੇ ਆਉਣ ‘ਤੇ ਸਬੰਧਤ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨਾਲ ਤਾਲਮੇਲ ਕੀਤਾ ਜਾਂਦਾ ਹੈ ਅਤੇ ਇਸ ਸਬੰਧੀ ਤੁਰੰਤ ਸਬੰਧਤ ਵਿਭਾਗ ਨੂੰ ਹਦਾਇਤਾਂ ਦਿੱਤੀਆਂ ਜਾਂਦੀਆਂ ਹਨ। (ਪ੍ਰੈੱਸ ਨੋਟ)

ETV Bharat Logo

Copyright © 2024 Ushodaya Enterprises Pvt. Ltd., All Rights Reserved.