ETV Bharat / state

Punjab Flood Affected: ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਹਲਕਾ ਪੱਟੀ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

author img

By

Published : Jul 10, 2023, 8:52 AM IST

ਪੰਜਾਬ ਦੇ ਟਰਾਂਸਪੋਰਟ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਪੱਟੀ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਸਥਿਤੀ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਗਿਆ।

Cabinet Minister Laljit Singh Bhullar visited the flood affected areas of Halka Patti
Cabinet Minister Laljit Singh Bhullar visited the flood affected areas of Halka Patti

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਡਿਪਟੀ ਕਮਿਸ਼ਨਰ ਤਰਨ ਤਾਰਨ ਬਲਦੀਪ ਕੌਰ ਅਤੇ ਹੋਰਨਾਂ ਜ਼ਿਲ੍ਹਾ ਅਧਿਕਾਰੀਆਂ ਨਾਲ ਅੱਜ ਪਿੰਡ ਕੋਟ ਬੁੱਢਾ, ਮੁੱਠਿਆਂਵਾਲਾ, ਸੀਤੋ ਮਹਿ ਝੁੱਗੀਆਂ, ਰਾਧਲਕੇ, ਭੰਗਾਲਾ, ਤੂਤ, ਝੁੱਗੀਆਂ ਪੀਰ ਬਖਸ਼, ਰਾਮ ਸਿੰਘ ਵਾਲਾ, ਝੁੱਗੀਆਂ ਨੱਥਾ ਸਿੰਘ ਅਤੇ ਝੁੱਗੀਆਂ ਨੂਰ ਮੁਹੰਮਦ, ਡੂਮਨੀ ਵਾਲਾ, ਜਲੋਕੇ, ਭਾਓ ਵਾਲ, ਭੋਜੋਕੇ, ਬੱਲੜ ਕੇ, ਰਸੂਲਪੁਰ, ਤਲਵੰਡੀ ਮੋਹਰ ਸਿੰਘ, ਕਿਲ੍ਹਾ ਪਤੀ, ਬੰਗਲਾ ਰਾਏ ਆਦਿ ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਪਾਣੀ ਨਾਲ ਪ੍ਰਭਾਵਿਤ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ। ਉਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਅਤੇ ਕਿਸਾਨਾਂ ਦੀ ਹਰ ਪੱਖੋਂ ਮਦਦ ਯਕੀਨੀ ਬਣਾਉਣ ਲਈ ਕਿਹਾ।



ਉਨ੍ਹਾਂ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਖੇਤਾਂ ਅਤੇ ਰਿਹਾਇਸ਼ੀ ਖੇਤਰਾਂ ਵਿੱਚ ਜਮ੍ਹਾਂ ਹੋਏ ਬਰਸਾਤੀ ਪਾਣੀ ਦੀ ਨਿਕਾਸੀ ਲਈ ਪਹਿਲ ਦੇ ਆਧਾਰ 'ਤੇ ਪ੍ਰਬੰਧ ਕੀਤੇ ਜਾਣ। ਟਰਾਂਸਪੋਰਟ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਹੜ੍ਹਾਂ ਦੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਸਾਰੇ ਪ੍ਰਬੰਧ ਕੀਤੇ ਹੋਏ ਹਨ।

Cabinet Minister Laljit Singh Bhullar visited the flood affected areas of Halka Patti
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਹਲਕਾ ਪੱਟੀ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਉਹਨਾਂ ਕਿਹਾ ਕਿ ਪਿਛਲੇ ਦਿਨਾਂ ਤੋਂ ਮੈਦਾਨੀ ਅਤੇ ਪਹਾੜੀ ਖੇਤਰਾਂ ਵਿੱਚ ਪੈ ਰਹੀ ਭਾਰੀ ਬਾਰਸ਼ ਕਾਰਨ ਜ਼ਿਲ੍ਹਾ ਤਰਨ ਤਾਰਨ ਵਿਚੋਂ ਲੰਘਦੇ ਦਰਿਆਵਾਂ ਅਤੇ ਨਾਲਿਆਂ ਦੇ ਪਾਣੀ ਦਾ ਪੱਧਰ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਅਜੇ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਪ੍ਰਸ਼ਾਸਨ ਵੱਲੋਂ ਪੂਰੀ ਚੌਕਸੀ ਵਰਤੀ ਜਾ ਰਹੀ ਹੈ। ਉਨ੍ਹਾਂ ਪਾਣੀ ਨਾਲ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਨੂੰ ਕਿਹਾ ਕਿ ਪੰਜਾਬ ਸਰਕਾਰ ਕਿਸੇ ਵੀ ਹੰਗਾਮੀ ਹਾਲਤ ਦਾ ਸਾਹਮਣਾ ਕਰਨ ਲਈ ਪੂਰੀ ਤਰਾਂ ਤਿਆਰ ਹੈ।


ਇਸ ਮੌਕੇ ਡਿਪਟੀ ਕਮਸ਼ਿਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਕਿਹਾ ਕਿ ਉਹ ਚੌਕਸੀ ਰੱਖਣ ਅਤੇ ਜਦੋਂ ਵੀ ਕਿਤੇ ਉਨ੍ਹਾਂ ਨੂੰ ਪਾਣੀ ਦਾ ਪੱਧਰ ਵੱਧਦਾ ਦਿਖਾਈ ਦੇਵੇ ਤਾਂ ਉਹ ਤੁਰੰਤ ਜ਼ਿਲ੍ਹਾ ਪੱਧਰੀ ਫਲੱਡ ਕੰਟਰੋਲ ਰੂਮ ਦੇ ਨੰਬਰ 01852-224107 'ਤੇ ਸੂਚਨਾ ਦੇਣ। (ਪ੍ਰੈੱਸ ਨੋਟ)

ETV Bharat Logo

Copyright © 2024 Ushodaya Enterprises Pvt. Ltd., All Rights Reserved.