ETV Bharat / state

ਗੁਰਪਤਵੰਤ ਪੰਨੂ ਦੀ ਏਅਰ ਇੰਡੀਆ ਨੂੰ ਧਮਕੀ ਮਗਰੋਂ ਕੈਨੇਡਾ ਸਰਕਾਰ ਦੀ ਕਾਰਵਾਈ, ਟੋਰਾਂਟੋ ਏਅਰਪੋਟ 'ਤੇ 10 ਸ਼ੱਕੀਆਂ ਨੂੰ ਹਿਰਾਸਤ 'ਚ ਲਿਆ

author img

By ETV Bharat Punjabi Team

Published : Nov 11, 2023, 11:39 AM IST

Canada Action Against khalistani Pannu: ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਪੰਨੂ ਨੇ ਏਅਰ ਇੰਡੀਆ ਦੀਆਂ ਫਲਾਈਟਾਂ ਨੂੰ ਨਿਸ਼ਾਨਾ ਬਣਾਉਣ ਸਬੰਧੀ ਧਮਕੀ ਭਰੀ ਵੀਡੀਓ ਜਾਰੀ ਕੀਤੀ ਤਾਂ ਸੁਰੱਖਿਆ ਏਜੰਸੀਆਂ ਅਲਰਟ ਹੋ ਗਈਆਂ। ਇਸ ਦੇ ਤਹਿਤ ਹੁਣ ਕੈਨੇਡਾ ਸਰਕਾਰ ਨੇ ਟੋਰਾਂਟੋ ਏਅਰਪੋਟ ਉੱਤੇ ਕਾਰਵਾਈ ਕਰਦਿਆਂ 10 ਸ਼ੱਕੀਆਂ ਨੂੰ ਫਲਾਈਟ ਵਿੱਚ ਚੜ੍ਹਨ ਤੋਂ ਰੋਕਦਿਆਂ ਹਿਰਾਸਤ ਵਿੱਚ ਲੈ ਲਿਆ। (RCMP Caught 10 Suspects From Toronto Airport)

10 suspects prevented from boarding Air India flight in Toronto after bomb threat
ਗੁਰਪਤਵੰਤ ਪੰਨੂ ਦੀ ਧਮਕੀ ਮਗਰੋਂ ਕੈਨੇਡਾ ਸਰਕਾਰ ਦੀ ਕਾਰਵਾਈ,ਟੋਰਾਂਟੋ ਏਅਰਪੋਟ 'ਤੇ 10 ਸ਼ੱਕੀਆਂ ਨੂੰ ਹਿਰਾਸਤ 'ਚ ਲਿਆ, ਏਅਰ ਇੰਡਆ ਨੂੰ ਟਾਰਗੇਟ ਕਰਨ ਦੀ ਦਿੱਤੀ ਸੀ ਧਮਕੀ

ਚੰਡੀਗੜ੍ਹ: ਵਿਦੇਸ਼ ਦੀ ਧਰਤੀ ਉੱਤੇ ਪਨਾਹ ਲੈਕੇ ਭਾਰਤ ਵਿਰੁੱਧ ਕਾਰਵਾਈ ਨੂੰ ਅੰਜਾਮ ਦੇਣ ਦੀ ਅਕਸਰ ਕੋਸ਼ਿਸ਼ ਕਰਨ ਵਾਲੇ (Banned organization Sikhs for Justice) ਪਾਬੰਦੀਸ਼ੁਦਾ ਸੰਗਠਨ ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਪੰਨੂ ਨੇ ਬੀਤੇ ਦਿਨੀ ਭਾਰਤ ਵਿਰੋਧੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਪੋਸਟ ਕੀਤੀ। ਇਸ ਪੋਸਟ ਰਾਹੀਂ ਉਸ ਨੇ ਭਾਰਤ ਅਤੇ ਹੋਰ ਦੇਸ਼ਾਂ ਵਿੱਚ ਏਅਰ ਇੰਡੀਆ ਦੀਆਂ ਫਲਾਈਟਾਂ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ ਦਿੱਤੀ। ਇਸ ਧਮਕੀ ਮਗਰੋਂ ਭਾਰਤ ਅਤੇ ਕੈਨੇਡਾ ਦੀਆਂ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਚੌਕਸ ਹੋ ਗਈਆਂ।

ਟੋਰਾਂਟੋ ਏਅਰਪੋਟ ਉੱਤੇ ਘੇਰੇ ਸ਼ੱਕੀ: ਗੁਰਪਤਵੰਤ ਪੰਨੂ ਦੀ ਧਮਕੀ ਮਗਰੋਂ ਕੈਨੇਡਾ ਦੇ ਟੋਰਾਂਟੋ ਏਅਰਪੋਟ (Toronto Airport) ਉੱਤੇ ਫਲਾਈਟ ਲੈਣ ਦੀ ਕੋਸ਼ਿਸ਼ ਕਰ ਰਹੇ 10 ਸ਼ੱਕੀਆਂ ਨੂੰ ਸੁਰੱਖਿਆ ਅਮਲੇ ਨੇ ਹਿਰਾਸਤ ਵਿੱਚ ਲੈਂਦਿਆਂ (10 suspects detained by security personnel) ਫਲਾਈਟ ਵਿੱਚ ਚੜ੍ਹਨ ਤੋਂ ਰੋਕ ਦਿੱਤਾ। ਇਸ ਤੋਂ ਬਾਅਦ ਅਧਿਕਾਰੀ ਉਨ੍ਹਾਂ ਨੂੰ ਪੁੱਛਗਿੱਛ ਲਈ ਨਾਲ ਲੈ ਗਏ। ਦੱਸ ਦੇਈਏ ਕਿ ਇਹ ਕਾਰਵਾਈ ਆਰ.ਸੀ.ਐਮ.ਪੀ. ਵੱਲੋਂ ਕੀਤੀ ਗਈ ਹੈ ਪਰ ਹੁਣ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਉਕਤ ਮੁਲਜ਼ਮ ਕੋਲੋਂ ਕੀ ਬਰਾਮਦ ਹੋਇਆ ਹੈ। ਸਾਰੇ ਮੁਲਜ਼ਮ ਕੈਨੇਡਾ ਤੋਂ ਏਅਰ ਇੰਡੀਆ ਦੀ ਫਲਾਈਟ (Air India flight) ਵਿੱਚ ਸਵਾਰ ਹੋਣ ਜਾ ਰਹੇ ਸਨ।

ਪੰਨੂ ਨੇ ਦਿੱਤੀ ਏਅਰ ਇੰਡੀਆ ਨੂੰ ਟਾਰਗੇਟ ਕਰਨ ਦੀ ਚਿਤਾਵਨੀ: ਅੱਤਵਾਦੀ ਪੰਨੂ ਨੇ ਵੀਡੀਓ ਜਾਰੀ ਕਰਦਿਆਂ ਕਿਹਾ ਹੈ ਕਿ 19 ਨਵੰਬਰ ਨੂੰ ਏਅਰ ਇੰਡੀਆ ਦੇ ਜਹਾਜ਼ਾਂ ਨੂੰ ਵਿਸ਼ਵ ਪੱਧਰ 'ਤੇ ਨਿਸ਼ਾਨਾ ਬਣਾਇਆ ਜਾਵੇਗਾ ਅਤੇ ਉਨ੍ਹਾਂ ਨੂੰ ਉੱਡਣ ਨਹੀਂ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਪੰਨੂ ਨੇ 19 ਨਵੰਬਰ ਨੂੰ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਟਾਰਗੇਟ ਕਰਨ ਦੀ ਧਮਕੀ ਦਿੱਤੀ। ਇਸ ਵਿੱਚ ਪੰਨੂ ਨੇ ਆਪਣੇ ਇਰਾਦਿਆਂ ਬਾਰੇ ਦੱਸਦਿਆਂ ਕਿਹਾ ਕਿ 19 ਨਵੰਬਰ ਉਹੀ ਦਿਨ ਹੈ ਜਿਸ ਦਿਨ ਕ੍ਰਿਕਟ ਵਿਸ਼ਵ ਕੱਪ ਦਾ ਫਾਈਨਲ (Cricket World Cup Final) ਹੈ ਅਤੇ ਉਹ ਇਸ ਮੈਚ ਨੂੰ ਵੀ ਨਿਸ਼ਾਨ ਬਣਾਵਾਗੇ। ਅੱਤਵਾਦੀ ਪੰਨੂ ਵੱਲੋਂ ਜਾਰੀ ਵੀਡੀਓ 'ਚ ਕਿਹਾ ਗਿਆ ਹੈ ਕਿ ਭਾਰਤ ਨੇ ਸਿੱਖਾਂ 'ਤੇ ਹਮੇਸ਼ਾ ਹੀ ਤਸ਼ੱਦਦ ਕੀਤਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.