ETV Bharat / state

ਕੈਪਟਨ ਅਮਰਿੰਦਰ ਸਿੰਘ ਤੇ ਸੁਨੀਲ ਜਾਖੜ ਭਾਜਪਾ ਦੀ ਕੌਮੀ ਕਾਰਜਕਾਰਨੀ ਦੇ ਮੈਂਬਰ ਨਿਯੁਕਤ

author img

By

Published : Dec 2, 2022, 3:23 PM IST

Updated : Dec 2, 2022, 4:22 PM IST

Amarinder Singh members of BJP National Executive
Amarinder Singh members of BJP National Executive

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਨੂੰ ਭਾਜਪਾ ਦੀ ਕੌਮੀ ਕਾਰਜਕਾਰਨੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। Amarinder Singh members of BJP National Executive

ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਨੂੰ ਭਾਜਪਾ ਦੀ ਕੌਮੀ ਕਾਰਜਕਾਰਨੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। Amarinder Singh members of BJP National Executive ਇਸ ਦੌਰਾਨ ਹੀ ਜੈਵੀਰ ਸ਼ੇਰਗਿੱਲ ਨੂੰ ਇਸ ਕੌਮੀ ਕਮੇਟੀ ਦਾ ਬੁਲਾਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਦੱਸ ਦਈਏ ਕਿ ਮਨੋਰੰਜਨ ਕਾਲੀਆ, ਅਮਨਜੋਤ ਕੌਰ ਰਾਮੂਵਾਲੀਆ, ਰਾਣਾ ਗੁਰਮੀਤ ਸੋਢੀ, ਨੂੰ ਭਾਜਪਾ ਦੀ ਕੌਮੀ ਕਾਰਜ ਕਮੇਟੀ ਵਿਸ਼ੇਸ਼ ਸੱਦਾ ਦਿੱਤਾ ਗਿਆ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਬਣਾਈ ਸੀ ਨਵੀਂ ਪਾਰਟੀ:- ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੀ ਵੱਖਰੀ ਸਿਆਸੀ ਪਾਰਟੀ 'ਪੰਜਾਬ ਲੋਕ ਕਾਂਗਰਸ' ਦਾ ਗਠਨ ਕੀਤਾ ਗਿਆ ਸੀ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਨੇ ਭਾਜਪਾ ਨਾਲ ਤਾਲਮੇਲ ਕਰਕੇ ਟਿਕਟਾਂ ਦੀ ਵੰਡ ਵਿੱਚ ਅਹਿਮ ਭੂਮਿਕਾ ਨਿਭਾਈ ਸੀ ਤੇ ਹੋਰ ਪਾਰਟੀਆਂ ਨਾਲ ਤਾਲਮੇਲ ਕਰਕੇ ਵੋਟਾਂ ਲੜੀਆਂ ਸਨ। ਪਰ ਆਪ ਦੀ ਹਨ੍ਹੇਰੀ ਅੱਗ ਕੋਈ ਵੀ ਪਾਰਟੀ ਨਹੀਂ ਟਿੱਕ ਪਾਈ ਸੀ।

ਕੈਪਟਨ ਅਮਰਿੰਦਰ ਸਿੰਘ ਭਾਜਪਾ 'ਚ ਸ਼ਾਮਿਲ ਹੋਏ :- ਜਾਣਕਾਰੀ ਅਨੁਸਾਰ ਦੱਸ ਦਈਏ ਕਿ 19 ਸਿਤੰਬਰ 2022 ਨੂੰ ਸਾਬਕਾ ਮੁੱਖ ਕੈਪਟਨ ਅਮਰਿੰਦਰ ਸਿੰਘ ਰਸਮੀ ਤੌਰ ਉੱਤੇ ਭਾਜਪਾ ਵਿੱਚ ਸ਼ਾਮਲ ਹੋਏ ਸਨ। ਜਿਸ ਦਾ ਭਾਜਪਾ ਦੀ ਕੌਮੀ ਲੀਡਰਸਿਪ ਵੱਲੋਂ ਭਰਵਾ ਸਵਾਗਤ ਕੀਤਾ ਗਿਆ ਸੀ। ਇਸ ਦੌਰਾਨ ਸਾਬਕਾ ਵਿਧਾਇਕ ਪ੍ਰੇਮ ਮਿੱਤਲ, ਸਾਬਕਾ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ, ਸਾਬਕਾ ਸੰਸਦ ਮੈਂਬਰ ਅਮਰੀਕ ਸਿੰਘ ਆਲੀਵਾਲ, ਕੇਵਲ ਸਿੰਘ,ਬਲਬੀਰ ਰਾਣੀ ਸੋਢੀ, ਹਰਚੰਦ ਕੌਰ, ਭਾਜਪਾ ਵਿੱਚ ਸ਼ਾਮਲ ਹੋਏ ਸਨ।

ਇਹ ਵੀ ਪੜੋ:- ਗੈਂਗਸਟਰ ਗੋਲਡੀ ਬਰਾੜ ਦੀ ਹੋਈ ਗ੍ਰਿਫ਼ਤਾਰੀ, ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਪੁਸ਼ਟੀ

Last Updated :Dec 2, 2022, 4:22 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.