ETV Bharat / state

ਆਮ ਆਦਮੀ ਕਲੀਨਿਕਾਂ ਦੀ ਕੇਂਦਰ ਵੱਲੋਂ ਸ਼ਲਾਘਾ, ਕਿਹਾ - "ਵਧੀਆਂ ਦਿੱਤੀਆਂ ਜਾ ਰਹੀਆਂ ਸਹੂਲਤਾਂ"

author img

By

Published : Nov 14, 2022, 12:10 PM IST

ਸੀਐੱਮ ਭਗਵੰਤ ਮਾਨ ਵੱਲੋਂ ਦਿੱਲੀ ਦੀ ਤਰਜ਼ ਉੱਤੇ ਖੋਲ੍ਹੇ ਗਏ ਆਮ ਆਦਮੀ ਕਲੀਨਿਕਾਂ ਦੀ ਸ਼ਲਾਘਾ ਕੀਤੀ। ਦੱਸ ਦਈਏ ਕਿ ਕੇਂਦਰ ਸਰਕਾਰ ਨੇ ਸਟਾਫ ਦੇ ਨਾਲ ਨਾਲ ਦਿੱਤੀਆਂ ਸਿਹਤ ਸਹੂਲਤਾਂ ਦੀ ਵੀ ਸ਼ਲਾਘਾ ਕੀਤੀ।

Centre praises Aam Aadmi clinics
ਆਮ ਆਦਮੀ ਕਲੀਨਿਕਾਂ ਦੀ ਕੇਂਦਰ ਵੱਲੋਂ ਸ਼ਲਾਘਾ

ਚੰਡੀਗੜ੍ਹ: ਪੰਜਾਬ ਦੀ ਮਾਨ ਸਰਕਾਰ ਵੱਲੋਂ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ। ਪੰਜਾਬ ਸਰਕਾਰ ਵੱਲੋਂ ਖੋਲ੍ਹੇ ਗਏ ਆਮ ਆਦਮੀ ਕਲੀਨਿਕਾਂ ਨੂੰ ਦਿੱਲੀ ਦੀ ਤਰਜ਼ ਉੱਤੇ ਖੋਲ੍ਹਿਆ ਗਿਆ ਹੈ। ਜਿਨ੍ਹਾਂ ਦੀ ਸ਼ਲਾਘਾ ਹੁਣ ਕੇਂਦਰ ਸਰਕਾਰ ਵੱਲੋਂ ਵੀ ਕੀਤੀ ਗਈ ਹੈ। ਇਨ੍ਹਾਂ ਹੀ ਹੀਂ ਬਿਹਤਰ ਸਹੂਲਤਾਂ ਦੇ ਨਾਲ ਸਟਾਫ਼ ਦੀ ਵੀ ਸ਼ਲਾਘਾ ਕੀਤੀ ਗਈ ਹੈ। ਜਿਸ ਸਬੰਧੀ ਆਮ ਆਦਮੀ ਪਾਰਟੀ ਪੰਜਾਬ ਵੱਲੋਂ ਟਵੀਟ ਵੀ ਕੀਤਾ ਗਿਆ ਹੈ।

ਕੇਂਦਰ ਸਰਕਾਰ ਨੇ ਕੀਤੀ ਸ਼ਲਾਘਾ: ਆਮ ਆਦਮੀ ਪਾਰਟੀ ਪੰਜਾਬ ਵੱਲੋਂ ਕੀਤੇ ਗਏ ਟਵੀਟ ਵਿੱਚ ਕਿਹਾ ਗਿਆ ਹੈ ਕਿ ਸਾਡਾ ਖ਼ੁਆਬ-ਸਿਹਤਮੰਦ ਤੇ ਤੰਦਰੁਸਤ ਪੰਜਾਬ ਹੈ। ਪੰਜਾਬ ਦੇ ਆਮ ਆਦਮੀ ਕਲੀਨਿਕਾਂ ਦੀ ਕੇਂਦਰ ਸਰਕਾਰ ਨੇ ਸ਼ਲਾਘਾ ਵੀ ਕੀਤੀ ਹੈ। ਇਨ੍ਹਾਂ ਹੀ ਨਹੀਂ ਬਿਹਤਰ ਸਹੂਲਤਾਂ ਦੇ ਨਾਲ ਸਟਾਫ਼ ਦੀ ਵੀ ਪ੍ਰਸ਼ੰਸ਼ਾ ਕੀਤੀ ਗਈ। ਪੂਰੇ ਦੇਸ਼ ਵਿੱਚ ਆਮ ਆਦਮੀ ਕਲੀਨਿਕ ਪਸੰਦੀਦਾ ਬਣ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬੀਆਂ ਨੂੰ ਮਿਆਰੀ ਸਿਹਤ ਸਹੂਲਤਾਂ ਅਤੇ ਮੁਫ਼ਤ ਇਲਾਜ਼ ਪ੍ਰਦਾਨ ਕਰਨ ਲਈ ਮਾਨ ਸਰਕਾਰ ਵਚਨਬੱਧ ਹੈ।

Centre praises Aam Aadmi clinics
ਆਮ ਆਦਮੀ ਕਲੀਨਿਕਾਂ ਦੀ ਕੇਂਦਰ ਵੱਲੋਂ ਸ਼ਲਾਘਾ

ਰੀਵਿਊ ਮਿਸ਼ਨ ਦੀ ਸਮੀਖਿਆ ਰਿਪੋਰਟ: ਦੱਸ ਦਈਏ ਕਿ ਭਾਰਤ ਸਰਕਾਰ ਸੂਬਿਆਂ ਵਿੱਚ ਕੌਮੀ ਸਿਹਤ ਮਿਸ਼ਨ ਰਾਹੀ ਸਰਕਾਰਾਂ ਦੀਆਂ ਕਾਰਗੁਜ਼ਾਰੀਆਂ ਉੱਤੇ ਨਿਗ੍ਹਾ ਰੱਖਦੀ ਹੈ ਜਿਸ ਦੇ ਤਹਿਤ ਸਾਂਝੀ ਰੀਵਿਊ ਮਿਸ਼ਨ ਦੀ ਸਮੀਖਿਆ ਰਿਪੋਰਟ ਸਾਹਮਣੇ ਆਈ ਜਿਸ ਤੋਂ ਬਾਅਦ ਕੇਂਦਰ ਸਰਕਾਰ ਨੇ ਆਮ ਆਦਮੀ ਕਲੀਨਿਕਾਂ ਦੀ ਸ਼ਲਾਘਾ ਕੀਤੀ।

ਲੈਬ ਟੈਸਟ ਅਤੇ ਦਵਾਈਆਂ ਮੁਫ਼ਤ ਉਪਲਬਧ: ਰਿਪੋਰਟ ਤੋਂ ਬਾਅਦ ਕੇਂਦਰ ਸਰਕਾਰ ਨੇ ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਦੀ ਕਾਰਗੁਜ਼ਾਰੀ ਉੱਤੇ ਸੰਤੁਸ਼ਟੀ ਜਾਹਿਰ ਕੀਤੀ ਹੈ ਅਤੇ ਕਿਹਾ ਕਿ ਕਲੀਨਿਕਾਂ ਵਿੱਚ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਦੀਆਂ ਟੀਮਾਂ ਨਾਲ ਕੰਮ ਸੁਚਾਰੂ ਢੰਗ ਨਾਲ ਚਲਾਇਆ ਜਾ ਰਿਹਾ ਹੈ। ਨਾਲ ਹੀ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿੱਚ ਵੱਖ-ਵੱਖ ਲੈਬ ਟੈਸਟ ਅਤੇ ਦਵਾਈਆਂ ਮੁਫ਼ਤ ਉਪਲਬਧ ਹਨ।

ਇਹ ਵੀ ਪੜੋ: ਰਾਮ ਰਹੀਮ ਨੂੰ ਪੈਰੋਲ ਦਿੱਤੇ ਜਾਣ ਦਾ ਮਾਮਲਾ, ਹਾਈਕੋਰਟ ਵਿੱਚ ਅੱਜ ਹੋਵੇਗੀ ਸੁਣਵਾਈ

ETV Bharat Logo

Copyright © 2024 Ushodaya Enterprises Pvt. Ltd., All Rights Reserved.