ETV Bharat / state

ਟ੍ਰਾਂਸਪੋਰਟ ਵਿਭਾਗ ਨੇ ਰਾਜਸਥਾਨ ਤੇ ਜੰਮੂ-ਕਸ਼ਮੀਰ ਦੀਆਂ ਦੋ ਬੱਸਾਂ ਦਾ ਕੀਤਾ 50-50 ਹਜ਼ਾਰ ਦਾ ਚਲਾਨ, ਪੜ੍ਹੋ ਕਿਉਂ ਹੋਈ ਇਹ ਕਾਰਵਾਈ

author img

By

Published : Jun 13, 2023, 5:53 PM IST

Challans of buses of other states not paying state tax
ਟ੍ਰਾਂਸਪੋਰਟ ਵਿਭਾਗ ਨੇ ਰਾਜਸਥਾਨ ਅਤੇ ਜੰਮੂ ਕਸ਼ਮੀਰ ਦੀਆਂ ਦੋ ਬੱਸਾਂ ਦਾ ਕੀਤਾ 50-50 ਹਜ਼ਾਰ ਦਾ ਚਲਾਨ, ਪੜ੍ਹੋ ਕਿਉਂ ਹੋਈ ਇਹ ਕਾਰਵਾਈ

ਸਟੇਟ ਟੈਕਸ ਨਾ ਦੇ ਕੇ ਸੂਬੇ ਵਿੱਚ ਚੱਲਣ ਵਾਲੀਆਂ ਦੂਜੇ ਸੂਬੇ ਦੀਆਂ ਬੱਸਾਂ ਦਾ ਪੰਜਾਬ ਦੇ ਟ੍ਰਾਂਸਪੋਰਟ ਵਿਭਾਗ ਵੱਲੋਂ ਚਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕਈ ਬੱਸ ਕੰਡਕਟਰਾਂ ਉੱਤੇ ਵੀ ਕਾਰਵਾਈ ਕੀਤੀ ਗਈ ਹੈ। ਇਹ ਜਾਣਕਾਰੀ ਟ੍ਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਦਿੱਤੀ ਹੈ।

ਚੰਡੀਗੜ੍ਹ : ਪੰਜਾਬ ਟ੍ਰਾਂਸਪੋਰਟ ਵਿਭਾਗ ਵਲੋਂ ਬਣਾਏ ਗਏ ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਬਿਨਾਂ ਟੈਕਸ ਤੋਂ ਚਲ ਰਹੀਆਂ ਦੂਜੇ ਸੂਬਿਆਂ ਦੀਆਂ ਦੋ ਬੱਸਾਂ ਦੇ 50-50 ਹਜ਼ਾਰ ਰੁਪਏ ਦੇ ਚਲਾਨ ਕੀਤੇ ਗਏ ਹਨ। ਇਸ ਤੋਂ ਇਲਾਵਾ ਸਵਾਰੀਆਂ ਤੋਂ ਪੈਸੇ ਲੈ ਕੇ ਟਿਕਟ ਨਾ ਦੇਣ ਵਾਲੇ ਤਿੰਨ ਬੱਸ ਕੰਡਕਟਰਾਂ ਉੱਤੇ ਵੀ ਕਾਰਵਾਈ ਕੀਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੂਬੇ ਵਿੱਚ ਜਨਤਕ ਬੱਸ ਸੇਵਾ ਨੂੰ ਹੋਰ ਬਿਹਤਰ ਬਣਾਉਣ ਲ਼ਈ ਟਰਾਂਸਪੋਰਟ ਵਿਭਾਗ 'ਚੋਂ ਭ੍ਰਿਸ਼ਟਾਚਾਰ ਖਤਮ ਕੀਤਾ ਜਾ ਰਿਹਾ ਹੈ। ਇਸੇ ਲ਼ਈ ਮਨਿਸਟਰਜ਼ ਫ਼ਲਾਇੰਗ ਸਕੁਐਡ ਬਣਾਇਆ ਗਿਆ ਹੈ।

ਬਿਨਾਂ ਸਟੇਟ ਟੈਕਸ ਭਰੇ ਚੱਲਦੀਆਂ ਸੀ ਦੋ ਬੱਸਾਂ : ਮਿਲੀਆਂ ਦੋ ਉਨ੍ਹਾਂ ਦੱਸਿਆ ਕਿ ਲੁਧਿਆਣਾ ਬੱਸ ਸਟੈਂਡ ਦੇ ਬਾਹਰ ਇਸ ਅਮਲੇ ਵੱਲੋਂ ਬੱਸਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਰਾਜਸਥਾਨ ਦੀ ਅਤੇ ਜੰਮੂ-ਕਸ਼ਮੀਰ ਦੀ ਸਲੀਪਰ ਬੱਸ ਬਿਨਾਂ ਸਟੇਟ ਟੈਕਸ ਤੋਂ ਮਿਲੀ ਹੈ। ਬੱਸ ਚਾਲਕ ਕੋਲ ਇਸ ਨਾਲ ਸਬੰਧੀ ਕੋਈ ਵੀ ਕਾਗਜ ਨਹੀਂ ਮਿਲਿਆ ਹੈ। ਇਨ੍ਹਾਂ ਦੋਵੇਂ ਬੱਸਾਂ ਦੇ ਮੌਕੇ ਉੱਤੇ ਹੀ 50-50 ਹਜਾਰ ਰੁਪਏ ਦੇ ਚਲਾਨ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਫ਼ਲਾਇੰਗ ਸਕੁਐਡ ਨੇ ਹਿਮਾਚਲ ਪ੍ਰਦੇਸ਼ ਦੇ ਪਤਲੀਕੂਲ ਵਿਖੇ ਪੰਜਾਬ ਤੋਂ ਚਲਦੀਆਂ ਬੱਸਾਂ ਦੀ ਜਾਂਚ ਕੀਤੀ ਹੈ। ਇਸ ਦੌਰਾਨ ਰੂਪਨਗਰ ਡਿਪੂ ਦੀ ਬੱਸ ਦੇ ਕੰਡਕਟਰ ਅਸ਼ਵਨੀ ਕੁਮਾਰ ਵੱਲੋਂ ਸਵਾਰੀਆਂ ਕੋਲੋਂ 235 ਰੁਪਏ ਲੈ ਲਏ ਗਏ ਪਰ ਉਨ੍ਹਾਂ ਨੂੰ ਟਿਕਟ ਨਹੀਂ ਦਿੱਤੀ ਗਈ। ਇਸੇ ਤਰ੍ਹਾਂ ਸ਼ਹੀਦ ਭਗਤ ਸਿੰਘ ਨਗਰ ਡਿਪੂ ਦੀ ਬੱਸ ਦੇ ਕੰਡਕਟਰ ਧਰਮਿੰਦਰ ਰਾਮ ਨੂੰ ਵੀ ਸਵਾਰੀਆਂ ਕੋਲੋਂ 140 ਰੁਪਏ ਲੈ ਕੇ ਟਿਕਟ ਨਾ ਦੇਣ ਲਈ ਰਿਪੋਰਟ ਕੀਤਾ ਗਿਆ ਹੈ। ਇਸ ਤੋਂ ਇਲਾਵਾ ਲੁਧਿਆਣਾ ਵਿਖੇ ਜਾਂਚ ਦੌਰਾਨ ਜਗਰਾਉਂ ਡਿਪੂ ਦੀ ਬੱਸ ਦੇ ਕੰਡਕਟਰ ਹਰਮੇਸ਼ ਸਿੰਘ ਨੇ ਵੀ ਸਵਾਰੀਆਂ ਤੋਂ 50 ਰੁਪਏ ਲੈ ਲਏ ਪਰ ਟਿਕਟ ਨਹੀਂ ਦਿੱਤੀ।


ਕੈਬਨਿਟ ਮੰਤਰੀ ਨੇ ਦੱਸਿਆ ਕਿ ਫ਼ਲਾਇੰਗ ਸਕੁਐਡ ਦੀ ਟੀਮ ਨੇ ਸਰਹਿੰਦ ਵਿਖੇ ਜਾਂਚ ਕੀਤੀ ਤਾਂ ਇਹ ਗੱਲ ਸਾਹਮਣੇ ਆਈ ਕਿ ਫ਼ਿਰੋਜ਼ਪੁਰ ਡਿਪੂ ਦੀ ਬੱਸ ਗੈਰਕਾਨੂੰਨੀ ਰੂਟ ਉੱਤੇ ਚੱਲ ਰਹੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਰਿਪੋਰਟ ਕੀਤੇ ਗਏ ਡਰਾਈਵਰਾਂ ਅਤੇ ਕੰਡਕਟਰਾਂ ਵਿਰੁੱਧ ਕਾਰਵਾਈ ਤੁਰੰਤ ਅਮਲ ਵਿੱਚ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। (ਪ੍ਰੈੱਸ ਨੋਟ)

ETV Bharat Logo

Copyright © 2024 Ushodaya Enterprises Pvt. Ltd., All Rights Reserved.