ETV Bharat / state

Advisory Regarding Corona: ਫਿਰ ਆ ਗਿਆ ਕੋਰੋਨਾ ! ਚੰਡੀਗੜ੍ਹ ਸਿਹਤ ਵਿਭਾਗ ਨੇ ਜਾਰੀ ਕੀਤੀ ਐਡਵਾਈਜ਼ਰੀ

author img

By

Published : Mar 28, 2023, 6:44 AM IST

ਕੋਰੋਨਾ ਵਾਇਰਸ ਦੀ ਦਸਤਕ ਨੂੰ ਦੇਖਦੇ ਹੋਏ ਚੰਡੀਗੜ੍ਹ ਪ੍ਰਸ਼ਾਸਨ ਅਲਰਟ ਹੋ ਗਿਆ ਹੈ ਤੇ ਚੰਡੀਗੜ੍ਹ ਸਿਹਤ ਵਿਭਾਗ ਨੇ ਕੋਰੋਨਾ ਸਬੰਧੀ ਐਡਵਾਈਜ਼ਰੀ ਜਾਰੀ ਕਰ ਕੁਝ ਹਦਾਇਤਾਂ ਦਿੱਤੀਆਂ ਹਨ।

Chandigarh Health Department has issued an advisory regarding Corona
Chandigarh Health Department has issued an advisory regarding Corona

ਚੰਡੀਗੜ੍ਹ: ਭਾਰਤ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਵਾਇਰਸ ਨੇ ਦਸਤਕ ਦਿੱਤੀ ਹੈ। ਕਈ ਸੂਬਿਆਂ ਵਿਚ ਕੋਰੋਨਾ ਵਾਇਰਸ ਦੇ ਕੇਸ ਲਗਾਤਾਰ ਵਧ ਰਹੇ ਹਨ। ਜਿਸਨੂੰ ਵੇਖਦਿਆਂ ਚੰਡੀਗੜ੍ਹ ਸਮੇਤ ਕਈ ਸੂਬਿਆਂ ਅਤੇ ਕੇਂਦਰ ਸਾਸ਼ਿਤ ਪ੍ਰਦੇਸ਼ਾਂ ਨੇ ਐਡਵਵਾਈਜ਼ਰੀ ਜਾਰੀ ਕੀਤੀ ਹੈ। ਸਾਰੇ ਦੇਸ਼ ਵਾਸੀਆ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਕੋਵਿਡ ਢੁਕਵੇਂ ਵਿਵਹਾਰ ਦੀ ਸਖਤੀ ਨਾਲ ਪਾਲਣਾ ਕਰਨ। ਪਹਿਲਾਂ ਦੀ ਤਰ੍ਹਾਂ ਕੋਵਿਡ ਨਿਯਮਾਂ ਅਤੇ ਪ੍ਰਸ਼ਾਸਨ ਵੱਲੋਂ ਜਾਰੀ ਕੀਤੀਆਂ ਹਦਾਇਦਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ।

ਇਹ ਵੀ ਪੜੋ: Daily Hukamnama: ੧੫ ਚੇਤ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ


ਕੀ ਧਿਆਨ ਵਿੱਚ ਰੱਖਣਾ ਹੈ ?


1. ਭੀੜ ਅਤੇ ਬੰਦ ਥਾਵਾਂ 'ਤੇ ਮਾਸਕ ਪਾਓ।

2. ਡਾਕਟਰਾਂ, ਪੈਰਾਮੈਡਿਕਸ ਅਤੇ ਹੋਰ ਸਿਹਤ ਕਰਮਚਾਰੀਆਂ ਦੇ ਨਾਲ-ਨਾਲ ਮਰੀਜ਼ਾਂ ਅਤੇ ਉਨ੍ਹਾਂ ਦੇ ਸੇਵਾਦਾਰਾਂ ਨੂੰ ਸਿਹਤ ਸੰਭਾਲ ਸਹੂਲਤਾਂ ਦੇ ਅੰਦਰ ਮਾਸਕ ਪਹਿਨਣੇ ਚਾਹੀਦੇ ਹਨ।

3. ਛਿੱਕ ਅਤੇ ਖੰਘਦੇ ਸਮੇਂ ਨੱਕ ਅਤੇ ਮੂੰਹ ਨੂੰ ਰੁਮਾਲ/ਟਿਸ਼ੂ ਨਾਲ ਢੱਕੋ।

4. ਵਰਤੋਂ ਕੀਤੇ ਟਿਸ਼ੂ ਨੂੰ ਵਰਤੋਂ ਤੋਂ ਤੁਰੰਤ ਬਾਅਦ ਇੱਕ ਬੰਦ ਬਿਨ ਵਿੱਚ ਸੁੱਟ ਦਿਓ।

5. ਵਾਰ-ਵਾਰ ਹੱਥ ਧੋਂਦੇ ਰਹੋ। ਸਾਬਣ ਅਤੇ ਪਾਣੀ ਨਾਲ ਹੱਥ ਧੋਵੋ ਜਾਂ ਅਲਕੋਹਲ ਅਧਾਰਤ ਹੈਂਡ ਰਬ ਦੀ ਵਰਤੋਂ ਕਰੋ। ਹੱਥ ਧੋਵੋ ਭਾਵੇਂ ਉਹ ਸਾਫ਼ ਦਿਖਾਈ ਦੇਣ।

6. ਸਾਹ ਦੀਆਂ ਬਿਮਾਰੀਆਂ ਤੋਂ ਪੀੜਤ ਹੋਣ 'ਤੇ ਨਿੱਜੀ ਸੰਪਰਕ ਨੂੰ ਸੀਮਤ ਕਰੋ।

7. ਜੇ ਤੁਸੀਂ ਬਿਮਾਰ ਮਹਿਸੂਸ ਕਰਦੇ ਹੋ (ਬੁਖਾਰ, ਖੰਘ, ਸਾਹ ਲੈਣ ਵਿੱਚ ਮੁਸ਼ਕਲ, ਆਦਿ), ਤਾਂ ਡਾਕਟਰ ਨੂੰ ਦੇਖੋ। ਡਾਕਟਰ ਕੋਲ ਜਾਣ ਵੇਲੇ ਆਪਣੇ ਮੂੰਹ ਅਤੇ ਨੱਕ ਨੂੰ ਢੱਕਣ ਲਈ ਮਾਸਕ ਪਾਓ।

8. ਜੇਕਰ ਅਜਿਹੇ ਲੱਛਣ ਵਿਖਾਈ ਦਿੰਦੇ ਹਨ ਤਾਂ ਡਾਕਟਰ ਨਾਲ ਸੰਪਰਕ ਕਰੋ ਅਤੇ ਜਿੰਨਾ ਜਲਦੀ ਹੋ ਸਕੇ ਕੋਰੋਨਾ ਟੈਸਟ ਕਰਵਾਓ।

Chandigarh Health Department has issued an advisory regarding Corona
ਚੰਡੀਗੜ੍ਹ ਸਿਹਤ ਵਿਭਾਗ ਨੇ ਜਾਰੀ ਕੀਤੀ ਐਡਵਾਈਜ਼ਰੀ



ਇਹ ਕੰਮ ਕਦੇ ਨਾ ਕਰੋ



1. ਭੀੜ-ਭੜੱਕੇ ਵਾਲੇ ਅਤੇ ਖਰਾਬ ਹਵਾਦਾਰ ਸਥਾਨਾਂ ਤੋਂ ਬਚੋ ਖਾਸ ਕਰਕੇ ਸਹਿ-ਰੋਗੀ ਵਿਅਕਤੀਆਂ ਅਤੇ ਬਜ਼ੁਰਗਾਂ ਦੁਆਰਾ।

2. ਆਪਣੇ ਹੱਥਾਂ ਨਾਲ ਆਪਣੀਆਂ ਅੱਖਾਂ, ਨੱਕ ਅਤੇ ਮੂੰਹ ਨੂੰ ਛੂਹਣ ਤੋਂ ਬਚੋ।

3. ਜਨਤਕ ਥਾਵਾਂ 'ਤੇ ਥੁੱਕਣ ਤੋਂ ਬਚੋ।



ਕੋਰੋਨਾ ਦੀਆਂ ਖਤਰਨਾਕ ਲਹਿਰਾਂ ਆਈਆਂ: ਚੀਨ ਦੇ ਵੁਹਾਨ ਸ਼ਹਿਰ ਤੋਂ ਆਏ ਕੋਰੋਨਾ ਵਾਇਰਸ ਨੇ ਪੂਰੀ ਦੁਨੀਆਂ ਵਿਚ ਤਬਾਹੀ ਮਚਾਈ ਅਤੇ ਲੱਖਾਂ ਜਾਨਾਂ ਲੈ ਲਈਆਂ। ਭਾਰਤ ਦੇ ਵਿਚ ਵੀ ਇਸਦੀਆਂ 3 ਖ਼ਤਰਨਾਕ ਲਹਿਰਾਂ ਆਈਆਂ ਜਿਹਨਾਂ ਨੇ ਦੇਸ਼ ਅੰਦਰ ਦਹਿਸ਼ਤ ਪੈਦਾ ਕਰ ਦਿੱਤੀ। ਅਜਿਹੀ ਖੌਫਨਾਕ ਸਥਿਤੀ ਪੈਦਾ ਹੋਣ ਤੋਂ ਪਹਿਲਾਂ ਹੀ ਪਹਿਲਾਂ ਹੀ ਜੇਕਰ ਸਾਵਧਾਨੀਆਂ ਵਰਤੀਆਂ ਜਾਣ ਤਾਂ ਸੰਭਲਿਆ ਜਾ ਸਕਦਾ ਹੈ। ਭਾਰਤ ਵਿਚ ਕੋਰੋਨਾ ਦੇ ਨਵੇਂ 1805 ਮਾਮਲੇ ਰਿਕਾਰਡ ਕੀਤੇ ਗਏ ਹਨ ਅਤੇ ਸਿਹਤ ਵਿਭਾਗ ਨੇ 6 ਮੌਤਾਂ ਹੋਣ ਦੀ ਪੁਸ਼ਟੀ ਵੀ ਕੀਤੀ ਹੈ।

ਇਹ ਵੀ ਪੜੋ: Chaitra Navratri 2023: ਚੇਤਰ ਨਵਰਾਤਰੀ ਦੇ 7ਵੇਂ ਦਿਨ ਇੰਝ ਕਰੋ ਮਾਂ ਕਾਲਰਾਤਰੀ ਦੀ ਪੂਜਾ, ਜਾਣੋ ਵਿਧੀ, ਮੰਤਰ ਤੇ ਭੋਗ ਬਾਰੇ

ETV Bharat Logo

Copyright © 2024 Ushodaya Enterprises Pvt. Ltd., All Rights Reserved.