ETV Bharat / state

ਪੰਜਾਬ 'ਚ ਨੌਜਵਾਨਾਂ ਨੂੰ ਹੁਣ ਤੱਕ ਦਿੱਤੀਆਂ ਗਈਆਂ 29000 ਤੋਂ ਵੱਧ ਸਰਕਾਰੀ ਨੌਕਰੀਆਂ, ਹੋਰ ਅਸਾਮੀਆਂ ’ਤੇ ਭਰਤੀ ਜਾਰੀ- ਮੁੱਖ ਮੰਤਰੀ

author img

By

Published : May 2, 2023, 3:11 PM IST

ਸੈਕਟਰ-35 ਵਿੱਚ ਮਿਊਂਸਪਲ ਭਵਨ ਅੰਦਰ ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ, ਖੋਜ ਅਤੇ ਸਹਿਕਾਰਤਾ ਵਿਭਾਗ ਦੇ ਨਵੇਂ ਚੁਣੇ 200 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੀ ਗਾਰੰਟੀ ਦਿੱਤੀ ਸੀ ਅਤੇ ਇਹ ਬੜੀ ਤਸੱਲੀ ਵਾਲੀ ਗੱਲ ਹੈ ਕਿ ਹੁਣ ਤੱਕ 29000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।

Chief Minister Bhagwant Mann claimed that more than 29000 government jobs have been given to youth in Punjab so far.
ਪੰਜਾਬ 'ਚ ਨੌਜਵਾਨਾਂ ਨੂੰ ਹੁਣ ਤੱਕ ਦਿੱਤੀਆਂ ਗਈਆਂ 29000 ਤੋਂ ਵੱਧ ਸਰਕਾਰੀ ਨੌਕਰੀਆਂ , ਹੋਰ ਅਸਾਮੀਆਂ ’ਤੇ ਭਰਤੀ ਜਾਰੀ- ਮੁੱਖ ਮੰਤਰੀ

ਚੰਡੀਗੜ੍ਹ: ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਲਈ ਸ਼ੁਰੂ ਕੀਤੀ ਵਿਆਪਕ ਮੁਹਿੰਮ ਦੀ ਸਫਲਤਾ ਦਾ ਜ਼ਿਕਰ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮਾਰਚ 2022 ਤੋਂ ਹੁਣ ਤੱਕ ਨੌਜਵਾਨਾਂ ਨੂੰ 29000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਵੱਖ-ਵੱਖ ਵਿਭਾਗਾਂ ਦੀ ਭਰਤੀ ਪ੍ਰਕਿਰਿਆ ਚੱਲ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੀ ਗਾਰੰਟੀ ਦਿੱਤੀ ਸੀ ਅਤੇ ਇਹ ਬੜੀ ਤਸੱਲੀ ਵਾਲੀ ਗੱਲ ਹੈ ਕਿ ਹੁਣ ਤੱਕ 29000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਜਦਕਿ ਪਿਛਲੀਆਂ ਸਰਕਾਰ ਦੇ ਸਮੇਂ ਪੜ੍ਹੇ-ਲਿਖੇ ਨੌਜਵਾਨ ਬੇਰੋਜ਼ਗਾਰੀ ਦਾ ਸੰਤਾਪ ਹੰਢਾਉਂਦੇ ਸਨ।

  • ਅੱਜ ਅਸੀਂ 29 ਹਜ਼ਾਰ ਨੌਕਰੀਆਂ ਦਾ ਆਂਕੜਾ ਪਾਰ ਕਰ ਲਿਆ ਹੈ...ਨੀਅਤ ਸੱਚੀ ਹੋਵੇ ਸਭ ਸੰਭਵ ਹੈ...ਪੂਰੀ ਪਾਰਦਰਸ਼ਤਾ ਨਾਲ ਨੌਕਰੀਆਂ ਦੇ ਰਹੇ ਹਾਂ...ਪੰਜਾਬ ਦੇ ਪਰਿਵਾਰਾਂ ਦੇ ਸੁਪਨੇ ਸਾਕਾਰ ਹੋ ਰਹੇ ਨੇ...ਆਉਣ ਵਾਲੇ ਸਮੇਂ 'ਚ ਵੀ ਇਹ ਸਿਲਸਿਲਾ ਜਾਰੀ ਰਹੇਗਾ.. pic.twitter.com/ivy1LBqYBv

    — Bhagwant Mann (@BhagwantMann) May 2, 2023 " class="align-text-top noRightClick twitterSection" data=" ">




ਨਿਯੁਕਤੀ ਪੱਤਰ ਸੌਂਪੇ: ਮੁੱਖ ਮੰਤਰੀ ਨੇ ਕਿਹਾ ਕਿ ਇਸ ਮਿਊਂਸਪਲ ਭਵਨ ਵਿੱਚ ਮੈਂ ਹਫ਼ਤੇ ਵਿੱਚ ਦੋ ਵਾਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਲਈ ਆਉਂਦਾ ਹੈ ਜਿਸ ਕਰਕੇ ਇਸ ਮਿਊਂਸਪਲ ਭਵਨ ਨੂੰ ‘ਨਿਯੁਕਤੀ ਭਵਨ’ ਵੀ ਕਿਹਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਚੱਲ ਰਹੀ ਹੈ ਜਿਸ ਨਾਲ ਹੋਰ ਨੌਜਵਾਨਾਂ ਨੂੰ ਵੀ ਛੇਤੀ ਹੀ ਨਿਯੁਕਤੀ ਪੱਤਰ ਸੌਂਪੇ ਜਾਣਗੇ। ਨਵੇਂ ਚੁਣੇ ਉਮੀਦਵਾਰਾਂ ਨੂੰ ਸਰਕਾਰ ਦੇ ਪਰਿਵਾਰ ਦਾ ਹਿੱਸਾ ਬਣਨ ਲਈ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਤਨਦੇਹੀ ਅਤੇ ਲਗਨ ਨਾਲ ਨਿਭਾਉਣ ਲਈ ਆਖਿਆ ਤਾਂ ਕਿ ਕੰਮਕਾਜ ਲਈ ਆਸਾਂ-ਉਮੀਦਾਂ ਨਾਲ ਉਨ੍ਹਾਂ ਕੋਲ ਆਉਂਦੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

  • ਅੱਜ 200 ਮੁੰਡੇ ਕੁੜੀਆਂ ਨੂੰ ਵੱਖ-ਵੱਖ ਵਿਭਾਗਾਂ 'ਚ ਨਿਯੁਕਤੀ ਪੱਤਰ ਵੰਡੇ ਨੇ...ਆਪਣੇ ਸੁਪਨਿਆਂ ਨੂੰ ਸੀਮਤ ਨਾ ਕਰੋ ਸਗੋਂ ਸਰਕਾਰੀ ਨੌਕਰੀ ਮਿਲਣ ਤੋਂ ਬਾਅਦ ਵੀ ਜ਼ਿੰਦਗੀ 'ਚ ਅੱਗੇ ਵੱਧਣ ਲਈ ਮਿਹਨਤ ਜਾਰੀ ਰੱਖੋ..ਹਰ ਇੱਕ ਕਾਮਯਾਬ ਅਫ਼ਸਰ ਦੇ ਪਿੱਛੇ ਸਖ਼ਤ ਮਿਹਨਤ ਹੁੰਦੀ ਹੈ... pic.twitter.com/8kNhxL2hml

    — Bhagwant Mann (@BhagwantMann) May 2, 2023 " class="align-text-top noRightClick twitterSection" data=" ">


29000 ਸਰਕਾਰੀ ਨੌਕਰੀਆਂ: ਨੌਜਵਾਨਾਂ ਨੂੰ ਪੜਾਅਵਾਰ ਨਿਯੁਕਤੀ ਪੱਤਰ ਸੌਂਪਣ ਦਾ ਜ਼ਿਕਰ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਸਮੁੱਚੀ ਭਰਤੀ ਪ੍ਰਕਿਰਿਆ ਨਿਰੋਲ ਮੈਰਿਟ, ਨਿਰਪੱਖਤਾ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹੀ ਜਾ ਰਹੀ ਹੈ ਤਾਂ ਕਿ ਕਿਸੇ ਤਰ੍ਹਾਂ ਦੀ ਕਾਨੂੰਨੀ ਰੁਕਾਵਟ ਨਾ ਆਵੇ। ਮੁੱਖ ਮੰਤਰੀ ਨੇ ਕਿਹਾ, “ਮੈਨੂੰ ਇਹ ਦੱਸਦੇ ਖੁਸ਼ੀ ਹੋ ਰਹੀ ਹੈ ਕਿ ਅਸੀਂ ਹੁਣ ਤੱਕ 29000 ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਅਜੇ ਤੱਕ ਇਕ ਵੀ ਨੌਕਰੀ ਲਈ ਕਿਸੇ ਤਰ੍ਹਾਂ ਦੀ ਅਦਾਲਤੀ ਚੁਣੌਤੀ ਦਾ ਸਾਹਮਣਾ ਨਹੀਂ ਕਰਨਾ ਪਿਆ।” ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਵੱਲੋਂ ਨੌਕਰੀਆਂ ਦੇ ਵੱਧ ਮੌਕੇ ਦੇਣ ਦੀ ਮੁਹਿੰਮ ਨੂੰ ਵੱਡਾ ਹੁੰਗਾਰਾ ਦਿੱਤਾ ਗਿਆ ਹੈ। ਇਕ ਮਿਸਾਲ ਦਿੰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਇੱਕ ਨੌਜਵਾਨ ਪਹਿਲਾਂ ਕਲਰਕ ਭਰਤੀ ਹੋਇਆ, ਉਸ ਤੋਂ ਬਾਅਦ ਮਿਹਨਤ ਕਰਕੇ ਐਸਿਸਟੈਂਟ ਲਾਈਨਮੈਨ ਬਣਿਆ ਅਤੇ ਉਸ ਤੋਂ ਬਾਅਦ ਐਸ.ਡੀ.ਓ. ਨਿਯੁਕਤ ਹੋਇਆ ਹੈ।



ਸਿਹਤ ਖੇਤਰ ਨੂੰ ਪ੍ਰਮੁੱਖਤਾ: ਸਿਹਤ ਖੇਤਰ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹਸਪਤਾਲਾਂ ਅਤੇ ਹੋਰ ਸਿਹਤ ਸੰਸਥਾਵਾਂ ਵਿੱਚ ਸਟਾਫ ਬਹੁਤ ਕਾਬਲ ਹੈ, ਪਰ ਲੋੜੀਂਦਾ ਸਾਜ਼ੋ-ਸਾਮਾਨ ਨਾ ਹੋਣ ਕਰਕੇ ਲੋਕਾਂ ਨੂੰ ਸਿਹਤ ਸਹੂਲਤਾਂ ਨਹੀਂ ਮਿਲ ਰਹੀਆਂ ਸਨ। ਉਨ੍ਹਾਂ ਕਿਹਾ ਹੁਣ ਸਰਕਾਰ ਵੱਲੋਂ ਸਿਹਤ ਖੇਤਰ ਨੂੰ ਪ੍ਰਮੁੱਖਤਾ ਦਿੱਤੀ ਜਾ ਰਹੀ ਹੈ। ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਨੂੰ ਪੰਜਾਬ ਭਰ ਵਿੱਚ ਲਾਗੂ ਕਰਨ ਦਾ ਐਲਾਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਹਫ਼ਤੇ ਵਿਚ ਦੋ ਵਾਰ ਡਿਪਟੀ ਕਮਿਸ਼ਨਰ ਅਤੇ ਹੋਰ ਸਟਾਫ ਪਿੰਡਾਂ ਦੇ ਦੌਰੇ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ਉੱਤੇ ਨਿਪਟਾਰਾ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਜ਼ਿਲ੍ਹਿਆਂ ਵਿੱਚ ਪਾਇਲਟ ਪ੍ਰਾਜੈਕਟ ਵਜੋਂ ਇਸ ਨੂੰ ਲਾਗੂ ਕੀਤਾ ਸੀ ਅਤੇ ਇਸ ਦੀ ਸਫਲਤਾ ਤੋਂ ਬਾਅਦ ਹੁਣ ਵਿਆਪਕ ਪੱਧਰ ਉਤੇ ਲਾਗੂ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰੋਗਰਾਮ ਨਾਲ ਲੋਕਾਂ ਅਤੇ ਸਰਕਾਰ ਦਰਮਿਆਨ ਖਲਾਅ ਖਤਮ ਹੋਵੇਗਾ। ਜਦਕਿ ਇਸ ਤੋਂ ਪਹਿਲਾਂ ਲੋਕਾਂ ਨੂੰ ਕੰਮਕਾਜ ਲਈ ਜ਼ਿਲ੍ਹਾ ਦਫ਼ਤਰਾਂ ਜਾਂ ਚੰਡੀਗੜ੍ਹ ਦੇ ਦਫ਼ਤਰਾਂ ਵਿੱਚ ਖੱਜਲ-ਖੁਆਰ ਹੋਣਾ ਪੈਂਦਾ ਸੀ। ਲੋਕਾਂ ਤੱਕ ਸਿੱਧੀ ਪਹੁੰਚ ਕਾਇਮ ਕਰਨ ਲਈ ਇਕ ਹੋਰ ਮਿਸਾਲ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਉਨ੍ਹਾਂ ਦੀ ਸਰਕਾਰ ਨੇ ਵਿਧਾਨ ਸਭਾ ਸੈਸ਼ਨ ਦਾ ਸਿੱਧਾ ਪ੍ਰਸਾਰਨ ਕਰਨ ਦਾ ਇਤਿਹਾਸਕ ਕਦਮ ਚੁੱਕਿਆ ਤਾਂ ਕਿ ਸਾਰੀ ਸਿਆਸੀ ਪਾਰਟੀਆਂ ਦੀ ਕਾਰਗੁਜ਼ਾਰੀ ਨੂੰ ਲੋਕ ਆਪਣੇ ਅੱਖੀਂ ਦੇਖ ਸਕਣ।


ਇਸ ਮੌਕੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਡਾਕਟਰ, ਨਰਸਾਂ ਅਤੇ ਹੋਰ ਪੈਰਾ-ਮੈਡੀਕਲ ਸਟਾਫ ਦੀ ਭਰਤੀ ਕੀਤੀ ਜਾਵੇਗੀ ਤਾਂ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਸਿਹਤ ਮੰਤਰੀ ਨੇ ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਪੰਜਾਬ ਨੂੰ ‘ਰੰਗਲਾ ਸੂਬਾ’ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਇਸ ਦੇ ‘ਬ੍ਰੈਂਡ ਅੰਬੈਸਡਰ’ ਬਣਨ ਦਾ ਸੱਦਾ ਦਿੱਤਾ।


ਇਹ ਵੀ ਪੜ੍ਹੋ: ਮੋਰਿੰਡਾ ਬੇਅਦਬੀ ਕਾਂਡ ਦੇ ਮੁਲਜ਼ਮ ਜਸਵੀਰ ਸਿੰਘ ਦੀ ਮ੍ਰਿਤਕ ਦੇਹ ਲੈਣ ਨਹੀਂ ਪਹੁੰਚਿਆ ਪਰਿਵਾਰ, ਮਾਨਸਾ ਪੁਲਿਸ ਪਰਿਵਾਰ ਦਾ ਕਰ ਰਹੀ ਇੰਤਜ਼ਾਰ

ETV Bharat Logo

Copyright © 2024 Ushodaya Enterprises Pvt. Ltd., All Rights Reserved.