ETV Bharat / state

ਕੋਟਕਪੂਰਾ ਡੇਰਾ ਪ੍ਰੇਮੀ ਕਤਲ ਮਾਮਲਾ: CM ਮਾਨ ਵੱਲੋਂ ਆਰੋਪੀਆਂ ਨੂੰ ਜਲਦ ਗ੍ਰਿਫ਼ਤਾਰ ਕਰਨ ਦੇ ਹੁਕਮ

author img

By

Published : Nov 10, 2022, 10:29 PM IST

Updated : Nov 10, 2022, 10:43 PM IST

ਅਮਨ-ਕਾਨੂੰਨ ਦੀ ਵਿਵਸਥਾ ਦਾ ਜਾਇਜ਼ਾ ਲੈਣ ਲਈ ਉਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ ਅਧਿਕਾਰੀਆਂ ਨੂੰ ਕੋਟਕਪੂਰਾ ਵਿਚ ਡੇਰਾ ਪ੍ਰੇਮੀ ਦੇ ਕਤਲ murder of Dera PREMI in Kotkapura ਮਾਮਲੇ ਨੂੰ ਛੇਤੀ ਤੋਂ ਛੇਤੀ ਸੁਲਝਾਉਣ ਦੇ ਹੁਕਮ ਦਿੱਤੇ ਤਾਂ ਕਿ ਆਰੋਪੀਆਂ ਨੂੰ ਕਾਨੂੰਨ ਮੁਤਾਬਕ ਮਿਸਾਲੀ ਸਜ਼ਾ ਦਿਵਾਈ ਜਾ ਸਕੇ।

murder of Dera PREMI in Kotkapura
murder of Dera PREMI in Kotkapura

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ ਸ਼ਬਦਾਂ ਵਿਚ ਤਾੜਨਾ ਕਰਦਿਆਂ ਕਿਹਾ ਕਿ ਸੂਬੇ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੇ ਨਾਪਾਕ ਮਨਸੂਬੇ ਕਿਸੇ ਵੀ ਕੀਮਤ ਉਤੇ ਸਫਲ ਨਹੀਂ ਹੋਣ ਦਿੱਤੇ ਜਾਣਗੇ।

ਡੇਰਾ ਪ੍ਰੇਮੀ ਦੇ ਕਤਲ ਮਾਮਲੇ ਨੂੰ ਜਲਦ ਸੁਲਝਾਉਣ ਦੇ ਹੁਕਮ:- ਅੱਜ ਇੱਥੇ ਅਮਨ-ਕਾਨੂੰਨ ਦੀ ਵਿਵਸਥਾ ਦਾ ਜਾਇਜ਼ਾ ਲੈਣ ਲਈ ਉਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕੋਟਕਪੂਰਾ ਵਿਚ ਡੇਰਾ ਪ੍ਰੇਮੀ ਦੇ ਕਤਲ ਮਾਮਲੇ murder of Dera PREMI in Kotkapura ਨੂੰ ਛੇਤੀ ਤੋਂ ਛੇਤੀ ਸੁਲਝਾਉਣ ਦੇ ਹੁਕਮ ਦਿੱਤੇ ਤਾਂ ਕਿ ਆਰੋਪੀਆਂ ਨੂੰ ਕਾਨੂੰਨ ਮੁਤਾਬਕ ਮਿਸਾਲੀ ਸਜ਼ਾ ਦਿਵਾਈ ਜਾ ਸਕੇ। ਇਸ ਦੌਰਾਨ ਸੀਨੀਅਰ ਪੁਲਿਸ ਅਫ਼ਸਰਾਂ ਨੇ ਮੁੱਖ ਮੰਤਰੀ ਨੂੰ ਇਸ ਘਟਨਾ ਬਾਰੇ ਤਫਸੀਲ ਨਾਲ ਜਾਣਕਾਰੀ ਦਿੱਤੀ।

  • ਪੰਜਾਬ ਇੱਕ ਅਮਨ ਪਸੰਦ ਸੂਬਾ ਹੈ ਇੱਥੇ ਲੋਕਾਂ ਦਾ ਆਪਸੀ ਭਾਈਚਾਰਾ ਬਹੁਤ ਮਜ਼ਬੂਤ ਹੈ..ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ ..ਸੂਬੇ ਦੀ ਅਮਨ-ਸ਼ਾਂਤੀ ਕਾਇਮ ਰੱਖਣ ਲਈ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ..

    — Bhagwant Mann (@BhagwantMann) November 10, 2022 " class="align-text-top noRightClick twitterSection" data=" ">

ਬਿਨ੍ਹਾਂ ਕਿਸੇ ਪੱਖਪਾਤ ਤੋਂ ਕੇਸ ਦੀ ਤਹਿ ਤੱਕ ਜਾਇਆ ਜਾਵੇਗਾ:- ਇਸ ਦੌਰਾਨ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਪੁਲਿਸ ਵੱਲੋਂ ਇਸ ਸੰਵੇਦਨਸ਼ੀਲ ਮਾਮਲੇ ਦੀ ਹਰੇਕ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਕੇਸ ਨੂੰ ਬਿਨਾਂ ਕਿਸੇ ਪੱਖਪਾਤ ਤੋਂ ਕਾਨੂੰਨੀ ਸਿੱਟੇ ਉਤੇ ਲਿਜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਅਪਰਾਧਿਕ ਘਟਨਾ ਨੂੰ ਜਾਤ ਜਾਂ ਮਜ਼ਹਬ ਦੀ ਸੰਕੀਰਣ ਨਜ਼ਰ ਨਾਲ ਨਹੀਂ ਦੇਖਿਆ ਜਾ ਸਕਦਾ ਅਤੇ ਇਸ ਜੁਰਮ ਨੂੰ ਅੰਜ਼ਾਮ ਦੇਣ ਵਾਲੇ ਕਿਸੇ ਵੀ ਸੂਰਤ ਵਿਚ ਬਖਸ਼ੇ ਨਹੀਂ ਜਾਣਗੇ।

ਸਰਕਾਰ ਅਮਨ-ਸ਼ਾਂਤੀ ਕਾਇਮ ਰੱਖੇਗੀ:- ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ, “ਅਜਿਹੀਆਂ ਘਟਨਾਵਾਂ ਰਾਹੀਂ ਸਾਡੀ ਸਦੀਆਂ ਪੁਰਾਣੀ ਭਾਈਚਾਰਕ ਸਾਂਝ, ਫਿਰਕੂ ਸਦਭਾਵਨਾ, ਆਪਸੀ ਪਿਆਰ ਅਤੇ ਏਕਤਾ ਦੀਆਂ ਮਜ਼ਬੂਤ ਤੰਦਾਂ ਨੂੰ ਢਾਹ ਲਾਉਣ ਦੀਆਂ ਘਟੀਆ ਚਾਲਾਂ ਚੱਲੀਆਂ ਜਾ ਰਹੀਆਂ ਹਨ, ਜਿਸ ਨੂੰ ਕਿਸੇ ਵੀ ਕੀਮਤ ਉੱਤੇ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਮੈਂ ਪੰਜਾਬ ਵਾਸੀਆਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਸਾਡੀ ਸਰਕਾਰ ਹਰ ਹਾਲ ਵਿਚ ਅਮਨ-ਸ਼ਾਂਤੀ ਕਾਇਮ ਰੱਖੇਗੀ ਅਤੇ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਵੇਗੀ।”

ਲਾਇਸੰਸੀ ਹਥਿਆਰਾਂ ਦੀ ਸਮੀਖਿਆ ਕਰਨ ਦੇ ਆਦੇਸ਼:- ਇਸ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸੀਨੀਅਰ ਅਫ਼ਸਰਾਂ ਨੂੰ ਸੂਬੇ ਭਰ 'ਚ ਨਾਕੇਬੰਦੀ ਅਤੇ ਸ਼ਹਿਰਾਂ 'ਚ ਪੁਲਿਸ ਦੀ ਥਾਂ-ਥਾਂ ਤਾਇਨਾਤੀ 'ਤੇ ਜ਼ੋਰ ਦੇਣ ਲਈ ਕਿਹਾ ਤੇ ਨਾਲ ਹੀ ਲਾਇਸੰਸੀ ਹਥਿਆਰਾਂ ਦੀ ਸਮੀਖਿਆ ਕਰਨ ਦੇ ਵੀ ਆਦੇਸ਼ ਦਿੱਤੇ ਤਾਂ ਕਿ ਅਜਿਹੀਆਂ ਅਪਰਾਧਿਕ ਗਤੀਵਿਧੀਆਂ ਵਿੱਚ ਹਥਿਆਰਾਂ ਦੀ ਵਰਤੋਂ ਬਾਰੇ ਪਤਾ ਲਾਇਆ ਜਾ ਸਕੇ।

ਆਧੁਨਿਕ ਲੀਹਾਂ ਉਤੇ ਸਿਖਲਾਈ ਦੇਣ ਦੇ ਆਦੇਸ਼:- ਇਸ ਦੌਰਾਨ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਭਗਵੰਤ ਮਾਨ ਨੇ ਪੁਲਿਸ ਫੋਰਸ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ਆਧੁਨਿਕ ਲੀਹਾਂ ਉਤੇ ਸਿਖਲਾਈ ਦੇਣ ਦੇ ਆਦੇਸ਼ ਦਿੱਤੇ ਤਾਂ ਕਿ ਪੁਲਿਸ ਫੋਰਸ ਨੂੰ ਹੋਰ ਮੁਸਤੈਦ ਬਣਾਇਆ ਜਾ ਸਕੇ।

ਪੁਲਿਸ ਮਾੜੇ ਅਨਸਰਾਂ ਨਾਲ ਕਰੜੇ ਹੱਥੀਂ ਨਿਪਟੇਗੀ:- ਉਨ੍ਹਾਂ ਕਿਹਾ ਕਿ ਸੂਬੇ ਦੀ ਪੁਲਿਸ ਫੋਰਸ ਦਾ ਸ਼ਾਨਦਾਰ ਪਿਛੋਕੜ ਰਿਹਾ ਹੈ, ਜਿਸ ਨੇ ਅੱਤਵਾਦ ਦੇ ਕਾਲੇ ਦੌਰ ਦਾ ਡੱਟ ਕੇ ਸਾਹਮਣਾ ਕੀਤਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਆਪਣੀਆਂ ਪੇਸ਼ੇਵਾਰ ਸੂਝ-ਬੂਝ ਰਾਹੀਂ ਬੀਤੇ ਸਮੇਂ ਵਿਚ ਕਈ ਸੰਵੇਦਨਸ਼ੀਲ ਮਾਮਲਿਆਂ ਨੂੰ ਸੁਲਝਾਇਆ। ਉਨ੍ਹਾਂ ਕਿਹਾ ਕਿ ਪੁਲਿਸ ਫੋਰਸ ਸੂਬੇ ਦੇ ਸ਼ਾਂਤਮਈ ਮਾਹੌਲ ਵਿਚ ਕੁੜੱਤਣ ਪੈਦਾ ਕਰਨ ਦੀਆਂ ਚਾਲਾਂ ਚੱਲਣ ਵਾਲੇ ਅਨਸਰਾਂ ਨਾਲ ਕਰੜੇ ਹੱਥੀਂ ਨਿਪਟੇਗੀ।

ਇਹ ਵੀ ਪੜੋ:- ਵੱਡੀ ਖ਼ਬਰ: ਬੇਅਦਬੀ ਮਾਮਲੇ ਵਿੱਚ ਨਾਮਜ਼ਦ ਡੇਰਾ ਪ੍ਰੇਮੀ ਦਾ ਗੋਲੀਆਂ ਮਾਰਕੇ ਕਤਲ, ਦੇਖੋ CCTV

Last Updated : Nov 10, 2022, 10:43 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.