ETV Bharat / state

'ਪੰਜਾਬ ਵਿੱਚ ਉਦਯੋਗ ਪੱਖੀ ਮਾਹੌਲ ਤੇ ਕਾਰੋਬਾਰ ਨੂੰ ਸੁਖਾਲਾ ਕਰਨ ਲਈ 30 ਹਜ਼ਾਰ ਕਰੋੜ ਦਾ ਹੋਇਆ ਨਿਵੇਸ਼'

author img

By

Published : Dec 23, 2022, 5:32 PM IST

Chief Minister Bhagwant Mann
Chief Minister Bhagwant Mann

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਅੱਜ ਸ਼ੁੱਕਰਵਾਰ ਨੂੰ ਕਿਹਾ ਕਿ ਉਦਯੋਗ ਪੱਖੀ ਮਾਹੌਲ ਅਤੇ ਕਾਰੋਬਾਰ ਨੂੰ ਸੁਖਾਲਾ ਕਰਨ ਦੀਆਂ ਨੀਤੀਆਂ ਸਦਕਾ ਪਿਛਲੇ 9 ਮਹੀਨਿਆਂ ਵਿਚ ਸੂਬੇ ਵਿੱਚ 30,000 ਕਰੋੜ ਰੁਪਏ (30 000 crore has been invested in Punjab) ਦਾ ਨਿਵੇਸ਼ ਹੋਇਆ ਹੈ, ਜਿਸ ਨਾਲ ਹਜ਼ਾਰਾਂ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਅੱਜ ਸ਼ੁੱਕਰਵਾਰ ਨੂੰ ਕਿਹਾ ਕਿ ਉਦਯੋਗ ਪੱਖੀ ਮਾਹੌਲ ਅਤੇ ਕਾਰੋਬਾਰ ਨੂੰ ਸੁਖਾਲਾ ਕਰਨ ਦੀਆਂ ਨੀਤੀਆਂ ਸਦਕਾ ਪਿਛਲੇ 9 ਮਹੀਨਿਆਂ ਵਿਚ ਸੂਬੇ ਵਿਚ 30,000 ਕਰੋੜ ਰੁਪਏ ਦਾ (30 000 crore has been invested in Punjab) ਨਿਵੇਸ਼ ਹੋਇਆ ਹੈ, ਜਿਸ ਨਾਲ ਹਜ਼ਾਰਾਂ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ।

ਵੱਡੇ ਉਦਯੋਗ ਘਰਾਣਿਆਂ ਦੇ ਨਿਵੇਸ਼ ਨਾਲ ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ:- ਅੱਜ ਇੱਥੇ ਮਿਊਂਸਪਲ ਭਵਨ ਵਿਖੇ ਮਾਰਕਫੈੱਡ ਵਿਚ ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਅਤੇ ਨਵੇਂ ਉਤਪਾਦਾਂ ਦੀ ਸ਼ੁਰੂਆਤ ਕਰਨ ਮੌਕੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਕਿਹਾ ਕਿ ਟਾਟਾ ਸਟੀਲ, ਵਰਬੀਓ, ਫਰੇਡਨਬਰਗ, ਸਨਾਥਨ ਟੈਕਸਟਾਈਲ ਵਰਗੇ ਵੱਡੇ ਉਦਯੋਗ ਘਰਾਣਿਆਂ ਨੇ ਸਾਡੀਆਂ ਉਦਯੋਗਿਕ ਨੀਤੀਆਂ ਵਿਚ ਵਿਸ਼ਵਾਸ ਪ੍ਰਗਟਾਉਂਦੇ ਹੋਏ ਨਿਵੇਸ਼ ਕਰਨ ਲਈ ਇਕਰਾਰਨਾਮੇ ਕੀਤੇ, ਜਿਸ ਨਾਲ ਸਾਡੇ ਨੌਜਵਾਨਾਂ ਨੂੰ ਨੌਕਰੀਆਂ ਹਾਸਲ ਹੋਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਹੈਦਰਾਬਾਦ ਵਿਚ ਉਦਯੋਗਪਤੀਆਂ ਨਾਲ ਹੋਈਆਂ ਮੀਟਿੰਗਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਫੂਡ ਪ੍ਰੋਸੈਸਿੰਗ ਤੇ ਖੇਤੀਬਾੜੀ ਨਾਲ ਜੁੜੇ ਉਥੇ ਦੇ ਉੱਦਮੀਆਂ ਨੇ ਪੰਜਾਬ ਵਿਚ ਨਿਵੇਸ਼ ਲਈ ਦਿਲਚਸਪੀ ਦਿਖਾਈ ਹੈ, ਜਿਸ ਨਾਲ ਸੂਬੇ ਦੇ ਉਦਯੋਗਿਕ ਖੇਤਰ ਨੂੰ ਹੋਰ ਮਜ਼ਬੂਤੀ ਮਿਲੇਗੀ।

ਉਦਯੋਗਪਤੀ ਨਿਵੇਸ਼ ਲਈ ਪੰਜਾਬ ਆ ਰਹੇ ਹਨ:- ਮੁੱਖ ਮੰਤਰੀ (Chief Minister Bhagwant Mann) ਨੇ ਕਿਹਾ, “ਨੀਅਤਾਂ ਨੂੰ ਮੁਰਾਦਾਂ ਹੁੰਦੀਆਂ ਹਨ। ਹੁਣ ਉਦਯੋਗਪਤੀਆਂ ਨੂੰ ਸੂਬੇ ਵਿਚ ਨਿਵੇਸ਼ ਕਰਨ ਲਈ ਭ੍ਰਿਸ਼ਟਾਚਾਰੀ ਅਤੇ ਗੁੰਝਲਦਾਰ ਪ੍ਰਕਿਰਿਆ ਦਾ ਸਾਹਮਣਾ ਨਹੀਂ ਕਰਨਾ ਪੈਂਣਾ, ਜਿਸ ਕਰਕੇ ਉਦਯੋਗਪਤੀ ਪੰਜਾਬ ਆ ਰਹੇ ਹਨ। ਅਸੀਂ ਰਿਸ਼ਵੋਤਖੋਰੀ ਬੰਦ ਕੀਤੀ, ਉਦਯੋਗ ਲਈ ਨਿਰਵਿਘਨ ਬਿਜਲੀ ਦੀ ਸਪਲਾਈ ਅਤੇ ਸੁਖਾਵਾਂ ਮਾਹੌਲ ਦਿੱਤਾ ਜਿਸ ਕਰਕੇ ਸਾਡੀਆਂ ਕੋਸ਼ਿਸ਼ਾਂ ਨੂੰ ਬੂਰ ਪੈ ਰਿਹਾ ਹੈ।ਦੂਜੇ ਪਾਸੇ ਪਿਛਲੀਆਂ ਸਰਕਾਰਾਂ ਦੇ ਸਮੇਂ ਉਦਯੋਗ ਸਥਾਪਤ ਕਰਨ ਲਈ ਪਹਿਲਾਂ ਸਿਆਸੀ ਰਸੂਖ ਵਾਲੇ ਪਰਿਵਾਰਾਂ ਨਾਲ ਹਿੱਸਾਪੱਤੀ ਤੈਅ ਕਰਨੀ ਪੈਂਦੀ ਸੀ ਜਿਸ ਨਾਲ ਪੰਜਾਬ ਨੂੰ ਬਹੁਤ ਨੁਕਸਾਨ ਸਹਿਣਾ ਪਿਆ।”


ਸਰਕਾਰਾਂ ਦੇ ਸੂਬੇ ਨੂੰ ਲੁੱਟਣ ਵਾਲੇ ਮਨਸੂਬਿਆਂ ਦਾ ਪਰਦਾਫਾਸ਼ ਕੀਤਾ:- ਪੰਜਾਬ ਦਾ ਮਾਹੌਲ ਖਰਾਬ ਹੋਣ ਦਾ ਰੌਲਾ ਪਾਉਣ ਵਾਲੇ ਵਿਰੋਧੀਆਂ ਨੂੰ ਆੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ (Chief Minister Bhagwant Mann) ਨੇ ਕਿਹਾ ਕਿ ਵਿਰੋਧੀ ਧਿਰਾਂ ਦੇ ਆਗੂ ਕਦੇ ਸੰਸਦ ਵਿਚ ਜਾਂ ਜਨਤਕ ਸਮਾਗਮਾਂ ਵਿਚ ਉਨ੍ਹਾਂ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾ ਰਹੇ ਹਨ ਕਿਉਂਕਿ ਉਨ੍ਹਾਂ ਨੇ ਪਿਛਲੀਆਂ ਸਰਕਾਰਾਂ ਦੇ ਸੂਬੇ ਨੂੰ ਲੁੱਟਣ ਵਾਲੇ ਮਨਸੂਬਿਆਂ ਦਾ ਪਰਦਾਫਾਸ਼ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰਾਂ ਨੇ ਗੈਂਗਸਟਰਵਾਦ, ਰੇਤ ਮਾਫੀਆ, ਬੱਸ ਮਾਫੀਆ ਦੀ ਪੁਸ਼ਤਪੁਨਾਹੀ ਕੀਤੀ ਅਤੇ ਅਸੀਂ ਇਸ ਮਾਫੀਏ ਦਾ ਸਫਾਇਆ ਕਰਕੇ ਇਨ੍ਹਾਂ ਰਵਾਇਤੀ ਪਾਰਟੀਆਂ ਦੇ ਬੀਜੇ ਕੰਡੇ ਚੁੱਗ ਰਹੇ ਹਾਂ।


ਸੂਬਾ ਸਰਕਾਰ ਨੇ 9 ਮਹੀਨਿਆਂ ਵਿਚ 21404 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ:- ਇਸ ਦੌਰਾਨ ਮੁੱਖ ਮੰਤਰੀ (Chief Minister Bhagwant Mann) ਨੇ ਕਿਹਾ ਕਿ ‘ਯੋਗ ਨੌਜਵਾਨਾਂ ਨੂੰ ਰੁਜ਼ਗਾਰ’ ਦੇਣ ਦੇ ਵਾਅਦੇ ਨੂੰ ਪੂਰਾ ਕਰਦੇ ਹੋਏ ਸੂਬਾ ਸਰਕਾਰ ਨੇ 9 ਮਹੀਨਿਆਂ ਵਿਚ 21404 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਦੇ ਦਿੱਤੇ ਹਨ ਅਤੇ ਹੋਰ ਵੀ ਭਰਤੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਸਾਰੀ ਭਰਤੀ ਪ੍ਰਕਿਰਿਆ ਨਿਰੋਲ ਮੈਰਿਟ ਆਧਾਰ ਉੱਤੇ ਕੀਤੀ ਗਈ ਹੈ।

ਇਕ ਹੋਰ ਖੁਸ਼ੀ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਨਵੇਂ ਸਾਲ ਮੌਕੇ ਮਾਸਟਰ ਕਾਡਰ ਦੇ 3000 ਤੋਂ ਵੱਧ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਜਾ ਰਹੇ ਹਨ, ਜਿਸ ਨਾਲ ਸਾਡੀ ਸਕੂਲ ਸਿੱਖਿਆ ਪ੍ਰਣਾਲੀ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ਹੋਇਆ ਹੈ ਕਿ ਪੁਲਿਸ ਵਿਭਾਗ ਵਿਚ ਹਰੇਕ ਸਾਲ 1800 ਕਾਂਸਟੇਬਲ ਅਤੇ 300 ਸਬ ਇੰਸਪੈਕਟਰ ਭਰਤੀ ਕਰਨ ਦਾ ਇਤਿਹਾਸਕ ਫੈਸਲਾ ਲਿਆ ਗਿਆ ਅਤੇ ਪ੍ਰੀਖਿਆਵਾਂ ਦੀਆਂ ਤਰੀਕਾਂ ਵੀ ਤੈਅ ਕਰ ਦਿੱਤੀਆਂ ਗਈਆਂ ਹਨ, ਜਿਸ ਨਾਲ ਹੁਣ ਨੌਜਵਾਨਾਂ ਨੂੰ ਤਿਆਰੀ ਕਰਨ ਦਾ ਸਮਾਂ ਮਿਲੇਗਾ।



ਸੂਬੇ ਵਿਚ 24 ਦਸੰਬਰ ਨੂੰ ਸਰਕਾਰੀ ਸਕੂਲਾਂ ਵਿਚ ਅਧਿਆਪਕ-ਮਾਪੇ ਮਿਲਣੀ:- ਸਿੱਖਿਆ ਨੂੰ ਤਰਜੀਹੀ ਖੇਤਰ ਦੱਸਦੇ ਹੋਏ ਮੁੱਖ ਮੰਤਰੀ (Chief Minister Bhagwant Mann) ਨੇ ਕਿਹਾ ਕਿ ਪਹਿਲੀ ਵਾਰ ਸੂਬੇ ਵਿਚ ਭਲਕੇ 24 ਦਸੰਬਰ ਨੂੰ ਸਰਕਾਰੀ ਸਕੂਲਾਂ ਵਿਚ ਅਧਿਆਪਕ-ਮਾਪੇ ਮਿਲਣੀ ਕਰਵਾਈ ਜਾ ਰਹੀ ਹੈ ਜਿਸ ਨਾਲ ਮਾਪਿਆਂ ਨੂੰ ਅਧਿਆਪਕਾਂ ਪਾਸੋਂ ਆਪਣੇ ਬੱਚੇ ਦੀ ਸ਼ਖਸੀਅਤ ਬਾਰੇ ਵਿਸਥਾਰ ਵਿਚ ਜਾਣਨ ਦਾ ਮੌਕਾ ਮਿਲੇਗਾ। ਮੁੱਖ ਮੰਤਰੀ ਨੇ ਸਮੂਹ ਮਾਪਿਆਂ ਨੂੰ ਇਸ ਮਿਲਣੀ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਵਿਚ ਸਥਾਪਤ ਕੀਤੇ ਜਾ ਰਹੇ ‘ਸਕੂਲ ਆਫ਼ ਐਮੀਨੈਂਸ’ ਨਾਲ ਨੌਵੀਂ ਤੇ ਦਸਵੀਂ ਜਮਾਤ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਮਨਪਸੰਦ ਕਿੱਤੇ ਚੁਣਨ ਲਈ ਤਿਆਰੀ ਕਰਵਾਈ ਜਾਵੇਗੀ

26 ਜਨਵਰੀ, 2023 ਤੱਕ 350 ਆਮ ਆਦਮੀ ਕਲੀਨਿਕਾਂ ਵਿੱਚ ਵਾਧਾ ਹੋਵੇਗਾ:- ਸੂਬੇ ਵਿਚ ਸਥਾਪਤ ਕੀਤੇ 100 ਆਮ ਆਦਮੀ ਕਲੀਨਿਕਾਂ ਰਾਹੀਂ ਆਮ ਲੋਕਾਂ ਨੂੰ ਮਿਲ ਰਹੇ ਮੁਫ਼ਤ ਇਲਾਜ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 26 ਜਨਵਰੀ, 2023 ਤੱਕ ਇਨ੍ਹਾਂ ਕਲੀਨਿਕਾਂ ਦੀ ਗਿਣਤੀ 350 ਕੀਤੀ ਜਾ ਰਹੀ ਹੈ ਅਤੇ 31 ਮਾਰਚ, 2023 ਤੱਕ 750 ਆਮ ਆਦਮੀ ਕਲੀਨਿਕ ਸਥਾਪਤ ਹੋ ਜਾਣਗੇ ਜਿਸ ਨਾਲ ਪੰਜਾਬ ਵਾਸੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਮੁਫ਼ਤ ਤੇ ਬਿਹਤਰ ਇਲਾਜ ਹਾਸਲ ਹੋਵੇਗਾ।

ਮੁੱਖ ਮੰਤਰੀ ਨੇ ਮਾਰਕਫੈੱਡ ਵੱਲੋਂ ਤਿਆਰ ਉਤਪਾਦ ਕੀਤੇ ਲਾਂਚ:- ਇਸ ਦੌਰਾਨ ਮਾਰਕਫੈੱਡ ਅਤੇ ਵੇਰਕਾ ਨੂੰ ਸੂਬੇ ਦੀ ਸਹਿਕਾਰਤਾ ਦਾ ਧੁਰਾ ਦੱਸਦਿਆਂ ਭਗਵੰਤ ਮਾਨ (Chief Minister Bhagwant Mann) ਨੇ ਕਿਹਾ ਕਿ ਸੂਬਾ ਸਰਕਾਰ ਵਿਦੇਸ਼ਾਂ ਵਿਚ ਵੱਸਦੇ ਪੰਜਾਬੀਆਂ ਵਾਲੇ ਮੁਲਕਾਂ ਵਿਚ ਇਨ੍ਹਾਂ ਅਦਾਰਿਆਂ ਦਾ ਕਾਰੋਬਾਰ ਵਧਾਉਣ ਦੀ ਯੋਜਨਾ ਬਣਾ ਰਹੀ ਹੈ, ਕਿਉਂਕਿ ਪਰਵਾਸੀ ਪੰਜਾਬੀ ਆਪਣੇ ਸੂਬੇ ਵਿਚ ਬਣੇ ਉਤਪਾਦ ਨੂੰ ਬਹੁਤ ਪਸੰਦ ਕਰਦੇ ਹਨ। ਮੁੱਖ ਮੰਤਰੀ ਨੇ ਅੱਜ ਮਾਰਕਫੈੱਡ ਵੱਲੋਂ ਤਿਆਰ ਕੀਤੇ ਉਤਪਾਦ ਜਿਨ੍ਹਾਂ ਵਿਚ ਕੱਪੜੇ ਧੋਣ ਵਾਲਾ ਸਾਬਣ ਤੇ ਸਰਫ਼, ਨਹਾਉਣ ਵਾਲਾ ਸਾਬਣ, ਹੈਂਡਵਾਸ਼ ਨੂੰ ਵੀ ਲਾਂਚ ਕੀਤਾ। ਇਸ ਮੌਕੇ ਮਾਰਕਫੈੱਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ, ਵਧੀਕ ਮੁੱਖ ਸਕੱਤਰ ਸਹਿਕਾਰਤਾ ਅਨੁਰਾਗ ਅਗਰਵਾਲ ਅਤੇ ਐਮ.ਡੀ. ਮਾਰਕਫੈੱਡ ਰਾਮਵੀਰ ਵੀ ਹਾਜ਼ਰ ਸਨ।

ਇਹ ਵੀ ਪੜੋ:- ਕੋਰੋਨਾ ਨਾਲ ਨਜਿੱਠਣ ਲਈ CM ਮਾਨ ਨੇ ਕੀਤੀ ਉੱਚ ਪੱਧਰੀ ਮੀਟਿੰਗ, ਲਏ ਵੱਡੇ ਫੈਸਲੇ

ETV Bharat Logo

Copyright © 2024 Ushodaya Enterprises Pvt. Ltd., All Rights Reserved.