ETV Bharat / state

ਵੱਡੇ ਉਦਯੋਗਪਤੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਮਨਾਉਣ ਲਈ ਮੁੱਖ ਮੰਤਰੀ ਵੱਲੋਂ ਚੇਨਈ ਅਤੇ ਹੈਦਰਾਬਾਦ ਦਾ ਦੌਰਾ ਸ਼ੁਰੂ

author img

By

Published : Dec 18, 2022, 9:41 PM IST

ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੇਨਈ ਅਤੇ ਹੈਦਰਾਬਾਦ ਦਾ ਦੌਰਾ ਸ਼ੁਰੂ ਕੀਤਾ ਤਾਂ ਜੋ ਸੂਬੇ ਵਿੱਚ ਨਿਵੇਸ਼ ਲਈ ਵੱਡੇ ਸਨਅਤਕਾਰਾਂ ਨੂੰ ਤਿਆਰ ਕੀਤਾ ਜਾ ਸਕੇ। Punjab Chief Minister visit to Hyderabad.

Chief Minister Bhagwant Mann toured Chennai and Hyderabad to persuade big industrialists to invest in the state
Chief Minister Bhagwant Mann toured Chennai and Hyderabad to persuade big industrialists to invest in the state

ਚੰਡੀਗੜ੍ਹ: ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੇਨਈ ਅਤੇ ਹੈਦਰਾਬਾਦ ਦਾ ਦੌਰਾ ਸ਼ੁਰੂ ਕੀਤਾ ਤਾਂ ਜੋ ਸੂਬੇ ਵਿੱਚ ਨਿਵੇਸ਼ ਲਈ ਵੱਡੇ ਸਨਅਤਕਾਰਾਂ ਨੂੰ ਤਿਆਰ ਕੀਤਾ ਜਾ ਸਕੇ। Punjab Chief Minister visit to Hyderabad.

ਹੈਦਰਾਬਾਦ ਵਿਖੇ ਉਦਯੋਗਪਤੀਆਂ ਨਾਲ ਕਰਨਗੇ ਗੱਲਬਾਤ: ਮੁੱਖ ਮੰਤਰੀ ਅੱਜ 18 ਦਸੰਬਰ ਦੀ ਸ਼ਾਮ ਨੂੰ ਚੇਨਈ ਪਹੁੰਚੇ, ਜਿੱਥੇ ਉਹ 19 ਦਸੰਬਰ (ਸੋਮਵਾਰ) ਨੂੰ ਪ੍ਰਮੁੱਖ ਖੇਤਰਾਂ ਵਿੱਚ ਨਿਵੇਸ਼ ਅਤੇ ਰਣਨੀਤਕ ਗਠਜੋੜ ਲਈ ਵਪਾਰਕ ਵਫ਼ਦਾਂ ਅਤੇ ਪ੍ਰਮੁੱਖ ਕੰਪਨੀਆਂ ਨਾਲ ਮੁਲਾਕਾਤ ਕਰਨਗੇ। ਇਸੇ ਤਰ੍ਹਾਂ ਉਹ 20 ਦਸੰਬਰ (ਮੰਗਲਵਾਰ) ਨੂੰ ਹੈਦਰਾਬਾਦ ਵਿਖੇ ਉਦਯੋਗਪਤੀਆਂ ਨਾਲ ਗੱਲਬਾਤ ਕਰਨਗੇ। ਮੁੱਖ ਮੰਤਰੀ ਦੀ ਇਸ ਦੋ ਰੋਜ਼ਾ ਅਹਿਮ ਫੇਰੀ ਨਾਲ ਸੂਬੇ ਨੂੰ ਵੱਡੇ ਨਿਵੇਸ਼, ਤਕਨੀਕੀ ਜਾਣਕਾਰੀ ਅਤੇ ਵੱਡੀਆਂ ਕੰਪਨੀਆਂ ਤੋਂ ਮੁਹਾਰਤ ਹਾਸਲ ਕਰਨ ਸਬੰਧੀ ਵੱਡਾ ਲਾਭ ਹੋਣ ਦੀ ਸੰਭਾਵਨਾ ਹੈ।

'ਸੂਬੇ ਨੂੰ ਉਦਯੋਗਿਕ ਵਿਕਾਸ ਦੇ ਉੱਚੇ ਪੱਧਰ 'ਤੇ ਪਹੁੰਚਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ': ਇਸੇ ਦੌਰਾਨ ਮੁੱਖ ਮੰਤਰੀ ਸੂਬਾ ਸਰਕਾਰ ਵੱਲੋਂ 23-24 ਫਰਵਰੀ ਨੂੰ ਐਸ.ਏ.ਐਸ., ਨਗਰ, ਮੋਹਾਲੀ ਵਿਖੇ ਕਰਵਾਏ ਜਾ ਰਹੇ ਨਿਵੇਸ਼ ਸੰਮੇਲਨ ਲਈ ਸਨਅਤਕਾਰਾਂ ਨੂੰ ਸੱਦਾ ਦੇਣਗੇ। ਇਸ ਦੌਰਾਨ ਭਗਵੰਤ ਮਾਨ ਨੇ ਸੂਬੇ ਨੂੰ ਉਦਯੋਗਿਕ ਹੱਬ ਵਜੋਂ ਉਭਰਨ ਲਈ ਆਪਣੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਸੂਬੇ ਨੂੰ ਉਦਯੋਗਿਕ ਵਿਕਾਸ ਦੇ ਉੱਚੇ ਪੱਧਰ 'ਤੇ ਪਹੁੰਚਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

'ਇਹ ਦੌਰਾ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਮੀਲ ਪੱਥਰ ਸਾਬਤ ਹੋਵੇਗਾ': ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਦੇਸ਼ ਦੀਆਂ ਵੱਡੀਆਂ ਉਦਯੋਗਿਕ ਥਾਂਵਾਂ ਦਾ ਦੌਰਾ ਇਕ ਪਾਸੇ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੋਰ ਤੇਜ਼ ਕਰੇਗਾ, ਉੱਥੇ ਦੂਜੇ ਪਾਸੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ। ਭਗਵੰਤ ਮਾਨ ਨੇ ਕਿਹਾ ਕਿ ਉਹ ਨਿੱਜੀ ਤੌਰ 'ਤੇ ਪੰਜਾਬ ਨੂੰ ਉੱਦਮੀਆਂ ਲਈ ਮੌਕਿਆਂ ਅਤੇ ਵਿਕਾਸ ਦੀ ਧਰਤੀ ਵਜੋਂ ਦਰਸਾਉਣਗੇ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਦੌਰਾ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਮੀਲ ਪੱਥਰ ਸਾਬਤ ਹੋਵੇਗਾ।

ਇਹ ਵੀ ਪੜ੍ਹੋ: ਮੀਤ ਹੇਅਰ ਨੇ ਪੈਰਾ ਪਾਵਰ ਲਿਫਟਿੰਗ ਵਿਸ਼ਵ ਕੱਪ ਦੇ ਤਮਗ਼ਾ ਜੇਤੂਆਂ ਨੂੰ ਦਿੱਤੀ ਵਧਾਈ, ਕਿਹਾ- ਖਿਡਾਰੀਆਂ ਨੂੰ ਕੌਮਾਂਤਰੀ ਖੇਡ ਮੰਚ ਤੱਕ ਪਹੁੰਚਾਉਣ ਲਈ ਕੀਤੇ ਜਾਣਗੇ ਉਪਰਾਲੇ

ETV Bharat Logo

Copyright © 2024 Ushodaya Enterprises Pvt. Ltd., All Rights Reserved.