ETV Bharat / state

Sirhind Fateh Diwas: ਸਰਹਿੰਦ ਫਤਿਹ ਦਿਵਸ 'ਤੇ ਮੁੱਖ ਮੰਤਰੀ ਮਾਨ ਨੇ ਪੰਜਾਬ ਵਾਸੀਆਂ ਨੂੰ ਦਿੱਤੀ ਵਧਾਈ

author img

By

Published : May 12, 2023, 10:47 AM IST

Chief Minister Mann congratulated the people of Punjab on Sirhind Fateh Day
Sirhind Fateh Diwas: ਸਰਹਿੰਦ ਫਤਿਹ ਦਿਵਸ 'ਤੇ ਮੁੱਖ ਮੰਤਰੀ ਮਾਨ ਨੇ ਪੰਜਾਬ ਵਾਸੀਆਂ ਨੂੰ ਦਿੱਤੀ ਵਧਾਈ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਟਵੀਟ ਕਰਕੇ ਸਰਹਿੰਦ ਫਤਿਹ ਦਿਵਸ ਦੀ ਵਧਾਈ ਦਿੱਤੀ ਹੈ। ਉਹਨਾਂ ਨੇ ਟਵੀਟ ਵਿੱਚ ਲਿਖਿਆ “ਜਬਰ ‘ਤੇ ਸਬਰ ਦੀ ਜਿੱਤ ਦੀ ਦਾਸਤਾਨ, ਸਰਹਿੰਦ ਫਤਿਹ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ।

ਚੰਡੀਗੜ੍ਹ : ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਥਾਪੜਾ ਲੈ ਕੇ ਨਾਂਦੇੜ ਤੋਂ ਪੰਜਾਬ ਪੁੱਜਕੇ ਬਾਬਾ ਬੰਦਾ ਸਿੰਘ ਬਹਾਦਰ ਜੀ ਨੇ ਚੱਪੜਚਿੜੀ ਦੇ ਮੈਦਾਨ ਵਿੱਚ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਹੀਦ ਕਰਨ ਵਾਲੇ ਸਰਹਿੰਦ ਦੇ ਸੂਬੇਦਾਰ ਵਜ਼ੀਰ ਖਾਨ ਦਾ ਟਾਕਰਾ ਕੀਤਾ। ਇਸ ਜੰਗ 'ਚ ਵਜ਼ੀਰ ਖਾਨ ਮਾਰਿਆ ਗਿਆ ਅਤੇ ਬਾਬਾ ਬੰਦਾ ਸਿੰਘ ਬਹਾਦਰ ਜੀ ਨੇ ਸਰਹਿੰਦ ਫ਼ਤਹਿ ਕਰਕੇ ਖ਼ਾਲਸਾ-ਰਾਜ ਦਾ ਮੁੱਢ ਬੰਨ੍ਹਿਆ। ਇਸ ਬਹਾਦੁਰੀ ਨੂੰ ਨਮਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਸਰਹਿੰਦ ਫ਼ਤਿਹ ਦਿਵਸ ਦੀ ਵਧਾਈਆਂ ਦਿੱਤੀਆਂ।

ਉਨ੍ਹਾਂ ਟਵੀਟ ਕਰਦਿਆਂ ਲਿਖਿਆ ਕਿ 'ਜਬਰ ‘ਤੇ ਸਬਰ ਦੀ ਜਿੱਤ ਦੀ ਦਾਸਤਾਨ…ਸਰਹਿੰਦ ਫਤਿਹ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ, ਸਾਡਾ ਇਤਿਹਾਸ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਦਾ ਜਬਰ-ਜ਼ੁਲਮ ਅੱਗੇ ਡਟ ਕੇ ਖੜ੍ਹਨ ਦੀ ਪ੍ਰੇਰਣਾ ਦਿੰਦਾ ਰਹੇਗਾ..

ਅਸਤਰ ਸ਼ਸ਼ਤਰ ਦਾ ਗਿਆਨ ਤੇ ਸ਼ਿਕਾਰ ਖੇਡਣ ਦਾ ਸ਼ੋਕ : ਜ਼ਿਕਰਯੋਗ ਹੈ ਕਿ ਬੰਦਾ ਬਹਾਦਰ ਦਾ ਜਿਸਦਾ ਅਸਲੀ ਨਾਮ ਸੀ ਲਛਮਣ ਦਾਸ,ਰਾਜਪੂਤ ਘਰਾਣੇ ਵਿਚ ਪੈਦਾ ਹੋਇਆ। ਮਾਂ- ਪਿਓ ਨੂੰ ਸ਼ੋਕ ਸੀ ਕਿ ਉਨ੍ਹਾ ਦਾ ਪੁਤਰ ਵੀ ਇਕ ਬਹਾਦਰ ਯੋਧਾ ਬਣੇ, ਇਸ ਲਈ ਸ਼ੁਰੂ ਤੋ ਹੀ ਉਸ ਦੇ ਅੰਦਰ ਅਸਤਰ ਸ਼ਸ਼ਤਰ ਦਾ ਗਿਆਨ ਤੇ ਸ਼ਿਕਾਰ ਖੇਡਣ ਦਾ ਸ਼ੋਕ ਪੈਦਾ ਕੀਤਾ। ਬਚਪਨ ਵਿਚ ਜਦ ਉਸਦੇ ਹਥੋ ਕਿਸੀ ਗਰਭਵਤੀ ਹਿਰਨੀ ਦਾ ਸ਼ਿਕਾਰ ਹੋ ਗਿਆ ਜੋ ਉਸਦੇ ਸਾਮਣੇ ਆਪਣੇ ਅਣਜੰਮੇ ਬੱਚਿਆਂ ਸਮੇਤ ਤੜਫ ਤੜਫ ਕੇ ਮਰ ਗਈ ਜਿਸਨੂੰ ਦੇਖ ਕੇ ਉਸਦੇ ਦਿਲ ਨੂੰ ਇਤਨੀ ਭਾਰੀ ਸਟ ਲਗੀ ਕਿ ਉਹ ਆਪਣਾ ਘਰ ਬਾਰ ਤਿਆਗ ਕੇ ਵੈਰਾਗੀ ਹੋ ਗਿਆ।ਸ਼ਾਂਤੀ ਦੀ ਭਾਲ ਵਿਚ ਉਸਨੂੰ ਇਕ ਸਾਧੂ ਜਾਨਕੀ ਦਾਸ ਮਿਲਿਆ, ਜਿਸਨੇ ਉਸਦਾ ਨਾਂ ਮਾਧੋ ਦਾਸ ਰਖ ਦਿਤਾ।

ਸਿੰਘਾਂ ਨਾਲ ਜ਼ਾਲਮਾਂ ਨੂੰ ਸੋਧਾ ਲਗਾ ਕੇ ਸਰਹਿੰਦ ਫ਼ਤਿਹ ਕੀਤੀ: ਮਾਤਾ ਗੁਜਰੀ ਜੀ ਅਤੇ ਦਸਮ ਪਾਤਸ਼ਾਹ ਦੇ ਦੋ ਛੋਟੇ ਲਾਡਲਿਆਂ ਦੀ ਸਰਹਿੰਦ ਵਿਖੇ ਹੋਈ ਸ਼ਹਾਦਤ ਸਿੱਖ, ਪੰਜਾਬ, ਭਾਰਤ ਅਤੇ ਦੁਨੀਆ ਦੇ ਇਤਿਹਾਸ ਅੰਦਰ ਵਾਪਰੀ ਕੋਈ ਆਮ ਜਿਹੀ ਘਟਨਾ ਨਹੀਂ ਸੀ। ਸਮੇਂ ਦੀ ਹਿੱਕ ’ਤੇ ਡੂੰਘੀਆਂ ਪੈੜਾਂ ਪਾਉਣ, ਸਮੇਂ ਦੇ ਤ੍ਰਿਖੇ ਵੇਗ ਨੂੰ ਇਕੋ ਬਲਕਾਰੀ ਝਟਕੇ ਨਾਲ ਨਿਰਣਾਇਕ ਮੋੜਾ ਦੇਣ, ਸਿੱਖ ਹਿਰਦਿਆਂ ਨੂੰ ਬੁਰੀ ਤਰ੍ਹਾਂ ਝੰਜੋੜ ਕੇ ਰੱਖ ਦੇਣ, ਸਿੱਖ ਵਿਚਾਰਧਾਰਾ ਨੂੰ ਇਕ ਨਵੀਂ ਦਿਸ਼ਾ ਪ੍ਰਦਾਨ ਕਰਨ, ਸਰਹਿੰਦ ਦੀ ਇੱਟ ਨਾਲ ਇੱਟ ਖੜਕਾ ਦੇਣ, ਸਿੱਖ ਰਾਜ ਦੀ ਸਥਾਪਨਾ ਦਾ ਬੀਜ ਬੀਜਣ ਅਤੇ ਦਿੱਲੀ ਦੇ ਜ਼ਾਲਮ ਔਰੰਗਜ਼ੇਬੀ ਤਖ਼ਤ ਦੀਆਂ ਨੀਹਾਂ ਹਿਲਾ ਕੇ ਰੱਖ ਦੇਣ ਵਾਲੀ ਇਹ ਇਕ ਵਿਆਪਕ ਪ੍ਰਭਾਵ ਛੱਡਣ ਵਾਲੀ ਬਹੁਤ ਵੱਡੀ ਯੁੱਗ-ਪਲਟਾਊ ਇਨਕਲਾਬੀ ਘਟਨਾ ਸੀ। ਪ੍ਰਭਾਵਾਂ ਅਤੇ ਪ੍ਰਤੀਕਰਮਾਂ ਪੱਖੋਂ ਇਹ ਘਟਨਾ ਬਹੁਤ ਗਹਿਰੀ, ਜ਼ੋਰਾਵਰ, ਬਹੁਪੱਖੀ ਅਤੇ ਬਹੁਦਿਸ਼ਾਵੀ ਸੀ। ਜਿਵੇਂ ਸਿੱਧੇ ਸ਼ਬਦਾਂ ’ਚ ਕਹਿ ਲਓ ਕਿ ਪਾਪ ਦਾ ਭਾਂਡਾ ਜਲਦੀ ਭਰ ਜਾਂਦਾ ਹੈ। ਇਸੇ ਕੜੀ ਦਾ ਹੀ ਇਕ ਹਿੱਸਾ ਹੈ ‘ਸਰਹਿੰਦ ਫ਼ਤਿਹ’, ਜਿਸ ਨੂੰ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਨੇ ਆਪਣੇ ਸਿੰਘਾਂ ਨਾਲ ਜ਼ਾਲਮਾਂ ਨੂੰ ਸੋਧਾ ਲਗਾ ਕੇ ਸਰਹਿੰਦ ਫ਼ਤਿਹ ਕੀਤੀ।

ਗੁਰੂ ਗੋਬਿੰਦ ਸਿੰਘ ਜੀ ਕੋਲੋ ਅਸ਼ੀਰਵਾਦ ਲੈ ਕੇ ਜਦੋਂ ਪੰਜਾਬ ਵੱਲ ਰਵਾਨਗੀ ਪਾਈ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਜਦੋਂ ਥਾਪੜਾ ਦੇ ਕੇ ਆਪਣੇ ਸਿੱਖਾਂ ਨਾਲ ਤੋਰਿਆ ਤਾਂ ਇਕ ਗੱਲ ਬਾਬਾ ਬੰਦਾ ਸਿੰਘ ਬਹਾਦਰ ਨੂੰ ਕਹੀ ਕਿ ਬੰਦਾ ਸਿੰਘ ਜ਼ਾਲਮਾਂ ਨੂੰ ਸੋਧਣ ਦੇ ਨਾਲ-ਨਾਲ ਅਕਾਲ ਪੁਰਖ ਨੂੰ ਵਿਸਾਰ ਦੇਣਾ। ਬਾਬਾ ਬੰਦਾ ਸਿੰਘ ਬਹਾਦਰ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਕੋਲੋ ਅਸ਼ੀਰਵਾਦ ਲੈ ਕੇ ਜਦੋਂ ਪੰਜਾਬ ਵੱਲ ਰਵਾਨਗੀ ਪਾਈ ਤਾਂ ਸਿੰਘਾਂ ਦਾ ਜੋਸ਼ ਵੇਖਣ ਵਾਲਾ ਸੀ। ਸਭ ਤੋਂ ਪਹਿਲੋਂ ਬੰਦਾ ਬਹਾਦਰ ਨੇ ਸਿਹਰੀ, ਸੋਨੀਪਤ, ਕੈਥਲ ’ਤੇ ਕਬਜ਼ਾ ਕੀਤਾ। ਕੈਥਲ ਦੇ ਆਮਿਲ ਨੂੰ ਈਨ ਮਨਵਾਕੇ ਉਸ ਪਾਸੋਂ ਅਸਲਾ ਘੋੜੇ ਅਤੇ ਬਹੁਤ ਮਾਲ ਹਥਿਆ ਲਿਆ। ਕੈਥਲ ਵਿਖੇ ਸ਼ਾਹੀ ਖਜ਼ਾਨਾ, ਜੋ ਦਿੱਲੀ ਲਿਜਾਇਆ ਜਾ ਰਿਹਾ ਸੀ, ਲੁਟਕੇ ਗਰੀਬਾਂ ਤੇ ਲੋੜਵੰਦਾਂ ਵਿੱਚ ਵੰਡ ਦਿੱਤਾ। ਇਥੋ ਦੇ ਆਮਿਲ ਨੂੰ ਦੀਨ ਮਨਾ ਕੇ ਬਹੁਤ ਸਾਰਾ ਅਸਲਾ ਘੋੜੇ ’ਤੇ ਮਾਲ ਉਸ ਤੋਂ ਲੈ ਲਏ। ਇਥੇ ਖ਼ਬਰ ਮਿਲੀ ਕਿ ਮੁਗਲਾਂ ਵਲੋਂ ਭੇਜੇ ਦੋ ਪਠਾਣਾਂ ਨੇ ਗੁਰੂ ਸਾਹਿਬ ’ਤੇ ਵਾਰ ਕਰ ਦਿੱਤਾ। ਇਹ ਖ਼ਬਰ ਸੁਣਦੇ ਸਾਰ ਬੰਦਾ ਬਹਾਦਰ ’ਚ ਗੁੱਸੇ ਦੀ ਅੱਗ ਹੋਰ ਤੇਜ਼ ਹੋ ਕੇ ਭੜਕੀ।

  1. ਖਾਣੇ ਅਤੇ ਨਕਾਰਾਤਮਕ ਵਿਚਾਰਾਂ ਦਾ ਨਹੀਂ ਕੋਈ ਮੇਲ: ਮਾੜੇ ਵਿਚਾਰਾਂ ਨਾਲ ਖਾਧਾ ਖਾਣਾ ਬਣ ਸਕਦੈ ਜ਼ਹਿਰ ! ਖਾਸ ਰਿਪੋਰਟ
  2. Daily Hukamnama 12 May : ੨੯ ਵੈਸਾਖ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ
  3. International Nurses Day : ਨਰਸਾਂ ਦੇ ਯੋਗਦਾਨ ਨੂੰ ਸਨਮਾਨ ਤੇ ਯਾਦ ਕਰਨ ਦਾ ਦਿਨ ਹੈ, ਅੰਤਰਰਾਸ਼ਟਰੀ ਨਰਸ ਦਿਵਸ, ਜਾਣੋ ਖਾਸ ਤੱਥ

ਜ਼ੁਲਮਾਂ ਦੇ ਬਦਲੇ ਦੀ ਭਾਵਨਾ ਬੰਦਾ ਬਹਾਦਰ ਵਿੱਚ ਸੀ: ਇਥੇ ਇਹ ਦੱਸਣਾ ਜ਼ਰੂਰੀ ਹੈ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ’ਚ ਨਾ ਕਦੇ ਬਦਲੇ ਦੀ ਭਾਵਨਾ ਸੀ ਤੇ ਨਾ ਹੀ ਉਨ੍ਹਾਂ ਦੇ ਜੀਵਨ ਦਾ ਇਸ ਤਰ੍ਹਾਂ ਦਾ ਕੋਈ ਮਕਸਦ ਸੀ। ਬੰਦਾ ਬਹਾਦਰ ਨੂੰ ਉਨ੍ਹਾਂ ਨੇ ਥਾਪੜਾ ਦੇ ਕੇ ਜ਼ਾਲਮ ਹਕੂਮਤ ਨਾਲ ਟੱਕਰ ਕਰਨ ਅਤੇ ਮਜ਼ਲੂਮਾਂ ਦੀ ਰਖਿਆ ਕਰਨ ਲਈ ਭੇਜਿਆ ਸੀ, ਨਾ ਕਿ ਕਿਸੇ ਬਦਲੇ ਵਾਸਤੇ ਪਰ ਕਿਸੇ ਇਨਸਾਨ ਦਾ ਦਿਲ ਇੰਨਾ ਵੱਡਾ ਨਹੀਂ ਹੋ ਸਕਦਾ, ਜਿਸਦੀ ਸੋਚ ਰਬੀ ਨੂਰ ਦੀ ਸੋਚ ਦਾ ਮੁਕਾਬਲਾ ਕਰੇ। ਜ਼ੁਲਮਾਂ ਦੇ ਬਦਲੇ ਦੀ ਭਾਵਨਾ ਬੰਦਾ ਬਹਾਦਰ ਵਿੱਚ ਸੀ, ਜਿਸ ਲਈ ਉਸਨੇ ਆਪਣੇ ਆਪ ਨੂੰ ਕਸੂਰ ਵਾਰ ਠਹਿਰਾਇਆ ਅਤੇ ਅਰਦਾਸ ਕਰਕੇ ਗੁਰੂ ਸਾਹਿਬ ਤੋਂ ਭੁਲ ਬਖਸ਼ਵਾਈ।

ਮੈਦਾਨੀ ਇਲਾਕੇ ’ਤੇ ਫ਼ਤਿਹ ਕਰ ਲਈ: ਇਸ ਤੋਂ ਬਾਅਦ ਜੁਲਾਈ 1710 ਵਿੱਚ ਬੰਦਾ ਬਹਾਦੁਰ ਨੇ ਗੰਗਾ ਤੇ ਜਮੁਨਾ ਦੇ ਮੈਦਾਨੀ ਇਲਾਕੇ ’ਤੇ ਫ਼ਤਿਹ ਕਰ ਲਈ। ਅਕਤੂਬਰ 1710 ਵਿੱਚ ਕਿਲਾ ਭਗਵੰਤ ਰਾਇ ਅਤੇ ਭਿਲੋਵਾਲ ’ਤੇ ਸਿੱਖਾਂ ਦਾ ਕਬਜ਼ਾ ਹੋ ਗਿਆ। ਬਾਬਾ ਬੰਦਾ ਸਿੰਘ ਬਹਾਦਰ ਨਾਲ-ਨਾਲ ਆਪਣੇ ਜਿਤੇ ਇਲਾਕਿਆਂ ਦੀ ਵਿਵਸਥਾ ਕਰਦੇ ਚਲੇ ਆ ਰਹੇ ਸਨ। ਭਾਈ ਅਲੀ ਸਿੰਘ ਨੂੰ ਸਮਾਣਾ ਦਾ, ਭਾਈ ਰਾਮ ਸਿੰਘ ਨੂੰ ਥਨੇਸਰ ਦਾ ਅਤੇ ਭਾਈ ਬਾਜ ਸਿੰਘ ਨੂੰ ਸਰਹੰਦ ਦਾ ਸੂਬੇਦਾਰ ਥਾਪ ਦਿੱਤਾ ਗਿਆ।

ETV Bharat Logo

Copyright © 2024 Ushodaya Enterprises Pvt. Ltd., All Rights Reserved.