ਮੁੱਖ ਸਕੱਤਰ ਨੇ ਝੋਨੇ ਦੀ ਪਰਾਲੀ ਨੂੰ ਪਸ਼ੂਆਂ ਦੇ ਚਾਰੇ ਵਜੋਂ ਵਰਤਣ ਦੇ ਲਈ ਯੋਜਨਾ ਤਿਆਰ ਕਰਨ ਦੇ ਨਿਰਦੇਸ਼

author img

By

Published : Jan 21, 2023, 9:46 AM IST

ਝੋਨੇ ਦੀ ਪਰਾਲੀ ਦਾ ਸੁਚੱਜੇ ਢੰਗ ਨਾਲ ਨਿਪਟਾਰਾ

ਵਿਜੈ ਕੁਮਾਰ ਜੰਜੂਆ ਵੱਲੋਂ ਝੋਨੇ ਦੀ ਪਰਾਲੀ ਦਾ ਸੁਚੱਜੇ ਢੰਗ ਨਾਲ ਨਿਪਟਾਰਾ ਕਰਨ ਲਈ ਪਰਾਲੀ ਨੂੰ ਪਸ਼ੂਆਂ ਦੇ ਚਾਰੇ ਵਜੋਂ ਵਰਤਣ ਦੇ ਰਾਹ ਤਲਾਸ਼ਣ ਦੇ ਹੁਕਮ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਯੂਨੀਵਰਸਿਟੀਆਂ ਦੇ ਮਾਹਿਰ ਨੁਮਾਇੰਦਿਆਂ ਨੂੰ ਪਸ਼ੂਆਂ ਨਾਲ ਜੁੜੇ ਧੰਦੇ ਵੱਲ ਵੀ ਖਾਸ ਧਿਆਨ ਦੇਣ ਦੇ ਨਿਰਦੇਸ਼ ਦਿੱਤੇ।

ਚੰਡੀਗੜ੍ਹ: ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਵੱਲੋਂ ਝੋਨੇ ਦੀ ਪਰਾਲੀ ਦਾ ਸੁਚੱਜੇ ਢੰਗ ਨਾਲ ਨਿਪਟਾਰਾ ਕਰਨ ਲਈ ਪਰਾਲੀ ਨੂੰ ਪਸ਼ੂਆਂ ਦੇ ਚਾਰੇ ਵਜੋਂ ਵਰਤਣ ਦੇ ਰਾਹ ਤਲਾਸ਼ਣ ਅਤੇ ਇਸ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵਿਆਪਕ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।


ਯੂਨੀਵਰਸਿਟੀਆਂ ਅਤੇ ਮੁੱਖ ਸਕੱਤਰ ਨਾਲ ਮੀਟਿੰਗ: ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਸਕੱਤਰ ਨੇ ਪਸ਼ੂ ਪਾਲਣ ਤੇ ਡੇਅਰੀ ਵਿਕਾਸ, ਸਹਿਕਾਰਤਾ, ਖੇਤੀਬਾੜੀ ਵਿਭਾਗ ਦੇ ਉਚ ਅਧਿਕਾਰੀਆਂ ਤੋਂ ਇਲਾਵਾ ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਫਾਰ ਐਨੀਮਲ ਸਾਇੰਸਜ਼, ਲੁਧਿਆਣਾ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਇਨ ਸੀਟੂ ਤੇ ਐਕਸ ਸੀਟੂ ਇੰਤਜ਼ਾਮ ਕਰ ਰਹੀ ਹੈ। ਇਸੇ ਦਿਸ਼ਾ ਵਿੱਚ ਪਰਾਲੀ ਨੂੰ ਪਸ਼ੂਆਂ ਦੇ ਚਾਰੇ ਦੇ ਬਦਲ ਵਜੋਂ ਵਰਤਂ ਉਤੇ ਕੰਮ ਕਰ ਰਿਹਾ ਹੈ।




ਅਗਾਂਹਵਧੂ ਕਿਸਾਨਾਂ ਨਾਲ ਰਾਬਤਾ ਕਾਇਮ: ਮੁੱਖ ਸਕੱਤਰ ਨੇ ਉਕਤ ਤਿੰਨੇ ਵਿਭਾਗਾਂ ਅਤੇ ਦੋਵੇਂ ਯੂਨੀਵਰਸਿਟੀਆਂ ਦੇ ਮਾਹਿਰ ਨੁਮਾਇੰਦਿਆਂ ਨੂੰ ਲੈ ਕੇ ਕਮੇਟੀ ਬਣਾਉਣ ਲਈ ਕਿਹਾ ਜੋ ਸੂਬੇ ਵਿੱਚ ਵੱਖ-ਵੱਖ ਥਾਵਾਂ ਉਤੇ ਡੇਅਰੀ ਦੇ ਧੰਦੇ ਨਾਲ ਜੁੜੇ ਅਗਾਂਹਵਧੂ ਕਿਸਾਨਾਂ ਨਾਲ ਰਾਬਤਾ ਕਾਇਮ ਕਰਕੇ ਇਸ ਦਿਸ਼ਾ ਵਿੱਚ ਕੰਮ ਕਰੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪਸ਼ੂ ਪਾਲਕਾਂ ਵੱਲੋਂ ਪਹਿਲਾਂ ਹੀ ਇਸ ਦੀ ਵਰਤੋਂ ਕੀਤੀ ਜਾ ਰਹੀ ਹੈ, ਉਨ੍ਹਾਂ ਦੀ ਫੀਡਬੈਕ ਲਈ ਜਾਵੇ।



ਖੇਤੀ ਵਿਗਿਆਨ ਰਾਹੀ ਕਿਸਾਨਾਂ ਨੂੰ ਜਾਗਰੂਕ : ਪ੍ਰਮੁੱਖ ਸਕੱਤਰ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਵਿਕਾਸ ਪ੍ਰਤਾਪ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਇਸ ਵਿਧੀ ਦੀ ਵਰਤੋਂ ਨਾਲ ਜਿੱਥੇ ਪਰਾਲੀ ਦਾ ਪ੍ਰਬੰਧਨ ਸੁਚਾਰੂ ਤਰੀਕੇ ਨਾਲ ਹੋਵੇਗਾ। ਉਥੇ ਪਸ਼ੂ ਪਾਲਕਾਂ ਨੂੰ ਆਰਥਿਕ ਲਾਭ ਵੀ ਹੋਵੇਗਾ। ਮੁੱਖ ਸਕੱਤਰ ਨੇ ਕਿਹਾ ਕਿ ਇਸ ਸਬੰਧੀ ਡੇਅਰੀ ਵਿਕਾਸ ਦੇ ਸਿਖਲਾਈ ਕੇਂਦਰਾਂ, ਖੇਤੀ ਵਿਗਿਆਨ ਅਤੇ ਮਿਲਕ ਯੂਨੀਅਨਾਂ ਰਾਹੀਂ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ।



ਇਹ ਵੀ ਪੜ੍ਹੋ:- ਸੰਸਦ ਮੈਂਬਰ ਮੁਹੰਮਦ ਸਦੀਕ ਦਾ ਮਨਪ੍ਰੀਤ ਬਾਦਲ ’ਤੇ ਤੰਜ਼, ਕਿਹਾ– ਇਹ ਨੂੰ ਕੋਠੇ ਟੱਪਣ ਦੀ ਆਦਤ

ETV Bharat Logo

Copyright © 2024 Ushodaya Enterprises Pvt. Ltd., All Rights Reserved.