ETV Bharat / state

Punjab Police Recruitment: ਨੌਜਵਾਨਾਂ ਨੂੰ ਮਾਨ ਸਰਕਾਰ ਦਾ ਦਿਵਾਲੀ ਤੋਹਫ਼ਾ, ਪੁਲਿਸ ਵਿਭਾਗ 'ਚ ਭਰਤੀ ਦੀ ਪ੍ਰਕਿਰਿਆ ਸ਼ੁਰੂ ਕਰਨ ਨੂੰ ਪ੍ਰਵਾਨਗੀ

author img

By ETV Bharat Punjabi Team

Published : Nov 11, 2023, 5:52 PM IST

ਪੰਜਾਬ ਪੁਲਿਸ ਚ ਭਰਤੀ
ਪੰਜਾਬ ਪੁਲਿਸ ਚ ਭਰਤੀ

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੁਲਿਸ ਵਿਭਾਗ 'ਚ ਅਸਾਮੀਆਂ ਦੀ ਭਰਤੀ ਪ੍ਰਕਿਰਿਆ ਨੂੰ ਸ਼ੁਰੂ ਕਰਨ ਲਈ ਪ੍ਰਵਾਨਗੀ ਦੇ ਦਿੱਤੀ ਹੈ। ਜਿਸ ਸਬੰਧੀ ਉਨ੍ਹਾਂ ਖੁਦ ਸੋਸ਼ਲ ਮੀਡੀਆ 'ਤੇ ਜਾਣਕਾਰੀ ਸਾਂਝੀ ਕੀਤੀ ਹੈ। (Punjab Police Recruitment)

ਚੰਡੀਗੜ੍ਹ: ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਸੱਤਾ ਸਾਂਭਦੇ ਹੀ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾ ਰਹੇ ਹਨ। ਜਿਸ ਦੇ ਚੱਲਦੇ ਸਰਕਾਰ ਦੇ ਡੇਢ ਸਾਲ ਤੋਂ ਵੱਧ ਦੇ ਸਮੇਂ 'ਚ ਸਰਕਾਰ ਹਜ਼ਾਰਾਂ ਹੀ ਨੌਜਵਾਨਾਂ ਨੂੰ ਰੁਜ਼ਗਾਰ ਦੇ ਚੁੱਕੀ ਹੈ। ਹੁਣ ਪੰਜਾਬ ਦੀ ਮਾਨ ਸਰਕਾਰ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਦਿਵਾਲੀ ਮੌਕੇ ਤੋਹਫ਼ਾ ਦੇਣ ਦੀ ਤਿਆਰੀ ਕਰ ਲਈ ਹੈ। ਜਿਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸਾਂਝੀ ਕਰਦਿਆਂ ਦੱਸਿਆ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਮਾਨ ਸਰਕਾਰ ਨੇ ਪੁਲਿਸ ਮਹਿਕਮੇ 'ਚ 1450 ਨਵੀਆਂ ਅਸਾਮੀਆਂ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

  • ਦੀਵਾਲੀ ਮੌਕੇ ਤੁਹਾਡੀ ਸਰਕਾਰ ਵੱਲੋਂ ਇੱਕ ਹੋਰ ਤੋਹਫ਼ਾ...

    ਅੱਜ ਪੁਲਿਸ ਵਿਭਾਗ 'ਚ 1450 ਨਵੀਆਂ ਅਸਾਮੀਆਂ ਕੱਢ ਭਰਤੀ ਦੀ ਪ੍ਰਕਿਰਿਆ ਸ਼ੁਰੂ ਕਰਨ ਨੂੰ ਪ੍ਰਵਾਨਗੀ ਦਿੱਤੀ...ਜਿਸਦੇ ਵੇਰਵੇ ਜਲਦ ਸਾਂਝੇ ਕਰਾਂਗੇ...

    ਸਾਡੀ ਸਰਕਾਰ ਦਾ ਮਕਸਦ ਰੰਗਲਾ ਪੰਜਾਬ ਬਣਾਉਣਾ ਹੈ ਜਿਸ ਵਿੱਚ ਨੌਜਵਾਨਾਂ ਦੀ ਭੂਮਿਕਾ ਸੱਭ ਤੋਂ ਅਹਿਮ ਹੈ ਤੇ ਇਹ ਸੁਪਨਾ ਨੌਜਵਾਨਾਂ…

    — Bhagwant Mann (@BhagwantMann) November 11, 2023 " class="align-text-top noRightClick twitterSection" data=" ">

ਪੰਜਾਬ ਪੁਲਿਸ ਵਿਭਾਗ 'ਚ ਅਸਾਮੀਆਂ ਭਰਨ ਨੂੰ ਝੰਡੀ: ਇਸ ਸਬੰਧੀ ਸੋਸ਼ਲ ਮੀਡੀਆ ਐਕਸ 'ਤੇ ਪੋਸਟ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ ਕਿ, "ਦੀਵਾਲੀ ਮੌਕੇ ਤੁਹਾਡੀ ਸਰਕਾਰ ਵੱਲੋਂ ਇੱਕ ਹੋਰ ਤੋਹਫ਼ਾ...ਅੱਜ ਪੁਲਿਸ ਵਿਭਾਗ 'ਚ 1450 ਨਵੀਆਂ ਅਸਾਮੀਆਂ ਕੱਢ ਭਰਤੀ ਦੀ ਪ੍ਰਕਿਰਿਆ ਸ਼ੁਰੂ ਕਰਨ ਨੂੰ ਪ੍ਰਵਾਨਗੀ ਦਿੱਤੀ...ਜਿਸਦੇ ਵੇਰਵੇ ਜਲਦ ਸਾਂਝੇ ਕਰਾਂਗੇ...ਸਾਡੀ ਸਰਕਾਰ ਦਾ ਮਕਸਦ ਰੰਗਲਾ ਪੰਜਾਬ ਬਣਾਉਣਾ ਹੈ, ਜਿਸ ਵਿੱਚ ਨੌਜਵਾਨਾਂ ਦੀ ਭੂਮਿਕਾ ਸੱਭ ਤੋਂ ਅਹਿਮ ਹੈ ਤੇ ਇਹ ਸੁਪਨਾ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇਣ ਨਾਲ ਹੀ ਪੂਰਾ ਹੋ ਸਕਦਾ ਹੈ।

ਹੁਣ ਤੱਕ 37 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ: ਕਾਬਿਲੇਗੌਰ ਹੈ ਕਿ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵੱਖ-ਵੱਖ ਵਿਭਾਗਾਂ ਦੇ 583 ਨੌਜਵਾਨ ਮੁੰਡੇ ਕੁੜੀਆਂ ਨੂੰ ਨਿਯੁਕਤੀ ਪੱਤਰ ਵੰਡੇ ਸੀ। ਜਿਸ ਦੌਰਾਨ ਮੁੱਖ ਮੰਤਰੀ ਮਾਨ ਨੇ ਸੰਬੋਧਨ ਕਰਦਿਆਂ ਦਾਅਵਾ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਵਲੋਂ ਹੁਣ ਤੱਕ ਸੂਬੇ 'ਚ 37683 ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਦਿੱਤੀਆਂ ਜਾ ਚੁੱਕੀਆਂ ਹਨ, ਜਿਸ ਦਾ ਸਿਲਸਿਲਾ ਅੱਗੇ ਵੀ ਜਾਰੀ ਰਹੇਗਾ।

ਨੌਜਵਾਨਾਂ ਦੀਆਂ ਆਸਾਂ ਨੂੰ ਕਰਾਂਗੇ ਪੂਰਾ: ਇਸ ਦੇ ਨਾਲ ਹੀ ਮੁੱਖ ਮੰਤਰੀ ਮਾਨ ਨੇ ਬੀਤੇ ਦਿਨ ਕਿਹਾ ਸੀ ਕਿ ਸਰਕਾਰੀ ਨੌਕਰੀਆਂ ਦਾ ਖ਼ਿਆਲ ਸਾਡੇ ਨੌਜਵਾਨਾਂ ਨੇ ਛੱਡ ਹੀ ਦਿੱਤਾ ਸੀ, ਕਿਉਂਕਿ ਹੁਣ ਤੋਂ ਪਹਿਲਾਂ ਸਾਡੀਆਂ ਚੁਣੀਆਂ ਹੋਈਆਂ ਸਰਕਾਰਾਂ ਨੇ ਕੋਈ ਉਮੀਦ ਹੀ ਨਹੀਂ ਦਿਖਾਈ। ਹੁਣ ਸਮਾਂ ਬਦਲ ਗਿਆ ਹੈ ਕਿਉਂਕਿ ਨੌਕਰੀਆਂ ਦੀ ਕੋਈ ਘਾਟ ਨੀ ਹੁੰਦੀ, ਨੀਅਤ ਸਾਫ਼ ਹੋਣੀ ਜ਼ਰੂਰੀ ਹੈ। ਅਸੀਂ ਵੀ ਤਾਂ ਨੌਕਰੀਆਂ ਦੇ ਰਹੇ ਹਾਂ,ਨਾਲੇ ਖ਼ਜ਼ਾਨਾ ਭਰ ਰਹੇ ਹਾਂ। ਪਹਿਲਾਂ ਵਾਲਿਆਂ ਦੀ ਨੀਅਤ ਖਾਲੀ ਸੀ, ਤਾਹੀਓਂ ਨੌਕਰੀਆਂ ਤੇ ਖ਼ਜ਼ਾਨੇ ਵੀ ਖਾਲੀ ਰਹਿ ਗਏ।

ETV Bharat Logo

Copyright © 2024 Ushodaya Enterprises Pvt. Ltd., All Rights Reserved.