ETV Bharat / state

Punjab Principals Singapore Tour : ਪ੍ਰਿੰਸੀਪਲਜ਼ ਦਾ ਦੂਜਾ ਬੈਚ ਸਿੰਗਾਪੁਰ ਲਈ ਰਵਾਨਾ, ਸੀਐਮ ਮਾਨ ਨੇ ਕਿਹਾ- ਪ੍ਰਿੰਸੀਪਲਾਂ ਦੀ ਚੋਣ ਪਾਰਦਰਸ਼ੀ ਨਾਲ ਢੰਗ ਹੁੰਦੀ

author img

By

Published : Mar 3, 2023, 9:19 AM IST

Updated : Mar 3, 2023, 1:34 PM IST

ਪੰਜਾਬ ਸਕੂਲ ਦੇ ਪ੍ਰਿੰਸੀਪਲਾਂ ਦਾ ਦੂਜਾ ਬੈਚ ਅੱਜ ਸਿੰਗਾਪੁਰ ਜਾ ਰਿਹਾ ਹੈ। ਇਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਵੇਰੇ ਚੰਡੀਗੜ੍ਹ ਤੋਂ ਰਵਾਨਾ ਕੀਤਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਟ੍ਰੇਨਿੰਗ ਉੱਤੇ ਜਾਣ ਵਾਲੇ ਪ੍ਰਿੰਸੀਪਲਾਂ ਦੀ ਚੋਣ ਪਾਰਦਰਸ਼ੀ ਨਾਲ ਢੰਗ ਹੁੰਦੀ ਹੈ।

Punjab Principals Singapore Tour
Punjab Principals Singapore Tour

  • ਟਰੇਨਿੰਗ ਲੈਣ ਲਈ ਸਿੰਗਾਪੁਰ ਜਾ ਰਹੇ ਪ੍ਰਿੰਸੀਪਲਜ਼ ਦੇ ਦੂਜੇ ਬੈਚ ਨੂੰ ਰਵਾਨਾ ਕੀਤਾ, ਚੰਡੀਗੜ੍ਹ ਤੋਂ Live... https://t.co/w1CltlIAy4

    — Bhagwant Mann (@BhagwantMann) March 3, 2023 " class="align-text-top noRightClick twitterSection" data=" ">





ਚੰਡੀਗੜ੍ਹ:
ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਸੁਧਾਰਨ ਲਈ ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਇਸ ਦਿਸ਼ਾ ਵਿੱਚ ਅੱਜ ਯਾਨੀ ਸ਼ੁਕਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ ਤੋਂ ਸਕੂਲ ਪ੍ਰਿੰਸੀਪਲਾਂ ਦੇ ਦੂਜੇ ਬੈਚ ਨੂੰ ਸਿੰਗਾਪੁਰ ਵਿੱਚ ਸਿਖਲਾਈ ਲਈ ਭੇਜਿਆ ਹੈ। ਉਨ੍ਹਾਂ ਨੇ ਅੱਜ ਸੈਕਟਰ-26 ਸਥਿਤ ਮਹਾਤਮਾ ਗਾਂਧੀ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ, ਪੰਜਾਬ ਤੋਂ ਦੂਜੇ ਬੈਚ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਮੁੱਖ ਮੰਤਰੀ ਨੇ ਕਿਹਾ ਕਿ ਇਹ ਇੱਕ ਕ੍ਰਾਂਤੀਕਾਰੀ ਕਦਮ ਹੈ, ਜੋ ਵਿਦਿਆਰਥੀਆਂ ਦੀ ਭਲਾਈ ਲਈ ਸੂਬੇ ਦੀ ਸਮੁੱਚੀ ਸਿੱਖਿਆ ਪ੍ਰਣਾਲੀ ਨੂੰ ਵੱਡੇ ਪੱਧਰ ‘ਤੇ ਮਜ਼ਬੂਤੀ ਦੇਵੇਗਾ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ ਕਿਉਂਕਿ ਇਹ ਅਧਿਆਪਕ ਆਉਣ ਵਾਲੇ ਸਮੇਂ ਵਿੱਚ ਸਿੱਖਿਆ ਖੇਤਰ ਵਿੱਚ ਬਦਲਾਅ ਦੇ ਏਜੰਟ ਵਜੋਂ ਕੰਮ ਕਰਨਗੇ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਨਾਲ ਵਿਦਿਆਰਥੀਆਂ ਨੂੰ ਬਹੁਤ ਫਾਇਦਾ ਹੋਵੇਗਾ ਅਤੇ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਲੋੜੀਂਦੀ ਗੁਣਾਤਮਕ ਤਬਦੀਲੀ ਆਵੇਗੀ।

ਪ੍ਰਿੰਸੀਪਲਾਂ ਦੀ ਚੋਣ ਪਾਰਦਰਸ਼ੀ ਢੰਗ ਹੁੰਦੀ : ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਅਧਿਆਪਕ ਰਾਜ ਜਾਂ ਕੌਮੀ ਪੁਰਸਕਾਰ ਐਵਾਰਡੀ ਹਨ ਅਤੇ ਸਿੱਖਿਆ ਦੇ ਖੇਤਰ ਵਿੱਚ ਆਪਣਾ ਵੱਖਰਾ ਸਥਾਨ ਬਣਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਆਪਕਾਂ ਦੀ ਚੋਣ ਕਰਨ ਦਾ ਇੱਕੋ ਇੱਕ ਮਾਪਦੰਡ ਮੈਰਿਟ ਹੈ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਸਿੱਖਿਆ ਸੁਧਾਰ ਵਿੱਚ ਮੋਹਰੀ ਭੂਮਿਕਾ ਨਿਭਾਉਣ। ਭਗਵੰਤ ਮਾਨ ਨੇ ਕਿਹਾ ਕਿ ਸਿਖਲਾਈ ਤੋਂ ਬਾਅਦ ਉਨ੍ਹਾਂ ਨੂੰ ਸੂਬੇ ਭਰ ਦੇ ਕਿਸੇ ਵੀ ਸਕੂਲ ਵਿੱਚ ਤਾਇਨਾਤ ਕਰਨ ਲਈ ਉਨ੍ਹਾਂ ਨਾਲ ਪਹਿਲਾਂ ਹੀ ਸਮਝੌਤਾ ਕੀਤਾ ਜਾ ਚੁੱਕਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀ ਹੀ ਇੱਕ ਪਹਿਲਕਦਮੀ ਜੋ ਸਿੱਖਿਆ ਦੇ ਸੁਧਾਰ ਲਈ ਬਹੁਤ ਸਹਾਈ ਸਿੱਧ ਹੋਵੇਗੀ, ਉਹ ਹੈ ਸਕੂਲ ਆਫ਼ ਐਮੀਨੈਂਸ । ਉਨ੍ਹਾਂ ਕਿਹਾ ਕਿ ਇਹ ਸਕੂਲ ਭਵਿੱਖੀ ਮੁਕਾਬਲਿਆਂ ਲਈ ਵਿਦਿਆਰਥੀਆਂ ਨੂੰ ਤਿਆਰ ਕਰਨ ਵਾਸਤੇ ਵਧੇਰੇ ਸਹਾਈ ਸਿੱਧ ਹੋਣਗੇ। ਭਗਵੰਤ ਮਾਨ ਨੇ ਕਲਪਨਾ ਕੀਤੀ ਕਿ ਇਹ ਸਕੂਲ ਦੂਜੇ ਸੂਬਿਆਂ ਲਈ ਰੋਲ ਮਾਡਲ ਬਣਨਗੇ ਜਿਸ ਨੂੰ ਦੇਸ਼ ਭਰ ਵਿੱਚ ਅਪਣਾਇਆ ਜਾਵੇਗਾ।

ਅਧਿਆਪਕਾਂ ਦੇ ਪੇਸ਼ੇਵਰ ਹੁਨਰ ਵਿੱਚ ਵਾਧਾ ਹੋਵੇਗਾ : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਸਾਰੇ ਯਤਨਾਂ ਦਾ ਇੱਕੋ ਇੱਕ ਉਦੇਸ਼ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਾ ਕੇ ਹੁਨਰ ਦੀ ਹਿਜਰਤ ਦੇ ਰੁਝਾਨ ਨੂੰ ਉਲਟਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਨੌਜਵਾਨਾਂ ਵਿੱਚ ਵੱਡੀ ਸਮਰੱਥਾ ਹੈ ਜਿਸ ਕਾਰਨ ਵਿਸ਼ਵ ਪ੍ਰਸਿੱਧ ਆਈ.ਟੀ ਕੰਪਨੀਆਂ ਅਤੇ ਯੂਨੀਵਰਸਿਟੀਆਂ ਸੂਬੇ ਨਾਲ ਗਿਆਨ ਸਾਂਝਾ ਕਰਨ ਸਬੰਧੀ ਸਮਝੌਤਾ ਕਰਨਾ ਚਾਹੁੰਦੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਅਸਲ ਵਿੱਚ ਪੰਜਾਬ ਦੇਸ਼ ਭਰ ਵਿੱਚ ਮਿਆਰੀ ਸਿੱਖਿਆ ਦੇ ਮਾਡਲ ਵਜੋਂ ਉੱਭਰਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਿੰਗਾਪੁਰ ਦਾ ਦੌਰਾ ਸਿੱਖਿਆ ਦੇ ਖੇਤਰ ਵਿੱਚ ਅਧਿਆਪਕਾਂ ਦੇ ਪੇਸ਼ੇਵਰ ਗਿਆਨ ਅਤੇ ਮੁਹਾਰਤ ਵਿੱਚ ਵਾਧਾ ਕਰੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਆਪਣੀ ਕਿਸਮ ਦੀ ਇਹ ਪਹਿਲੀ ਪਹਿਲਕਦਮੀ ਅਧਿਆਪਕਾਂ ਦੀ ਵਿਦੇਸ਼ ਜਾ ਕੇ ਸਿਖਲਾਈ ਲਈ ਰਾਜ ਯੋਜਨਾ ਦਾ ਹਿੱਸਾ ਹੈ, ਜਿਸ ਨੂੰ ਮੰਤਰੀ ਮੰਡਲ ਵੱਲੋਂ ਮਨਜ਼ੂਰੀ ਦਿੱਤੀ ਗਈ ਹੈ ਅਤੇ ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਅਧਿਆਪਕਾਂ ਦੇ ਪੇਸ਼ੇਵਰ ਹੁਨਰ ਵਿੱਚ ਵਾਧਾ ਹੋਵੇ ਤਾਂ ਜੋ ਉਹ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕਰ ਸਕਣ। ਭਗਵੰਤ ਮਾਨ ਨੇ ਕਿਹਾ ਕਿ ਇਸ ਕਦਮ ਦਾ ਇੱਕੋ ਇੱਕ ਉਦੇਸ਼ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਮਿਆਰੀ ਸਿੱਖਿਆ ਯਕੀਨੀ ਬਣਾਉਣਾ ਹੈ।

ਪੰਜਾਬ ਜਲਦ ਹੀ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣੇਗਾ: ਮੁੱਖ ਮੰਤਰੀ ਨੇ ਕਿਹਾ ਕਿ ਇਹ ਸਿਖਲਾਈ ਅਧਿਆਪਕਾਂ ਨੂੰ ਪੜ੍ਹਾਉਣ ਦੇ ਅਤਿ-ਆਧੁਨਿਕ ਢੰਗ-ਤਰੀਕਿਆਂ, ਲੀਡਰਸ਼ਿਪ ਦੇ ਹੁਨਰ, ਅਧਿਆਪਨ-ਸਿਖਲਾਈ ਸਮੱਗਰੀ ਤਿਆਰ ਕਰਨ ਅਤੇ ਮਹਾਂਮਾਰੀ ਤੋਂ ਬਾਅਦ ਦੀ ਦੁਨੀਆ ਵਿੱਚ ਆਡੀਓ-ਵਿਜ਼ੂਅਲ ਟੈਕਨਾਲੋਜੀ ਬਾਰੇ ਜਾਣਨ ਦਾ ਮੌਕਾ, ਅਸੈਂਸ਼ੀਅਲਜ਼ ਆਫ਼ ਸਟ੍ਰੈਟੇਜਿਕ ਮੈਨੇਜਮੈਂਟ, ਸਕੂਲ ਦੇ ਮਾਹੌਲ ਵਿੱਚ ਬਦਲਾਅ, ਬਿਲਡਿੰਗ ਟੀਚਰਜ਼ ਪ੍ਰੋਫੈਸ਼ਨਲ ਕੈਪੀਟਲ, ਪਾਠਕ੍ਰਮ ਸਬੰਧੀ ਲੀਡਰਸ਼ਿਪ, ਮੈਂਟਰਿੰਗ ਐਂਡ ਲੈਸਨ ਅਬਜਰਵੇਸ਼ਨ ਸਕਿੱਲਜ਼, ਅਧਿਆਪਨ ਅਤੇ ਸਿੱਖਣ ਵਿੱਚ ਨਵੀਨਤਾ ਅਤੇ ਪ੍ਰਭਾਵੀ ਸੰਚਾਰ ਨਾਲ ਲੈਸ ਕਰਕੇ ਉਨ੍ਹਾਂ ਦੇ ਤਜ਼ਰਬੇ ਨੂੰ ਹੋਰ ਵਿਸ਼ਾਲ ਕਰਨ ਵਿੱਚ ਵਧੇਰੇ ਸਹਾਈ ਸਿੱਧ ਹੋਵੇਗੀ।

ਉਨ੍ਹਾਂ ਨੇ ਕਲਪਨਾ ਕੀਤੀ ਕਿ ਇਹ ਪਹਿਲਕਦਮੀ ਰਾਜ ਵਿੱਚ ਸਿੱਖਿਆ ਪ੍ਰਣਾਲੀ ਦੇ ਸੁਧਾਰ ਲਈ ਇੱਕ ਮੀਲ ਪੱਥਰ ਸਾਬਤ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਇਨ੍ਹਾਂ ਯਤਨਾਂ ਸਦਕਾ ਪੰਜਾਬ ਜਲਦ ਹੀ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣ ਕੇ ਉੱਭਰੇਗਾ।

ਪਹਿਲਾਂ ਵੀ ਇਕ ਬੈਚ ਜਾ ਚੁੱਕਾ ਸਿੰਗਾਪੁਰ : ਸੀਐਮ ਮਾਨ ਵੱਲੋਂ ਅੱਜ ਸਵੇਰੇ 9.30 ਵਜੇ ਸਕੂਲ ਪ੍ਰਿੰਸੀਪਲਾਂ ਦੇ ਦੂਜੇ ਬੈਚ ਨੂੰ ਸਿੰਗਾਪੁਰ ਰਵਾਨਾ ਕੀਤਾ। ਜ਼ਿਕਰਯੋਗ ਹੈ ਕਿ ਪਿਛਲੇ ਕੁੱਝ ਦਿਨ ਪਹਿਲਾਂ, ਦਿੱਲੀ ਅਤੇ ਪੰਜਾਬ ਦੇ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਪਹਿਲਾ ਬੈਚ ਸਿੰਗਾਪੁਰ ਤੋਂ ਸਿਖਲਾਈ ਲੈ ਕੇ ਵਾਪਸ ਪਰਤਿਆ ਹੈ। ਇਸ ਬੈਚ ਵਿੱਚ 36 ਸਕੂਲਾਂ ਦੇ ਪ੍ਰਿੰਸੀਪਲ ਸ਼ਾਮਲ ਸਨ। ਪ੍ਰਿੰਸੀਪਲ ਦੇ ਘਰ ਪਰਤਣ ਤੋਂ ਬਾਅਦ ਐਸਬੀਵੀ ਰੌਜ਼ ਐਵੇਨਿਊ ਸਰਕਾਰੀ ਸਕੂਲ, ਨਵੀਂ ਦਿੱਲੀ ਵਿਖੇ ਅਨੁਭਵ ਸਾਂਝਾ ਕਰਨ ਦਾ ਸੈਸ਼ਨ ਆਯੋਜਿਤ ਕੀਤਾ ਗਿਆ।

6 ਫਰਵਰੀ ਤੋਂ 10 ਫਰਵਰੀ ਤੱਕ ਪਹਿਲੇ ਬੈਚ ਨੂੰ ਮਿਲੀ ਸੀ ਟ੍ਰੇਨਿੰਗ: 36 ਪ੍ਰਿੰਸੀਪਲਾਂ ਦਾ ਪਹਿਲਾ ਬੈਚ 4 ਫਰਵਰੀ ਨੂੰ ਸਿੰਗਾਪੁਰ ਲਈ ਰਵਾਨਾ ਹੋਇਆ ਸੀ। 6 ਫਰਵਰੀ ਤੋਂ 10 ਫਰਵਰੀ ਤੱਕ ਪ੍ਰਿੰਸੀਪਲਾਂ ਨੂੰ ਟ੍ਰੇਨਿੰਗ ਦਿੱਤੀ ਗਈ। ਇਨ੍ਹਾਂ ਪ੍ਰਿੰਸੀਪਲਾਂ ਦੀ 11 ਫਰਵਰੀ ਨੂੰ ਵਾਪਸੀ ਹੋਈ ਸੀ। ਇਸ ਸੈਸ਼ਨ ਦੌਰਾਨ ਅਧਿਆਪਕ ਉੱਥੋਂ ਦੇ ਸਕੂਲਾਂ ਦਾ ਪੜ੍ਹਾਉਣ ਦਾ ਤਰੀਕਾ ਗ੍ਰਹਿਣ ਕਰਨਗੇ ਤੇ ਇਹੋ ਪੰਜਾਬ ਦੇ ਸਕੂਲਾਂ ਵਿੱਚ ਲਾਗੂ ਕੀਤਾ ਜਾਵੇਗਾ।

ਰਾਜਪਾਲ ਦੇ ਸਵਾਲ : ਦੱਸ ਦਈਏ ਕਿ ਪੰਜਾਬ ਦੇ ਪ੍ਰਿੰਸੀਪਲ ਸਿੰਗਾਪੁਰ ਵਿੱਚ ਵਿਸ਼ੇਸ਼ ਟ੍ਰੇਨਿੰਗ ਲਈ ਗਏ ਸਨ ਅਤੇ ਪ੍ਰਿੰਸੀਪਲਾਂ ਦੀ ਚੋਣ ਨੂੰ ਲੈਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਈ ਤਰ੍ਹਾਂ ਦੇ ਸਵਾਲਾਂ ਦੇ ਘੇਰੇ ਵਿੱਚ ਲਿਆ। ਰਾਜਪਾਲ ਨੇ ਕਿਹਾ ਕਿ ਪ੍ਰਿੰਸੀਪਲਾਂ ਦੀ ਚੋਣ ਕਿਸ ਪੈਮਾਨੇ ਤਹਿਤ ਹੋਈ, ਪ੍ਰਿੰਸੀਪਲਾਂ ਦੀ ਚੋਣ ਲਈ ਪੰਜਾਬ ਸਰਕਾਰ ਨੇ ਕਿਹੜਾ ਇਸ਼ਤਿਹਾਰ ਜਨਤਕ ਕੀਤਾ। ਇਸ ਤੋਂ ਇਲਾਵਾ, ਉਨ੍ਹਾਂ ਇਹ ਵੀ ਕਿਹਾ ਸੀ ਕਿ ਮੁੱਖ ਮੰਤਰੀ ਮਾਨ ਇਹ ਵੀ ਦੱਸਣ ਕਿ, ਪ੍ਰਿੰਸੀਪਲ ਇਸ ਵਿੱਦਿਅਕ ਸੈਸ਼ਨ ਦੌਰਾਨ ਕੀ ਖ਼ਾਸ ਸਿਖ ਆਏ ਸਨ ਅਤੇ ਉਨ੍ਹਾਂ 'ਤੇ ਕਿੰਨ੍ਹਾਂ ਖ਼ਰਚਾ ਹੋਇਆ ਹੈ।

ਇਹ ਵੀ ਪੜ੍ਹੋ : Punjab Vidhan Sabha Session : ਵਿਧਾਨ ਸਭਾ ਸੈਸ਼ਨ ਦੀ ਸ਼ੁਰੂਆਤ ਅੱਜ ਤੋਂ, ਸਪੀਕਰ ਬੋਲੇ- ਹੁਣ ਸਰਕਾਰ ਤੇ ਰਾਜਪਾਲ ਵਿਚਾਲੇ ਕੋਈ ਤਕਰਾਰ ਨਹੀਂ

Last Updated : Mar 3, 2023, 1:34 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.