ETV Bharat / state

CM Mann Letter to Governor: ਮੁੱਖ ਮੰਤਰੀ ਭਗਵੰਤ ਮਾਨ ਦਾ ਰਾਜਪਾਲ ਨੂੰ ਜਵਾਬ, ਕਿਹਾ- 50 ਨਹੀਂ 47 ਹਜ਼ਾਰ ਕਰੋੜ ਦਾ ਕਰਜ਼ਾ, ਪਿਛਲੀਆਂ ਸਰਕਾਰਾਂ ਦਾ ਵਿਆਜ ਕਰ ਰਹੇ ਅਦਾ

author img

By ETV Bharat Punjabi Team

Published : Oct 3, 2023, 1:41 PM IST

ਪਿਛਲੇ ਦਿਨੀਂ ਰਾਜਪਾਲ ਵਲੋਂ ਸਰਕਾਰ ਨੂੰ ਚਿੱਠੀ ਲਿਖ ਕੇ ਕਰਜ਼ੇ ਸਬੰਧੀ ਜਾਣਕਾਰੀ ਮੰਗੀ ਗਈ ਸੀ, ਜਿਸ 'ਚ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਚਿੱਠੀ ਲਿਖ ਕੇ ਸਰਕਾਰ ਦੇ ਕਰਜ਼ੇ ਸਬੰਧੀ ਸਾਰੀ ਜਾਣਕਾਰੀ ਦਿੱਤੀ ਗਈ ਹੈ। (CM Mann Letter to Governor)

cm to governor
cm to governor

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਲਿਖੇ ਪੱਤਰ ਦਾ ਜਵਾਬ ਭੇਜ ਦਿੱਤਾ ਹੈ। ਇਸ ਵਿੱਚ 50 ਹਜ਼ਾਰ ਕਰੋੜ ਰੁਪਏ ਦੇ ਕਰਜ਼ੇ ਦਾ ਪੂਰਾ ਵੇਰਵਾ ਦਿੱਤਾ ਗਿਆ ਹੈ। ਸੀਐਮ ਭਗਵੰਤ ਮਾਨ ਨੇ ਬੀਤੇ ਕੱਲ੍ਹ ਪਟਿਆਲਾ ਵਿੱਚ ਕਿਹਾ ਸੀ ਕਿ ਉਹ ਰਾਜਪਾਲ ਨੂੰ ਪੱਤਰ ਲਿਖ ਕੇ ਕਰਜ਼ੇ ਦਾ ਪੂਰਾ ਹਿਸਾਬ ਦੇਣਗੇ। ਮੁੱਖ ਮੰਤਰੀ ਨੇ ਰਾਜਪਾਲ ਨੂੰ ਆਰਡੀਐਫ ਦੇ ਬਕਾਏ ਲਈ ਕੇਂਦਰ ਕੋਲ ਪੈਰਵਾਈ ਕਰਨ ਲਈ ਕਿਹਾ ਸੀ। ਜਿਸ ਦੇ ਜਵਾਬ ਵਿੱਚ ਰਾਜਪਾਲ ਨੇ ਸਭ ਤੋਂ ਪਹਿਲਾਂ ਕਰਜ਼ੇ ਦਾ ਹਿਸਾਬ ਮੰਗਿਆ ਸੀ। (CM Mann Letter to Governor)

ਮੁੱਖ ਮੰਤਰੀ ਵਲੋਂ ਭੇਜੀ ਚਿੱਠੀ ਪੰਨਾ 1
ਮੁੱਖ ਮੰਤਰੀ ਵਲੋਂ ਭੇਜੀ ਚਿੱਠੀ ਪੰਨਾ 1

ਸਰਕਾਰ ਦੇ ਕਰਜ਼ ਸਬੰਧੀ ਜਾਣਕਾਰੀ: ਇਸ ਪੱਤਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਉਨ੍ਹਾਂ ਨੇ 50 ਹਜ਼ਾਰ ਕਰੋੜ ਨਹੀਂ ਸਗੋਂ 47 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲਿਆ ਹੈ। ਜਿਸ ਵਿੱਚੋਂ ਪੁਰਾਣੀਆਂ ਸਰਕਾਰਾਂ ਦੇ ਕਰਜ਼ਿਆਂ ਦਾ ਕਰੀਬ 27 ਹਜ਼ਾਰ ਕਰੋੜ ਰੁਪਏ ਦਾ ਵਿਆਜ ਅਦਾ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਇਸ ਵਿੱਚ ਬਿਜਲੀ ਸਬਸਿਡੀ ਅਤੇ ਸਰਕਾਰੀ ਸਕੀਮਾਂ ਦਾ ਵੀ ਜ਼ਿਕਰ ਕੀਤਾ ਗਿਆ ਹੈ। ਇਸ ਵਿੱਚ ਜੀਐਸਟੀ ਆਦਿ ਦੇ ਬਕਾਏ ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਰਾਜਪਾਲ ਨੂੰ ਇਹ ਵੀ ਦੱਸਿਆ ਕਿ ਪਿਛਲੀਆਂ ਸਰਕਾਰਾਂ ਨੇ 3 ਲੱਖ ਕਰੋੜ ਰੁਪਏ ਦਾ ਕਰਜ਼ਾ ਲਿਆ ਸੀ।

ਮੁੱਖ ਮੰਤਰੀ ਵਲੋਂ ਭੇਜੀ ਚਿੱਠੀ ਪੰਨਾ 2
ਮੁੱਖ ਮੰਤਰੀ ਵਲੋਂ ਭੇਜੀ ਚਿੱਠੀ ਪੰਨਾ 2

RDF ਵਿੱਚ ਮਦਦ ਮੰਗੀ, ਤੁਸੀਂ ਲੋਨ ਦੇ ਵੇਰਵੇ ਮੰਗੇ: ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ ਕਿ 21 ਸਤੰਬਰ ਨੂੰ ਸਰਕਾਰ ਨੇ 5637 ਕਰੋੜ ਰੁਪਏ ਦੀ ਆਰਡੀਐਫ ਜਾਰੀ ਕਰਨ ਵਿੱਚ ਕੇਂਦਰ ਤੋਂ ਦਖਲ ਦੀ ਮੰਗ ਕੀਤੀ ਸੀ। ਇਸ ਦੇ ਜਵਾਬ ਵਿੱਚ ਆਪ ਨੇ 22 ਸਤੰਬਰ ਨੂੰ ਪੰਜਾਬ ਸਰਕਾਰ ਤੋਂ ਲਏ ਕਰਜ਼ੇ ਦਾ ਹਿਸਾਬ ਮੰਗਿਆ ਸੀ। ਸਰਕਾਰ ਨੇ 1 ਅਪ੍ਰੈਲ 2022 ਤੋਂ 31 ਅਗਸਤ 2023 ਤੱਕ 47,107 ਕਰੋੜ ਰੁਪਏ ਦਾ ਕਰਜ਼ਾ ਲਿਆ ਹੈ। ਜਿਸ ਵਿੱਚ ਨਾ ਸਿਰਫ਼ ਬਜ਼ਾਰ ਦੇ ਕਰਜ਼ੇ ਸਗੋਂ ਨਾਬਾਰਡ ਦੇ ਕਰਜ਼ੇ ਵੀ ਸ਼ਾਮਲ ਹਨ। ਇਸ ਵਿੱਚ ਕੇਂਦਰ ਸਰਕਾਰ ਵੱਲੋਂ ਪ੍ਰਵਾਨਿਤ ਪ੍ਰਾਜੈਕਟਾਂ ਨਾਲ ਸਬੰਧਤ ਕਰਜ਼ੇ ਵੀ ਸ਼ਾਮਲ ਹਨ।

ਮੁੱਖ ਮੰਤਰੀ ਵਲੋਂ ਭੇਜੀ ਚਿੱਠੀ ਪੰਨਾ 3
ਮੁੱਖ ਮੰਤਰੀ ਵਲੋਂ ਭੇਜੀ ਚਿੱਠੀ ਪੰਨਾ 3

ਸਰਕਾਰ ਨੂੰ ਵਿਰਾਸਤ 'ਚ ਮਿਲਿਆ ਕਰਜ਼ਾ: ਕਰਜ਼ੇ ਦੀ ਰਕਮ ਦੇ ਹੋਰ ਨਿਵੇਸ਼ ਦੇ ਅੰਕੜੇ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਨੂੰ ਕਿਹਾ ਕਿ ਇਹ ਸਪੱਸ਼ਟ ਹੈ ਕਿ 27,016 ਕਰੋੜ ਰੁਪਏ ਸਿਰਫ ਕਰਜ਼ੇ 'ਤੇ ਵਿਆਜ ਵਜੋਂ ਜਾ ਰਹੇ ਹਨ, ਜੋ ਤੁਹਾਡੀ ਸਰਕਾਰ ਨੂੰ ਵਿਰਾਸਤ ਵਿਚ ਮਿਲਿਆ ਹੈ। ਸਰਕਾਰ ਕਰਜ਼ਿਆਂ ਅਤੇ ਆਪਣੇ ਸਰੋਤਾਂ ਰਾਹੀਂ ਸਕੀਮਾਂ ਅਤੇ ਸੰਸਥਾਵਾਂ ਨੂੰ ਫੰਡ ਦੇ ਰਹੀ ਹੈ। ਜਿਨ੍ਹਾਂ ਨੂੰ ਪਿਛਲੀਆਂ ਸਰਕਾਰਾਂ ਨੇ ਅਣਗੌਲਿਆ ਕੀਤਾ ਸੀ।

ਉਮੀਦ ਹੈ ਪ੍ਰਧਾਨ ਮੰਤਰੀ ਕੋਲ ਰੱਖੋਗੇ ਪੱਖ: ਮੁੱਖ ਮੰਤਰੀ ਮਾਨ ਨੇ ਰਾਜਪਾਲ ਨੂੰ ਲਿਖਿਆ ਕਿ ਇਸ ਵੇਰਵੇ ਤੋਂ ਤੁਸੀਂ ਸਮਝ ਸਕੋਗੇ ਕਿ ਤੁਹਾਡੀ ਸਰਕਾਰ ਵਿਰਾਸਤ ਵਿੱਚ ਮਿਲੇ ਕਰਜ਼ੇ ਦੀ ਚੁਣੌਤੀ ਨਾਲ ਕਿਵੇਂ ਜੂਝ ਰਹੀ ਹੈ। ਇਸ ਨਾਲ ਤੁਸੀਂ ਪ੍ਰਧਾਨ ਮੰਤਰੀ ਨੂੰ ਯਕੀਨ ਦਿਵਾ ਸਕੋਗੇ ਕਿ ਪੰਜਾਬ ਵਿੱਚ ਸਰਕਾਰ ਕਰਜ਼ੇ ਦੀ ਸਹੀ ਵਰਤੋਂ ਕਰ ਰਹੀ ਹੈ। ਇਸ ਦੇ ਨਾਲ ਹੀ ਸੂਬੇ ਦੀ ਵਿੱਤੀ ਹਾਲਤ ਨੂੰ ਸੁਧਾਰਨ ਦੀ ਪੂਰੀ ਕੋਸ਼ਿਸ਼ ਕਰ ਰਿਹਾ ਹੈ। ਇਹ ਸਭ ਉਸ ਸਮੇਂ ਹੋਇਆ ਜਦੋਂ ਅਸੀਂ ਪੰਜਾਬ ਵਿੱਚ 36 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਨੂੰ ਕਿਹਾ ਕਿ ਉਹ ਹੁਣ ਪੈਂਡਿੰਗ ਆਰਡੀਐਫ ਜਾਰੀ ਕਰਵਾਉਣ ਲਈ ਪ੍ਰਧਾਨ ਮੰਤਰੀ ਨੂੰ ਜਾਣੂ ਕਰਵਾਉਣ।

ETV Bharat Logo

Copyright © 2024 Ushodaya Enterprises Pvt. Ltd., All Rights Reserved.