ETV Bharat / state

Punjab First Tourism Summit Travel Mart Start: ਪੰਜਾਬ ਦੇ ਪਹਿਲੇ ਟੂਰਿਜ਼ਮ ਸੰਮੇਲਨ ਦਾ ਆਗਾਜ਼, ਕਾਮੇਡੀਅਨ ਕਪਿਲ ਸ਼ਰਮਾ ਨੇ AAP ਸਰਕਾਰ ਦੀ ਕੀਤੀ ਸ਼ਲਾਘਾ

author img

By ETV Bharat Punjabi Team

Published : Sep 11, 2023, 1:05 PM IST

The first three-day tourism conference of Punjab has started in Mohali
Tourism convention in Mohali: ਮੁਹਾਲੀ 'ਚ ਪੰਜਾਬ ਦੇ ਪਹਿਲੇ ਟੂਰਿਜ਼ਮ ਸੰਮੇਲਨ ਦਾ ਆਗਾਜ਼,ਸੀਐੱਮ ਮਾਨ ਨੇ ਟੂਰਿਜ਼ਮ ਸੰਮੇਲਨ ਲਈ ਨਿਵੇਸ਼ਕਾਂ ਨੂੰ ਦਿੱਤਾ ਸੱਦਾ

ਮੁਹਾਲੀ ਵਿੱਚ ਪੰਜਾਬ ਦੇ ਪਹਿਲੇ ਸੈਰ-ਸਪਾਟਾ ਸੰਮੇਲਨ (tourism conference of Punjab) ਦਾ ਆਗਾਜ਼ ਅੱਜ ਮੁਹਾਲੀ ਵਿਖੇ ਹੋਇਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਤਿਨ ਦਿਨਾਂ ਟੂਰਿਜ਼ਮ ਸਮਿਟ ਦਾ ਉਦਘਾਟਨ ਕੀਤਾ। ਇਸ ਸੰਮੇਲਨ ਵਿੱਚ ਹੁਣ ਨਿਵੇਸ਼ਕਾਂ ਦੇ ਪਹੁੰਚਣ ਦਾ ਇੰਤਜ਼ਾਰ ਹੈ। ਦੱਸ ਦਈਏ ਸੀਐੱਮ ਮਾਨ ਦੇ ਨਾਲ ਇਸ ਮੌਕੇ ਕਾਮੇਡੀਅਨ ਕਪਿਲ ਸ਼ਰਮਾ ਵੀ ਸਮਿਟ ਵਿੱਚ ਪਹੁੰਚੇ। (CM Bhagwant Singh Mann inaugurated tourism summit)

ਚੰਡੀਗੜ੍ਹ: ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿੱਚ ਆਉਣ ਤੋਂ ਬਾਅਦ ਸੀਐੱਮ ਭਗਵੰਤ ਮਾਨ ਲਗਾਤਾਰ ਸੂਬੇ ਨੂੰ ਟੂਰਿਜ਼ਮ ਹੱਬ ਬਣਾਉਣ ਦੀ ਗੱਲ ਕਰਦੇ ਰਹੇ ਹਨ ਕਿਉਂਕਿ ਪੰਜਾਬ ਕੋਲ ਸੈਪ-ਸਪਾਟੇ ਦਾ ਗੜ੍ਹ ਬਣ ਲਈ ਸਾਰੇ ਕੁਦਰਤੀ ਸਾਧਨ ਮੌਜੂਦ ਹਨ। ਇਸ ਦੇ ਮੱਦੇਨਜ਼ਰ ਹੀ ਹੁਣ ਪੰਜਾਬ ਦਾ ਪਹਿਲਾ ਤਿੰਨ ਦਿਨ ਟੂਰਰਿਜ਼ਮ ਸਮਿਟ ਐਂਡ ਟਰੈਵਲ ਮਾਰਟ (Tourism Summit and Travel Mart) ਅੱਜ ਮੁਹਾਲੀ ਦੇ ਸੈਕਟਰ-82 ਵਿੱਚ ਸ਼ੁਰੂ ਹੋ ਗਿਆ ਹੈ।

ਸੀਐੱਮ ਮਾਨ ਨੇ ਕੀਤਾ ਉਦਘਾਟਨ: ਪ੍ਰੋਗਰਾਮ ਦਾ ਉਦਘਾਟਨ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ । ਉਨ੍ਹਾਂ ਦੇ ਨਾਲ ਪੰਜਾਬ ਦੇ ਹੋਰ ਕੈਬਨਿਟ ਮੰਤਰੀ ਅਤੇ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਅਤੇ ਹੋਰ ਅਧਿਕਾਰੀ ਵੀ ਪਹੁੰਚ ਗਏ ਹਨ। ਇਸ ਤੋਂ ਇਲਾਵਾ ਕਾਮੇਡੀ ਦੇ ਕਿੰਗ ਕਪਿਲ ਸ਼ਰਮਾ ਵੀ ਸੰਮੇਲਨ ਵਿੱਚ ਖ਼ਾਸ ਤੌਰ ਉੱਤੇ ਮੌਜੂਦ ਸਨ। ਦੱਸ ਦਈਏ ਸੂਬੇ ਦਾ ਇਹ ਸੈਰ ਸਪਾਟਾ ਸੰਮੇਲਨ, ਪੰਜਾਬ ਟੂਰਿਜ਼ਮ ਸਮਿਟ 11, 12 ਅਤੇ 13 ਸਤੰਬਰ ਤੱਕ ਮੁਹਾਲੀ ਵਿੱਚ ਚੱਲੇਗਾ। ਪੰਜਾਬ ਸਰਕਾਰ ਨੂੰ ਪੰਜਾਬ ਤੋਂ ਹੀ ਨਹੀਂ ਸਗੋਂ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਵੀ ਨਿਵੇਸ਼ਕਾਂ ਦੇ ਪਹੁੰਚਣ ਦੀ ਉਮੀਦ ਅਤੇ ਉਡੀਕ ਹੈ। ਦੱਸ ਦਈਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟ ਫਾਰਮ x ਰਾਹੀਂ ਇੱਕ ਵੀਡੀਓ ਸੰਦੇਸ਼ ਵੀ ਜਾਰੀ ਕੀਤਾ ਸੀ, ਜਿਸ ਵਿੱਚ ਉਨ੍ਹਾਂ ਨੇ ਨਿਵੇਸ਼ਕਾਂ ਨੂੰ ਕਿਹਾ ਹੈ ਕਿ ਪੰਜਾਬ ਤੁਹਾਡਾ ਪਲਕਾਂ ਵਿਛਾ ਕੇ ਇੰਤਜ਼ਾਰ ਕਰ ਰਿਹਾ ਹੈ।

ਨਿਵੇਸ਼ਕ ਪੱਖੀ ਨੀਤੀ ਤਿਆਰ: ਦੱਸ ਦਈਏ ਸੂਬਾ ਸਰਕਾਰ ਨੇ ਪੰਜਾਬ ਵਿੱਚ ਕਈ ਅਜਿਹੇ ਖੇਤਰਾਂ ਅਤੇ ਇਲਾਕਿਆਂ ਦੀ ਪਹਿਚਾਣ ਕੀਤੀ ਹੈ ਜਿਸ ਨੂੰ ਸੈਰ-ਸਪਾਟਾ ਹੱਬ ਵਜੋਂ ਵਿਕਸਿਤ ਕੀਤਾ ਜਾ ਸਕਦਾ ਹੈ। ਸਰਕਾਰ ਨੇ ਮੁਹਾਲੀ ਸਮੇਤ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਹੋਰ ਕਈ ਜ਼ਿਲ੍ਹਿਆਂ ਵਿੱਚ ਕਈ ਸੈਰ ਸਪਾਟਾ ਸਥਾਨਾਂ ਦੀ ਸ਼ਨਾਖਤ ਕੀਤੀ ਹੈ, ਜਿੱਥੇ ਕਈ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਜਾ ਸਕਦੀਆਂ ਹਨ। ਪੰਜਾਬ ਦੀ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ (Tourism Minister Anmol Gagan maan) ਨੇ ਉਮੀਦ ਪ੍ਰਗਟਾਈ ਹੈ ਕਿ ਸੈਰ ਸਪਾਟਾ ਸੰਮੇਲਨ ਅਤੇ ਟਰੈਵਲ ਮਾਰਟ ਸੈਰ ਸਪਾਟਾ ਖੇਤਰ ਨੂੰ ਹੁਲਾਰਾ ਦੇਣਗੇ। ਪੰਜਾਬ ਸਰਕਾਰ ਉਦਯੋਗਪਤੀਆਂ ਨੂੰ ਕਾਰੋਬਾਰ ਲਈ ਬਿਹਤਰ ਮਾਹੌਲ ਅਤੇ ਸਹੂਲਤਾਂ ਦੇਣ ਦਾ ਦਾਅਵਾ ਕਰ ਰਹੀ ਹੈ। ਮੰਤਰੀ ਅਨਮੋਲ ਗਗਨ ਮਾਨ ਅਨੁਸਾਰ ਸੂਬਾ ਸਰਕਾਰ ਨੇ ਨਿਵੇਸ਼ਕ ਪੱਖੀ ਨੀਤੀ ਤਿਆਰ ਕੀਤੀ ਹੈ। ਨਿਵੇਸ਼ਕਾਂ ਸਮੇਤ ਸੂਬੇ ਨੂੰ ਇਸ ਦਾ ਫਾਇਦਾ ਹੋਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.