ETV Bharat / state

CM ਮਾਨ ਦੀ ਕਿਸਾਨਾਂ ਨਾਲ ਮੀਟਿੰਗ: MSP ਦੇ ਮੁੱਦੇ 'ਤੇ ਹੋਈ ਚਰਚਾ, ਕਿਸਾਨਾਂ ਨੇ ਕਈ ਮੰਗਾਂ ਨੂੰ ਲੈ ਕੇ ਦਿੱਤਾ ਮੰਗ ਪੱਤਰ

author img

By ETV Bharat Punjabi Team

Published : Dec 19, 2023, 4:53 PM IST

Farmers Meeting CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਦੀ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਹੋਈ। ਮੀਟਿੰਗ ਦੌਰਾਨ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸੀਐਮ ਭਗਵੰਤ ਮਾਨ ਨੂੰ ਮੰਗ ਪੱਤਰ ਸੌਂਪਿਆ ਹੈ। ਮੁੱਖ ਮੰਤਰੀ ਮਾਨ ਨੇ ਵੀ ਕਿਸਾਨਾਂ ਨੂੰ ਮੰਗਾਂ ਮੰਨੇ ਜਾਣ ਦਾ ਭਰੋਸਾ ਦਿੱਤਾ ਹੈ।

CM Mann Meeting
CM Mann Meeting

ਚੰਡੀਗੜ੍ਹ: ਪੰਜਾਬ ਭਵਨ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਕਿਸਾਨਾਂ ਨਾਲ ਮੀਟਿੰਗ ਹੋਈ। ਮੀਟਿੰਗ ਦੌਰਾਨ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੰਗ ਪੱਤਰ ਸੌਂਪਿਆ ਹੈ। ਇਸ ਤੋਂ ਇਲਾਵਾ ਕਿਸਾਨਾਂ ਦੀ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਨੂੰ ਲੈ ਕੇ ਵੀ ਮੁੱਖ ਮੰਤਰੀ ਮਾਨ ਨਾਲ ਗੱਲਬਾਤ ਹੋਈ।

ਕਿਸਾਨਾਂ ਨੇ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਮਾਨ ਨੂੰ ਦਿੱਤਾ ਮੰਗ ਪੱਤਰ: ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਲੰਬੇ ਸਮੇਂ ਤੋਂ ਲਟਕ ਰਹੀਆਂ ਹਨ। ਜਿਸ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਮੁਲਾਕਾਤ ਦਾ ਸਮਾਂ ਦਿੱਤਾ ਗਿਆ। ਉਨ੍ਹਾਂ ਵੱਲੋਂ ਮੁੱਖ ਮੰਤਰੀ ਨੂੰ ਮੰਗ ਪੱਤਰ ਸੌਂਪਿਆ ਗਿਆ ਹੈ, ਜਿਸ ਵਿੱਚ ਐਮਐਸਪੀ ਮੁੱਖ ਮੁੱਦਾ ਹੈ। ਇਸ ਤੋਂ ਇਲਾਵਾ ਇਸ ਮੰਗ ਪੱਤਰ ਵਿੱਚ ਲਟਕਦੀਆਂ ਮੰਗਾਂ ਵੀ ਸ਼ਾਮਲ ਕੀਤੀਆਂ ਗਈਆਂ ਹਨ। ਕਿਸਾਨਾਂ ਨੇ ਹੜ੍ਹਾਂ ਦੌਰਾਨ ਨੁਕਸਾਨੀਆਂ ਫ਼ਸਲਾਂ ਸਬੰਧੀ ਵੀ ਮੰਗਾਂ ਰੱਖੀਆਂ ਹਨ। ਇਸ ਤੋਂ ਇਲਾਵਾ ਰਾਜ ਮਾਰਗਾਂ ਲਈ ਜ਼ਮੀਨ ਐਕੁਆਇਰ ਕਰਨ ਵਿੱਚ ਹੋਈਆਂ ਬੇਨਿਯਮੀਆਂ ਦੀ ਜਾਂਚ ਦਾ ਮੁੱਦਾ ਵੀ ਉਠਾਇਆ ਗਿਆ। ਇਸ ਤੋਂ ਇਲਾਵਾ ਕਿਸਾਨਾਂ ਨੇ ਪੰਜਾਬ ਵਿੱਚ ਧਰਨੇ ਦੌਰਾਨ ਕਿਸਾਨਾਂ ਖ਼ਿਲਾਫ਼ ਕੀਤੇ ਪਰਚੇ ਰੱਦ ਕਰਨ ਦੀ ਵੀ ਮੰਗ ਕੀਤੀ ਹੈ।

  • ਕਿਸਾਨ ਆਗੂਆਂ ਨਾਲ਼ ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਗੁਰਮੀਤ ਸਿੰਘ ਖੁੱਡੀਆਂ ਮੀਡੀਆ ਨੂੰ ਜਾਣਕਾਰੀ ਸਾਂਝੀ ਕਰਦੇ ਹੋਏ | Live https://t.co/rJnZE4FHYO

    — AAP Punjab (@AAPPunjab) December 19, 2023 " class="align-text-top noRightClick twitterSection" data=" ">

ਮੀਟਿੰਗ ਤੋਂ ਬਾਅਦ ਖੇਤੀ ਮੰਤਰੀ ਧਾਲੀਵਾਲ ਦਾ ਬਿਆਨ: ਮੁੱਖ ਮੰਤਰੀ ਮਾਨ ਨਾਲ ਕਿਸਾਨਾਂ ਦੀ ਹੋਈ ਮੀਟਿੰਗ ਤੋਂ ਬਾਅਦ ਮੰਤਰੀ ਕੁਲਦੀਪ ਧਾਲੀਵਾਲ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਅੱਜ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਹੋਈ। ਮੰਤਰੀ ਨੇ ਕਿਹਾ ਕਿ ਕਰੀਬ 2 ਘੰਟੇ ਕਿਸਾਨਾਂ ਨਾਲ ਹੋਈ ਮੀਟਿੰਗ ਵਿੱਚ ਕਿਸਾਨਾਂ ਦੀਆਂ ਮੰਗਾਂ ਸਬੰਧੀ ਚਰਚਾ ਹੋਈ ਹੈ ਤੇ ਇਸ ਮੀਟਿੰਗ ਦੌਰਾਨ ਮੁੱਖ ਮੰਤਰੀ ਮਾਨ ਨੇ ਕਿਸਾਨਾਂ ਨੂੰ ਭਰੋਸਾ ਦਵਾਇਆ ਹੈ ਕਿ ਉਹਨਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਜਾਣਗੀਆਂ।

28 ਦਸੰਬਰ ਨੂੰ ਪੰਜਾਬ ਦੀ ਪਾਣੀਆਂ ਸਬੰਧੀ ਮੀਟਿੰਗ: ਕਿਸਾਨਾਂ ਨਾਲ ਹੋਈ ਮੀਟਿੰਗ ਵਿੱਚ ਮੁੱਖ ਮੰਤਰੀ ਮਾਨ ਨੇ ਕਿਸਾਨਾਂ ਨੂੰ ਵਿਸ਼ਵਾਸ਼ ਦਵਾਇਆ ਹੈ ਕਿ 28 ਦਸੰਬਰ ਨੂੰ ਪੰਜਾਬ ਦੇ ਪਾਣੀਆਂ ਉੱਤੇ ਹੋਣ ਵਾਲੀ ਮੀਟਿੰਗ ਵਿੱਚ ਹੋਈ ਪੰਜਾਬ ਦੇ ਹੱਕ ਵਿੱਚ ਖੜ੍ਹੇ ਹੋਣਗੇ ਤੇ ਉਹ ਆਪਣਾ ਸਟੈਂਡ ਸਪੱਸ਼ਟ ਕਰਦੇ ਹੋਏ ਕਹਿੰਣਗੇ ਕਿ ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ ਤੇ ਅਸੀਂ ਕੋਈ ਨਹਿਰ ਨਹੀਂ ਬਣਾਉਣੀ ਹੈ।

ਕੋਰਟ ਰਹਿਤ ਕੇਸਾਂ ਦਾ ਕਰਾਂਗੇ ਨਿਪਟਾਰਾ: ਮੀਟਿੰਗ ਵਿੱਚ ਕਿਸਾਨਾਂ ਨਾਲ ਸਰਕਾਰ ਦੀ ਸਹਿਮਤੀ ਹੋਈ ਹੈ ਕਿ 1 ਜਨਵਰੀ ਤੋਂ 13 ਅਪ੍ਰੈਲ ਤਕ ਪਿੰਡ-ਪਿੰਡ ਜਾ ਕੇ ਅਫ਼ਸਰ ਕੈਂਪ ਲਗਾਉਣਗੇ ਤੇ ਜਿਹੜੇ ਕਿਸਾਨਾਂ ਦੇ ਕੋਰਟ ਰਹਿਤ ਤਕਸੀਮ ਦੇ ਕੇਸ ਚੱਲ ਰਹੇ ਹਨ, ਉਹਨਾਂ ਦੀ ਸਹਿਮਤੀ ਨਾਲ ਉਹਨਾਂ ਦਾ ਨਿਪਟਾਰਾ ਕੀਤਾ ਜਾਵੇਗਾ।

ਕਿਸਾਨਾਂ ਦੇ ਖਾਤੇ ਕੀਤੇ ਜਾਣਗੇ ਬਹਾਲ: ਮੰਤਰੀ ਨੇ ਕਿਹਾ ਕਿ ਜੋ ਵੀ ਸੁਸਾਈਟੀਆਂ ਦੇ ਵਿੱਚ ਪੁਰਾਣੇ ਖਾਤੇ ਬੰਦ ਹੋ ਗਏ ਹਨ, ਉਹ ਸਾਰੇ ਅੱਜ ਤੋਂ ਹੀ ਬਹਾਲ ਕਰ ਦਿੱਤੇ ਜਾਣਗੇ। ਉਹਨਾਂ ਨੇ ਕਿਹਾ ਕਿ ਜਿਸ ਵੀ ਇਲਾਕੇ ਵਿੱਚ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਮਿਲੀਆ ਹੈ ਉਹ ਵੀ ਜਲਦ ਤੋਂ ਜਲਦ ਪੜਤਾਲ ਕਰਨ ਉਪਰੰਤ ਦੇ ਦਿੱਤਾ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.