ETV Bharat / state

ਕੈਪਟਨ ਦਾਮਨੀਸ਼ ਸਿਸੋਦੀਆ ਨੂੰ ਜਵਾਬ, ਕਿਹਾ 'ਆਪ' ਦੇ 'ਅੰਗੂਰ ਖੱਟੇ'

author img

By

Published : Jun 14, 2021, 9:56 PM IST

ਪੰਜਾਬ ਸਕੂਲ ਸਿੱਖਿਆ ਦਰਜਾਬੰਦੀ ਬਾਰੇ ਬੇਬੁਨਿਆਦ ਇਲਜ਼ਾਮ ਲਾਉਣ ’ਤੇ ਮਨੀਸ਼ ਸਿਸੋਦੀਆ ਨੂੰ ਮੁੱਖ ਮੰਤਰੀ ਦਾ ਕਰਾਰ ਜਵਾਬ, ਤੁਹਾਡੇ ਲਈ ਅੰਗੂਰ ਖੱਟੇ ਹੋਣ ਵਾਲੀ ਗੱਲ, 2022 ਪੰਜਾਬ ਵਿਧਾਨ ਸਭਾ ਚੋਣਾਂ 'ਚ ਨਜ਼ਰ ਆਉਂਦੀ, ਪ੍ਰਤੱਖ ਹਾਰ ਤੋਂ ਘਬਰਾ ਰਹੀ, ਆਪ ਪਾਰਟੀ

ਮਨੀਸ਼ ਸਿਸੋਦੀਆ ਨੂੰ ਮੁੱਖ ਮੰਤਰੀ ਦਾ ਕਰਾਰ ਜਵਾਬ
ਮਨੀਸ਼ ਸਿਸੋਦੀਆ ਨੂੰ ਮੁੱਖ ਮੰਤਰੀ ਦਾ ਕਰਾਰ ਜਵਾਬ

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਦਰਜਾਬੰਦੀ ਦੇ ਮਾਮਲੇ ਵਿੱਚ ਕੇਂਦਰ ਅਤੇ ਪੰਜਾਬ ਸਰਕਾਰਾਂ ਦਰਮਿਆਨ ਸਿਆਸੀ ਮਿਲੀਭੁਗਤ ਹੋਣ ਦੇ ਦੋਸ਼ ਲਾਉਣ ਲਈ ਦਿੱਲੀ ਦੇ ਉਪ ਮੁੱਖ ਮੰਤਰੀ ਨੂੰ ਕਰਾਰ ਜਵਾਬ ਦਿੰਦੇ ਹੋਏ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਪ੍ਰਤੱਖ ਹਾਰ ਨੂੰ ਪਹਿਲਾਂ ਤੋਂ ਮਹਿਸੂਸ ਕਰਦਿਆ, ਆਮ ਆਦਮੀ ਪਾਰਟੀ ਵੱਲੋਂ ਬੇਲੋੜਾ ਹੱਲਾ ਮਚਾਇਆ ਜਾਂ ਰਿਹਾ ਹੈ।

ਮਨੀਸ਼ ਸਿਸੋਦੀਆ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ (ਕੈਪਟਨ ਅਮਰਿੰਦਰ ਸਿੰਘ) ਦਰਮਿਆਨ ਲੁੱਕਵਾਂ ਸਮਝੌਤਾ ਹੋਣ ਦੇ ਲਾਏ ਦੋਸ਼ਾਂ ਤੇ ਤਿੱਖੀ ਪ੍ਰਤੀਕਿਰਿਆ ਦਿੰਦੇ ਹੋਏ, ਮੁੱਖ ਮੰਤਰੀ ਨੇ ਕਿਹਾ ਕਿ ਆਪ ਲੀਡਰਸ਼ਿਪ ਚੋਣ ਸਿਆਸਤ ਵਿੱਚ ਏਨੀ ਘਬਰਾਈ ਹੋਈ ਹੈ, ਕਿ ਇਸ ਨੂੰ ਸਕੂਲ ਸਿੱਖਿਆ ਵਰਗੇ ਬੁਨਿਆਦੀ ਮਾਮਲੇ ਵਿੱਚ ਵੀ ਚੋਣ ਸਾਜਿਸ਼ ਦਿਸਣ ਲੱਗ ਪਈ ਹੈ। ਉਨ੍ਹਾਂ ਕਿਹਾ ਕਿ ਅਸਲ ਤੱਥ ਇਹ ਹੈ ਕਿ ਆਮ ਆਦਮੀ ਪਾਰਟੀ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਮਾੜੀ ਕਾਰਗੁਜਾਰੀ ਦਿਖਾਉਣ ਤੋਂ ਲੈ ਕੇ ਪਿਛਲੇ ਚਾਰ ਸਾਲਾਂ ਵਿਚ ਪੰਜਾਬ ਦੇ ਸਿਆਸੀ ਖੇਤਰ ਵਿਚ ਕੋਈ ਵੀ ਪ੍ਰਭਾਵ ਛੱਡਣ ਵਿਚ ਬੁਰੀ ਤਰ੍ਹਾਂ ਨਾਕਾਮ ਰਹੀ ਹੈ ਅਤੇ ਸਾਲ 2022 ਦੀਆਂ ਚੋਣਾਂ ਵਿਚ ਵੀ ਇਸ ਨੂੰ ਆਪਣੀ ਇਹੀ ਹਸ਼ਰ ਹੁੰਦਾ ਦਿਸ ਰਿਹਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਸਿਸੋਦੀਆ ਨੂੰ ਕਿਹਾ, “ਪੰਜਾਬ ਆਓ, ਮੈਂ ਤਹਾਨੂੰ ਸਾਡੇ ਸਕੂਲਾਂ ਦੀ ਕਾਰਗੁਜਾਰੀ ਦਿਖਾਵਾਂਗਾ।” ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪਹਿਲ ਦੇ ਆਧਾਰ ਉੱਤੇ ਸਕੂਲਾਂ ਦੀ ਕਾਇਆ ਕਲਪ ਕਰਨ ਦਾ ਜਿੰਮਾ ਚੁੱਕਿਆ ਸੀ, ਅਤੇ ਕੇਂਦਰੀ ਸਿੱਖਿਆ ਮੰਤਰਾਲੇ ਵੱਲੋਂ ਹਾਲ ਹੀ ਵਿੱਚ ਸਾਲ 2019-20 ਦੀ ਜਾਰੀ ਕੀਤੀ ਕਾਰਗੁਜਾਰੀ ਗ੍ਰੇਡਿੰਗ ਇੰਡੈਕਸ (ਪੀ.ਜੀ.ਆਈ.) 2019-20 ਦੇ ਨਤੀਜਿਆਂ ਤੋਂ ਸਾਡੇ ਉਪਰਾਲਿਆਂ ਦੀ ਸਫਲਤਾ ਦੀ ਝਲਕ ਸਾਫ ਨਜ਼ਰ ਆਉਂਦੀ ਹੈ। ਸਿਸੋਦੀਆ ਵੱਲੋਂ ਮੋਦੀ ਅਤੇ ਉਨ੍ਹਾਂ (ਕੈਪਟਨ ਅਮਰਿੰਦਰ ਸਿੰਘ) ਦਰਿਮਆਨ ‘ਜੁਗਲਬੰਦੀ’ ਹੋਣ ਦੇ ਦੋਸ਼ਾਂ ਦਾ ਜਵਾਬ ਦਿੰਦੇ ਹੋਏ। ਮੁੱਖ ਮੰਤਰੀ ਨੇ ਕਿਹਾ, “ਜੇਕਰ ਤੁਸੀਂ ਸੱਚਮੁੱਚ ਹੀ ਦਿੱਲੀ ਦੀ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਲਿਆਉਣ ਲਈ ਇਛੁੱਕ ਹੋ ਤਾਂ ਤਹਾਨੂੰ ਮੇਰੇ ਨਾਲ ਜੁਗਲਬੰਦੀ ਕਰਨੀ ਚਾਹੀਦੀ ਹੈ ਅਤੇ ਮੈਂ ਤਹਾਨੂੰ ਸਿਖਾਵਾਂਗਾ ਕਿ ਸਕੂਲਾਂ ਦੀ ਸਥਿਤੀ ਨੂੰ ਕਿਵੇਂ ਬਿਹਤਰ ਬਣਾਇਆ ਜਾਂ ਸਕਦਾ ਹੈ।”

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ਕਿ ਜਦੋਂ ਉਨ੍ਹਾਂ ਨੇ ਮੁੱਖ ਮੰਤਰੀ ਵੱਜੋਂ ਸੱਤਾ ਸੰਭਾਲੀ ਸੀ, ਤਾਂ ਉਸ ਵੇਲੇ ਗ੍ਰੇਡਿੰਗ ਇੰਡੈਕਸ ਵਿੱਚ ਪੰਜਾਬ ਦੀ ਦਰਜਾਬੰਦੀ 22ਵੇਂ ਸਥਾਨ ਉੱਤੇ ਸੀ। ਉਸ ਤੋਂ ਬਾਅਦ ਪੰਜਾਬ ਦੀ ਸਕੂਲ ਸਿੱਖਿਆ ਦੀ ਮੁਕੰਮਲ ਕਾਇਆ ਕਲਪ ਕਰਨ ਸਦਕਾ ਪੀ.ਜੀ.ਆਈ. ਵਿੱਚ ਅੱਵਲ ਸਥਾਨ ਹਾਸਲ ਕੀਤਾ। ਉਨ੍ਹਾਂ ਕਿਹਾ,“ਤੁਹਾਡੀਆਂ ਸਿਆਸੀ ਟਿੱਪਣੀਆਂ ਇਸ ਸਫਲਤਾ ਉੱਤੇ ਪਰਦਾ ਨਹੀਂ ਪਾ ਸਕਦੀਆਂ।” ਉਨ੍ਹਾਂ ਨੇ ਸਿਸੋਦੀਆਂ ਦੀਆਂ ਸਿਆਸੀ ਟਿੱਪਣੀਆਂ ਨੂੰ ‘ਅੰਗੂਰ ਖੱਟੇ ਹਨ’ ਵਾਲੀ ਗੱਲ ਨਾਲ ਜੋੜਦਿਆਂ ਕਿਹਾ, ਕਿ ਐਨ.ਸੀ.ਆਰ. ਦਿੱਲੀ ਨੇ ਇਸ ਸੂਚੀ ਵਿੱਚ ਮਸਾਂ ਛੇਵਾਂ ਰੈਂਕ ਹਾਸਿਲ ਕੀਤਾ ਹੈ।

‘ਆਪ’ ਆਗੂ ਵੱਲੋਂ ਹਜ਼ਾਰਾਂ ਸਕੂਲ ਅਧਿਆਪਕਾਂ, ਪ੍ਰਬੰਧਕਾਂ, ਸਿੱਖਿਆ ਅਧਿਕਾਰੀਆਂ ਆਦਿ ਦੀ ਸਖਤ ਮਿਹਨਤ ਅਤੇ ਵਚਨਬੱਧਤਾ ਵੱਜੋਂ ਮਿਲੇ ਸ਼ਾਨਦਾਰ ਨਤੀਜਿਆਂ ਨੂੰ ਸਿਆਸੀ ਰੰਗਤ ਦੇਣ ਦੀ ਸ਼ਰਮਨਾਕ ਕੋਸ਼ਿਸ਼ `ਤੇ ਹੈਰਾਨੀ ਜ਼ਾਹਰ ਕਰਦਿਆਂ, ਕੈਪਟਨ ਅਮਰਿੰਦਰ ਨੇ ਕਿਹਾ ਕਿ ਇਹ ਸਪੱਸ਼ਟ ਹੈ, ਕਿ ਅਰਵਿੰਦ ਕੇਜਰੀਵਾਲ ਦੀ ਪਾਰਟੀ ਹਰ ਚੀਜ਼ ਨੂੰ ਰਾਜਨੀਤਿਕ ਨਜ਼ਰੀਏ ਤੋਂ ਦੇਖਦੀ ਆਈ ਹੈ। ਉਨ੍ਹਾਂ ਚੁਟਕੀ ਲੈਂਦਿਆਂ ਕਿਹਾ, ਕਿ ਇਹ ਹੈਰਾਨੀ ਦੀ ਗੱਲ ਹੈ, ਕਿ ਕੇਜਰੀਵਾਲ ਸਰਕਾਰ ਦੇ ਛੇ ਸਾਲਾਂ ਬਾਅਦ ਵੀ ਦਿੱਲੀ ਵਿੱਚ ਸਿੱਖਿਆ, ਸਿਹਤ, ਸੁਰੱਖਿਅਤ ਪੀਣਯੋਗ ਪਾਣੀ ਪਾਣੀ ਵਰਗੀਆਂ ਬੁਨਿਆਦੀ ਸਹੂਲਤਾਂ ਦੀ ਘਾਟ ਰਹੀ ਹੈ।
ਇਹ ਵੀ ਪੜ੍ਹੋ:-ਬਾਦਲ ਵੱਲ਼ੋਂ 'ਸਿੱਟ' ਅੱਗੇ ਪੇਸ਼ ਨਾ ਹੋਣ ਤੋਂ ਭੜਕੇ ਦਾਦੂਵਾਲ, 25 ਜੂਨ ਨੂੰ ਬਾਦਲ ਦੀ ਰਿਹਾਇਸ਼ ਅੱਗੇ ਪ੍ਰਦਰਸ਼ਨ ਦਾ ਐਲਾਨ

ETV Bharat Logo

Copyright © 2024 Ushodaya Enterprises Pvt. Ltd., All Rights Reserved.