ETV Bharat / state

ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਪੈਰੋਲ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਟਿੱਪਣੀ

author img

By

Published : Jul 20, 2023, 6:58 PM IST

Comment by Jathedar Giani Raghbir Singh of Sri Akal Takht Sahib on parole of Ram Rahim
ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਪੈਰੋਲ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਟਿੱਪਣੀ

ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਰਕਾਰ ਵੱਲੋਂ ਪੈਰੋਲ ਦੇਣ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸਖ਼ਤ ਇਤਰਾਜ਼ ਜਾਹਿਰ ਕੀਤਾ ਗਿਆ ਹੈ। ਇਸ ਸਬੰਧੀ ਉਨ੍ਹਾਂ ਇਕ ਵੀਡੀਓ ਸੰਦੇਸ਼ ਜਾਰੀ ਕੀਤਾ ਹੈ।

ਰਾਮ ਰਹੀਮ ਦੀ ਪੈਰੋਲ ਉੱਤੇ ਬਿਆਨ ਜਾਰੀ ਕਰਦੇ ਹੋਏ ਜਥੇਦਾਰ ਗਿਆਨੀ ਰਘਬੀਰ ਸਿੰਘ।



ਚੰਡੀਗੜ੍ਹ ਡੈਸਕ :
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਡੇਰਾ ਸਿਰਸਾ ਮੁਖੀ ਰਘਬੀਰ ਸਿੰਘ ਵੱਲੋਂ ਵੀ ਆਪਣੀ ਪ੍ਰਤੀਕਿਰਿਆ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਾਰ ਵਾਰ ਰਾਮ ਰਾਮ ਰਹੀਮ ਨੂੰ ਪੈਰੋਲ ਦੇ ਕੇ ਸਿੱਖਾ ਨੂੰ ਗੁਲਾਮੀ ਦਾ ਅਹਿਸਾਸ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਨੂੰ ਨਹੀਂ ਛੱਡਿਆ ਜਾ ਰਿਹਾ ਹੈ।


7ਵੀਂ ਵਾਰ ਮਿਲੀ ਰਾਮ ਰਹੀਮ ਨੂੰ ਪੈਰੋਲ : ਜ਼ਿਕਰਯੋਗ ਹੈ ਕਿ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਸਿਰਸਾ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ 30 ਦਿਨ ਦੀ ਪੈਰੋਲ ਮਿਲ ਗਈ ਹੈ। ਸੂਤਰਾਂ ਅਨੁਸਾਰ ਰਾਮ ਰਹੀਮ ਕੁਝ ਹੀ ਸਮੇਂ ਵਿੱਚ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਆ ਜਾਵੇਗਾ। ਇਸ ਵਾਰ ਵੀ ਰਾਮ ਰਹੀਮ ਯੂਪੀ ਦੇ ਬਾਗਪਤ ਸਥਿਤ ਬਰਨਾਵਾ ਆਸ਼ਰਮ ਵਿੱਚ ਹੀ ਰਹੇਗਾ। ਰਾਮ ਰਹੀਮ ਨੂੰ ਸਿਰਸਾ ਡੇਰੇ 'ਚ ਨਹੀਂ ਜਾਣ ਦਿੱਤਾ ਜਾ ਰਿਹਾ। ਰਾਮ ਰਹੀਮ ਨੂੰ ਇਸ ਸਾਲ ਜਨਵਰੀ 'ਚ 40 ਦਿਨਾਂ ਦੀ ਪੈਰੋਲ ਮਿਲੀ ਸੀ। 30 ਮਹੀਨਿਆਂ ਦੀ ਕੈਦ ਵਿੱਚ ਰਾਮ ਰਹੀਮ ਦੀ ਇਹ 7ਵੀਂ ਪੈਰੋਲ ਹੈ।


30 ਮਹੀਨਿਆਂ ਦੀ ਕੈਦ ਹੁਣ ਤਕ ਕਦੋਂ-ਕਦੋਂ ਮਿਲੀ ਪੈਰੋਲ-

  • 24 ਅਕਤੂਬਰ 2020 ਨੂੰ ਪਹਿਲੀ ਵਾਰ ਸਰਕਾਰ ਨੇ ਬਿਮਾਰ ਮਾਂ ਨੂੰ ਮਿਲਣ ਲਈ ਰਾਮ ਰਹੀਮ ਨੂੰ ਇਕ ਦਿਨ ਦੀ ਪੈਰੋਲ ਦਿੱਤੀ ਸੀ।
  • 21 ਮਈ 2021 ਨੂੰ ਦੂਜੀ ਵਾਰ ਫਿਰ ਮਾਂ ਨੂੰ ਮਿਲਣ ਲਈ ਇਕ ਦਿਨ ਦੀ ਪੈਰੋਲ ਮਨਜ਼ੂਰ ਕੀਤੀ ਗਈ ਸੀ।
  • 7 ਫਰਵਰੀ 2022 ਨੂੰ ਹਰਿਆਣਾ ਸਰਕਾਰ ਨੇ ਰਾਮ ਰਹੀਮ ਨੂੰ 21 ਦਿਨਾਂ ਦੀ ਪੈਰੋਲ ਦਿੱਤੀ ਸੀ।
  • ਜੂਨ 2022 ਨੂੰ ਰਾਮ ਰਹੀਮ ਨੂੰ ਦੁਬਾਰਾ ਇਕ ਮਹੀਨੇ ਦੀ ਪੈਰੋਲ ਦਿੱਤੀ ਗਈ ਸੀ।ਅਕਤੂਬਰ 2022 ਨੂੰ ਰਾਮ ਰਹੀਮ ਨੂੰ ਇਕ ਵਾਰ ਫਿਰ 40 ਦਿਨਾਂ ਦੀ ਪੈਰੋਲ ਉਤੇ ਰਿਹਾਅ ਕੀਤਾ ਗਿਆ ਸੀ।
  • 21 ਜਨਵਰੀ 2023 ਨੂੰ ਡੇਰਾ ਮੁਖੀ ਸ਼ਾਹ ਸਤਨਾਮ ਦੀ ਜੈਅੰਤੀ ਵਿੱਚ ਸ਼ਾਮਲ ਹੋਣ ਲਈ 40 ਦਿਨਾਂ ਦੀ ਪੈਰੋਲ ਮਿਲੀ ਹੈ।



ਰਾਮ ਰਹੀਮ ਦੇ ਜੁਰਮ :
ਸਾਧਵੀ ਜਿਣਸੀ ਸ਼ੋਸ਼ਣ ਕੇਸ, 2017 ਵਿੱਚ 2 ਮਾਮਲਿਆਂ ਵਿੱਚ 10-10 ਸਾਲ ਦੀ ਸਜ਼ਾ ਤੇ ਜੁਰਮਾਨਾ। ਪੱਤਰਕਾਰ ਰਾਮਚੰਦਰ ਛੱਤਰਪਤੀ ਕਤਲਕਾਂਡ ਵਿੱਚ ਜਨਵਰੀ 2019 ਵਿੱਚ ਉਮਰਕੈਦ ਤੇ 50 ਹਜ਼ਾਰ ਰੁਪਏ ਦਾ ਜੁਰਮਾਨਾ। ਰਣਜੀਤ ਸਿੰਘ ਕਤਲਕਾਂਡ ਵਿੱਚ ਸਖਤ ਕੈਦ ਤੇ 31 ਲੱਖ ਰੁਪਏ ਦਾ ਜੁਰਮਾਨਾ। ਇਸ ਤਰ੍ਹਾਂ ਹੀ ਹਰਿਆਣਾ ਦੇ ਫ਼ਤਿਹਾਬਾਦ ਦੇ ਕਸਬਾ ਟੋਹਾਣਾ ਦੇ ਰਹਿਣ ਵਾਲੇ ਹੰਸਰਾਜ ਚੌਹਾਨ (ਡੇਰਾ ਸਿਰਸਾ ਦੇ ਪੁਰਾਣੇ ਸ਼ਰਧਾਲੂ) ਨੇ ਜੁਲਾਈ 2012 ਵਿੱਚ ਅਦਾਲਤ 'ਚ ਅਪੀਲ ਦਾਇਰ ਕਰ ਕੇ ਡੇਰਾ ਮੁਖੀ ਉੱਤੇ ਡੇਰੇ ਦੇ 400 ਸ਼ਰਧਾਲੂਆਂ ਨੂੰ ਨਪੁੰਸਕ ਬਣਾਉਣ ਦਾ ਦੋਸ਼ ਰਾਮ ਰਹੀਮ ਸਜ਼ਾ ਕੱਟ ਰਿਹਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.