ETV Bharat / state

ਸੁਨੀਲ ਜਾਖੜ ‘ਤੇ ਗੁਰੂ ਸਾਹਿਬ ਦੀ ਬੇਅਦਬੀ ‘ਤੇ ਸਿਆਸਤ ਕਰਨ ਦੇ ਇਲਜ਼ਾਮ

author img

By

Published : Jul 23, 2021, 7:59 PM IST

ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਵੱਲੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨੂੰ ਲੈਕੇ ਸੀਨੀਅਰ ਕਾਂਗਰਸੀ ਆਗੂ ਸੁਨੀਲ ਜਾਖੜ (Sunil Jakhar) ‘ਤੇ ਸਿਆਸਤ ਕਰਨ ਦੇ ਇਲਜ਼ਾਮ ਲਗਾਏ ਗਏ ਹਨ।

ਕਾਂਗਰਸੀ ਆਗੂ ਸੁਨੀਲ ਜਾਖੜ ‘ਤੇ ਗੁਰੂ ਸਾਹਿਬ ਦੀ ਬੇਅਦਬੀ ‘ਤੇ ਸਿਆਸਤ ਕਰਨ ਦੇ ਇਲਜ਼ਾਮ
ਕਾਂਗਰਸੀ ਆਗੂ ਸੁਨੀਲ ਜਾਖੜ ‘ਤੇ ਗੁਰੂ ਸਾਹਿਬ ਦੀ ਬੇਅਦਬੀ ‘ਤੇ ਸਿਆਸਤ ਕਰਨ ਦੇ ਇਲਜ਼ਾਮ

ਚੰਡੀਗੜ੍ਹ:ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ‘ਤੇ ਨਿਸ਼ਾਨੇ ਸਾਧੇ, ਉਨ੍ਹਾਂ ਨੇ ਕਿਹਾ, ਕਿ ਸੁਨੀਲ ਜਾਖੜ ‘ਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ‘ਤੇ ਸਿਆਸਤ ਕਰਨ ਦੇ ਇਲਜ਼ਾਮ ਲਗਾਏ ਹਨ। ਉਨ੍ਹਾਂ ਨੇ ਕਿਹਾ, ਕਿ ਸੁਨੀਲ ਜਾਖੜ ਨੇ ਕਿਹਾ ਹੈ, ਪੰਜਾਬ ਵਿੱਚ ਦੁਬਾਰਾ ਸਰਕਾਰ ਬਣਾਉਣ ਦਾ ਰਾਸਤਾ ਬਹਿਬਲ ਕਲਾਂ ਤੇ ਕੋਟਕਪੂਰਾ ਵਿੱਚੋਂ ਹੋ ਕੇ ਆਉਦਾ ਹੈ।

ਕਾਂਗਰਸੀ ਆਗੂ ਸੁਨੀਲ ਜਾਖੜ ‘ਤੇ ਗੁਰੂ ਸਾਹਿਬ ਦੀ ਬੇਅਦਬੀ ‘ਤੇ ਸਿਆਸਤ ਕਰਨ ਦੇ ਇਲਜ਼ਾਮ

ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਾਂਗਰਸੀ ਆਗੂ ਸੁਨੀਲ ਜਾਖੜ ਦੇ ਇਸ ਬਿਆਨ ਦੀ ਨਿਖੇਧੀ ਕਰਦਿਆ ਕਾਂਗਰਸ ‘ਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ‘ਤੇ ਸਿਆਸਤ ਕਰਨ ਦੇ ਇਲਜ਼ਾਮ ਲਗਾਏ ਹਨ।

ਇਸ ਮੌਕੇ ਡਾ. ਦਲਜੀਤ ਸਿੰਘ ਚੀਮਾ ਵੱਲੋਂ ਪੰਜਾਬ ਕਾਂਗਰਸ ਦੇ ਨਵੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਬਾਰੇ ਕਿਹਾ, ਕਿ ਅੱਜ ਨਵਜੋਤ ਸਿੰਘ ਨੂੰ ਆਪਣੀ ਤਾਜਪੋਸ਼ੀ ਸਮੇਂ ਸਟੇਜ ਤੋਂ ਗੁਰੂ ਸਾਹਿਬ ਦੀ ਬੇਅਦਬੀ ਬਾਰੇ ਸਟੇਜ ਤੋਂ ਬੋਲਣਾ ਚਾਹੀਦਾ ਸੀ।

ਇਸ ਮੌਕੇ ਡਾ. ਚੀਮਾ ਨੇ ‘ਆਪ’ ਆਗੂ ਕੁਵੰਰ ਵਿਜੇ ਪ੍ਰਤਾਪ ਵੱਲੋਂ ਬੇਅਦਬੀ ਨੂੰ ਲੈਕੇ ਕੀਤੀ ਜਾਂਚ ‘ਤੇ ਵੀ ਸਵਾਲ ਚੁੱਕੇ। ਇਸ ਜਾਂਚ ਨੂੰ ਉਨ੍ਹਾਂ ਨੇ ਇੱਕ ਪੱਖੀ ਜਾਂਚ ਕਰਾਰ ਦਿੱਤਾ ਹੈ। ਉਨ੍ਹਾਂ ਨੇ ਕਿਹਾ, ਕਿ ਕਾਂਗਰਸ ਪਾਰਟੀ ਵੱਲੋ ਸ਼੍ਰੋਮਣੀ ਅਕਾਲੀ ਦਲ ਨੂੰ ਟਾਰਗੇਟ ਕਰਨ ਲਈ ਕੁਵੰਰ ਵਿਜੇ ਪ੍ਰਤਾਪ ਨੂੰ ਇਸ ਜਾਂਚ ਲਈ ਲਾਇਆ ਗਿਆ ਸੀ। ਡਾ. ਚੀਮਾ ਨੇ ਕੁਵੰਰ ਵਿਜੇ ਪ੍ਰਤਾਪ ਨੂੰ ਕਾਂਗਰਸ ਪਾਰਟੀ ਦਾ ਖਾਸਮਖਾਸ ਵਰਕਰ ਦੱਸਿਆ

ਇਹ ਵੀ ਪੜ੍ਹੋ: ਕੈਪਟਨ ਨੇ ਆਦਿੱਤਿਆ ਬਿਰਲਾ ਗਰੁੱਪ ਨਾਲ ਕੀਤੀ ਮੀਟਿੰਗ

ETV Bharat Logo

Copyright © 2024 Ushodaya Enterprises Pvt. Ltd., All Rights Reserved.