ETV Bharat / state

ਅਮਰੀਕਾ 'ਚ ਖਾਲਿਸਤਾਨ ਸਮਰਥਕ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜਿਸ਼ ਅਸਫਲ ਕਰਨ ਦਾ ਦਾਅਵਾ, ਪੜ੍ਹੋ ਕੀ ਹੈ ਮਾਮਲਾ

author img

By ETV Bharat Punjabi Team

Published : Nov 22, 2023, 10:34 PM IST

ਅਮਰੀਕਾ ਵਿੱਚ ਖਾਲਿਸਤਾਨ ਸਮਰਥਕ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚੀ ਗਈ ਸੀ। ਇਹ ਦਾਅਵਾ ਬਰਤਾਨਵੀ ਅਖਬਾਰ ਫਾਇਨੈਂਸ਼ੀਅਲ ਟਾਈਮਜ਼ ਨੇ ਆਪਣੀ ਰਿਪੋਰਟ ਵਿੱਚ ਕੀਤਾ ਹੈ। Khalistan supporter Gurpatwant Pannu

Claim of foiling Khalistani terrorist Pannu's murder plot in America
ਅਮਰੀਕਾ 'ਚ ਖਾਲਿਸਤਾਨ ਸਮਰਥਕ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜਿਸ਼ ਅਸਫਲ ਕਰਨ ਦਾ ਦਾਅਵਾ, ਪੜ੍ਹੋ ਕੀ ਹੈ ਮਾਮਲਾ

ਚੰਡੀਗੜ੍ਹ ਡੈਸਕ : ਫਾਈਨੈਂਸ਼ੀਅਲ ਟਾਈਮਜ਼ ਨੇ ਆਪਣੀ ਇੱਕ ਰਿਪੋਰਟ ਵਿੱਚ ਦਾਅਵਾ ਕੀਤਾ ਹੈ ਕਿ ਖਾਲਿਸਤਾਨ ਸਮਰਥਕ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਅਮਰੀਕਾ ਵਿੱਚ ਸਾਜ਼ਿਸ਼ ਰਚੀ ਗਈ ਸੀ। ਹਾਲਾਂਕਿ ਰਿਪੋਰਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਇਸਨੂੰ ਅਮਰੀਕਾ ਨੇ ਅਸਫਲ ਕੀਤਾ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਅਮਰੀਕਾ ਨੇ ਇਹ ਮਾਮਲਾ ਭਾਰਤ ਸਰਕਾਰ ਕੋਲ ਵੀ ਚੁੱਕਿਆ ਹੈ। ਖਾਲਿਸਤਾਨ ਸਮਰਥਕ ਗੁਰਪਤਵੰਤ ਸਿੰਘ ਪੰਨੂ ਨੂੰ ਲੈ ਕੇ ਇਹ ਵੱਡੀ ਖਬਰ ਸਾਹਮਣੇ ਆਉਣ ਤੋਂ ਬਾਅਦ ਲਗਾਤਾਰ ਚਰਚਾ ਹੋ ਰਹੀ ਹੈ।

ਭਾਰਤੀ ਦੀ ਸਰਕਾਰ ਨੂੰ ਕਰਵਾਇਆ ਜਾਣੂੰ : ਜਾਣਕਾਰੀ ਮੁਤਾਬਿਕ ਇਸ ਰਿਪੋਰਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਕੈਨੇਡੀਅਨ ਸਿੱਖ ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ ਅਮਰੀਕਾ ਨੇ ਆਪਣੇ ਕੁਝ ਸਹਿਯੋਗੀਆਂ ਨੂੰ ਖਾਲਿਸਤਾਨ ਸਮਰਥਕ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਬਾਰੇ ਇਤਲਾਹ ਕੀਤੀ ਸੀ। ਸਤੰਬਰ ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤ ਦਾ ਹੱਥ ਹੋਣ ਦਾ ਇਲਜਾਮ ਵੀ ਲਗਾਇਆ ਸੀ। ਅਮਰੀਕੀ ਸਰਕਾਰ ਨੇ ਪੰਨੂ ਦੇ ਕਤਲ ਦੀ ਸਾਜ਼ਿਸ਼ ਦਾ ਮੁੱਦਾ ਭਾਰਤ ਸਰਕਾਰ ਕੋਲ ਉਠਾਇਆ ਸੀ ਪਰ ਭਾਰਤ ਸਰਕਾਰ ਵੱਲੋਂ ਇਸ 'ਤੇ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ। ਭਾਰਤ ਸਰਕਾਰ ਵੱਲੋਂ ਸਿੱਖ ਫਾਰ ਜਸਟਿਸ ਨੂੰ ਅੱਤਵਾਦੀ ਸੰਗਠਨ ਐਲਾਨ ਕੀਤਾ ਗਿਆ ਹੈ।

ਮੀਡੀਆ ਰਿਪੋਰਟਾਂ ਅਨੁਸਾਰ ਇਸ ਮਾਮਲੇ ਨਾਲ ਸਬੰਧਤ ਇਕ ਵਿਅਕਤੀ ਨੇ ਆਪਣੀ ਪਛਾਣ ਨਾ ਦੱਸਣ ਦੀ ਸ਼ਰਤ 'ਤੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜੂਨ ਮਹੀਨੇ ਅਮਰੀਕਾ ਦੌਰੇ ਤੋਂ ਬਾਅਦ ਅਮਰੀਕਾ ਨੇ ਇਹ ਮਾਮਲਾ ਭਾਰਤ ਨਾਲ ਸਾਂਝਾ ਕੀਤਾ ਸੀ। ਦੂਜੇ ਪਾਸੇ ਪੰਨੂ ਨੇ ਵੀ ਇਸ ਮਾਮਲੇ 'ਤੇ ਕੁਝ ਵੀ ਕਹਿਣ ਤੋਂ ਇਨਕਾਰ ਕੀਤਾ ਹੈ। ਇਹ ਵੀ ਯਾਦ ਰਹੇ ਕਿ ਹਰਦੀਪ ਨਿੱਝਰ ਦੀ ਮੌਤ ਤੋਂ ਬਾਅਦ ਕੈਨੇਡਾ ਤੇ ਭਾਰਤ ਦੇ ਸਬੰਧ ਵੀ ਸੁਖਾਵੇਂ ਨਹੀਂ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.