Controversy over the tableau of Punjab: ਕੇਂਦਰ ਦੇ ਫੈਸਲੇ ਉੱਤੇ ਭੜਕੇ ਸੀਐੱਮ ਮਾਨ, ਕਿਹਾ- ਕੁਰਬਾਨੀਆਂ ਦੇਣ ਵਾਲੇ ਪੰਜਾਬ...

author img

By

Published : Jan 25, 2023, 5:40 PM IST

Updated : Jan 25, 2023, 8:06 PM IST

Punjab CM Bhagwant Mann statement on Republic Day

ਸੀਐੱਮ ਮਾਨ ਨੇ ਗਣਤੰਤਰ ਦਿਵਸ ਮੌਕੇ ਦਿੱਲੀ ਪਰੇਡ ਵਿੱਚ ਪੰਜਾਬ ਦੀ ਝਾਂਕੀ ਨੂੰ ਸ਼ਾਮਲ ਨਾ ਕਰਨ ਲਈ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਨੂੰ ਆਜ਼ਾਦੀ ਦਿਵਾਉਣ ਵਿੱਚ ਪੰਜਾਬੀਆਂ ਦਾ 90 ਫੀਸਦੀ ਯੋਗਦਾਨ ਰਿਹਾ ਹੈ ਅਤੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਦੀ ਝਾਂਕੀ ਨੂੰ ਦਰਕਿਨਾਰ ਕਰ ਦਿੱਤਾ ਗਿਆ ਹੈ, ਉਨ੍ਹਾਂ ਕਿਹਾ ਕਿ ਮੈਂ ਕੇਂਦਰ ਦੇ ਇਸ ਫੈਸਲੇ ਦੀ ਡੂੰਘੇ ਅਤੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹਾਂ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਜਿਹੇ ਮਾਮਲਿਆਂ 'ਤੇ ਬਿਲਕੁਲ ਵੀ ਸਿਆਸਤ ਨਹੀਂ ਹੋਣੀ ਚਾਹੀਦੀ।

ਚੰਡੀਗੜ੍ਹ: 26 ਜਨਵਰੀ ਤੋਂ ਠੀਕ ਇੱਕ ਦਿਨ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਨੇ ਜਿੱਥੇ ਕੌਮ ਅਤੇ ਦੇਸ਼ ਦੇ ਸ਼ਹੀਦਾਂ ਨੂੰ ਯਾਦ ਕੀਤਾ ਉੱਥੇ ਹੀ ਕੇਂਦਰ ਖ਼ਿਲਾਫ਼ ਉਨ੍ਹਾਂ ਨੇ ਆਪਣੀ ਭੜਾਸ ਵੀ ਕੱਢੀ। ਸੀਐੱਮ ਮਾਨ ਦਾ ਗਣਤੰਤਰ ਦਿਵਸ ਮੌਕੇ ਦਿੱਲੀ ਪਰੇਡ ਵਿੱਚ ਪੰਜਾਬ ਦੀ ਝਾਂਕੀ ਨੂੰ ਸ਼ਾਮਲ ਨਾ ਕਰਨ ਲਈ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਨੂੰ ਆਜ਼ਾਦੀ ਦਿਵਾਉਣ ਵਿੱਚ ਪੰਜਾਬੀਆਂ ਦਾ 90 ਫੀਸਦੀ ਯੋਗਦਾਨ ਰਿਹਾ ਹੈ। ਉਨ੍ਹਾਂ ਕਿਹਾ ਕਿ ਮੈਂ ਕੇਂਦਰ ਦੇ ਇਸ ਫੈਸਲੇ ਦੀ ਡੂੰਘੇ ਅਤੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹਾਂ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਜਿਹੇ ਮਾਮਲਿਆਂ 'ਤੇ ਬਿਲਕੁਲ ਵੀ ਸਿਆਸਤ ਨਹੀਂ ਹੋਣੀ ਚਾਹੀਦੀ।। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਜਿਹੇ ਮਾਮਲਿਆਂ 'ਤੇ ਬਿਲਕੁਲ ਵੀ ਸਿਆਸਤ ਨਹੀਂ ਹੋਣੀ ਚਾਹੀਦੀ।

ਪੰਜਾਬ ਦੀ ਸ਼ਾਨਦਾਰ ਝਾਕੀ: ਮੁੱਖ ਮੰਤਰੀ ਨੇ ਕਿਹਾ ਕਿ ਹਰ ਸਾਲ ਗਣਤੰਤਰ ਦਿਵਸ ਪਰੇਡ ਦੇ ਜਸ਼ਨਾਂ ਵਿੱਚ ਇੱਕ ਸ਼ਾਨਦਾਰ ਰਸਮੀ ਪਰੇਡ ਸ਼ਾਮਲ ਹੁੰਦੀ ਹੈ, ਜਿਸ ਵਿੱਚ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ ਰਾਹੀਂ ਭਾਰਤ ਜੋ ਅਨੇਕਤਾ ਵਿੱਚ ਏਕਤਾ ਅਤੇ ਅਮੀਰ ਸੱਭਿਆਚਾਰਕ ਵਿਰਸੇ ਦਾ ਪ੍ਰਤੀਕ ਹੈ, ਨੂੰ ਸਤਿਕਾਰ ਭੇਟ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਪਰੇਡ ਵਿੱਚ ਪੰਜਾਬ ਆਪਣੇ ਗੌਰਵਮਈ ਇਤਿਹਾਸ, ਅਮੀਰ ਵਿਰਸਾ, ਮਹਾਨ ਸੱਭਿਆਚਾਰ ਅਤੇ ਭਾਰਤ ਦੇ ਇਤਿਹਾਸ ਵਿੱਚ ਆਪਣੇ ਅਹਿਮ ਯੋਗਦਾਨ ਨੂੰ ਦਰਸਾਉਂਦੀ ਝਾਕੀ ਨਿਯਮਤ ਤੌਰ 'ਤੇ ਪੇਸ਼ ਕਰਦਾ ਆ ਰਿਹਾ ਹੈ।

  • 3. ਸਾਰਾਗੜ੍ਹੀ ਦੀ ਜੰਗ ਤਹਿਤ ਬਹਾਦਰੀ ਤੇ ਮਹਾਨ ਬਲੀਦਾਨਾਂ ਨਾਲ ਭਰੇ ਕਿੱਸਿਆਂ ਦੇ ਨਾਲ-ਨਾਲ ਆਜ਼ਾਦੀ ਸੰਘਰਸ਼ ਦੇ ਇਤਿਹਾਸ ਦੀਆਂ ਸਤਿਕਾਰਯੋਗ ਘਟਨਾਵਾਂ

    ਇਹ ਬੇਹੱਦ ਸ਼ਰਮਨਾਕ ਤੇ ਨਿੰਦਣਯੋਗ ਗੱਲ ਹੈ ਕਿ ਪੰਜਾਬੀਆਂ ਦੇ ਬਲੀਦਾਨ ਨੂੰ ਖ਼ਾਰਜ ਕਰ ਦਿੱਤਾ ਗਿਆ
    2/2

    — Bhagwant Mann (@BhagwantMann) January 25, 2023 " class="align-text-top noRightClick twitterSection" data=" ">

ਪੰਜਾਬ ਦੀ ਮਹੱਤਤਾ: ਭਗਵੰਤ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਦੁੱਖ ਵਾਲੀ ਗੱਲ ਹੈ ਕਿ ਵੱਖ-ਵੱਖ ਵਿਸ਼ੇ ਜਿਵੇਂ 'ਵਤਨ ਕੇ ਰਖਵਾਲੇ' ਰਾਹੀਂ ਭਾਰਤ ਦੀ ਫੌਜੀ ਤਾਕਤ ਵਿਚ ਅਤੇ ਅੰਨਦਾਤਾ ਵਜੋਂ ਪੰਜਾਬ ਦੀ ਮਹੱਤਤਾ ਦਰਸਾਉਣ, ਮਾਈ ਭਾਗੋ ਜੀ ਦੀ ਸੂਰਮਗਤੀ ਨੂੰ ਦਰਸਾਉਂਦੀ ‘ਨਾਰੀ ਸ਼ਕਤੀ’ ਅਤੇ ਸਾਰਾਗੜ੍ਹੀ ਦੀ ਜੰਗ ਰਾਹੀਂ ਬਹਾਦਰੀ ਅਤੇ ਮਹਾਨ ਕੁਰਬਾਨੀਆਂ ਭਰੇ ਕਿੱਸੇ ਦੇ ਨਾਲ ਨਾਲ ਆਜ਼ਾਦੀ ਸੰਗਰਾਮ ਦੇ ਇਤਿਹਾਸ ਦੀਆਂ ਸਤਿਕਾਰਤ ਘਟਨਾਵਾਂ ਵਰਗੇ ਮਹੱਤਵਪੂਰਨ ਵਿਸ਼ਿਆਂ ਨੂੰ ਚੋਣ ਕਮੇਟੀ ਅੱਗੇ ਰੱਖਣ ਦੇ ਬਾਵਜੂਦ ਪੰਜਾਬ ਦੀ ਝਾਕੀ ਨੂੰ ਗਣਤੰਤਰ ਦਿਵਸ ਪਰੇਡ ਲਈ ਨਹੀਂ ਚੁਣਿਆ ਗਿਆ।

ਗਹਿਰੀ ਸਾਜ਼ਿਸ਼: ਮੁੱਖ ਮੰਤਰੀ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਵੀ ਪੰਜਾਬੀਆਂ ਨੇ ਦੇਸ਼ ਦੀ ਖੁਸ਼ਹਾਲੀ ਅਤੇ ਸਰਬਪੱਖੀ ਵਿਕਾਸ ਦੇ ਨਾਲ-ਨਾਲ ਦੇਸ਼ ਦੀਆਂ ਸਰਹੱਦਾਂ ਦੀ ਬਾਹਰੀ ਹਮਲਿਆਂ ਤੋਂ ਰਾਖੀ ਕਰਨ ਵਿੱਚ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਦੀ ਇਸ ਸ਼ਾਨਦਾਰ ਭੂਮਿਕਾ ਨੂੰ ਝਾਕੀ ਰਾਹੀਂ ਦਿਖਾਉਣਾ ਚਾਹੁੰਦੀ ਸੀ। ਭਗਵੰਤ ਮਾਨ ਨੇ ਅਫਸੋਸ ਜ਼ਾਹਿਰ ਕੀਤਾ ਕਿ ਕੇਂਦਰ ਸਰਕਾਰ ਨੇ ਪੰਜਾਬ ਨੂੰ ਆਪਣੀਆਂ ਪ੍ਰਾਪਤੀਆਂ ਦੁਨੀਆ ਨੂੰ ਦਿਖਾਉਣ ਦੀ ਇਜਾਜ਼ਤ ਨਾ ਦੇ ਕੇ ਗਹਿਰੀ ਸਾਜ਼ਿਸ਼ ਘੜੀ ਹੈ।

ਇਹ ਵੀ ਪੜ੍ਹੋ: Minister Shekhawat met Giani Harpreet Singh: ਕੀ ਬੰਦੀ ਸਿੰਘ ਹੋਣਗੇ ਰਿਹਾਅ ! ਪੜ੍ਹੋ, ਕੇਂਦਰੀ ਮੰਤਰੀ ਨੇ ਕਿਉਂ ਦਿੱਤਾ ਇਹ ਬਿਆਨ

ਜਾਣਬੁੱਝ ਕੇ ਪਰੇਡ ਤੋਂ ਬਾਹਰ ਰੱਖਿਆ: ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਹੈਰਾਨੀਜਨਕ ਹੈ ਕਿ ਉੱਤਰੀ ਭਾਰਤ ਵਿੱਚੋਂ ਸਿਰਫ਼ ਭਾਜਪਾ ਸ਼ਾਸਿਤ ਸੂਬਿਆਂ ਨੂੰ ਹੀ ਗਣਤੰਤਰ ਦਿਵਸ ਦੀ ਪਰੇਡ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਗੈਰ-ਭਾਜਪਾ ਸ਼ਾਸਨ ਵਾਲੇ ਸੂਬਿਆਂ ਖਾਸ ਕਰਕੇ ਪੰਜਾਬ ਅਤੇ ਦਿੱਲੀ ਨੂੰ ਭਾਜਪਾ ਨੇ ਜਾਣਬੁੱਝ ਕੇ ਪਰੇਡ ਤੋਂ ਬਾਹਰ ਰੱਖਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਅਤੇ ਪੰਜਾਬੀਆਂ ਨਾਲ ਇਸ ਤਰ੍ਹਾਂ ਦਾ ਪੱਖਪਾਤੀ ਸਲੂਕ ਅਤਿ ਨਿੰਦਣਯੋਗ ਅਤੇ ਅਸਹਿਣਯੋਗ ਹੈ।

ਇਹ ਸਨ ਝਾਕੀਆਂ: ਮੁੱਖ ਮੰਤਰੀ ਨੇ ਟਵੀਟ ਕਰ ਦਿੱਤੀ ਜਾਣਕਾਰੀ

ਪੰਜਾਬ ਸਰਕਾਰ ਨੇ ਗਣਤੰਤਰ ਦਿਵਸ ਮੌਕੇ ਕੇਂਦਰ ਸਰਕਾਰ ਨੂੰ 3 ਮਹੱਤਵਪੂਰਨ ਵਿਸ਼ਿਆਂ ‘ਤੇ ਝਾਕੀਆਂ ਦੇ ਪ੍ਰਸਤਾਵ ਭੇਜੇ ਸੀ।

1. ‘ਵਤਨ ਦੇ ਰਖਵਾਲੇ’ ਜੋ ਭਾਰਤੀ ਸੈਨਾ ਤੇ ਅੰਨਦਾਤੇ ਦੇ ਤੌਰ ‘ਤੇ ਪੰਜਾਬ ਦੀ ਮਹੱਤਤਾ ਨੂੰ ਦਰਸਾ ਰਹੇ ਸਨ।

2. ‘ਨਾਰੀ ਸ਼ਕਤੀ’ ਤਹਿਤ ਮਾਈ ਭਾਗੋ ਜੀ ਦੀ ਸੂਰਬੀਰਤਾ ਦਿਖਾਉਂਦੇ।

3. ਸਾਰਾਗੜ੍ਹੀ ਦੀ ਜੰਗ ਤਹਿਤ ਬਹਾਦਰੀ ਤੇ ਮਹਾਨ ਬਲੀਦਾਨਾਂ ਨਾਲ ਭਰੇ ਕਿੱਸਿਆਂ ਦੇ ਨਾਲ-ਨਾਲ ਆਜ਼ਾਦੀ ਸੰਘਰਸ਼ ਦੇ ਇਤਿਹਾਸ ਦੀਆਂ ਸਤਿਕਾਰਯੋਗ ਘਟਨਾਵਾਂ।

ਇਹ ਬੇਹੱਦ ਸ਼ਰਮਨਾਕ ਤੇ ਨਿੰਦਣਯੋਗ ਗੱਲ ਹੈ ਕਿ ਪੰਜਾਬੀਆਂ ਦੇ ਬਲੀਦਾਨ ਨੂੰ ਖ਼ਾਰਜ ਕਰ ਦਿੱਤਾ ਗਿਆ।

Last Updated :Jan 25, 2023, 8:06 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.