ETV Bharat / state

Coronavirus Update: ਭਾਰਤ ਵਿੱਚ ਕੋਰੋਨਾ ਦੇ 174 ਨਵੇਂ ਮਾਮਲੇ, ਜਦਕਿ ਪੰਜਾਬ 'ਚ 09 ਨਵੇਂ ਮਾਮਲੇ ਦਰਜ

author img

By

Published : Jan 14, 2023, 10:07 AM IST

Coronavirus Update: ਪਿਛਲੇ 24 ਘੰਟਿਆਂ ਦੌਰਾਨ ਭਾਰਤ ਵਿੱਚ ਕੋਰੋਨਾ ਦੇ 174 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ ਪੰਜਾਬ ਵਿੱਚ 09 ਨਵੇਂ ਮਾਮਲੇ ਦਰਜ ਕੀਤੇ ਗਏ ਹਨ।

India Reports 174 Covid Cases In 24 Hours
India Reports 174 Covid Cases In 24 Hours

ਨਵੀਂ ਦਿੱਲੀ/ਪੰਜਾਬ : ਭਾਰਤ ਵਿੱਚ ਕੋਵਿਡ-19 ਦੇ 174 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਕਾਰਨ ਕੋਰੋਨਾ ਵਾਇਰਸ ਨਾਲ ਪੀੜਤਾਂ ਦੀ ਗਿਣਤੀ ਵੱਧ ਕੇ 4,46,80,583 ਹੋ ਗਈ ਹੈ। ਕੁੱਲ ਐਕਟਿਵ ਕੇਸ 2,309 ਹੋ ਗਏ ਹਨ। ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਵੀਰਵਾਰ ਨੂੰ ਰੋਜ਼ਾਨਾ ਲਾਗ ਦੀ ਦਰ 0.10 ਫ਼ੀਸਦੀ ਹੋ ਗਿਆ ਹੈ, ਜਦਕਿ ਹਫ਼ਤਾਵਾਰੀ 0.12 ਫ਼ੀਸਦੀ ਦਰਜ ਕੀਤੀ ਗਈ।


ਇਹ ਵੀ ਪੜ੍ਹੋ: Makar Sankranti 2023 : ਇਸ ਵਿਧੀ ਨਾਲ ਭਗਵਾਨ ਸੂਰਜ ਨੂੰ ਕਰੋ ਖੁਸ਼, ਦਾਨ ਦਾ ਕੀ ਹੈ ਵਿਸ਼ੇਸ਼ ਮਹੱਤਵ

ਪੰਜਾਬ ਵਿੱਚ ਕੋਰੋਨਾ ਦੀ ਸਥਿਤੀ: ਪੰਜਾਬ ਸਮੇਤ ਸਮੁੱਚੇ ਦੇਸ਼ ਵਿੱਚ ਫਿਰ ਤੋਂ ਕੋਰੋਨਾ ਮਹਾਂਮਾਰੀ ਨੇ ਦਸਤਕ ਦੇ ਦਿੱਤੀ ਹੈ। ਬੀਤੇ ਦਿਨ ਸ਼ੁੱਕਰਵਾਰ ਨੂੰ ਪੰਜਾਬ ਵਿੱਚ ਕੋਰੋਨਾ ਦੇ 9 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ ਐਕਟਿਵ ਕੇਸ 42 ਹਨ।


India Reports 174 Covid Cases In 24 Hours
ਭਾਰਤ ਵਿੱਚ ਕੋਰੋਨਾ ਦੇ 174 ਨਵੇਂ ਮਾਮਲੇ, ਜਦਕਿ ਪੰਜਾਬ 'ਚ 09 ਨਵੇਂ ਮਾਮਲੇ ਦਰਜ

ਕੋਰੋਨਾ ਦੇ ਨਵੇਂ ਮਾਮਲੇ ਦਰਜ: ਸ਼ੁੱਕਰਵਾਰ ਨੂੰ ਜਲੰਧਰ ਤੋਂ 3, ਅੰਮ੍ਰਿਤਸਰ ਤੋਂ 1, ਅਤੇ ਮੋਹਾਲੀ ਤੋਂ ਵੀ 1 ਵਿਅਕਤੀ ਕੋਰੋਨਾ ਵਾਇਰਸ ਪਾਜ਼ੀਟਿਵ ਆਏ ਹਨ। ਬੀਤੇ ਦਿਨ ਕੋਰੋਨਾ ਨਾਲ ਕੋਈ ਵੀ (Deaths with corona in Punjab) ਮੌਤ ਦਰਜ ਨਹੀਂ ਕੀਤੀ ਗਈ ਹੈ। ਇਸ ਦੇ ਨਾਲ ਹੀ, ਪੰਜਾਬ ਵਿੱਚ ਕੋਰੋਨਾ ਵਾਇਰਸ ਦੀ ਪਾਜ਼ੀਟਿਵ ਦਰ 0.08 ਫੀਸਦੀ ਹੈ, ਜਦਕਿ ਮੌਤ ਦਰ 2.46% ਹੈ।





1 ਅਪ੍ਰੈਲ 2022 ਤੋਂ ਹੁਣ ਤੱਕ ਪੰਜਾਬ 'ਚ ਕੋਰੋਨਾ ਵਾਇਰਸ ਮਾਮਲਿਆਂ ਦੀ ਸਥਿਤੀ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸ਼ੁਕਰਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 785507 ਹੋ ਗਈ ਹੈ, ਇਸ ਤੋਂ ਇਲਾਵਾ 42 ਐਕਟਿਵ ਮਾਮਲੇ ਹਨ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 20513 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ: ਠੰਢ ਕਾਰਨ ਚੰਡੀਗੜ੍ਹ ਦੇ ਸਕੂਲਾਂ ਵਿੱਚ ਛੁੱਟੀਆਂ 21 ਜਨਵਰੀ ਤੱਕ ਵਧਾਈਆਂ

ETV Bharat Logo

Copyright © 2024 Ushodaya Enterprises Pvt. Ltd., All Rights Reserved.