Amrit Vele Da Hukamnama: 4 ਮੱਘਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ
Published: Nov 19, 2023, 6:34 AM

Amrit Vele Da Hukamnama: 4 ਮੱਘਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ
Published: Nov 19, 2023, 6:34 AM
Daily Hukamnama: 'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ ਹੈ। ਆਮ ਬੋਲਚਾਲ ਦੀ ਭਾਸ਼ਾ ਵਿੱਚ ਹੁਕਮਨਾਮਾ ਉਹ ਲਿਖਤੀ ਸੰਦੇਸ਼ ਜਾਂ ਹੁਕਮ ਹੈ। ਇਸ ਨੂੰ ਮੰਨਣਾ ਵੀ ਲਾਜ਼ਮੀ ਹੁੰਦਾ ਹੈ। ਇਸ ਦੇ ਲਿਖ਼ਤੀ ਸਰੂਪ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਹੈ।
ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫੁਰਮਾਨ : ਜੈਤਸਰੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਅੈ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥ ਮਧੁਸੂਦਨ ਹਰਿ ਮਾਧੋ ਪ੍ਰਾਨਾ ॥ ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥ ਹਰਿ ਹਰਿ ਨਾਮੁ ਸਦਾ ਸੁਖਦਾਤਾ ॥ ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥ ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥੪॥੧॥੭॥ ਐਤਵਾਰ, ੪ ਮੱਘਰ (ਸੰਮਤ ੫੫੫ ਨਾਨਕਸ਼ਾਹੀ) ੧੯ ਨਵੰਬਰ, ੨੦੨੩ (ਅੰਗ: ੬੯੮)
ਪੰਜਾਬੀ ਵਿਆਖਿਆ: ਜੈਤਸਰੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ । ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ । ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ ।੧। ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰੋ, ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ । ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਆਤਮਕ ਜੀਵਨ ਦੇਣ ਵਾਲੇ ਬੋਲ (ਮੈਨੂੰ ਭੀ) ਸੁਣਾਇਆ ਕਰੋ । (ਹੇ ਮਿੱਤਰੋ! ਗੁਰੂ ਦੀ ਸਰਨ ਪਏ ਰਹੋ), ਜੇ ਗੁਰੂ ਮਿਲ ਪਏ, ਤਾਂ ਪਰਮਾਤਮਾ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ ।੨। ਹੇ ਦੂਤਾਂ ਦੇ ਨਾਸ ਕਰਨ ਵਾਲੇ! ਹੇ ਮਾਇਆ ਦੇ ਪਤੀ! ਹੇ ਮੇਰੀ ਜਿੰਦ (ਦੇ ਸਹਾਰੇ)! ਮੇਰੇ ਮਨ ਵਿਚ, ਮੇਰੇ ਹਿਰਦੇ ਵਿਚ, ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮਿੱਠਾ ਲੱਗ ਰਿਹਾ ਹੈ । ਹੇ ਹਰੀ! ਹੇ ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੈਨੂੰ ਉਹ ਮਹਾ ਪੁਰਖ ਗੁਰੂ ਮਿਲਾ ਜੋ ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ ।੩। ਹੇ ਭਾਈ! ਪਰਮਾਤਮਾ ਦਾ ਨਾਮ ਸਦਾ ਸੁਖ ਦੇਣ ਵਾਲਾ ਹੈ । ਮੇਰਾ ਮਨ ਉਸ ਪਰਮਾਤਮਾ ਦੇ ਪਿਆਰ ਵਿਚ ਮਸਤ ਰਹਿੰਦਾ ਹੈ । ਹੇ ਨਾਨਕ! (ਆਖ—) ਹੇ ਹਰੀ! ਮੈਨੂੰ ਗੁਰੂ ਮਹਾ ਪੁਰਖ ਮਿਲਾ । ਹੇ ਗੁਰੂ! (ਤੇਰੇ ਬਖ਼ਸ਼ੇ) ਹਰਿ-ਨਾਮ ਵਿਚ ਜੁੜਿਆਂ ਆਤਮਕ ਆਨੰਦ ਮਿਲਦਾ ਹੈ ।੪।੧।੭। (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ)
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ
- World Toilet Day 2023: ਅੱਜ ਮਨਾਇਆ ਜਾ ਰਿਹਾ ਹੈ ਵਿਸ਼ਵ ਟਾਇਲਟ ਦਿਵਸ, ਜਾਣੋ ਇਸ ਦਿਨ ਦਾ ਇਤਿਹਾਸ
- ਸੀਐਮ ਮਾਨ ਤੇ ਕੇਜਰੀਵਾਲ ਦੀ ‘ਵਿਕਾਸ ਕ੍ਰਾਂਤੀ’ ਰੈਲੀ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ, ਸੀਐਮ ਨੇ ‘ਆਪ’ ਨੂੰ ਮਲੰਗਾਂ ਦੀ ਪਾਰਟੀ ਦੱਸ ਕੇ ਪੰਜਾਬੀਆਂ ਦਾ ਅਪਮਾਨ ਕਰਨ ਲਈ ਸੁਖਬੀਰ ਨੂੰ ਕਰੜੇ ਹੱਥੀਂ ਲਿਆ
- ਦੇਹਰਾਦੂਨ: UP ਦੇ ਡਿਪਟੀ SP ਦੀ ਪਤਨੀ ਦੀ ਖੂਨ ਨਾਲ ਲੱਥਪੱਥ ਮਿਲੀ ਲਾਸ਼, ਮੁਲਜ਼ਮ ਬੇਟੇ ਨੇ ਬੋਲਿਆ- 'ਜੋ ਖਵਾਉਂਦੀ ਸੀ ਮੈਨੂੰ ਖਾਣਾ, ਮੈਂ ਉਸ ਨੂੰ ਹੀ ਮਾਰਿਆ'
