Amrit Vele Da Hukamnama: 6 ਮੱਘਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ
Published: Nov 21, 2023, 6:41 AM

Amrit Vele Da Hukamnama: 6 ਮੱਘਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ
Published: Nov 21, 2023, 6:41 AM
Daily Hukamnama: 'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ ਹੈ। ਆਮ ਬੋਲਚਾਲ ਦੀ ਭਾਸ਼ਾ ਵਿੱਚ ਹੁਕਮਨਾਮਾ ਉਹ ਲਿਖਤੀ ਸੰਦੇਸ਼ ਜਾਂ ਹੁਕਮ ਹੈ। ਇਸ ਨੂੰ ਮੰਨਣਾ ਵੀ ਲਾਜ਼ਮੀ ਹੁੰਦਾ ਹੈ। ਇਸ ਦੇ ਲਿਖ਼ਤੀ ਸਰੂਪ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਹੈ।
ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫੁਰਮਾਨ : ਧਨਾਸਰੀ ਮਹਲਾ ੫ ॥ ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ ॥ ਨਾਮੁ ਦ੍ਰਿੜਾਵੈ ਨਾਮੁ ਜਪਾਵੈ ਤਾ ਕਾ ਜੁਗ ਮਹਿ ਧਰਮਾ ॥੧॥ ਜਨ ਕਉ ਨਾਮੁ ਵਡਾਈ ਸੋਭ ॥ ਨਾਮੋ ਗਤਿ ਨਾਮੋ ਪਤਿ ਜਨ ਕੀ ਮਾਨੈ ਜੋ ਜੋ ਹੋਗ ॥੧॥ ਰਹਾਉ ॥ ਨਾਮ ਧਨੁ ਜਿਸੁ ਜਨ ਕੈ ਪਾਲੈ ਸੋਈ ਪੂਰਾ ਸਾਹਾ ॥ ਨਾਮੁ ਬਿਉਹਾਰਾ ਨਾਨਕ ਆਧਾਰਾ ਨਾਮੁ ਪਰਾਪਤਿ ਲਾਹਾ ॥੨॥੬॥੩੭॥ ਮੰਗਲਵਾਰ, ੬ ਮੱਘਰ (ਸੰਮਤ ੫੫੫ ਨਾਨਕਸ਼ਾਹੀ) ੨੧ ਨਵੰਬਰ, ੨੦੨੩ (ਅੰਗ: ੬੮੦)
ਪੰਜਾਬੀ ਵਿਆਖਿਆ: ਹੇ ਭਾਈ ! ਜਿਸ ਮਨੁੱਖ ਦੇ ਮੱਥੇ ਉਤੇ ਭਾਗ (ਜਾਗ ਪਏ) ਉਸ ਨੂੰ ਪਿਆਰੇ ਗੁਰੂ ਨੇ ਪਰਮਾਤਮਾ ਦਾ ਨਾਮ ਦੇ ਦਿੱਤਾ। ਉਸ ਮਨੁੱਖ ਦਾ (ਫਿਰ) ਸਦਾ ਦਾ ਕੰਮ ਹੀ ਜਗਤ ਵਿਚ ਇਹ ਬਣ ਜਾਂਦਾ ਹੈ ਕਿ ਉਹ ਹੋਰਨਾਂ ਨੂੰ ਹਰਿ-ਨਾਮ ਦ੍ਰਿੜ੍ਹ ਕਰਾਂਦਾ ਹੈ ਜਪਾਂਦਾ ਹੈ (ਜਪਣ ਲਈ ਪ੍ਰੇਰਨਾ ਕਰਦਾ ਹੈ) ॥੧॥ ਹੇ ਭਾਈ! ਪਰਮਾਤਮਾ ਦੇ ਸੇਵਕ ਦੇ ਵਾਸਤੇ ਪਰਮਾਤਮਾ ਦਾ ਨਾਮ (ਹੀ) ਵਡਿਆਈ ਹੈ ਨਾਮ ਹੀ ਸੋਭਾ ਹੈ। ਹਰਿ-ਨਾਮ ਹੀ ਉਸ ਦੀ ਉੱਚੀ ਆਤਮਕ ਅਵਸਥਾ ਹੈ, ਨਾਮ ਹੀ ਉਸ ਦੀ ਇੱਜ਼ਤ ਹੈ। ਜੋ ਕੁਝ ਪਰਮਾਤਮਾ ਦੀ ਰਜ਼ਾ ਵਿਚ ਹੁੰਦਾ ਹੈ, ਸੇਵਕ ਉਸ ਨੂੰ (ਸਿਰ-ਮੱਥੇ ਤੇ) ਮੰਨਦਾ ਹੈ ॥੧॥ ਰਹਾਉ॥ ਪਰਮਾਤਮਾ ਦਾ ਨਾਮ-ਧਨ ਜਿਸ ਮਨੁੱਖ ਦੇ ਪਾਸ ਹੈ, ਉਹੀ ਪੂਰਾ ਸਾਹੂਕਾਰ ਹੈ। ਹੇ ਨਾਨਕ! ਉਹ ਮਨੁੱਖ ਹਰਿ-ਨਾਮ ਸਿਮਰਨ ਨੂੰ ਹੀ ਆਪਣਾ ਅਸਲੀ ਵਿਹਾਰ ਸਮਝਦਾ ਹੈ, ਨਾਮ ਦਾ ਹੀ ਉਸ ਨੂੰ ਆਸਰਾ ਰਹਿੰਦਾ ਹੈ, ਨਾਮ ਦੀ ਹੀ ਉਹ ਖੱਟੀ ਖੱਟਦਾ ਹੈ ॥੨॥੬॥੩੭॥ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ)
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ
- ਬੰਦੀ ਸਿੰਘਾਂ ਦੇ ਮੁੱਦੇ ’ਤੇ ਸ਼੍ਰੋਮਣੀ ਕਮੇਟੀ ਸਿੱਖ ਵਿਦਵਾਨਾਂ ਤੇ ਵਕੀਲਾਂ ਨਾਲ 25 ਨਵੰਬਰ ਨੂੰ ਕਰੇਗੀ ਬੈਠਕ, ਧਾਮੀ ਨੇ SGCP ਦੀਆਂ ਵੋਟਾਂ ਬਣਾਉਣ ਨੂੰ ਲੈਕੇ ਸੂਬਾ ਸਰਕਾਰ ਨੂੰ ਦਿੱਤੀ ਨਸੀਹਤ
- Man Killed His Friend And Buried: ਤਾਮਿਲਨਾਡੂ 'ਚ ਦੋਸਤ ਦਾ ਕਤਲ ਕਰਕੇ ਘਰ 'ਚ ਦੱਬੀ ਲਾਸ਼, ਪੁਲਿਸ ਜਾਂਚ 'ਚ ਹੈਰਾਨ ਕਰਨ ਵਾਲੇ ਖੁਲਾਸੇ
- ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦਾ ਦਾਅਵਾ, ਵਿੱਤੀ ਸਾਲ ਦੌਰਾਨ ਲੋਕ ਨਿਰਮਾਣ ਵਿਭਾਗ ਨੇ ਕਰੋੜਾਂ ਰੁਪਏ ਦੇ ਖ਼ਰਚ ਨਾਲ ਜਨਤਕ ਇਮਾਰਤੀ 53 ਪ੍ਰਾਜੈਕਟ ਕੀਤੇ ਮੁਕੰਮਲ
