ETV Bharat / state

Daily Hukamnama: 30 ਭਾਦੋਂ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

author img

By ETV Bharat Punjabi Team

Published : Sep 16, 2023, 6:36 AM IST

Daily Hukamnama: 'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ ਹੈ। ਆਮ ਬੋਲਚਾਲ ਦੀ ਭਾਸ਼ਾ ਵਿੱਚ ਹੁਕਮਨਾਮਾ ਉਹ ਲਿਖਤੀ ਸੰਦੇਸ਼ ਜਾਂ ਹੁਕਮ ਹੈ। ਇਸ ਨੂੰ ਮੰਨਣਾ ਵੀ ਲਾਜ਼ਮੀ ਹੁੰਦਾ ਹੈ। ਇਸ ਦੇ ਲਿਖ਼ਤੀ ਸਰੂਪ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਹੈ।

Amrit Vele Da Hukamnama
Amrit Vele Da Hukamnama

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫੁਰਮਾਨ: ਧਨਾਸਰੀ ਮਹਲਾ ੪ ॥ ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥ ਸੋ ਐਸਾ ਹਰਿ ਧਿਆਈਐ ਮੇਰੇ ਜੀਅੜੇ ਤਾ ਸਰਬ ਸੁਖ ਪਾਵਹਿ ਮੇਰੇ ਮਨਾ ॥੧॥ ਜਪਿ ਮਨ ਸਤਿ ਨਾਮੁ ਸਦਾ ਸਤਿ ਨਾਮੁ ॥ ਹਲਤਿ ਪਲਤਿ ਮੁਖ ਊਜਲ ਹੋਈ ਹੈ ਨਿਤ ਧਿਆਈਐ ਹਰਿ ਪੁਰਖੁ ਨਿਰੰਜਨਾ ॥ ਰਹਾਉ ॥ ਜਹ ਹਰਿ ਸਿਮਰਨੁ ਭਇਆ ਤਹ ਉਪਾਧਿ ਗਤੁ ਕੀਨੀ ਵਡਭਾਗੀ ਹਰਿ ਜਪਨਾ ॥ ਜਨ ਨਾਨਕ ਕਉ ਗੁਰਿ ਇਹ ਮਤਿ ਦੀਨੀ ਜਪਿ ਹਰਿ ਭਵਜਲੁ ਤਰਨਾ ॥੨॥੬॥

Daily Hukamnama Golden Temple September 16
ਅੱਜ ਦਾ ਹੁਕਮਨਾਮਾ

ਪੰਜਾਬੀ ਵਿਆਖਿਆ: ਹੇ ਮੇਰੀ ਜਿੰਦੇ! ਜੇਹੜਾ ਹਰੀ ਸਾਰੀਆਂ ਕਾਮਨਾਂ ਪੂਰੀਆਂ ਕਰਨ ਵਾਲਾ ਹੈ, ਜੇਹੜਾ ਸਾਰੇ ਸੁਖ ਦੇਣ ਵਾਲਾ ਹੈ, ਜਿਸ ਦੇ ਵੱਸ ਵਿਚ (ਸ੍ਵਰਗ ਵਿਚ ਰਹਿਣ ਵਾਲੀ ਸਮਝੀ ਗਈ) ਕਾਮਧੇਨ ਹੈ ਉਸ ਅਜੇਹੀ ਸਮਰਥਾ ਵਾਲੇ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ। ਹੇ ਮੇਰੇ ਮਨ! (ਜਦੋਂ ਤੂੰ ਪਰਮਾਤਮਾ ਦਾ ਸਿਮਰਨ ਕਰੇਂਗਾ) ਤਦੋਂ ਸਾਰੇ ਸੁਖ ਹਾਸਲ ਕਰ ਲਏਂਗਾ।੧। ਹੇ ਮਨ! ਸਦਾ-ਥਿਰ ਪ੍ਰਭੂ ਦਾ ਨਾਮ ਸਦਾ ਜਪਿਆ ਕਰ। ਹੇ ਭਾਈ! ਸਰਬ-ਵਿਆਪਕ ਨਿਰਲੇਪ ਹਰੀ ਦਾ ਸਦਾ ਧਿਆਨ ਧਰਨਾ ਚਾਹੀਦਾ ਹੈ, (ਇਸ ਤਰ੍ਹਾਂ) ਲੋਕ ਪਰਲੋਕ ਵਿਚ ਇੱਜ਼ਤ ਖੱਟ ਲਈਦੀ ਹੈ।ਰਹਾਉ। ਹੇ ਭਾਈ! ਜਿਸ ਹਿਰਦੇ ਵਿਚ ਪਰਮਾਤਮਾ ਦੀ ਭਗਤੀ ਹੁੰਦੀ ਹੈ ਉਸ ਵਿਚੋਂ ਹਰੇਕ ਕਿਸਮ ਦਾ ਝਗੜਾ-ਬਖੇੜਾ ਚਾਲੇ ਪਾ ਜਾਂਦਾ ਹੈ। (ਫਿਰ ਭੀ) ਵੱਡੇ ਭਾਗਾਂ ਨਾਲ ਹੀ ਪਰਮਾਤਮਾ ਦਾ ਭਜਨ ਹੋ ਸਕਦਾ ਹੈ। ਹੇ ਭਾਈ! ਦਾਸ ਨਾਨਕ ਨੂੰ (ਤਾਂ) ਗੁਰੂ ਨੇ ਇਹ ਸਮਝ ਬਖ਼ਸ਼ੀ ਹੈ ਕਿ ਪਰਮਾਤਮਾ ਦਾ ਨਾਮ ਜਪ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੨।੬।੧੨। (ਐੱਸਜੀਪੀਸੀ)

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

ETV Bharat Logo

Copyright © 2024 Ushodaya Enterprises Pvt. Ltd., All Rights Reserved.