ETV Bharat / state

DGP ਵੱਲੋਂ ਸੜਕ ਹਾਦਸਿਆਂ ਅਤੇ ਟ੍ਰੈਫਿਕ-2021 'ਤੇ ਸਾਲਾਨਾ ਰਿਪੋਰਟ ਜਾਰੀ, ਲੋਕਾਂ ਨੂੰ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਦੀ ਕੀਤੀ ਅਪੀਲ

author img

By

Published : Dec 19, 2022, 9:52 PM IST

ਡਾਇਰੈਕਟਰ ਜਨਰਲ ਆਫ਼ ਪੁਲਿਸ (DGP), ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ ਸਥਿਤ ਆਪਣੇ ਦਫ਼ਤਰ ਵਿਖੇ “ਸੜਕ ਹਾਦਸਿਆਂ ਅਤੇ ਟ੍ਰੈਫਿਕ-2021” ‘ਤੇ ਸਾਲਾਨਾ ਰਿਪੋਰਟ ਜਾਰੀ ਕੀਤੀ।

DGP releases annual report on road accidents and traffic 2021
DGP releases annual report on road accidents and traffic 2021

ਚੰਡੀਗੜ੍ਹ: ਡਾਇਰੈਕਟਰ ਜਨਰਲ ਆਫ਼ ਪੁਲਿਸ (DGP), ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ ਸਥਿਤ ਆਪਣੇ ਦਫ਼ਤਰ ਵਿਖੇ “ਸੜਕ ਹਾਦਸਿਆਂ ਅਤੇ ਟ੍ਰੈਫਿਕ-2021” ‘ਤੇ ਸਾਲਾਨਾ ਰਿਪੋਰਟ ਜਾਰੀ ਕੀਤੀ। ਇਹ ਕਿਤਾਬ ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਏ.ਡੀ.ਜੀ.ਪੀ.) ਟਰੈਫਿਕ ਏ.ਐਸ.ਰਾਏ ਅਤੇ ਪੰਜਾਬ ਦੇ ਟਰੈਫਿਕ ਸਲਾਹਕਾਰ ਡਾਕਟਰ ਨਵਦੀਪ ਅਸੀਜਾ ਦੀ ਮੌਜੂਦਗੀ ਵਿੱਚ ਜਾਰੀ ਕੀਤੀ ਗਈ।

DGP releases annual report on road accidents and traffic 2021
DGP releases annual report on road accidents and traffic 2021

ਇਸੇ ਦੌਰਾਨ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਹ ਕਿਤਾਬ ਪੰਜਾਬ ਪੁਲਿਸ ਅਤੇ ਪੰਜਾਬ ਰੋਡ ਸੇਫਟੀ ਐਂਡ ਟ੍ਰੈਫਿਕ ਰਿਸਰਚ ਸੈਂਟਰ ਵੱਲੋਂ ਸੇਫ਼ ਸੁਸਾਇਟੀ ਦੇ ਸਹਿਯੋਗ ਨਾਲ ਕੀਤੀ ਗਈ ਪਹਿਲ ਹੈ। ਇਸ ਵਿੱਚ ਪੰਜਾਬ ‘ਚ ਸੜਕ ਹਾਦਸਿਆਂ, ਟ੍ਰੈਫਿਕ ਉਲੰਘਣਾਵਾਂ ਅਤੇ ਸੜਕ ਸੁਰੱਖਿਆ ਉਪਾਵਾਂ ਦਾ ਡੂੰਘਾਈ ਨਾਲ ਵਿਸ਼ਲੇਸ਼ਣ ਕੀਤਾ ਗਿਆ ਹੈ।

'ਸੂਬੇ ਵਿੱਚ ਟ੍ਰੈਫਿਕ ਨਾਲ ਸਬੰਧਿਤ ਮੁੱਦਿਆਂ ਨੂੰ ਸਮਝਣ ਅਤੇ ਹੱਲ ਕਰਨ ਲਈ ਅਹਿਮ ਭੂਮਿਕਾ ਨਿਭਾਏਗੀ ਇਹ ਰਿਪੋਰਟ': ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਇਹ ਰਿਪੋਰਟ ਟ੍ਰੈਫਿਕ ਅਤੇ ਕਾਨੂੰਨ ਨੂੰ ਲਾਗੂ ਕਰਨ ਵਾਲੇ ਕਰਮਚਾਰੀਆਂ ਲਈ ਸੂਬੇ ਵਿੱਚ ਟ੍ਰੈਫਿਕ ਨਾਲ ਸਬੰਧਿਤ ਮੁੱਦਿਆਂ ਨੂੰ ਸਮਝਣ ਅਤੇ ਹੱਲ ਕਰਨ ਲਈ ਅਹਿਮ ਭੂਮਿਕਾ ਨਿਭਾਏਗੀ। ਇਸ ਤੋਂ ਇਲਾਵਾ ਇਹ ਸੜਕ ਸੁਰੱਖਿਆ ਦੇ ਖੇਤਰ ਵਿੱਚ ਕੰਮ ਕਰ ਰਹੇ ਵਿਦਵਾਨਾਂ ਅਤੇ ਸਿੱਖਿਆ ਸ਼ਾਸਤਰੀਆਂ ਲਈ ਵੀ ਰੈਫਰੈਂਸ ਮਟੀਰੀਅਲ ਵਜੋਂ ਮਹੱਤਵਪੂਰਨ ਸਾਬਤ ਹੋਵੇਗੀ।

ਡੀ.ਜੀ.ਪੀ ਨੇ ਪੰਜਾਬ ਪੁਲਿਸ, ਪੰਜਾਬ ਰੋਡ ਸੇਫਟੀ ਐਂਡ ਟ੍ਰੈਫਿਕ ਰਿਸਰਚ ਸੈਂਟਰ ਅਤੇ ਸੇਫ ਸੋਸਾਇਟੀ ਦੀਆਂ ਟੀਮਾਂ ਵੱਲੋਂ ਕੀਤੀ ਸਖ਼ਤ ਮਿਹਨਤ ਦੀ ਸ਼ਲਾਘਾ ਕਰਦੇ ਹੋਏ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ।

ਇਹ ਵੀ ਪੜ੍ਹੋ: ਜ਼ੀਰਾ ਸ਼ਰਾਬ ਫੈਕਟਰੀ ਦੇ ਮਾਮਲੇ ਨੂੰ ਲੈਕੇ ਵਧਿਆ ਤਣਾਅ, ਕਿਸਾਨਾਂ ਅਤੇ ਪੁਲਿਸ ਵਿਚਾਲੇ ਹੋਈ ਤਕਰਾਰ !

ETV Bharat Logo

Copyright © 2024 Ushodaya Enterprises Pvt. Ltd., All Rights Reserved.