ETV Bharat / state

Review of development works: ਡੀਸੀ ਵੱਲੋਂ ਵੱਖ-ਵੱਖ ਪ੍ਰੋਜੈਕਟਾਂ ਨੂੰ ਨਿਰਧਾਰਤ ਸਮੇਂ ’ਚ ਮੁਕੰਮਲ ਕਰਨ ਦੇ ਨਿਰਦੇਸ਼

author img

By

Published : Mar 1, 2023, 9:56 AM IST

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਪੇਂਡੂ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਜ਼ਿਲ੍ਹੇ ਵਿਚ ਚੱਲ ਰਹੇ ਵੱਖ ਵੱਖ ਪ੍ਰੋਜੈਕਟਾਂ ਨੂੰ ਨਿਰਧਾਰਤ ਸਮੇਂ ’ਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ।

Directed by DC to complete various projects within stipulated time
ਡੀਸੀ ਵੱਲੋਂ ਵੱਖ-ਵੱਖ ਪ੍ਰੋਜੈਕਟਾਂ ਨੂੰ ਨਿਰਧਾਰਤ ਸਮੇਂ ’ਚ ਮੁਕੰਮਲ ਕਰਨ ਦੇ ਨਿਰਦੇਸ਼

ਮੋਹਾਲੀ : ਅੱਜ ਸਥਾਨਕ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਸਰਕਾਰੀ ਪ੍ਰੋਜੈਕਟਾਂ ਦੇ ਚੱਲ ਰਹੇ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਸਹਿਣ ਨਹੀਂ ਕੀਤੀ ਜਾਵੇਗੀ। ਅਜਿਹਾ ਵਤੀਰਾ ਅਪਣਾਉਣ ਵਾਲੇ ਅਧਿਕਾਰੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਵੱਲੋਂ ਖੇਡ ਮੈਦਾਨਾ, ਪਖਾਨਿਆਂ, ਛਪੜਾਂ ਦੀ ਸਾਫ-ਸਫਾਈ, ਨਾਜਾਇਜ਼ ਕਬਜ਼ਿਆਂ ਨੂੰ ਛੁਡਵਾਉਣ, ਪਾਣੀ ਦੇ ਪ੍ਰੋਜੈਕਟਾਂ, ਪਿੰਡਾਂ ਦੀ ਦਿੱਖ ਸੁਧਾਰਨ ਸਬੰਧੀ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ।

ਮਗਨਰੇਗਾ ਵਰਕਰਾਂ ਕੋਲੋਂ ਵੱਧ ਤੋਂ ਵੱਧ ਕਾਰਜ ਕਰਵਾਉਣ ਦੇ ਨਿਰਦੇਸ਼ : ਪਿੰਡਾਂ ਵਿੱਚ ‘ਅੰਮ੍ਰਿਤ ਸਰੋਵਰ’ ਦੇ ਕੰਮਾਂ ਵਿੱਚ ਤੇਜ਼ੀ ਲਿਆਉਣ ਤੋਂ ਵੱਧ ਕੰਮ ਕਰਨ ’ਤੇ ਜ਼ੋਰ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਹਾਤਮਾ ਗਾਂਧੀ ਦਿਹਾਤੀ ਰੋਜ਼ਗਾਰ ਗਾਰੰਟੀ ਕਾਨੂੰਨ (ਮਗਨਰੇਗਾ) ਹੇਠ ਮਗਨਰੇਗਾ ਵਰਕਰਾਂ ਤੋਂ ਵੱਧ ਤੋਂ ਵੱਧ ਵੱਖ-ਵੱਖ ਕਾਰਜ ਕਰਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮਗਨਰੇਗਾ ਦਿਹਾਤੀ ਖੇਤਰਾਂ ਵਿਚ ਸਿਰਫ ਲੋਕਾਂ ਨੂੰ ਰੁਜ਼ਗਾਰ ਹੀ ਮੁਹੱਈਆ ਨਹੀਂ ਕਰਵਾਉਂਦਾ ਸਗੋਂ ਇਸ ਨਾਲ ਦਿਹਾਤੀ ਖੇਤਰਾਂ 'ਚ ਲੋਕਾਂ ਦਾ ਆਰਥਿਕ ਪੱਧਰ ਵੀ ਉੱਚਾ ਹੋ ਰਿਹਾ ਹੈ।

ਇਹ ਵੀ ਪੜ੍ਹੋ : Puja For Elon Musk Video: ਸੋਸ਼ਲ ਮੀਡੀਆ 'ਤੇ ਗੂੰਜੇ ਐਲਨ ਮਸਕ ਦੇ ਜੈਕਾਰੇ, ਲੋਕਾਂ ਨੇ ਅਡਾਨੀ-ਅੰਬਾਨੀ ਨੂੰ ਵੀ ਦਿੱਤੀ ਸਲਾਹ!

ਡੀਸੀ ਨੇ ਮਗਨਰੇਗਾ ਤਹਿਤ ਪਿੰਡਾਂ ਵਿਚ ਛੋਟ ਜੰਗਲ ਵਿਕਸਤ ਕਰਨ, ਹੋਰ ਤਾਲਾਬ ਬਣਾਉਣ, ਸਕੂਲਾਂ 'ਚ ਮੀਂਹ ਦੇ ਪਾਣੀ ਦੀ ਸਾਂਭ-ਸੰਭਾਲ ਲਈ ਢਾਂਚਾ ਵਿਕਸਤ ਕਰਨ, ਖੇਡ ਮੈਦਾਨ ਬਣਾਉਣ, ਛਪੜਾਂ ਨੂੰ ਸਾਫ਼ ਕਰਨ ਲਈ ਮਗਨਰੇਗਾ ਵਰਕਰਾਂ ਦੀ ਸ਼ਮੂਲੀਅਤ ਯਕੀਨੀ ਬਨਾਉਣ ਲਈ ਕਿਹਾ ਹੈ। ਉਨ੍ਹਾਂ ਮਗਨਰੇਗਾ ਤਹਿਤ ਸ਼ੁਰੂ ਕੀਤੇ ਪ੍ਰੋਜੈਕਟਾਂ 'ਚ ਹੋਰ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਹਨ। ਉਨ੍ਹਾਂ ਵਿਕਾਸ ਨਾਲ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਖੁਦ ਫੀਲਡ ਵਿਚ ਜਾ ਕੇ ਪ੍ਰਾਜੈਕਟਾਂ ਦੀ ਨਿਗਰਾਨੀ ਕਰਨ ਨਿਰਦੇਸ਼ ਦਿੱਤੇ ਹਨ।

ਇਹ ਵੀ ਪੜ੍ਹੋ : Bikram Singh Majithia: ਅਕਾਲੀ ਆਗੂ ਬਿਕਰਮ ਮਜੀਠੀਆ ਨੇ ਆਬਕਾਰੀ ਨੀਤੀ ਦੀ ਸੀਬੀਆਈ ਜਾਂਚ ਮੰਗੀ

ਪਿੰਡਾਂ ਦੀ ਸਾਫ-ਸਫਾਈ ਮੁੱਖ ਮਕਸਦ : ਡੀਸੀ ਨੇ ਕਿਹਾ ਕਿ ਪਿੰਡਾਂ ਦੀ ਸਾਫ-ਸਫਾਈ ਹੀ ਉਨ੍ਹਾਂ ਦਾ ਮੁੱਖ ਮਕਸਦ ਹੈ, ਜਿਸ ਲਈ ਜ਼ਿਲ੍ਹੇ ਦੇ ਬੀਡੀਪੀਓਜ਼ ਖੁਦ ਨਿਰੀਖਣ ਕਰਨ, ਤਾਂ ਜੋ ਪਿੰਡਾਂ ਨੂੰ ਮਾਡਲ ਪਿੰਡ ਦੇ ਰੂਪ 'ਚ ਬਦਲਿਆ ਜਾ ਸਕੇ। [ਡੀਸੀ ਨੇ ਬੀਡੀਪੀਓਜ਼ ਸਮੇਤ ਸਮੂਹ ਅਧਿਕਾਰੀਆਂ ਨੂੰ ਵਿਕਾਸ ਦੇ ਕੰਮਾਂ ਵਿਚ ਤੇਜ਼ੀ ਲਿਆਉਣ, ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਜ਼ਿਲ੍ਹੇ 'ਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦ ਤੋਂ ਜਲਦ ਪੂਰਾ ਲਈ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕੰਮਾਂ ਦੀ ਸਮੇਂ-ਸਮੇਂ 'ਤੇ ਪ੍ਰਗਤੀ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ, ਤਾਂ ਜੋ ਸਾਰੇ ਕੰਮ ਸਹੀ ਤਰੀਕੇ ਅਤੇ ਸਮੇਂ ਸਿਰ ਮੁਕੰਮਲ ਹੋ ਸਕਣ।

ETV Bharat Logo

Copyright © 2024 Ushodaya Enterprises Pvt. Ltd., All Rights Reserved.