ETV Bharat / state

Punjab School Time Change: 1 ਨਵੰਬਰ ਤੋਂ ਬਦਲਿਆ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਸਮਾਂ, ਸਿੱਖਿਆ ਮੰਤਰੀ ਵਲੋਂ ਹੁਕਮ ਜਾਰੀ

author img

By ETV Bharat Punjabi Team

Published : Oct 30, 2023, 2:11 PM IST

Updated : Oct 30, 2023, 2:21 PM IST

Punjab School Time Change, Harjot Bains
Punjab School Time Change

ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਹੁਣ 1 ਨਵੰਬਰ ਤੋਂ ਸਕੂਲ ਜਾਣ ਦਾ ਸਮਾਂ ਸਵੇਰੇ 9 ਵਜੇ ਹੋਵੇਗਾ। (Time Of Punjab Govt Schools) ਪੜ੍ਹੋ ਪੂਰੀ ਖ਼ਬਰ।

ਚੰਡੀਗੜ੍ਹ: ਪੰਜਾਬ ਵਿੱਚ ਸਰਦੀਆਂ ਦੇ ਮੌਸਮ ਨੇ ਦਸਤਕ ਦੇ ਦਿੱਤੀ ਹੈ ਜਿਸ ਨੂੰ ਦੇਖਦੇ ਹੋਏ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਵੀ ਕਰ ਦਿੱਤਾ ਗਿਆ ਹੈ। ਸਰਕਾਰ ਦੇ ਹੁਕਮਾਂ ਅਨੁਸਾਰ ਸਾਰੇ ਪ੍ਰਾਇਮਰੀ ਸਕੂਲਾਂ ਦਾ ਨਵਾਂ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗਾ। ਇਸੇ ਤਰ੍ਹਾਂ ਹਾਈ ਅਤੇ ਸੀਨੀਅਰ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3.20 ਵਜੇ ਤੱਕ ਹੋਵੇਗਾ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਹ ਹੁਕਮ ਜਾਰੀ ਕੀਤੇ ਹਨ। ਜਾਣਕਾਰੀ ਅਨੁਸਾਰ ਇਹ ਹੁਕਮ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ 1 ਨਵੰਬਰ ਤੋਂ ਲਾਗੂ ਹੋ ਜਾਣਗੇ ਅਤੇ 28 ਫ਼ਰਵਰੀ ਤੱਕ ਇਨ੍ਹਾਂ ਦੀ ਪਾਲਣਾ ਕੀਤੀ ਜਾਵੇਗੀ।

ਮੌਸਮ ਵਿਭਾਗ ਦੀ ਭੱਵਿਖਬਾਣੀ: ਮੌਸਮ ਵਿਭਾਗ ਮੁਤਾਬਕ, 2 ਨਵੰਬਰ ਤੱਕ ਪੰਜਾਬ ਵਿੱਚ ਮੌਸਮ ਸਾਫ਼ ਰਹੇਗਾ ਅਤੇ ਤੇਜ਼ ਧੁੱਪ ਨਿਕਲੇਗੀ। ਇਸ ਤੋਂ ਬਾਅਦ ਵੈਸਟਰਨ ਡਿਸਟਰਬੈਂਸ ਦੇ ਐਕਟਿਵ ਹੋਣ ਕਾਰਨ 3 ਨਵੰਬਰ ਤੋਂ ਬਾਅਦ ਮੌਸਮ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲੇਗਾ। ਪੰਜਾਬ ਵਿੱਚ ਆਉਣ ਵਾਲੇ ਦਿਨਾਂ 'ਚ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਖਾਸ ਕਰਕੇ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਮੀਂਹ ਦੀ ਸੰਭਾਵਨਾ ਜ਼ਿਆਦਾ ਹੈ।

ਪੰਜਾਬ ਦੇ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 30 ਤੋਂ 32 ਡਿਗਰੀ ਸੈਲਸੀਅਸ ਦੇ ਦਰਮਿਆਨ ਦਰਜ ਕੀਤਾ ਗਿਆ, ਜਦਕਿ ਘੱਟੋ-ਘੱਟ ਤਾਪਮਾਨ 13 ਤੋਂ 16 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਗਿਆ। ਪਰ, ਜਲੰਧਰ ਵਿੱਚ ਦਿਨ ਅਤੇ ਰਾਤ ਦਾ ਤਾਪਮਾਨ ਸਭ ਤੋਂ ਵੱਧ ਰਿਹਾ। ਇੱਥੇ ਵੱਧ ਤੋਂ ਵੱਧ ਤਾਪਮਾਨ 36.4 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 12.8 ਡਿਗਰੀ ਦਰਜ ਕੀਤਾ ਗਿਆ।

ਆਉਣ ਵਾਲੇ ਦਿਨਾਂ ਵਿੱਚ ਪਵੇਗੀ ਸੰਘਣੀ ਧੁੰਦ: ਪੰਜਾਬ ਵਿੱਚ ਸਰਦੀਆਂ ਦਾ ਮੌਸਮ ਦੀਵਾਲੀ ਤੋਂ ਬਾਅਦ ਅਕਸਰ ਜ਼ੋਰ ਫੜ੍ਹ ਲੈਂਦਾ ਹੈ। ਨਵੰਬਰ ਤੋਂ ਲੈ ਕੇ ਜਨਵਰੀ ਤੱਕ ਸੰਘਣੀ ਧੁੰਦ ਪੈਣੀ ਸ਼ੁਰੂ ਹੋ ਜਾਂਦੀ ਹੈ ਜਿਸ ਕਾਰਨ ਸੜਕਾਂ ਉੱਤੇ ਵਿਜ਼ੀਬਿਲਟੀ ਵੀ ਘੱਟ ਜਾਂਦੀ ਹੈ ਅਤੇ ਸੜਕ ਹਾਦਸੇ ਵਾਪਰਨ ਦਾ ਖਦਸ਼ਾ ਬਣਿਆ ਰਹਿੰਦਾ। ਬਹੁਤੀ ਵਾਰ ਧੁੰਦ ਵੱਡੇ ਸੜਕ ਹਾਦਸਿਆਂ ਦਾ ਕਾਰਨ ਵੀ ਬਣ ਜਾਂਦੇ ਹਨ। ਦੱਸ ਦਈਏ ਕਿ ਸਵੇਰੇ-ਸ਼ਾਮ ਧੁੰਦ ਕਾਰਨ ਵਿਜ਼ੀਬਿਲਟੀ ਘੱਟੇਗੀ ਜਿਸ ਕਾਰਨ ਰਾਹਗੀਰਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਲੋਕਾਂ ਨੂੰ ਸਿਹਤ ਸਬੰਧੀ ਸਮੱਸਿਆਵਾਂ ਵੀ ਪੈਦਾ ਹੋਣਗੀਆਂ।

Last Updated :Oct 30, 2023, 2:21 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.