ETV Bharat / state

Punjab cabinet meeting: ਪੰਜਾਬ ਕੈਬਨਿਟ ਦੀ ਅਚਨਚੇਤ ਮੀਟਿੰਗ ਖ਼ਤਮ, ਵਿਸ਼ੇਸ਼ ਮੁੱਦਿਆਂ 'ਤੇ ਹੋਈ ਚਰਚਾ ?

author img

By ETV Bharat Punjabi Team

Published : Oct 5, 2023, 11:07 AM IST

Updated : Oct 5, 2023, 12:17 PM IST

Emergency meeting of Punjab Cabinet today in Chandigarh
Punjab cabinet meeting: ਪੰਜਾਬ ਵਜ਼ਾਰਤ ਦੀ ਹੰਗਾਮੀ ਮੀਟਿੰਗ ਖ਼ਤਮ

ਪੰਜਾਬ ਕੈਬਨਿਟ ਮੀਟਿੰਗ ਵਿੱਚ ਨਵੇਂ AG ਵਜੋਂ ਗੁਰਮਿੰਦਰ ਸਿੰਘ ਦੇ ਨਾਮ ਨੂੰ ਕੈਬਨਿਟ ਨੇ ਪ੍ਰਵਾਨਗੀ ਦਿੱਤੀ ਗਈ ਹੈ। ਇਸ ਦੇ ਨਾਲ ਹੀ SYL ਦੇ ਮਸਲੇ ਨੂੰ ਲੈਕੇ ਵੀ ਮੀਟਿੰਗ 'ਚ ਚਰਚਾ ਹੋਈ ਅਤੇ ਕਿਹਾ ਕਿ ਕਿਸੇ ਵੀ ਕੀਮਤ 'ਤੇ ਇੱਕ ਬੂੰਦ ਵੀ ਵਾਧੂ ਪਾਣੀ ਕਿਸੇ ਹੋਰ ਸੂਬੇ ਨੂੰ ਨਹੀਂ ਦਿੱਤਾ ਜਾਵੇਗਾ। ਇਸ ਮੀਟਿੰਗ ਵਿੱਚ ਜਲਦ ਮਾਨਸੂਨ ਇਜਲਾਸ ਸੱਦਣ 'ਤੇ ਵੀ ਵਿਚਾਰ ਹੋਇਆ... ਕਈ ਹੋਰ ਲੋਕ ਪੱਖੀ ਫੈਸਲਿਆਂ ਨੂੰ ਵੀ ਮਨਜ਼ੂਰੀ ਦਿੱਤੀ।

ਚੰਡੀਗੜ੍ਹ: ਐੱਸਵਾਈਐੱਲ ਨੂੰ ਲੈ ਕੇ ਸੁਪਰੀਮ ਕੋਰਟ (Supreme Court) ਨੇ ਪੰਜਾਬ ਸਰਕਾਰ ਨੂੰ ਬੀਤੇ ਦਿਨ ਫ਼ਟਕਾਰ ਲਗਾਈ ਹੈ। ਹੁਣ ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਅਚਨਚੇਤ ਕੈਬਨਿਟ ਦੀ ਮੀਟਿੰਗ ਹੋਈ। ਜਿਸ ਪੰਜਾਬ ਕੈਬਨਿਟ ਮੀਟਿੰਗ ਵਿੱਚ ਨਵੇਂ AG ਵਜੋਂ ਗੁਰਮਿੰਦਰ ਸਿੰਘ ਦੇ ਨਾਮ ਨੂੰ ਕੈਬਨਿਟ ਨੇ ਪ੍ਰਵਾਨਗੀ ਦਿੱਤੀ ਗਈ ਹੈ। ਇਸ ਦੇ ਨਾਲ ਹੀ SYL ਦੇ ਮਸਲੇ ਨੂੰ ਲੈਕੇ ਵੀ ਮੀਟਿੰਗ 'ਚ ਚਰਚਾ ਹੋਈ ਅਤੇ ਕਿਹਾ ਕਿ ਕਿਸੇ ਵੀ ਕੀਮਤ 'ਤੇ ਇੱਕ ਬੂੰਦ ਵੀ ਵਾਧੂ ਪਾਣੀ ਕਿਸੇ ਹੋਰ ਸੂਬੇ ਨੂੰ ਨਹੀਂ ਦਿੱਤਾ ਜਾਵੇਗਾ। ਇਸ ਮੀਟਿੰਗ ਵਿੱਚ ਜਲਦ ਮਾਨਸੂਨ ਇਜਲਾਸ ਸੱਦਣ 'ਤੇ ਵੀ ਵਿਚਾਰ ਹੋਇਆ... ਕਈ ਹੋਰ ਲੋਕ ਪੱਖੀ ਫੈਸਲਿਆਂ ਨੂੰ ਵੀ ਮਨਜ਼ੂਰੀ ਦਿੱਤੀ।

ਦੱਸ ਦਈਏ ਬੀਤੇ ਦਿਨ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਮਾਮਲੇ 'ਤੇ ਸਿਆਸਤ ਨਾ ਕਰਨ ਲਈ ਕਿਹਾ ਸੀ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਸੀ ਕਿ ਐੱਸਵਾਈਐੱਲ ਮਾਮਲੇ ਵਿੱਚ ਕੋਈ ਸਖ਼ਤ ਐਕਸ਼ਨ ਲੈਣ ਲਈ ਮਜਬੂਰ ਨਾ ਕੀਤਾ ਜਾਵੇ। ਇਸ ਤੋਂ ਇਲਾਵਾ ਕੇਂਦਰ ਸਰਕਾਰ ਨੂੰ ਵੀ (review of SYL survey) ਐੱਸਵਾਈਐੱਲ ਦੇ ਸਰਵੇਖਣ ਦੀ ਸਮੀਖਿਆ ਕਰਨ ਲਈ ਕਿਹਾ ਗਿਆ ਸੀ ਅਤੇ ਪੰਜਾਬ ਸਰਕਾਰ ਨੂੰ ਸਮੀਖਿਆ ਦੌਰਾਨ ਕੇਂਦਰ ਦੀ ਮਦਦ ਕਰਨ ਲਈ ਆਖਿਆ ਗਿਆ ਹੈ।

ਐੱਸਜੀਪੀਸੀ ਚੋਣਾਂ ਅਤੇ ਐਡਵੋਕੇਟ ਜਨਰਲ ਦੇ ਮੁੱਦੇ ਉੱਤੇ ਚਰਚਾ: ਕਿਆਸਰਾਈਆਂ ਇਹ ਵੀ ਲਗਾਈਆਂ ਜਾ ਰਹੀਆਂ ਹਨ ਕਿ ਇਸ ਐਂਮਰਜੇਂਸੀ ਮੀਟਿੰਗ ਵਿੱਚ ਪੰਜਾਬ ਸਰਕਾਰ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ (Shiromani Committee elections) ਨੂੰ ਲੈਕੇ ਚਰਚਾ ਕਰ ਸਕਦੀ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਵਿਨੋਦ ਘਈ ਵੱਲੋਂ ਅਹੁਦੇ ਤੋਂ ਅਸਤੀਫ਼ਾ ਦੇਣ ਦੀਆਂ ਅਟਕਲਾਂ ਉੱਤੇ ਵੀ ਚਰਚਾ ਹੋ ਸਕਦੀ ਹੈ।

Last Updated :Oct 5, 2023, 12:17 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.