ETV Bharat / state

Encounter in Kharar: ਖਰੜ ਵਿੱਚ ਪੁਲਿਸ ਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ, ਅੱਧੀ ਰਾਤ ਚੱਲੀਆਂ 25 ਤੋਂ ਵੱਧ ਗੋਲ਼ੀਆਂ

author img

By

Published : Jun 1, 2023, 1:19 PM IST

Encounter between police and gangsters in Kharar
ਰੜ ਵਿੱਚ ਪੁਲਿਸ ਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ

ਫ਼ਤਹਿਗੜ੍ਹ ਸਾਹਿਬ ਤੋਂ ਇਕ ਪੈਟਰੋਲ ਪੰਪ ਦੇ ਕਰਮਚਾਰੀ ਤੋਂ ਦੋ 40 ਲੱਖ ਰੁਪਏ ਲੁੱਟ ਦੀ ਵਾਰਦਾਤ ਵਿੱਚ ਕਥਿਤ ਤੌਰ ਉਤੇ ਸ਼ਾਮਲ ਦੋ ਸ਼ੱਕੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਗ੍ਰਿਫਤਾਰੀ ਤੋਂ ਪਹਿਲਾਂ ਇਨ੍ਹਾਂ ਬਦਮਾਸ਼ਾਂ ਤੇ ਪੁਲਿਸ ਵਿਚਕਾਰ ਤਾਬੜਤੋੜ ਗੋਲੀਬਾਰੀ ਹੋਈ। ਇਸ ਦੌਰਾਨ ਦੋਵੇਂ ਗੈਂਗਸਟਰ ਜ਼ਖ਼ਮੀ ਹੋ ਗਏ।

ਚੰਡੀਗੜ੍ਹ ਡੈਸਕ : ਖਰੜ ਇਲਾਕੇ ਵਿੱਚ ਬੀਤੀ ਦੇਰ ਰਾਤ ਪੁਲਿਸ ਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਹੋਇਆ। ਇਸ ਮੁਕਾਬਲੇ ਦੌਰਾਨ 25 ਦੇ ਕਰੀਬ ਗੋਲੀਆਂ ਚੱਲੀਆਂ ਸਨ। ਇਸ ਗੋਲੀਬਾਰੀ ਵਿੱਚ ਦੋ ਗੈਂਗਸਟਰ ਜ਼ਖ਼ਮੀ ਹੋ ਗਏ, ਜਿਸ ਮਗਰੋਂ ਪੁਲਿਸ ਨੇ ਦੋਵਾਂ ਗੈਂਗਸਟਰਾਂ ਨੂੰ ਕਾਬੂ ਕੀਤਾ। ਇਨ੍ਹਾਂ ਨੂੰ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਇਕ ਕਾਰ ਵੀ ਜ਼ਬਤ ਕੀਤੀ ਹੈ।

ਜਾਣਕਾਰੀ ਅਨੁਸਾਰ ਇਨ੍ਹਾਂ ਦੋਵਾਂ ਬਦਮਾਸ਼ਾਂ ਨੇ ਕਥਿਤ ਤੌਰ ਉਤੇ ਫ਼ਤਹਿਗੜ੍ਹ ਸਾਹਿਬ ਦੇ ਜੀਟੀ ਰੋਡ ਨਜ਼ਦੀਕ ਭੱਟ ਮਾਜਰਾ ਪਿੰਡ ਵਿੱਚ ਭਾਰਤ ਪੈਟਰੋਲੀਅਮ ਦੇ ਮੁਲਾਜ਼ਮ ਕੋਲੋਂ 40 ਲੱਖ ਰੁਪਏ ਲੁੱਟੇ ਸਨ, ਜਿਸ ਦੀ ਲੀਡ ਮਿਲਣ ਉਤੇ ਪੁਲਿਸ ਇਨ੍ਹਾਂ ਦੀ ਪੈੜ ਨੱਪਦੀ ਖਰੜ ਪਹੁੰਚੀ ਤੇ ਇਨ੍ਹਾਂ ਨੂੰ ਘੇਰਿਆ ਗਿਆ। ਇਸ ਦੌਰਾਨ ਦੋਵਾਂ ਕੋਲ ਹਥਿਆਰ ਹੋਣ ਕਾਰਨ ਇਨ੍ਹਾਂ ਨੇ ਪੁਲਿਸ ਉਤੇ ਫਾਇਰਿੰਗ ਕਰ ਦਿੱਤੀ। ਪੁਲਿਸ ਵੱਲੋਂ ਵੀ ਜਵਾਬੀ ਫਾਇਰਿੰਗ ਕੀਤੀ ਗਈ, ਜਿਸ ਵਿੱਚ ਦੋਵੇਂ ਗੈਂਗਸਟਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਬਾਅਦ ਵਿੱਚ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ।

ਨਾਕਾਬੰਦੀ ਦੌਰਾਨ ਪੁਲਿਸ ਨੇ ਰੋਕੀ ਗੱਡੀ : ਦੱਸ ਦਈਏ ਕਿ ਦੇਰ ਰਾਤ 1 ਵਜੇ ਦੇ ਕਰੀਬ ਪੁਲਿਸ ਨੇ ਖਰੜ ਨਜ਼ਦੀਕ ਜਦੋਂ ਇਨ੍ਹਾਂ ਬਦਮਾਸ਼ਾਂ ਦੀ ਗੱਡੀ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਇਨ੍ਹਾਂ ਨੇ ਗੱਡੀ ਰੋਕਣ ਦੀ ਥਾਂ ਪੁਲਿਸ ਉਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਪੁਲਿਸ ਵੱਲੋਂ ਵੀ ਜਵਾਬੀ ਕਾਰਵਾਈ ਕੀਤੀ ਗਈ। ਪੁਲਿਸ ਨੇ ਉਕਤ ਕਾਰ ਵੀ ਜ਼ਬਤ ਕਰ ਲਈ ਹੈ। ਪੁਲਿਸ ਦਾ ਕਹਿਣਾ ਹੈ ਕਿ ਫਿਲਹਾਲ ਗੈਂਗਸਟਰਾਂ ਨੂੰ ਹਸਪਤਾਲ ਪਹੁੰਚਾਇਆ ਗਿਆ। ਇਨ੍ਹਾਂ ਕੋਲੋਂ ਪੁੱਛਗਿੱਛ ਤੋਂ ਬਾਅਦ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।

ਪੈਟਰੋਲ ਪੰਪ ਤੋਂ ਲੁੱਟੇ ਸੀ 40 ਲੱਖ ਰੁੁਪਏ : ਪੈਟਰੋਲ ਪੰਪ ਦੇ ਕਰਮਚਾਰੀ ਹਰਮੀਤ ਸਿੰਘ ਨੇ ਦੱਸਿਆ ਕਿ ਉਹ ਅਤੇ ਉਸ ਦਾ ਗੰਨਮੈਨ 40.8 ਲੱਖ ਰੁਪਏ ਜਮ੍ਹਾ ਕਰਵਾਉਣ ਲਈ ਐਸਬੀਆਈ ਦੀ ਸਰਹਿੰਦ ਸਿਟੀ ਸ਼ਾਖਾ ਵਿੱਚ ਜਾ ਰਹੇ ਸਨ। ਜਿਵੇਂ ਹੀ ਉਹ ਮਾਧੋਪੁਰ ਚੌਕ ਨੇੜੇ ਪਹੁੰਚੇ ਤਾਂ ਚਾਰ ਕਾਰ ਸਵਾਰ ਲੁਟੇਰੇ, ਜਿਨ੍ਹਾਂ ਨੇ ਮੂੰਹ ਢਕੇ ਹੋਏ ਸਨ, ਮੌਕੇ 'ਤੇ ਆ ਗਏ ਅਤੇ ਚਾਰ ਰਾਉਂਡ ਫਾਇਰ ਕੀਤੇ। ਉਹ ਗੰਨਮੈਨ ਦਾ ਹਥਿਆਰ ਅਤੇ ਨਕਦੀ ਵੀ ਖੋਹ ਕੇ ਰਾਜਪੁਰਾ ਵੱਲ ਫ਼ਰਾਰ ਹੋ ਗਏ, ਜਿਸ ਮਗਰੋਂ ਪੁਲਿਸ ਨੇ ਕਾਰਵਾਈ ਸ਼ੁਰੂ ਕੀਤੀ ਤੇ ਅੱਜ ਇਨ੍ਹਾਂ ਨੂੰ ਘੇਰਿਆ।

ETV Bharat Logo

Copyright © 2024 Ushodaya Enterprises Pvt. Ltd., All Rights Reserved.