ETV Bharat / state

Balbir Sidhu : ਸਾਬਕਾ ਮੰਤਰੀ ਬਲਬੀਰ ਸਿੱਧੂ ਵਿਜੀਲੈਂਸ ਅੱਗੇ ਨਹੀਂ ਹੋਏ ਪੇਸ਼, ਜਾਇਦਾਦ ਦੇ ਮਾਮਲੇ 'ਚ ਹੋ ਰਹੀ ਪੁੱਛਗਿੱਛ

author img

By

Published : Jun 2, 2023, 12:58 PM IST

disproportionate assets, Balbir Sidhu
Balbir Sidhu

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਅੱਜ ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਏ। ਹੁਣ ਉਹ 5 ਜੂਨ ਨੂੰ ਵਿਜੀਲੈਂਸ ਸਾਹਮਣੇ ਪੇਸ਼ ਹੋਣਗੇ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਉਨ੍ਹਾਂ ਤੋਂ ਜਾਇਦਾਦ ਬਾਰੇ ਪੁੱਛਗਿੱਛ ਕੀਤੀ ਗਈ। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸਾਬਕਾ ਮੰਤਰੀ ਤੋਂ ਸਾਰੇ ਵੇਰਵੇ ਮੰਗੇ ਗਏ ਹਨ।

ਚੰਡੀਗੜ੍ਹ: ਜਦੋਂ ਦੀ ਆਮ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਵਿਚ ਕਾਬਿਜ ਹੋਈ ਹੈ, ਉਦੋਂ ਤੋਂ ਹੀ ਹਰ ਮਹਿਕਮੇ ਦੇ ਮੰਤਰੀਆਂ ਵਿਧਾਇਕਾਂ ਅਤੇ ਅਫਸਰਾਂ ਉੱਤੇ ਵੀ ਭ੍ਰਿਸ਼ਟਾਚਾਰ ਦੀ ਗਾਜ ਡਿੱਗੀ ਹੋਈ ਹੈ। ਜਿੱਥੇ ਆਮ ਲੋਕਾਂ ਨੂੰ ਲੁੱਟ ਕੇ ਖਾਣ ਵਾਲਿਆਂ ਨੂੰ ਬਣਦੀ ਸਜ਼ਾ ਦਿੱਤੀ ਜਾ ਰਹੀ ਹੈ, ਉੱਥੇ ਹੀ ਮੁਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਮੁਕਤ ਦੇਸ਼ ਬਣਾਉਣ ਲਈ ਮੰਤਰੀਆਂ ਨੂੰ ਵੀ ਆੜੇ ਹੱਥੀਂ ਲਿਆ ਹੈ। ਇਸੇ ਤਹਿਤ ਹੁਣ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਵਿਜੀਲੈਂਸ ਬਿਊਰੋ ਦੇ ਰਡਾਰ 'ਤੇ ਆਏ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਭਾਜਪਾ ਆਗੂ ਬਲਬੀਰ ਸਿੰਘ ਸਿੱਧੂ ਦੀਆਂ ਮੁਸ਼ਕਿਲਾਂ 'ਚ ਵੀ ਵਾਧਾ ਹੋਇਆ ਹੈ। ਸਰਕਾਰ ਨੇ ਹੁਣ ਉਸ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦੀ ਜਾਂਚ ਕਰਨ ਦੀ ਤਿਆਰੀ ਕਰ ਲਈ ਹੈ। ਵਿਜੀਲੈਂਸ ਨੇ ਸੋਮਵਾਰ ਤੋਂ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੀ ਸੰਪਤੀ ਸਬੰਧੀ ਸਾਰਾ ਰਿਕਾਰਡ ਇਕੱਠਾ ਕੀਤਾ ਜਾ ਰਿਹਾ ਹੈ। ਹਾਲਾਂਕਿ, ਬਲਬੀਰ ਸਿੱਧੂ ਦਾ ਕਹਿਣਾ ਹੈ ਕਿ ਇਹ ਸਾਰੀ ਕਾਰਵਾਈ ਸਿਆਸਤ ਤੋਂ ਪ੍ਰੇਰਿਤ ਹੈ।




ਭਰਾ ਦੀ ਸੰਪਤੀ : ਸੂਤਰਾਂ ਅਨੁਸਾਰ ਬਲਬੀਰ ਸਿੰਘ ਸਿੱਧੂ ਵੱਲੋਂ ਮੰਤਰੀ ਹੁੰਦਿਆਂ ਬਣਾਈ ਗਈ ਜਾਇਦਾਦ ਦੀ ਜਾਂਚ ਵਿਜੀਲੈਂਸ ਕਰੇਗੀ। ਮੋਹਾਲੀ ਅਤੇ ਰੋਪੜ ਜ਼ਿਲਿਆਂ 'ਚ ਰਿਸ਼ਤੇਦਾਰਾਂ ਦੇ ਨਾਂ 'ਤੇ ਖਰੀਦੀ ਜਾਇਦਾਦ ਅਤੇ ਕਾਰਾਂ ਦੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਵਿਜੀਲੈਂਸ ਵੱਲੋਂ ਉਸ ਦੇ ਭਰਾ ਅਮਰਜੀਤ ਸਿੰਘ ਜੀਤੂ ਸਿੱਧੂ ਵੱਲੋਂ ਮੋਹਾਲੀ ਦੀ ਇੱਕ ਨਾਮੀ ਕੰਪਨੀ ਤੋਂ ਖ਼ਰੀਦੀ ਗਈ।

ਸਿਆਸਤ ਤੋਂ ਪ੍ਰੇਰਿਤ ਮਾਮਲਾ : ਬਲਬੀਰ ਸਿੰਘ ਸਿੱਧੂ ਖਿਲਾਫ ਇਹ ਕਾਰਵਾਈ ਕਰੀਬ 70 ਏਕੜ ਦੀ ਦੱਸੀ ਜਾਂਦੀ ਜ਼ਮੀਨ ਦਾ ਹੈ। ਉਧਰ ਭਾਵੇਂ ਹੀ ਵਿਜੀਲੈਂਸ ਅਧਿਕਾਰੀ ਇਸ ਮਾਮਲੇ ਵਿੱਚ ਕੁਝ ਵੀ ਕਹਿਣ ਤੋਂ ਗੁਰੇਜ਼ ਕਰ ਰਹੇ ਹਨ, ਪਰ ਸਾਬਕਾ ਮੰਤਰੀ ਦਾ ਕਹਿਣਾ ਹੈ ਕਿ ਇਹ ਕਾਰਵਾਈ ਸਿਆਸਤ ਤੋਂ ਪ੍ਰੇਰਿਤ ਹੈ। ਸਰਕਾਰ ਜਾਣ ਬੁੱਝ ਕੇ ਉਨ੍ਹਾਂ ਨੂੰ ਨਿਸ਼ਾਨਾ ਬਣਾ ਰਹੀ ਹੈ। ਉਹ ਮਾਮਲੇ ਦੀ ਜਾਂਚ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨਾਂ ਨੇ ਕਿਹਾ ਕਿ ਜਾਇਦਾਦ ਦੇ ਸਾਰੇ ਦਸਤਾਵੇਜ਼ ਹਨ। ਇਸ ਤੋਂ ਪਹਿਲਾਂ ਵੀ ਉਸ 'ਤੇ ਅਜਿਹੇ ਇਲਜ਼ਾਮ ਲੱਗੇ ਸਨ ਪਰ ਜਾਂਚ 'ਚ ਕੁਝ ਸਾਹਮਣੇ ਨਹੀਂ ਆਇਆ ਸੀ।

ਜ਼ਿਕਰਯੋਗ ਹੈ ਕਿ ਹੁਣ ਤੱਕ ਸਾਬਕਾ ਕੈਬਨਿਟ ਮੰਤਰੀ ਸ਼ਾਮਲ ਹਨ। ਕੈਪਟਨ ਸਰਕਾਰ ਦੇ ਅੱਧੀ ਦਰਜਨ ਮੰਤਰੀਆਂ ਤੋਂ ਪੁੱਛਗਿੱਛ ਕਰ ਰਹੀ ਹੈ। ਇਸ ਤੋਂ ਪਹਿਲਾਂ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਗੁਰਪ੍ਰੀਤ ਕਾਂਗੜ ਤੋਂ ਵਿਜੀਲੈਂਸ ਵੱਲੋਂ ਪੁੱਛਗਿੱਛ ਕੀਤੀ ਗਈ ਸੀ। ਇਨਾਂ 'ਚ ਬਰਖਾਸਤ ਏਆਈਜੀ ਰਣਜੀਤ ਸਿੰਘ ਦੇ ਡਰੱਗਜ਼ ਘੁਟਾਲੇ ਵਿੱਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦੀ ਜਾਂਚ ਕਰਨ ਜਾ ਰਹੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.