ETV Bharat / state

ਸਾਬਕਾ ਸੈਨਿਕਾਂ ਨੂੰ ਭਗਵੰਤ ਮਾਨ ਸਰਕਾਰ ਦਾ ਵੱਡਾ ਤੋਹਫਾ, ਗਰੁੱਪ ਏ ਅਤੇ ਬੀ ਦੀਆਂ ਅਸਾਮੀਆਂ ਲਈ ਅਪਲਾਈ ਕਰਨ ਯੋਗ ਹੋਣਗੇ

author img

By

Published : Mar 28, 2023, 7:05 AM IST

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਲਗਾਤਾਰ ਯਤਨਾਂ ਸਦਕਾ ਇਸ ਸਹਿਮਤੀ ਪੱਤਰ ਨਾਲ ਪੰਜਾਬ ਦੇ ਯੋਗ ਸਾਬਕਾ ਸੈਨਿਕਾਂ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਬੈਚਲਰ ਆਫ਼ ਆਰਟਸ (ਰੱਖਿਆ ਅਤੇ ਰਣਨੀਤਕ ਅਧਿਐਨ) ਵਿੱਚ ਗ੍ਰੈਜੂਏਸ਼ਨ ਸਰਟੀਫਿਕੇਟ ਦੀ ਡਿਗਰੀ ਪ੍ਰਦਾਨ ਕੀਤੀ ਜਾਵੇਗੀ ਅਤੇ ਇਸ ਡਿਗਰੀ ਸਦਕਾ ਉਹ ਗਰੁੱਪ ਏ ਅਤੇ ਬੀ ਦੀਆਂ ਅਸਾਮੀਆਂ ਲਈ ਅਪਲਾਈ ਕਰਨ ਦੇ ਯੋਗ ਹੋ ਜਾਣਗੇ।

Ex-servicemen will be eligible to apply for Group A and B posts
Ex-servicemen will be eligible to apply for Group A and B posts

ਚੰਡੀਗੜ੍ਹ: ਭਗਵੰਤ ਮਾਨ ਸਰਕਾਰ ਉਨ੍ਹਾਂ ਸਾਬਕਾ ਸੈਨਿਕਾਂ ਨੂੰ ਮੁੱਖ ਤਰਜੀਹ ਦਿੰਦੀ ਹੈ, ਜਿਨ੍ਹਾਂ ਲੰਮੇ ਸਮੇਂ ਤੱਕ ਦੇਸ਼ ਦੀ ਸੇਵਾ ਕੀਤੀ ਅਤੇ ਸਾਡੇ ਦੇਸ਼ ਦਾ ਵਡਮੁੱਲਾ ਸਰਮਾਇਆ ਹਨ। ਅਜਿਹੇ ਸੈਨਿਕਾਂ ਨੂੰ ਸਨਮਾਨਜਨਕ ਨੌਕਰੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਾਬਕਾ ਸੈਨਿਕਾਂ ਨੂੰ ਗ੍ਰੈਜੂਏਸ਼ਨ ਡਿਗਰੀ ਦੇਣ ਲਈ ਡਾਇਰੈਕਟੋਰੇਟ ਆਫ਼ ਡਿਫੈਂਸ ਸਰਵਿਸ ਵੈਲਫੇਅਰ ਪੰਜਾਬ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ 27 ਮਾਰਚ, 2023 ਨੂੰ ਇੱਕ ਇਤਿਹਾਸਕ ਸਮਝੌਤਾ (ਐਮਓਯੂ) ਸਹੀਬੱਧ ਕੀਤਾ ਗਿਆ।

ਇਹ ਵੀ ਪੜੋ: Advisory Regarding Corona: ਫਿਰ ਆ ਗਿਆ ਕੋਰੋਨਾ ! ਚੰਡੀਗੜ੍ਹ ਸਿਹਤ ਵਿਭਾਗ ਨੇ ਜਾਰੀ ਕੀਤੀ ਐਡਵਾਈਜ਼ਰੀ


ਇਸ ਸਬੰਧੀ ਪੰਜਾਬ ਭਵਨ ਵਿਖੇ ਇੱਕ ਰਸਮੀ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਡਾ. ਅਰਵਿੰਦ, ਜੇ.ਐਮ.ਬਾਲਮੁਰਗਨ, ਆਈ.ਏ.ਐਸ., ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ, ਰੱਖਿਆ ਸੇਵਾਵਾਂ ਭਲਾਈ ਵਿਭਾਗ, ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ), ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ਪੰਜਾਬ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।



ਇਸ ਸਬੰਧੀ ਜਾਣਕਾਰੀ ਦਿੰਦਿਆਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਲਗਾਤਾਰ ਯਤਨਾਂ ਸਦਕਾ ਇਸ ਸਹਿਮਤੀ ਪੱਤਰ ਨਾਲ ਪੰਜਾਬ ਦੇ ਯੋਗ ਸਾਬਕਾ ਸੈਨਿਕਾਂ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਬੈਚਲਰ ਆਫ਼ ਆਰਟਸ (ਰੱਖਿਆ ਅਤੇ ਰਣਨੀਤਕ ਅਧਿਐਨ) ਵਿੱਚ ਗ੍ਰੈਜੂਏਸ਼ਨ ਸਰਟੀਫਿਕੇਟ ਦੀ ਡਿਗਰੀ ਪ੍ਰਦਾਨ ਕੀਤੀ ਜਾਵੇਗੀ ਅਤੇ ਇਸ ਡਿਗਰੀ ਸਦਕਾ ਉਹ ਗਰੁੱਪ ਏ ਅਤੇ ਬੀ ਦੀਆਂ ਅਸਾਮੀਆਂ ਲਈ ਅਪਲਾਈ ਕਰਨ ਦੇ ਯੋਗ ਹੋ ਜਾਣਗੇ। ਇਸ ਤੋਂ ਪਹਿਲਾਂ ਸੇਵਾਮੁਕਤੀ ਸਮੇਂ ਫੌਜ, ਜਲ ਸੈਨਾ ਅਤੇ ਹਵਾਈ ਸੈਨਾ ਵੱਲੋਂ ਦਿੱਤੇ ਵਿਸ਼ੇਸ਼ ਸਿੱਖਿਆ ਸਰਟੀਫਿਕੇਟ ਨਾਲ ਉਹ ਸਿਰਫ਼ ਗਰੁੱਪ ਸੀ ਅਤੇ ਡੀ ਦੀਆਂ ਅਸਾਮੀਆਂ ਲਈ ਹੀ ਅਪਲਾਈ ਕਰ ਸਕਦੇ ਸਨ।



ਇਸ ਉਪਰੰਤ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਐਸ.ਏ.ਐਸ.ਨਗਰ ਵਿਖੇ ਹੋਏ ਇੱਕ ਸੰਖੇਪ ਪ੍ਰੋਗਰਾਮ ਦੌਰਾਨ ਦਿਵਿਆਂਗ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਵੰਡੇ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਐਕਸ-ਗ੍ਰੇਸ਼ੀਆ ਰਾਸ਼ੀ ਵਧਾ ਕੇ ਇੱਕ ਕਰੋੜ ਰੁਪਏ ਕਰ ਦਿੱਤੀ ਗਈ ਹੈ ਅਤੇ ਹਾਲ ਹੀ ਵਿੱਚ ਸ਼ਹੀਦਾਂ ਦੇ 12 ਪਰਿਵਾਰਾਂ ਨੂੰ ਨੌਕਰੀ ਦੇਣ ਦੀ ਪ੍ਰਕਿਰਿਆ ਵੀ ਮੁਕੰਮਲ ਕਰ ਲਈ ਗਈ ਹੈ ਅਤੇ ਜਲਦ ਹੀ ਉਨ੍ਹਾਂ ਨੂੰ ਨਿਯੁਕਤੀ ਪੱਤਰ ਜਾਰੀ ਕਰ ਦਿੱਤੇ ਜਾਣਗੇ। (ਪ੍ਰੈੱਸ ਨੋਟ)


ਇਹ ਵੀ ਪੜੋ: Daily Hukamnama: ੧੫ ਚੇਤ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ETV Bharat Logo

Copyright © 2024 Ushodaya Enterprises Pvt. Ltd., All Rights Reserved.