ETV Bharat / state

ਜਾਅਲੀ ਐੱਸਸੀ ਸਰਟੀਫਿਕੇਟ ਸਬੰਧੀ ਆਈਆਂ 93 ਸ਼ਕਾਇਤਾਂ ਦਾ 15 ਦਿਨਾਂ 'ਚ ਕੀਤਾ ਜਾਵੇ ਨਬੇੜਾ, ਖ਼ਜ਼ਾਨਾ ਮੰਤਰੀ ਨੇ ਸਮਾਜਿਕ ਨਿਆਂ ਵਿਭਾਗ ਨੂੰ ਦਿੱਤੇ ਸਖ਼ਤ ਨਿਰਦੇਸ਼

author img

By

Published : Jun 13, 2023, 6:53 PM IST

ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਨੂੰ ਕਈ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਵਿਭਾਗ ਨੂੰ ਮਿਲੀਆਂ 93 ਸ਼ਿਕਾਇਤਾਂ ਦਾ 15 ਦਿਨਾਂ ਵਿੱਚ ਨਬੇੜਾ ਕੀਤਾ ਜਾਵੇ।

Finance Minister Harpal Cheema's meeting with the Department of Social Justice and Minorities
ਜਾਅਲੀ ਐੱਸਸੀ ਸਰਟੀਫਿਕੇਟ ਸਬੰਧੀ ਆਈਆਂ 93 ਸ਼ਕਾਇਤਾਂ ਦਾ 15 ਦਿਨਾਂ 'ਚ ਕੀਤਾ ਜਾਵੇ ਨਿਬੇੜਾ, ਖ਼ਜ਼ਾਨਾ ਮੰਤਰੀ ਨੇ ਸਮਾਜਿਕ ਨਿਆਂ ਵਿਭਾਗ ਨੂੰ ਦਿੱਤੇ ਸਖ਼ਤ ਨਿਰਦੇਸ਼

ਚੰਡੀਗੜ੍ਹ: ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਨੂੰ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟਾਂ ਦੇ ਆਧਾਰ 'ਤੇ ਸਰਕਾਰੀ ਨੌਕਰੀ ਹਾਸਲ ਕਰਨ ਵਾਲੇ ਵਿਅਕਤੀਆਂ ਵਿਰੁੱਧ ਪ੍ਰਾਪਤ ਹੋਈਆਂ 93 ਸ਼ਿਕਾਇਤਾਂ ਦਾ 15 ਦਿਨਾਂ ਦੇ ਅੰਦਰ ਨਿਪਟਾਰਾ ਕਰਨ ਲਈ ਕਿਹਾ ਹੈ। ਇਹ ਗੱਲ ਉਨ੍ਹਾਂ ਪੰਜਾਬ ਭਵਨ ਵਿਖੇ ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ‘ਰਿਜ਼ਰਵੇਸ਼ਨ ਚੋਰ ਫੜੋ ਮੋਰਚਾ’ ਦੇ ਆਗੂਆਂ ਨਾਲ ਮੀਟਿੰਗ ਦੌਰਾਨ ਕਹੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜੋ ਮਾਮਲੇ ਅਦਾਲਤ ਵਿੱਚ ਹਨ, ਉਨ੍ਹਾਂ ਬਾਰੇ ਵਿਭਾਗ ਐਡਵੋਕੇਟ ਜਨਰਲ ਦੇ ਦਫਤਰ ਨਾਲ ਤਾਲਮੇਲ ਕਰਕੇ ਠੋਸ ਕਾਰਵਾਈ ਨੂੰ ਯਕੀਨੀ ਬਣਾਵੇ।

ਸਮੱਸਿਆ ਕੀਤੀ ਜਾਵੇ ਜੜ੍ਹ ਤੋਂ ਖਤਮ : ਜਾਅਲੀ ਸਰਟੀਫਿਕੇਟਾਂ ਰਾਹੀਂ ਸਰਕਾਰੀ ਨੌਕਰੀਆਂ ਵਿੱਚ ਰਾਖਵਾਂਕਰਨ ਹਾਸਲ ਕਰਨ ਦੀ ਪ੍ਰਥਾ 'ਤੇ ਮੁਕੰਮਲ ਰੋਕ ਲਾਉਣ 'ਤੇ ਜ਼ੋਰ ਦਿੰਦਿਆਂ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਭਾਗ ਨੂੰ ਕਿਹਾ ਕਿ ਉਹ ਸਾਰੇ ਸਰਕਾਰੀ ਵਿਭਾਗਾਂ ਨੂੰ ਪੱਤਰ ਲਿਖ ਕੇ ਇਹ ਯਕੀਨੀ ਬਣਾਉਣ ਕਿ ਰਾਖਵੇਂਕਰਨ ਦੇ ਦਾਅਵੇ ਨਾਲ ਸਬੰਧਤ ਦਸਤਾਵੇਜ਼ ਦੀ ਸਬੰਧਤ ਵਿਅਕਤੀ ਦੇ ਪ੍ਰੋਬੇਸ਼ਨ ਪੀਰੀਅਡ ਦੌਰਾਨ ਡੁਘਾਈ ਨਾਲ ਜਾਂਚ ਕੀਤੀ ਜਾਵੇ। ਉਨ੍ਹਾਂ ਵਿਭਾਗ ਨੂੰ ਜਾਤੀ ਆਧਾਰਤ ਸਰਟੀਫਿਕੇਟ ਬਣਾਉਣ ਦੀ ਪ੍ਰਕਿਰਿਆ ਵਿੱਚ ਲੋੜੀਂਦੇ ਸੁਧਾਰਾਂ ਸਬੰਧੀ ਪ੍ਰਸਤਾਵ ਤਿਆਰ ਕਰਨ ਲਈ ਵੀ ਕਿਹਾ ਤਾਂ ਜੋ ਇਸ ਸਮੱਸਿਆ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ।

ਮੀਟਿੰਗ ਦੌਰਾਨ 'ਰਾਖਵਾਂਕਰਨ ਚੋਰ ਫੜ੍ਹੋ ਮੋਰਚਾ' ਦੇ ਨੁਮਾਇੰਦਿਆਂ ਨੇ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟਾਂ ਦੇ ਆਧਾਰ 'ਤੇ ਸਰਕਾਰੀ ਨੌਕਰੀ ਲੈਣ ਦੇ ਮਾਮਲਿਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ | ਇਸ ਸਬੰਧੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਰਮੇਸ਼ ਕੁਮਾਰ ਗੰਟਾ ਨੇ ਦੱਸਿਆ ਕਿ ਵਿਭਾਗ ਨੂੰ ਹੁਣ ਤੱਕ ਕੁੱਲ 93 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, 26 ਕੇਸਾਂ ਦੀ ਸੁਣਵਾਈ ਕਰ ਕੇ ਅੱਗੇ ਪੜਤਾਲ ਕਮੇਟੀ ਨੂੰ ਭੇਜੇ ਗਏ ਜਿੰਨਾਂ ਵਿੱਚੋਂ 23 ਮਾਮਲਿਆਂ ਵਿੱਚ ਜਾਤੀ ਸਰਟੀਫਿਕੇਟ ਨੂੰ ਰੱਦ ਕਰਨ ਦੀ ਸਿਫਾਰਸ਼ ਕੀਤੀ ਗਈ ਹੈ। ਵਿਭਾਗ ਦੇ ਡਾਇਰੈਕਟਰ ਸ. ਜਸਪ੍ਰੀਤ ਸਿੰਘ ਨੇ ਮੰਤਰੀਆਂ ਨੂੰ ਜਾਣੂ ਕਰਵਾਇਆ ਕਿ ਬਾਕੀ ਰਹਿੰਦੇ 67 ਕੇਸਾਂ ਦੀ ਵੀ ਜਲਦੀ ਸੁਣਵਾਈ ਕੀਤੀ ਜਾਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਇਹ ਸਾਰੇ ਮਾਮਲੇ ਇੱਕ ਮਹੀਨੇ ਵਿੱਚ ਹੱਲ ਕਰ ਲਏ ਜਾਣਗੇ। (ਪ੍ਰੈੱਸ ਨੋਟ)

ETV Bharat Logo

Copyright © 2024 Ushodaya Enterprises Pvt. Ltd., All Rights Reserved.