ETV Bharat / state

ਦੂਜੀ ਬੱਚੀ ਦੇ ਜਨਮ 'ਤੇ ਔਰਤਾਂ ਨੂੰ 6000 ਰੁਪਏ ਦੀ ਦਿੱਤੀ ਜਾਵੇਗੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ

author img

By

Published : Jun 30, 2023, 9:33 PM IST

ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਦੂਜੀ ਬੱਚੀ ਦੇ ਜਨਮ ਉੱਤੇ ਔਰਤਾਂ ਨੂੰ 6 ਹਜ਼ਾਰ ਰੁਪਏ ਮਿਲਣਗੇ।

Financial assistance of Rs 6000 will be given to women on the birth of a second girl child
ਦੂਜੀ ਬੱਚੀ ਦੇ ਜਨਮ 'ਤੇ ਔਰਤਾਂ ਨੂੰ 6000 ਰੁਪਏ ਦੀ ਦਿੱਤੀ ਜਾਵੇਗੀ ਵਿੱਤੀ ਸਹਾਇਤਾ : ਡਾ.ਬਲਜੀਤ ਕੌਰ

ਚੰਡੀਗੜ: ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮਾਤਰੁ ਵੰਦਨਾ ਯੋਜਨਾ ਤਹਿਤ ਯੋਗ ਲਾਭਪਾਤਰੀ ਔਰਤਾਂ (ਦੁੱਧ ਪਿਲਾਉਣ ਵਾਲੀਆਂ ਮਾਵਾਂ) ਨੂੰ ਦੂਜੇ ਬੱਚੇ ਲੜਕੀ ਦੇ ਜਨਮ ਤੋਂ ਬਾਅਦ 6000 ਰੁਪਏ ਦੀ ਇਕ ਕਿਸ਼ਤ ਵਿਚ ਵਿੱਤੀ ਸਹਾਇਤਾ ਦਿਤੀ ਜਾਵੇਗੀ। ਇਸ ਯੋਜਨਾ ਤਹਿਤ, ਪਹਿਲੇ ਬੱਚੇ ਦੇ ਜਨਮ ਲਈ 5000 ਰੁਪਏ ਦੀ ਵਿੱਤੀ ਸਹਾਇਤਾ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਨੂੰ ਦਿੱਤੀ ਜਾਂਦੀ ਹੈ।


ਉਨ੍ਹਾਂ ਦੱਸਿਆ ਕਿ ਲੜਕੀ ਦੇ ਜਨਮ ਤੋਂ ਬਾਅਦ 6000 ਰੁਪਏ ਦੀ ਵਿੱਤੀ ਸਹਾਇਤਾ ਦੇਣ ਨਾਲ ਬੱਚੀਆਂ ਦੇ ਘਟ ਰਹੇ ਜਨਮ ਸਮੇ ਲਿੰਗ ਅਨੁਪਾਤ ਵਿਚ ਸੁਧਾਰ ਹੋਵੇਗਾ, ਜਨਮ ਤੋਂ ਪਹਿਲਾਂ ਲਿੰਗ ਚੋਣ ਕੀਤੇ ਜਾਣ ਵਾਲੀ ਪ੍ਰਥਾ ਨੂੰ ਵੀ ਠੱਲ੍ਹ ਪਾਉਣ ਵਿਚ ਸਹਾਇਤਾ ਮਿਲੇਗੀ, ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੀ ਸਿਹਤ ਵਿਚ ਸੁਧਾਰ ਹੋਵੇਗਾ ਅਤੇ ਬੱਚੇ ਦੀ ਪੋਸ਼ਣ ਸਬੰਧੀ ਤੰਦਰੁਸਤੀ ਵਿੱਚ ਸੁਧਾਰ ਕਰਨ ਵਿਚ ਮਦਦ ਮਿਲੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਕੀਮ ਤਹਿਤ 6000 ਰੁਪਏ ਦਾ ਲਾਭ ਸਿੱਧਾ ਲਾਭਪਾਤਰੀਆਂ ਦੇ ਬੈਂਕ/ਡਾਕਖਾਨੇ ਖਾਤਿਆਂ ਵਿੱਚ ਟਰਾਂਸਫਰ ਕੀਤਾ ਜਾਵੇਗਾ। ਇਹ ਲਾਭ ਲੈਣ ਲਈ ਪੰਜਾਬ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿਚ ਆਂਗਣਵਾੜੀ ਵਰਕਰਾਂ ਵਲੋਂ ਫਾਰਮ ਭਰੇ ਜਾਂਦੇ ਹਨ ਇਹ ਲਾਭ ਪ੍ਰਾਪਤ ਕਰਨ ਲਈ ਹਰ ਲਾਭਪਾਤਰੀ ਕੋਲ ਆਧਾਰ ਕਾਰਡ ਹੋਣਾ ਅਤੇ ਅਧਾਰ ਕਾਰਡ ਬੈਂਕ ਖਾਤੇ ਨਾਲ ਲਿੰਕ ਹੋਣਾ ਲਾਜਮੀ ਹੈ।



ਆਨਲਾਈਨ ਕਰਵਾਈ ਜਾ ਸਕਦੀ ਰਜਿਸਟ੍ਰੇਸ਼ਨ : ਮੰਤਰੀ ਨੇ ਅੱਗੇ ਦੱਸਿਆ ਕਿ ਲਾਭਪਾਤਰੀ ਘਰ ਬੈਠ ਕੇ ਆਨਲਾਈਨ ਪੋਰਟਲ (https://pmmvy.nic.in/) ਤੇ ਆਪਣੇ ਆਪ ਰਜਿਸਟਰਡ ਕਰਕੇ ਆਪਣੀ ਅਰਜੀ ਜਮ੍ਹਾਂ ਕਰਵਾ ਸਕਦੇ ਹਨ। ਮੰਤਰੀ ਡਾ.ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਇਸ ਯੋਜਨਾ ਨੂੰ ਪਾਰਦਰਸ਼ੀ ਅਤੇ ਕੁਸ਼ਲਤਾ ਪੂਰਵਕ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ। 2011 ਦੀ ਜਨਗਣਨਾ ਮੁਤਾਬਕ ਪੰਜਾਬ ਦਾ ਲਿੰਗ ਅਨੁਪਾਤ ਪ੍ਰਤੀ 1000 ਮਰਦਾਂ ਪਿੱਛੇ 895 ਕੁੜੀਆਂ ਦਾ ਹੈ ਜੋ ਕਿ 940 ਦੀ ਰਾਸ਼ਟਰੀ ਔਸਤ ਤੋਂ ਘੱਟ ਹੈ। ਪੰਜਾਬ ਵਿੱਚ 2001 ਵਿੱਚ 876 ਔਰਤਾਂ ਤੋਂ 1000 ਮਰਦਾਂ ਦਾ ਲਿੰਗ ਅਨੁਪਾਤ ਸੀ। (ਪ੍ਰੈੱਸ ਨੋਟ)

ETV Bharat Logo

Copyright © 2024 Ushodaya Enterprises Pvt. Ltd., All Rights Reserved.