ETV Bharat / state

DA case: ਵਿਜੀਲੈਂਸ ਨੇ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦਾ 3 ਦਿਨ ਦਾ ਰਿਮਾਂਡ ਕੀਤਾ ਹਾਸਿਲ

author img

By

Published : Feb 7, 2023, 8:58 AM IST

Updated : Feb 7, 2023, 6:55 PM IST

ਸਾਬਕਾ ਕਾਂਗਰਸੀ ਮੰਤਰੀ ਧਰਮਸੋਤ ਦੀ ਪੇਸ਼ੀ ਅੱਜ
ਸਾਬਕਾ ਕਾਂਗਰਸੀ ਮੰਤਰੀ ਧਰਮਸੋਤ ਦੀ ਪੇਸ਼ੀ ਅੱਜ

ਆਮਦਨ ਨਾਲੋਂ ਵੱਧ ਜਾਇਦਾਦ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅੱਜ ਮੰਗਲਵਾਰ ਨੂੰ ਕੋਰਟ ਵਿੱਚ ਪੇਸ਼ ਕੀਤਾ ਗਿਆ ਹੈ। ਜਿਸ ਦੌਰਾਨ ਵਿਜੀਲੈਂਸ ਨੇ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਅਦਾਲਤ ਕੋਲੋਂ 3 ਦਿਨ ਦਾ ਰਿਮਾਂਡ ਹਾਸਲ ਕੀਤਾ। ਦੱਸ ਦਈਏ ਕਿ ਵਿਜੀਲੈਂਸ ਨੇ ਅਦਾਲਤ ਕੋਲੋ ਸਾਧੂ ਸਿੰਘ ਧਰਮਸੋਤ ਦਾ 7 ਦਿਨ ਦਾ ਰਿਮਾਂਡ ਮੰਗਿਆ ਸੀ।

ਚੰਡੀਗੜ੍ਹ: ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਵਿਜੀਲੈਂਸ ਨੇ ਸੋਮਵਾਰ ਨੂੰ ਧਰਮਸੋਤ ਨੂੰ ਗ੍ਰਿਫਤਾਰ ਕੀਤਾ। ਜਿਸ ਤੋਂ ਬਾਅਦ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕੋਰਟ ਵਿੱਚ ਪੇਸ਼ ਕੀਤਾ ਗਿਆ ਹੈ। ਇਸ ਦੌਰਾਨ ਵਿਜੀਲੈਂਸ ਨੇ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਅਦਾਲਤ ਕੋਲੋ 3 ਦਿਨ ਦਾ ਰਿਮਾਂਡ ਹਾਸਲ ਕੀਤਾ।

ਅਦਾਲਤ ਨੇ ਰਿਮਾਂਡ 'ਤੇ 6.39 ਕਰੋੜ ਦੇ ਖਰਚੇ ਦਾ ਹਿਸਾਬ ਵੀ ਮੰਗਿਆ:- ਦੱਸ ਦਈਏ ਕਿ ਵਿਜੀਲੈਂਸ ਨੇ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦਾ 7 ਦਿਨ ਦਾ ਰਿਮਾਂਡ ਮੰਗਿਆ ਸੀ। ਇਸ ਦੌਰਾਨ ਹੀ ਅਦਾਲਤ ਨੇ ਸਾਧੂ ਸਿੰਘ ਧਰਮਸੋਤ ਕੋਲੋ 6.39 ਕਰੋੜ ਦੇ ਖਰਚੇ ਦਾ ਹਿਸਾਬ ਵੀ ਮੰਗਿਆ ਹੈ। ਇਸ ਤੋਂ ਇਲਾਵਾ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਈ ਥਾਵਾਂ ’ਤੇ ਪਲਾਟ ਖਰੀਦੇ ਸਨ। ਇਸ ਕੇਸ ਦੀ ਡੀਐਸਪੀ ਨਵਦੀਪ ਸਿੰਘ ਵਿਜੀਲੈਂਸ ਪੂਰੇ ਮਾਮਲੇ ਦੀ ਨਿਗਰਾਨੀ ਕਰ ਰਹੇ ਹਨ। ਡੀਐਸਪੀ ਨਵਦੀਪ ਸਿੰਘ ਵਿਜੀਲੈਂਸ ਨੇ ਦੱਸਿਆ ਕਿ ਕਿ ਅਗਲੇਰੀ ਕਾਰਵਾਈ ਵਿੱਚ ਉਹ ਇਹ ਜਾਣਨ ਦੀ ਕੋਸ਼ਿਸ਼ ਕਰ ਰਹੇ ਹਨ ਕਿ ਵਾਧੂ ਖਰਚਾ ਮਾਰਜਿਨ ਕਿੱਥੋਂ ਆਇਆ ਅਤੇ ਕਿੱਥੇ ਖਰਚ ਕੀਤਾ ਗਿਆ ਹੈ। ਦੱਸ ਦਈਏ ਕਿ ਸਾਧੂ ਸਿੰਘ ਧਰਮਸੋਤ ਦੀ ਗ੍ਰਿਫ਼ਤਾਰੀ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ, ਇਸ ਤੋਂ ਪਹਿਲਾਂ ਵੀ ਜੰਗਲਾਤ ਮਾਮਲੇ ਵਿੱਚ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

ਇਹ ਵੀ ਪੜੋ: Turkey Earthquake update: ਤੁਰਕੀ ਅਤੇ ਸੀਰੀਆ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 4000 ਤੋਂ ਪਾਰ

ਇਹ ਹੈ ਮਾਮਲਾ: ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ 1 ਮਾਰਚ 2016 ਤੋਂ 31 ਮਾਰਚ 2022 ਤੱਕ ਦੇ ਸਮੇਂ ਦੌਰਾਨ ਧਰਮਸੋਤ ਅਤੇ ਉਨ੍ਹਾਂ ਦੇ ਪਰਿਵਾਰ ਦੀ ਆਮਦਨ 2 ਕਰੋੜ 37 ਲੱਖ 12 ਹਜ਼ਾਰ 596 ਰੁਪਏ ਸੀ, ਜਦੋਂ ਕਿ ਖਰਚਾ 8 ਕਰੋੜ 76 ਲੱਖ 30 ਹਜ਼ਾਰ 888 ਰੁਪਏ ਸੀ। ਇਸ 'ਚ 6 ਕਰੋੜ 39 ਲੱਖ ਰੁਪਏ ਉਸ ਦੀ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਤੋਂ 269 ਫੀਸਦੀ ਜ਼ਿਆਦਾ ਹਨ। ਵਿਜੀਲੈਂਸ ਜਾਂਚ ਦੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਰੇਂਜ ਪੁਲਿਸ ਸਟੇਸ਼ਨ ਮੋਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 13(1) (ਬੀ), 13(2) ਤਹਿਤ ਮਾਮਲਾ ਦਰਜ ਕੀਤਾ ਗਿਆ ਸੀ, ਉਨ੍ਹਾਂ ਅੱਗੇ ਕਿਹਾ ਕਿ ਸਾਬਕਾ ਮੰਤਰੀ ਦੀ ਹੋਰ ਜਾਇਦਾਦ ਦਾ ਪਤਾ ਲਗਾਉਣ ਲਈ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

ਪਹਿਲਾਂ ਵੀ ਹੋਈ ਸੀ ਗ੍ਰਿਫ਼ਤਾਰੀ: ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਜੰਗਲਾਤ ਵਿਭਾਗ ਵਿੱਚ ਘਪਲੇ ਨੂੰ ਲੈ ਕੇ ਪਹਿਲਾਂ ਵੀ ਗ੍ਰਿਫ਼ਤਾਰੀ ਹੋ ਚੁੱਕੀ ਹੈ ਅਤੇ ਜ਼ਮਾਨਤ ਉੱਤੇ ਬਾਹਰ ਹਨ। ਸਾਬਕਾ ਮੰਤਰੀ ਧਰਮਸੋਤ ਉੱਤੇ ਦਰੱਖਤ ਕੱਟਣ ਬਦਲੇ 500 ਰੁਪਏ ਰਿਸ਼ਵਤ ਲੈਣ ਦਾ ਇਲਜ਼ਾਮ ਹੈ।

ਵਜ਼ੀਫ਼ਾ ਘੁਟਾਲੇ ਦਾ ਵੀ ਇਲਜ਼ਾਮ: ਦੱਸ ਦਈਏ ਕਿ ਕਥਿਤ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ 'ਚ ਕਾਂਗਰਸ ਦੀ ਕੈਪਟਨ ਅਮਰਿੰਦਰ ਦੀ ਸਰਕਾਰ ਸਮੇਂ ਪੰਜਾਬ ਦੀ ਵਜ਼ੀਰੀ 'ਚ ਸ਼ਾਮਲ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਨਾਮ ਸਾਹਮਣੇ ਆਇਆ ਸੀ। ਉਨ੍ਹਾਂ 'ਤੇ ਸ਼ਕਾਲਰਸ਼ਿਪ ਦੇ 63.91 ਕਰੋੜ ਦੇ ਘੁਟਾਲੇ ਦੇ ਇਲਜ਼ਾਮ ਲੱਗੇ ਸਨ, ਪਰ ਪੰਜਾਬ ਸਰਕਾਰ ਵਲੋਂ ਤਿੰਨ ਮੈਂਬਰੀ ਕਮੇਟੀ ਬਣਾ ਕੇ ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਸੀ। ਜੰਗਲਾਤ ਘੁਟਾਲਾ ਸਾਹਮਣੇ ਆਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੀ ਵਜ਼ੀਫ਼ਾ ਘੁਟਾਲੇ ਨੂੰ ਲੈ ਕੇ ਗੰਭੀਰ ਹੋ ਗਏ ਸਨ, ਜਿਸ ਕਾਰਨ ਦੁਬਾਰਾ ਜਾਂਚ ਸ਼ੁਰੂ ਕੀਤੀ ਜਾ ਸਕਦੀ ਹੈ।

ਇਹ ਵੀ ਪੜੋ: Unique Wedding: ਗੁਰੂ ਨਗਰੀ ਵਿੱਚ ਹੋਇਆ ਅਨੋਖਾ ਵਿਆਹ, ਸ਼ਮਸ਼ਾਨ ਘਾਟ ਵਿੱਚ ਆਈ ਬਰਾਤ !

ਆਪ ਸਰਕਾਰ ਦੇ ਮੰਤਰੀਆਂ ਦੇ ਵਿਧਾਇਕਾਂ ਉੱਤੇ ਵੀ ਮਾਮਲੇ ਦਰਜ: ਸਿਰਫ਼ ਵਿਰੋਧੀ ਹੀ ਨਹੀਂ ਸਗੋਂ ਆਪ ਸਰਕਾਰ ਦੇ ਕਈ ਮੰਤਰੀ ਅਤੇ ਵਿਧਾਇਕ ਅਜਿਹੇ ਹਨ ਜੋ ਕਿਸੇ ਨਾਲ ਕਿਸੇ ਕੇਸ ਦੇ ਚੱਲਦਿਆਂ ਕਾਨੂੰਨੀ ਦਾਅ ਪੇਚਾਂ ਵਿਚ ਉਲਝੇ ਹੋਏ ਹਨ। ਭਾਰਤੀ ਕਮਿਸ਼ਨ ਨੂੰ ਦਿੱਤੇ ਹਲਫ਼ਨਾਮੇ ਅਨੁਸਾਰ ਮੰਤਰੀ ਕੁਲਦੀਪ ਧਾਲੀਵਾਲ 'ਤੇ 1, ਅੰਮ੍ਰਿਤਸਰ ਪੂਰਬੀ ਤੋਂ ਆਪ ਵਿਧਾਇਕ ਜੀਵਨਜੋਤ ਕੌਰ 'ਤੇ 1, ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਡਾ. ਇੰਦਰਬੀਰ ਨਿੱਝਰ 'ਤੇ 1, ਬਾਬਾ ਬਕਾਲਾ ਤੋਂ ਦਲਬੀਰ ਸਿੰਘ ਢੌਂਗ 'ਤੇ 1, ਬਰਨਾਲਾ ਤੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ 'ਤੇ 5, ਬੱਸੀ ਪਠਾਣਾਂ ਤੋਂ ਰੁਪਿੰਦਰ ਸਿੰਘ ਹੈਪੀ 'ਤੇ 2, ਬਠਿੰਡਾ ਦਿਹਾਤੀ ਤੋਂ ਅਮਿਤ ਰਤਨ ਉੱਤੇ 1, ਭੋਆ ਤੋਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਉੱਤੇ 1, ਡੇਰਾ ਬੱਸੀ ਤੋਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਉੱਤੇ 1, ਦਿੜਬਾ ਤੋਂ ਕੈਬਨਿਟ ਮੰਤਰੀ ਹਰਪਾਲ ਚੀਮਾ ਉੱਤੇ 1 ਮਾਮਲਾ ਦਰਜ ਹੈ।

ਇਸ ਤੋਂ ਇਲਾਵਾ ਫਰੀਦਕੋਟ ਤੋਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਉੱਤੇ 1, ਫ਼ਿਰੋਜ਼ਪੁਰ ਸ਼ਹਿਰੀ ਤੋਂ ਰਣਵੀਰ ਸਿੰਘ ਭੁੱਲਰ ਉੱਤੇ 1, ਗੜਸ਼ੰਕਰ ਤੋਂ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਉੱਤੇ 4, ਜਗਰਾਓਂ ਤੋਂ ਸਰਵਜੀਤ ਕੌਰ ਮਾਣੂੰਕੇ ਉੱਤੇ ਇਕ, ਸੁਖਬੀਰ ਬਾਦਲ ਨੂੰ ਹਰਾਉਣ ਵਾਲੇ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਸਿੰਘ ਗੋਲਡੀ ਕੰਬੋਜ ਉੱਤੇ 1, ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਉੱਤੇ ਸਭ ਤੋਂ ਜ਼ਿਆਦਾ 9 ਕੇਸ, ਸੰਗਰੂਰ ਤੋਂ ਨਰਿੰਦਰ ਕੌਰ ਭਰਾਜ ਉੱਤੇ 1, ਸਰਦੂਲਗੜ ਤੋਂ ਗੁਰਪ੍ਰੀਤ ਸਿੰਘ ਬਣਾਵਾਲੀ ਉੱਤੇ 1, ਤਲਵੰਡੀ ਸਾਬੋ ਤੋਂ ਆਪ ਵਿਧਾਇਕ ਬਜਿੰਦਰ ਕੌਰ ਉੱਤੇ 3, ਸੁਨਾਮ ਤੋਂ ਕੈਬਨਿਟ ਮੰਤਰੀ ਅਮਨ ਅਰੋੜਾ ਉੱਤੇ 3 ਕੇਸ ਦਰਜ ਹਨ।

Last Updated :Feb 7, 2023, 6:55 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.