ETV Bharat / state

ਗੈਂਗਸਟਰ ਗੋਲਡੀ ਬਰਾੜ ਨੇ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੇ ਕਤਲ ਦੀ ਲਈ ਜ਼ਿੰਮੇਵਾਰੀ

author img

By

Published : Nov 10, 2022, 10:20 AM IST

Updated : Nov 10, 2022, 10:38 AM IST

ਸੋਸ਼ਲ ਮੀਡੀਆਂ ਉੱਤੇ ਗੈਂਗਸਟਰ ਗੋਲਡੀ ਬਰਾੜ ਨੇ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਬਰਗਾੜੀ ਬੇਅਦਬੀ ਮਾਮਲੇ ਵਿੱਚ ਐਫਆਈਆਰ ਨੰਬਰ 63 ਵਿੱਚ ਨਾਮਜ਼ਦ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ।

Gangster Goldy Brar Took responsibility for the murder of Dera Premi
Gangster Goldy Brar Took responsibility for the murder of Dera Premi

ਕੋਟਕਪੂਰਾ: ਬਰਗਾੜੀ ਬੇਅਦਬੀ ਮਾਮਲੇ ਵਿੱਚ ਐਫਆਈਆਰ ਨੰਬਰ 63 ਵਿੱਚ ਨਾਮਜ਼ਦ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਅਣਪਛਾਤੇ ਬਾਈਕ ਸਵਾਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇੱਕ ਗੰਨਮੈਨ ਵੀ ਜ਼ਖ਼ਮੀ ਹੋ ਗਿਆ। ਅੱਜ ਸਵੇਰੇ ਜਦੋਂ ਪ੍ਰਦੀਪ ਸਿੰਘ ਆਪਣੀ ਦੁਕਾਨ ਖੋਲ੍ਹਣ ਜਾ ਰਿਹਾ ਸੀ, ਤਾਂ ਦੋ ਬਾਈਕ ਸਵਾਰ ਕੁਝ ਵਿਅਕਤੀਆਂ ਨੇ ਫਾਇਰਿੰਗ ਕਰ ਦਿੱਤੀ। ਇਸ 'ਚ ਪ੍ਰਦੀਪ ਸਿੰਘ ਦੀ ਮੌਤ ਹੋ ਗਈ ਜਦਕਿ ਗੰਨਮੈਨ ਨੂੰ ਜ਼ਖਮੀ ਹਾਲਤ 'ਚ ਮੈਡੀਕਲ ਹਸਪਤਾਲ 'ਚ (Bargadi sacrilege scandal case) ਦਾਖਲ ਕਰਵਾਇਆ ਗਿਆ।

Gangster Goldy Brar Took responsibility for the murder of Dera Premi
ਗੈਂਗਸਟਰ ਗੋਲਡੀ ਬਰਾੜ ਨੇ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੇ ਕਤਲ ਦੀ ਲਈ ਜ਼ਿੰਮੇਵਾਰੀ

ਗੋਲਡੀ ਬਰਾੜ ਨੇ ਲਈ ਜ਼ਿੰਮੇਵਾਰੀ : ਸੋਸ਼ਲ ਮੀਡੀਆਂ ਉੱਤੇ ਗੈਂਗਸਟਰ ਗੋਲਡੀ ਬਰਾੜ ਨੇ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਉਸ ਨੇ ਲਿੱਖਿਆ ਕਿ "ਅੱਜ ਜੋ ਕੋਟਕਪੂਰਾ ਵਿੱਚ ਬੇਅਦਬੀ ਕਾਂਡ ਦੇ ਦੋਸ਼ੀ ਪ੍ਰਦੀਪ ਸਿੰਘ ਦਾ ਕਤਲ ਹੋਇਆ ਹੈ, ਉਸ ਦੀ ਜ਼ਿੰਮੇਵਾਰੀ ਮੈਂ ਗੋਲਡੀ ਬਰਾੜ (ਲਾਰੈਂਸ ਬਿਸ਼ਨੋਈ ਗਰੁੱਪ) ਲੈਂਦਾ ਹਾਂ। ਇਸ ਗੋਲੀਬਾਰੀ ਦੌਰਾਨ ਜਿਸ ਪੁਲਿਸ ਮੁਲਾਜ਼ਮ ਦਾ ਨੁਕਸਾਨ ਉਸ ਲਈ ਸਾਨੂੰ ਦੁੱਖ ਹੈ, ਪਰ ਸਿਰਫ਼ ਤਨਖਾਹ ਲਈ ਗੁਰੂ ਸਾਹਿਬ ਦੇ ਦੋਸ਼ੀਆਂ ਦੀ ਸੁਰੱਖਿਆ ਕਰਨ ਵਾਲਿਆਂ ਉੱਤੇ ਵੀ ਲੱਖ ...7 ਸਾਲ ਹੋ ਗਏ ਸੀ ਇਨਸਾਫ ਲਈ 3 ਸਰਕਾਰਾਂ ਦਾ ਮੂੰਹ ਵੇਖਦਿਆ ਨੂੰ, ਅਸੀਂ ਅੱਜ ਆਪਣਾ ਇਨਸਾਫ਼ ਕਰ ਦਿੱਤਾ।"

ਗੰਨਮੈਨ ਜਖ਼ਮੀ, ਹਸਪਤਾਲ 'ਚ ਜ਼ੇਰੇ ਇਲਾਜ: ਮੌਕੇ ਉੱਤੇ ਮੌਜੂਦ ਗੰਨਮੈਨ ਨੇ ਦੱਸਿਆ ਕਿ 3-4 ਨੌਜਵਾਨ ਸਨ, ਜਿਨ੍ਹਾਂ ਨੇ ਗੋਲੀਆਂ ਮਾਰੀਆਂ। ਮ੍ਰਿਤਕ ਪ੍ਰਦੀਪ ਦੁਕਾਨ ਖੋਲ ਰਿਹਾ ਸੀ, ਜਦੋਂ ਗੋਲੀਆਂ ਚੱਲੀਆਂ। ਉਨ੍ਹਾਂ ਦੱਸਿਆ ਕਿ ਪ੍ਰਦੀਪ ਨਾਲ 3 ਗੰਨਮੈਨ ਦੀ ਡਿਊਟੀ ਲੱਗੀ ਹੈ, ਜਿਸ ਚੋਂ ਦੋ ਮੌਕੇ 'ਤੇ ਨਹੀਂ ਸਨ। ਉਸ ਨੇ ਜਦੋਂ ਗੋਲੀ ਚਲਾਉਣੀ ਚਾਹੀ ਤਾਂ ਉਸ ਉੱਤੇ ਵੀ ਮੁਲਜ਼ਮਾਂ ਵੱਲੋਂ ਫਾਇਰ ਕੀਤਾ ਗਿਆ। ਉਹ ਜਖ਼ਮੀ ਹੋ ਗਿਆ।

ਜ਼ਮਾਨਤ 'ਤੇ ਬਾਹਰ ਆਇਆ ਸੀ ਪ੍ਰਦੀਪ : ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ 'ਚ ਨਾਮਜ਼ਦ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਅੱਜ ਸਵੇਰੇ ਫਰੀਦਕੋਟ 'ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਪ੍ਰਦੀਪ ਸਿੰਘ ਨੂੰ ਉਸ ਸਮੇਂ ਨਿਸ਼ਾਨਾ ਬਣਾਇਆ ਗਿਆ ਜਦੋਂ ਉਹ ਆਪਣੀ ਡੇਅਰੀ ਖੋਲ੍ਹ ਰਿਹਾ ਸੀ। ਉਸੇ ਸਮੇਂ 2 ਮੋਟਰਸਾਈਕਲ ਸਵਾਰ 5-6 ਬਦਮਾਸ਼ਾਂ ਨੇ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ। ਪ੍ਰਦੀਪ ਜ਼ਮਾਨਤ 'ਤੇ ਬਾਹਰ ਆਇਆ ਸੀ ਜਿਸ ਤੋਂ ਬਾਅਦ ਉਸ ਨੂੰ ਸੁਰੱਖਿਆ ਦਿੱਤੀ ਗਈ।

ਇਹ ਹੈ ਬੇਅਦਬੀ ਮਾਮਲਾ: ਡੇਰਾ ਸੱਚਾ ਸੌਦਾ ਸਮਰਥਕ ਪ੍ਰਦੀਪ ਸਿੰਘ ਬਰਗਾੜੀ ਬੇਅਦਬੀ ਮਾਮਲੇ 'ਚ ਦੋਸ਼ੀ ਨੰਬਰ 63 ਸੀ। ਸਾਲ 2015 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਸੀ। ਬਰਗਾੜੀ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਚੋਰੀ ਹੋ ਗਿਆ ਅਤੇ ਅੰਗ ਪਾੜ ਦਿੱਤੇ ਗਏ। ਜਿਸ ਤੋਂ ਬਾਅਦ ਸਿੱਖ ਭਾਈਚਾਰੇ ਨੇ ਵਿਰੋਧ ਵੀ ਕੀਤਾ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਬੇਅਦਬੀ ਮਾਮਲੇ ਵਿੱਚ ਨਾਮਜ਼ਦ ਡੇਰਾ ਪ੍ਰੇਮੀ ਦਾ ਗੋਲੀਆਂ ਮਾਰਕੇ ਕਤਲ, ਦੇਖੋ CCTV

Last Updated : Nov 10, 2022, 10:38 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.