Planning Killing Of Punjabi singers: ਬੰਬੀਹਾਂ ਗਰੁੱਪ ਦੇ ਨਿਸ਼ਾਨੇ ਉੱਤੇ ਗਾਇਕ ਬੱਬੂ ਮਾਨ ਅਤੇ ਮਨਕੀਰਤ ਔਲਖ਼, ਜਾਣੋ ਕੀ ਹੈ ਸੱਚ
Published: Mar 15, 2023, 5:53 PM


Planning Killing Of Punjabi singers: ਬੰਬੀਹਾਂ ਗਰੁੱਪ ਦੇ ਨਿਸ਼ਾਨੇ ਉੱਤੇ ਗਾਇਕ ਬੱਬੂ ਮਾਨ ਅਤੇ ਮਨਕੀਰਤ ਔਲਖ਼, ਜਾਣੋ ਕੀ ਹੈ ਸੱਚ
Published: Mar 15, 2023, 5:53 PM
ਚੰਡੀਗੜ੍ਹ ਪੁਲਿਸ ਨੇ ਬੰਬੀਹਾ ਗਰੁੱਪ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਗੈਂਗਸਟਰ ਕੋਲੋਂ ਕੀਤੀ ਗਈ ਪੁੱਛਗਿੱਛ ਦੌਰਾਨ ਵੱਡਾ ਖ਼ੁਲਾਸਾ ਹੋਇਆ ਹੈ। ਗੈਂਗਸਟਰਾਂ ਦਾ ਕਹਿਣਾ ਹੈ ਕਿ ਉਹ ਪੰਜਾਬੀ ਗਾਇਕ ਬੱਬੂ ਮਾਨ ਅਤੇ ਮਨਕੀਰਤ ਔਲਖ ਨੂੰ ਕਤਲ ਕਰਨ ਦੀ ਯੋਜਨਾ ਬਣਾ ਰਹੇ ਸਨ।
ਚੰਡੀਗੜ੍ਹ: ਬੰਬੀਹਾ ਗਰੁੱਪ ਨੇ ਪਿਛਲੇ ਸਮੇਂ ਤੋਂ ਚੰਡੀਗੜ੍ਹ ਸ਼ਹਿਰ ਵਿੱਚ ਆਪਣੀਆਂ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ। ਅਜਿਹੇ 'ਚ ਬੁੱਧਵਾਰ ਨੂੰ ਚੰਡੀਗੜ੍ਹ ਪੁਲਸ ਨੇ ਬੰਬੀਹਾ ਗਰੁੱਪ ਦੇ 4 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਜਿਨ੍ਹਾਂ 'ਤੇ ਪੰਜਾਬੀ ਗਾਇਕ ਬੱਬੂ ਮਾਨ ਅਤੇ ਮਨਕੀਰਤ ਓਲਕ ਨੂੰ ਮਾਰਨ ਦੀ ਯੋਜਨਾ ਬਣਾਉਣ ਦਾ ਇਲਜ਼ਾਮ ਹੈ। ਦੂਜੇ ਪਾਸੇ ਚੰਡੀਗੜ੍ਹ ਪੁਲਿਸ ਦੇ ਅਪਰੇਸ਼ਨ ਸੈੱਲ ਦੀ ਟੀਮ ਨੇ ਇਨ੍ਹਾਂ ਮੁਲਜ਼ਮਾਂ ਨੂੰ ਸਮੇਂ ਸਿਰ ਕਾਬੂ ਕਰ ਲਿਆ। ਚੰਡੀਗੜ੍ਹ ਪੁਲੀਸ ਨੇ ਚਾਰਾਂ ਮੁਲਜ਼ਮਾਂ ਕੋਲੋਂ ਹਥਿਆਰ ਅਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਹ ਗੈਂਗਸਟਰ ਜੰਮੂ-ਕਸ਼ਮੀਰ ਤੋਂ ਹਾਈਟੈੱਕ ਹਥਿਆਰ ਲਿਆਉਣ ਲਈ ਕੁੱਝ ਲੋਕਾਂ ਨਾਲ ਸੰਪਰਕ ਕਰ ਰਹੇ ਸਨ ਪਰ ਇਸ ਦੌਰਾਨ ਇਹ ਪੁਲਿਸ ਦੇ ਧੱਕੇ ਚੜ੍ਹ ਗਏ।
ਅਪਰੇਸ਼ਨ ਸੈੱਲ ਲਈ ਵੱਡੀ ਸਫਲਤਾ: ਚੰਡੀਗੜ੍ਹ ਸਪੈਸ਼ਲ ਸੈੱਲ ਦੇ ਇੰਸਪੈਕਟਰ ਅਮਨਜੋਤ ਸਿੰਘ ਅਤੇ ਉਨ੍ਹਾਂ ਦੀ ਟੀਮ ਨੇ ਬੰਬੀਹਾ ਗਰੁੱਪ ਦੇ ਐਸੋਸੀਏਟ ਨੂੰ ਗ੍ਰਿਫਤਾਰ ਕਰਕੇ ਵੱਡੀ ਵਾਰਦਾਤ ਨੂੰ ਹੋਣ ਤੋਂ ਰੋਕ ਲਿਆ ਹੈ। ਦੱਸ ਦਈਏ ਫੜੇ ਗਏ ਗੈਂਗਸਟਰ ਦੀ ਪਹਿਚਾਣ ਹੋ ਚੁੱਕੀ ਹੈ ਅਤੇ ਇੰਨ੍ਹਾਂ ਨਾਂਅ ਮਨੂ, ਅਮਨ ਕੁਮਾਰ, ਸੰਜੀਵ ਕੁਮਾਰ ਅਤੇ ਕਮਲਦੀਪ ਹਨ। ਚੰਡੀਗੜ੍ਹ ਪੁਲੀਸ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ ਹਥਿਆਰ ਅਤੇ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਚੰਡੀਗੜ੍ਹ ਆਪ੍ਰੇਸ਼ਨ ਸੈੱਲ ਦੀ ਟੀਮ ਵੱਲੋਂ ਗ੍ਰਿਫਤਾਰ ਕੀਤੇ ਗਏ ਬਬੀਹਾ ਗਰੁੱਪ ਦੇ ਸਾਥੀ ਨੇ ਖੁਲਾਸਾ ਕੀਤਾ ਹੈ ਕਿ ਬੱਬੂ ਮਾਨ ਅਤੇ ਮਨਕੀਰਤ ਔਲਖ ਨੂੰ ਮਾਰਨ ਦੀ ਪਲੈਨਿੰਗ ਲਗਾਤਾਰ ਚੱਲ ਰਹੀ ਸੀ ਅਤੇ ਇਹ ਸਾਰੇ ਗੈਂਗਸਟਰ ਲਗਾਤਾਰ ਵਿਦੇਸ਼ ਵਿੱਚ ਬੈਠੇ ਗੈਂਗਸਟਰ ਲੱਕੀ ਪਟਿਆਲ ਦੇ ਸੰਪਰਕ ਵਿੱਚ ਸਨ ਦੱਸ ਦਈਏ ਲੱਕੀ ਪਟਿਆਲ ਅੱਜ-ਕੱਲ ਬੰਬੀਹਾ ਗਰੁੱਪ ਨੂੰ ਚਲਾ ਰਿਹਾ ਹੈ।
ਗਾਇਕਾਂ ਦੀ ਰੇਕੀ: ਅੱਗੇ ਜਾਣਕਾਰੀ ਦਿੰਦੇ ਹੋਏ ਆਪ੍ਰੇਸ਼ਨ ਸੈੱਲ ਦੇ ਇੰਚਾਰਜ ਇੰਸਪੈਕਟਰ ਅਮਨਜੋਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਚਾਰਾਂ ਮੁਲਜ਼ਮਾਂ ਨੇ ਜੰਮੂ-ਕਸ਼ਮੀਰ ਤੋਂ ਲੰਬੀ ਰੇਂਜ ਦੇ ਹਥਿਆਰ ਲਿਆਉਣੇ ਸਨ। ਜਿਸ ਕਾਰਨ ਬੱਬੂ ਮਾਨ ਅਤੇ ਮਨਕੀਰਤ ਔਲਖ ਨੂੰ ਮਾਰਨ ਦੀਆਂ ਤਿਆਰੀਆਂ ਚੱਲ ਰਹੀਆਂ ਸਨ। ਇੱਥੋਂ ਤੱਕ ਕਿ ਉਸ ਦੀ ਰੇਕੀ ਵੀ ਕੀਤੀ ਜਾ ਰਹੀ ਸੀ। ਚੰਡੀਗੜ੍ਹ ਪੁਲਿਸ ਨੇ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਤਾਂ ਇਹ ਗੱਲ ਸਾਹਮਣੇ ਆਈ ਹੈ ਕਿ ਕੈਨੇਡਾ ਬੈਠੇ ਲੱਕੀ ਪਟਿਆਲ ਦੇ ਖਾਸਮਖਾਸ ਨੇ ਇਨ੍ਹਾਂ ਚਾਰਾਂ ਨੂੰ ਫੋਨ ਕੀਤਾ ਸੀ ਕਿ ਜੇਕਰ ਜੰਮੂ-ਕਸ਼ਮੀਰ ਵਿੱਚ ਕੋਈ ਸਾਥੀ ਹੈ ਤਾਂ ਦੱਸੋ ਕਿ ਅਸੀਂ ਲੰਬੀ ਰੇਂਜ ਦੇ ਹਥਿਆਰ ਲੈ ਕੇ ਜਾਣਾ ਚਾਹੁੰਦੇ ਹਾਂ ਅਤੇ ਬੱਬੂ ਮਾਨ ਅਤੇ ਮਨਕੀਰਤ ਔਲਖ ਦੇ ਸਬੰਧ ਵਿੱਚ ਕੀਤੀ ਗਈ ਵਿਉਂਤਬੰਦੀ ਨੂੰ ਅੰਜਾਮ ਦਿੱਤਾ ਜਾਣਾ ਹੈ। ਅਜਿਹੇ 'ਚ ਜੰਮੂ-ਕਸ਼ਮੀਰ 'ਚ ਹਥਿਆਰਾਂ ਦੇ ਲੈਣ-ਦੇਣ 'ਤੇ ਲਗਾਤਾਰ ਚਰਚਾ ਹੋ ਰਹੀ ਹੈ। ਫਿਲਹਾਲ ਆਪ੍ਰੇਸ਼ਨ ਸੈੱਲ ਵੱਲੋਂ ਫੜੇ ਗਏ ਇਨ੍ਹਾਂ ਚਾਰਾਂ ਮੁਲਜ਼ਮਾਂ ਤੋਂ ਬਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਅਜਿਹੇ ਵਿੱਚ ਕਈ ਨਵੇਂ ਖੁਲਾਸੇ ਹੋਣ ਦੀ ਵੀ ਸੰਭਾਵਨਾ ਹੈ।
ਇਹ ਵੀ ਪੜ੍ਹੋ: Gangster Lawrence Bishnoi interview: ‘ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਮਾਮਲੇ ਵਿੱਚ ਪੰਜਾਬ ਸਰਕਾਰ ਕਰੇਗੀ ਜਾਂਚ’
