ETV Bharat / state

ਰਾਜਪਾਲ ਦੀ CM Mann ਨੂੰ ਸਖ਼ਤ ਅਪੀਲ, "ਕਟਾਰੂਚੱਕ ਨੂੰ ਘਿਨੌਣੇ ਕੰਮ ਬਦਲੇ ਕੈਬਨਿਟ ਤੋਂ ਬਰਖਾਸਤ ਕਰੇ ਮੁੱਖ ਮੰਤਰੀ"

author img

By

Published : Jun 2, 2023, 10:05 AM IST

Governor Banwari Lal Purohit's strong appeal to CM Mann against Lalchand Kataruchak
ਕਟਾਰੂਚੱਕ ਨੂੰ ਘਿਨੌਣੇ ਕੰਮ ਬਦਲੇ ਕੈਬਨਿਟ ਤੋਂ ਬਰਖਾਸਤ ਕਰੇ ਮੁੱਖ ਮੰਤਰੀ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਨਾਲ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨਾਲ ਸਬੰਧਤ ਮਾਮਲਿਆਂ ਨੂੰ ਲੈ ਕੇ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਦੀ ਵਾਇਰਲ ਹੋਈ ਕਥਿਤ ਵੀਡੀਓ ਦਾ ਜ਼ਿਕਰ ਕਰਦਿਆਂ ਉਸ ਖ਼ਿਲਾਫ਼ ਕਾਰਵਾਈ ਕਰਨ ਲਈ ਮੁੱਖ ਮੰਤਰੀ ਨੂੰ ਸਖ਼ਤ ਅਪੀਲ ਕੀਤੀ ਹੈ।

ਚੰਡੀਗੜ੍ਹ ਡੈਸਕ : ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਇੱਕ ਵਾਰ ਫਿਰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਖ਼ਿਲਾਫ਼ ਕਾਰਵਾਈ ਕਰਨ ਦੀ ਪੰਜਾਬ ਸਰਕਾਰ ਨੂੰ ਸਖ਼ਤ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਘਿਨੌਣਾ ਅਪਰਾਧ ਕੀਤਾ ਹੈ। ਮੁਲਜ਼ਮ ਮੰਤਰੀ ਨੂੰ ਮੰਤਰੀ ਮੰਡਲ ਵਿਚ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ। ਰਾਜਪਾਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਇਸ ਮੰਤਰੀ ਖ਼ਿਲਾਫ਼ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ। ਇਹ ਬਿਆਨ ਰਾਜਪਾਲ ਨੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਨਾਲ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨਾਲ ਸਬੰਧਤ ਮਾਮਲਿਆਂ ਨੂੰ ਲੈ ਕੇ ਕੀਤੀ ਮੀਟਿੰਗ ਦੌਰਾਨ ਦਿੱਤਾ।

ਭਗਵੰਤ ਮਾਨ ਨੇ ਕਾਰਵਾਈ ਲਈ ਕਿਹਾ ਸੀ, ਪਰ ਸਰਕਾਰ ਦੀ ਸਥਿਤੀ ਹਾਲੇ ਸਪੱਸ਼ਟ ਨਹੀਂ : ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੁੱਖ ਮੰਤਰੀ ਨੂੰ ਮੁਲਜ਼ਮ ਮੰਤਰੀ ਦੇ ਖਿਲਾਫ ਦੁਬਾਰਾ ਕਾਰਵਾਈ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਉਹ ਮੀਡੀਆ ਰਾਹੀਂ ਵੀ ਕਾਰਵਾਈ ਦੀ ਮੰਗ ਕਰਦੇ ਹਨ। ਦਰਅਸਲ, ਰਾਜਪਾਲ ਕਟਾਰੂਚੱਕ ਦੀ ਕਥਿਤ ਵੀਡੀਓ ਦੀ ਫੋਰੈਂਸਿਕ ਰਿਪੋਰਟ ਆਉਣ ਤੋਂ ਬਾਅਦ ਤੋਂ ਹੀ ਸੀਐਮ ਮਾਨ ਉਨ੍ਹਾਂ ਨੂੰ ਕਾਰਵਾਈ ਕਰਨ ਲਈ ਕਹਿ ਰਹੇ ਹਨ, ਪਰ ਪੰਜਾਬ ਸਰਕਾਰ ਵੱਲੋਂ ਅਜੇ ਤੱਕ ਸਥਿਤੀ ਸਪੱਸ਼ਟ ਨਹੀਂ ਕੀਤੀ ਗਈ ਹੈ। ਇਸ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਡੀਆਈਜੀ ਨਰਿੰਦਰ ਭਾਰਗਵ ਦੀ ਅਗਵਾਈ ਵਿੱਚ ਐਸਆਈਟੀ ਦਾ ਗਠਨ ਕੀਤਾ ਗਿਆ ਹੈ, ਜੋ ਇਸ ਦੀ ਜਾਂਚ ਕਰ ਰਹੀ ਹੈ।

5 ਜੂਨ ਨੂੰ ਮੁੜ ਹੋਵੇਗੀ ਮੀਟਿੰਗ : ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਨਾਲ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨਾਲ ਸਬੰਧਤ ਮਾਮਲਿਆਂ ਨੂੰ ਲੈ ਕੇ ਮੀਟਿੰਗ ਕੀਤੀ। ਇਸ ਤੋਂ ਬਾਅਦ ਉਨ੍ਹਾਂ ਮੀਡੀਆ ਨੂੰ ਦੱਸਿਆ ਕਿ ਸਾਰੀਆਂ ਧਿਰਾਂ ਵਿਚਾਲੇ 5 ਜੂਨ ਨੂੰ ਮੁੜ ਮੀਟਿੰਗ ਹੋਵੇਗੀ। ਇਸ ਦੌਰਾਨ ਉਨ੍ਹਾਂ 7-8 ਜੂਨ ਨੂੰ ਸਰਹੱਦੀ ਖੇਤਰਾਂ ਦੇ ਦੌਰੇ ਬਾਰੇ ਵੀ ਜਾਣਕਾਰੀ ਦਿੱਤੀ।

ਸਰਹੱਦੀ ਖੇਤਰ ਦੇ ਆਲੇ-ਦੁਆਲੇ ਦੇ ਲੋਕਾਂ ਨਾਲ ਗੱਲਬਾਤ ਕਰਨਗੇ : ਰਾਜਪਾਲ ਨੇ ਕਿਹਾ ਕਿ ਉਹ ਜਲਦੀ ਹੀ ਸਰਹੱਦੀ ਖੇਤਰ ਦਾ ਦੌਰਾ ਕਰਨਗੇ। ਉਨ੍ਹਾਂ ਕਿਹਾ ਕਿ ਉਹ ਸਰਹੱਦੀ ਖੇਤਰ ਦੇ ਆਲੇ-ਦੁਆਲੇ ਰਹਿੰਦੇ ਲੋਕਾਂ ਨੂੰ ਵੀ ਮਿਲਣਗੇ। ਇਸ ਦੌਰਾਨ ਉਹ ਉਨ੍ਹਾਂ ਮਾਮਲਿਆਂ ਦੀ ਵੀ ਜਾਂਚ ਕਰਨਗੇ, ਜੋ ਸਰਹੱਦੀ ਖੇਤਰਾਂ ਲਈ ਚੁਣੌਤੀ ਬਣੇ ਹੋਏ ਹਨ। ਸਰਹੱਦੀ ਖੇਤਰ ਤੋਂ ਨਸ਼ਿਆਂ ਦੀ ਤਸਕਰੀ 'ਤੇ ਕਿੰਨਾ ਕਾਬੂ ਪਾਇਆ ਗਿਆ ਹੈ, ਇਸ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਜਾਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.