ETV Bharat / state

ਰਾਜਪਾਲ ਨੇ ਸੀਐੱਮ ਮਾਨ ਨੂੰ ਲਿਖੀ ਚਿੱਠੀ, ਕਿਹਾ- ਸਜ਼ਾਯਾਫਤਾ ਅਮਨ ਅਰੋੜਾ 26 ਜਨਵਰੀ ਮੌਕੇ ਨਹੀਂ ਲਹਿਰਾ ਸਕਦੇ ਤਿਰੰਗਾ

author img

By ETV Bharat Punjabi Team

Published : Jan 6, 2024, 7:09 AM IST

Governor written a letter to CM Mann
ਰਾਜਪਾਲ ਨੇ ਸੀਐੱਮ ਮਾਨ ਨੂੰ ਲਿਖੀ ਚਿੱਠੀ

Governor written a letter to CM Mann: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ ਕਿਹਾ ਕਿ ਜੇਕਰ 26 ਜਨਵਰੀ ਦੀ ਪਰੇਡ ਵਿੱਚ ਮੰਤਰੀ ਅਮਨ ਅਰੋੜਾ ਦਾ ਵੀ ਨਾਂ ਹੈ ਤਾਂ ਇਹ ਕਾਨੂੰਨ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਇੱਕ ਸਜ਼ਾਯਾਫਤਾ ਵਿਅਕਤੀ ਦੀ ਮੈਂਬਰਸ਼ਿਪ ਵੀ ਰੱਦ ਹੋ ਜਾਂਦੀ ਹੈ ਇਸ ਲਈ ਉਹ 26 ਜਨਵਰੀ ਮੌਕੇ ਤਿਰੰਗਾ ਨਹੀਂ ਲਹਿਰਾ ਸਕਦੇ। (Aman Arora Controversy)

ਚੰਡੀਗੜ੍ਹ: ਬੀਤੇ ਸਮੇਂ ਦੌਰਾਨ ਪੰਜਾਬ ਦੇ ਰਾਜਪਾਲ ਬਨਵਾਰੀ ਲੀਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਵੱਖ-ਵੱਖ ਮੁੱਦਿਆਂ ਨੂੰ ਲੈਕੇ ਕਦੇ ਸੋਸ਼ਲ ਮੀਡੀਆ ਵਾਰ ਅਤੇ ਕਦੇ ਚਿੱਠੀਆਂ ਰਾਹੀ ਤਕਰਾਰ ਚੱਲਦੀ ਰਹੀ ਹੈ। ਹੁਣ ਇੱਕ ਵਾਰ ਫਿਰ ਦੋਵਾਂ ਵਿਚਕਾਰ ਚਿੱਠੀਆਂ ਦਾ ਸਿਲਸਿਲਾ ਸ਼ੁਰੂ ਹੋਇਆ ਹੈ। ਇਸ ਵਾਰ ਚਿੱਠੀਆਂ ਦੀ ਇਸ ਤਕਰਾਰ ਦਾ ਕਾਰਣ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਨ ਮੈਂਬਰ ਅਮਨ ਅਰੋੜਾ ਹਨ।

ਰਾਜਪਾਲ ਨੇ ਚਿੱਠੀ ਰਾਹੀਂ ਕਹੀ ਇਹ ਗੱਲ: ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸੀਐੱਮ ਮਾਨ ਨੂੰ ਚਿੱਠੀ ਰਾਹੀਂ ਲਿਖਿਆ ਕਿ 21 ਦਸੰਬਰ ਨੂੰ ਅਦਾਲਤ ਨੇ ਅਮਨ ਅਰੋੜਾ ਨੂੰ 2 ਸਾਲ ਦੀ ਸਜ਼ਾ ਸੁਣਾਈ ਹੈ। ਹੁਣ ਤੱਕ ਕਿਸੇ ਵੀ ਅਦਾਲਤ ਨੇ ਉਸ ਦੀ ਸਜ਼ਾ 'ਤੇ ਰੋਕ ਨਹੀਂ ਲਗਾਈ ਅਤੇ ਨਾ ਹੀ ਉਸ ਦੀ ਸਜ਼ਾ ਮੁਆਫ਼ ਕੀਤੀ। ਸੁਪਰੀਮ ਕੋਰਟ ਦੇ ਫੈਸਲੇ ਮੁਤਾਬਕ ਜੇਕਰ ਕੋਈ ਅਦਾਲਤ ਕਿਸੇ ਨੂੰ 2 ਸਾਲ ਜਾਂ ਇਸ ਤੋਂ ਵੱਧ ਦੀ ਸਜ਼ਾ ਸੁਣਾਉਂਦੀ ਹੈ ਤਾਂ ਉਸ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਜਾਂਦੀ ਹੈ।

ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਨਾ ਗੰਭੀਰ ਮਾਮਲਾ: ਰਾਜਪਾਲ ਨੇ ਲਿਖਿਆ ਕਿ ਕੁਝ ਲੋਕਾਂ ਨੇ ਮੈਨੂੰ ਸੂਚਿਤ ਕੀਤਾ ਹੈ ਕਿ ਅਮਨ ਅਰੋੜਾ 26 ਜਨਵਰੀ ਨੂੰ ਰਾਸ਼ਟਰੀ ਝੰਡਾ ਵੀ ਲਹਿਰਾਉਣਗੇ, ਜੋ ਨਿਯਮਾਂ ਦੇ ਖਿਲਾਫ ਹੈ। ਦੋਸ਼ੀ ਮੰਤਰੀ ਵੱਲੋਂ ਝੰਡਾ ਲਹਿਰਾਉਣ ਨਾਲ ਲੋਕਾਂ ਨੂੰ ਗਲਤ ਸੰਦੇਸ਼ ਜਾਵੇਗਾ। ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਨਾ ਇੱਕ ਗੰਭੀਰ ਮਾਮਲਾ ਹੈ, ਇਸ ਲਈ ਮੈਨੂੰ ਇਸ ਬਾਰੇ ਵਿਸਥਾਰਤ ਰਿਪੋਰਟ ਦਿੱਤੀ ਜਾਣੀ ਚਾਹੀਦੀ ਹੈ। ਤੁਹਾਨੂੰ ਦੱਸ ਦੇਈਏ ਕਿ ਨਿਯਮਾਂ ਦੇ ਮੁਤਾਬਕ ਜੇਕਰ ਕਿਸੇ ਵੀ ਸੰਸਦ ਮੈਂਬਰ ਜਾਂ ਵਿਧਾਇਕ ਨੂੰ ਦੋ ਜਾਂ ਇਸ ਤੋਂ ਵੱਧ ਸਾਲ ਦੀ ਸਜ਼ਾ ਹੁੰਦੀ ਹੈ ਤਾਂ ਉਸ ਦੀ ਮੈਂਬਰਸ਼ਿਪ ਰੱਦ ਹੋ ਜਾਂਦੀ ਹੈ।

ਦੱਸ ਦਈਏ 21 ਦਸੰਬਰ ਨੂੰ ਸੰਗਰੂਰ ਅਦਾਲਤ ਨੇ ਮੰਤਰੀ ਅਮਨ ਅਰੋੜਾ ਸਮੇਤ 9 ਲੋਕਾਂ ਨੂੰ 2 ਸਾਲ ਦੀ ਸਜ਼ਾ ਸੁਣਾਈ ਸੀ। ਇਹ ਸਜ਼ਾ 2008 ਨਾਲ ਸਬੰਧਤ ਇੱਕ ਮਾਮਲੇ ਵਿੱਚ ਦਿੱਤੀ ਗਈ ਸੀ। ਜਿਸ ਵਿੱਚ ਅਮਨ ਅਰੋੜਾ ਦਾ ਆਪਣੇ ਜੀਜੇ ਰਜਿੰਦਰ ਦੀਪਾ ਨਾਲ ਪਰਿਵਾਰਕ ਝਗੜਾ ਸੀ। ਮੰਤਰੀ ਅਮਨ ਅਰੋੜਾ ਉੱਤੇ ਇਲਜ਼ਾਮ ਸਨ ਕਿ 15 ਸਾਲ ਪਹਿਲਾਂ ਉਹਨਾਂ ਨੇ ਆਪਣੇ ਜੀਜੇ ਦੇ ਘਰ 'ਚ ਦਾਖਲ ਹੋ ਕੇ ਕੁੱਟਮਾਰ ਕੀਤੀ ਸੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.