ETV Bharat / state

ਹਰੀਸ਼ ਰਾਵਤ ਬਣੇ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਜਨਰਲ ਸਕੱਤਰ

author img

By

Published : Sep 12, 2020, 6:19 AM IST

ਹਰੀਸ਼ ਰਾਵਤ ਬਣੇ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਜਨਰਲ ਸਕੱਤਰ
ਹਰੀਸ਼ ਰਾਵਤ ਬਣੇ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਜਨਰਲ ਸਕੱਤਰ

ਸ਼ੁੱਕਰਵਾਰ ਨੂੰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪਾਰਟੀ ਵਿੱਚ ਫੇਰਬਦਲ ਕਰਦੇ ਹੋਏ ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਜਨਰਲ ਸਕੱਤਰ ਲਾਇਆ ਗਿਆ ਹੈ।

ਨਵੀਂ ਦਿੱਲੀ: ਸ਼ੁੱਕਰਵਾਰ ਨੂੰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪਾਰਟੀ ਵਿੱਚ ਵੱਡਾ ਫੇਰਬਦਲ ਕੀਤਾ ਹੈ। ਇਸ ਤਹਿਤ ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਜਨਰਲ ਸਕੱਤਰ ਲਾਇਆ ਗਿਆ ਹੈ। ਇਸਤੋਂ ਇਲਾਵਾ ਮੁਕੁਲ ਵਾਸਨਿਕ ਐਮ.ਪੀ., ਪ੍ਰਿਅੰਕਾ ਗਾਂਧੀ ਵਾਡਰਾ ਯੂ.ਪੀ. ਅਤੇ ਅਜੇ ਮਾਕਨ ਨੂੰ ਰਾਜਸਥਾਨ ਦਾ ਜਨਰਲ ਸਕੱਤਰ ਬਣਾਇਆ ਗਿਆ।

72 ਸਾਲ ਦੇ ਹਰੀਸ਼ ਰਾਵਤ 2014-17 ਸਮੇਂ ਦੌਰਾਨ ਉਤਰਾਖੰਡ ਦੇ ਮੁੱਖ ਮੰਤਰੀ ਰਹੇ ਹਨ। ਇਸਦੇ ਨਾਲ ਹੀ ਉਹ ਪੰਜ ਵਾਰ ਐਮ.ਪੀ. ਵੀ ਰਹੇ।

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਸਰਕਾਰ ਸਮੇਂ ਉਹ 2012 ਤੋਂ 2014 ਤੱਕ ਕੇਂਦਰੀ ਜਲ ਸਰੋਤ ਮੰਤਰੀ ਵੀ ਰਹੇ।

ਲੰਮੇ ਸਮੇਂ ਤੱਕ ਯੂਥ ਕਾਂਗਰਸ ਦੇ ਮੈਂਬਰ ਰਹੇ ਹਰੀਸ਼ ਰਾਵਤ ਨੇ ਪਹਿਲੀ ਵਾਰੀ ਪਾਰਲੀਮੈਂਟ ਵਿੱਚ ਸੰਨ 1980 ਦੀ 7ਵੀਂ ਲੋਕ ਸਭਾ ਸੀਟ ਅਲਮੋਰਾ ਨੂੰ ਜਿੱਤ ਕੇ ਕਦਮ ਰੱਖਿਆ। ਇਥੇ ਉਨ੍ਹਾਂ ਨੇ ਆਪਣੇ ਵਿਰੋਧੀ ਭਾਜਪਾ ਦੇ ਦਿੱਗਜ਼ ਆਗੂ ਮੁਰਲੀ ਮਨੋਹਰ ਜੋਸ਼ੀ ਨੂੰ ਹਰਾਇਆ ਸੀ।

ਕਾਂਗਰਸ ਪ੍ਰਧਾਨ ਨੇ ਸ਼ੁੱਕਰਵਾਰ ਨੂੰ ਨਵੀਂ ਸੀਡਬਲਯੂਸੀ ਜਾਰੀ ਕੀਤੀ, ਜਿਸ ਵਿੱਚ 22 ਨਵੇਂ ਮੈਂਬਰ ਸ਼ਾਮਲ ਕੀਤੇ ਗਏ ਹਨ। ਇਸਤੋਂ ਇਲਾਵਾ 26 ਇਨਵਾਇਟੀ ਅਤੇ 10 ਸਪੈਸ਼ਲ ਇਨਵਾਇਟੀ ਮੈਂਬਰ ਵੀ ਸ਼ਾਮਲ ਕੀਤੇ ਗਏ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.