ETV Bharat / state

ਸਿਹਤ ਮੰਤਰੀ ਨੇ 308 ਸਟਾਫ਼ ਨਰਸਾਂ ਨੂੰ ਵੰਡੇ ਨਿਯੁਕਤੀ ਪੱਤਰ

author img

By

Published : Nov 15, 2019, 3:36 AM IST

ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਨੈਸ਼ਨਲ ਹੈਲਥ ਮਿਸ਼ਨ ਅਧੀਨ ਪੰਜਾਬ ਦੀ 308 ਨਰਸਾਂ ਦੀ ਨਿਯੁਕਤੀ ਲਈ ਪੱਤਰ ਦਿੱਤੇ ਗਏ। ਇਨ੍ਹਾਂ ਦੀ ਨਿਯੁਕਤੀ ਰਾਜ ਦੇ ਸ਼ਹਿਰੀ ਤੇ ਪੇਂਡੂ ਹਸਪਤਾਲਾ 'ਚ ਹੋਵੇਗੀ।

308 staff nurses

ਚੰਡੀਗੜ੍ਹ: ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਨੈਸ਼ਨਲ ਹੈਲਥ ਮਿਸ਼ਨ ਦੇ ਅਧੀਨ ਪੰਜਾਬ ਦੀ 308 ਨਰਸਾਂ ਦੀ ਨਿਯੁਕਤੀ ਲਈ ਪੱਤਰ ਦਿੱਤੇ ਗਏ ਹਨ। ਇਨ੍ਹਾਂ ਸਟਾਫ ਨਰਸਾਂ ਦੀ ਨਿਯੁਕਤੀ ਰਾਜ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ਦੇ ਹਸਪਤਾਲਾਂ ਵਿੱਚ ਹੋਵੇਗੀ।

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਹਸਪਤਾਲਾਂ, ਸਬ ਡਿਵੀਜ਼ਨਲ ਹਸਪਤਾਲਾਂ, ਕਮਿਊਨਿਟੀ ਸਿਹਤ ਅਤੇ ਪ੍ਰਾਇਮਰੀ ਹੈਲਥ ਕੇਂਦਰਾਂ ਦੀ ਕਾਰਗੁਜ਼ਾਰੀ ਲਈ ਸਟਾਫ਼ ਦੀ ਭਰਤੀ ਕੀਤੀ ਜਾ ਚੁੱਕੀ ਹੈ। ਇਸ ਵਿੱਚ 4000 ਦੇ ਕਰੀਬ ਮੈਡੀਕਲ, ਪੈਰਾ-ਮੈਡੀਕਲ ਤੇ ਹੋਰ ਸਟਾਫ਼ ਰਖੇ ਗਏ ਹਨ। ਉਨ੍ਹਾਂ ਦੱਸਿਆ ਕਿ ਇਲਾਜ ਸਹੂਲਤਾਂ ਮੁਹੱਈਆ ਕਰਵਾਉਣ 'ਚ ਸਟਾਫ਼ ਨਰਸਾਂ ਦੀ ਅਹਿਮ ਭੂਮਿਕਾ ਹੁੰਦੀ ਹੈ।

308 staff nurses
ਫ਼ੋਟੋ

ਸਿਹਤ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਨਰਸਾਂ ਦੀ ਮਈ 2018 'ਚ ਪਾਰਦਰਸ਼ੀ ਢੰਗ ਨਾਲ ਲਿਖਤੀ ਪੇਪਰ 'ਤੇ ਸਕਿੱਲ ਟੈਸਟ ਲਿਆ ਗਿਆ ਸੀ। ਇਸ ਤੋਂ ਪਹਿਲਾਂ 534 ਸਟਾਫ ਨਰਸਾਂ ਦੀ ਨਿਯੁਕਤੀ ਕੀਤੀ ਜਾ ਚੁੱਕੀ ਹੈ। ਹੁਣ 308 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ 'ਚ ਸਿਹਤ ਸੰਸਥਾਵਾਂ 'ਚ ਖਾਲੀ ਅਸਾਮੀਆਂ ਵਿਰੁੱਧ ਪੈਰਾ ਮੈਡੀਕਲ ਸਟਾਫ਼ ਜਿਵੇਂ ਕਿ ਫਾਰਮਾਸਿਸਟ, ਲੈਬ ਟੈਕਨੀਸ਼ਿਅਨ ਆਦਿ ਦੀਆਂ ਨਿਯੁਕਤੀਆਂ ਵੀ ਜਲਦੀ ਹੀ ਕੀਤੀਆ ਜਾਣਗੀਆਂ।

ਇਹ ਵੀ ਪੜ੍ਹੋ: ਕਰਤਾਰਪੁਰ ਸਾਹਿਬ ਗਈਆਂ ਸੰਗਤਾਂ ਹੋਈਆਂ ਖੱਜਲ ਖੁਆਰ

ਬਲਬੀਰ ਸਿੰਘ ਸਿੱਧੂ ਨੇ ਨਵ-ਨਿਯੁਕਤ ਉਮੀਦਵਾਰਾਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਉਨ੍ਹਾਂ ਨੂੰ ਨੌਕਰੀ ਦੇ ਨਾਲ ਸਮਾਜ ਸੇਵਾ ਕਰਨ ਦਾ ਵੀ ਮੌਕਾ ਮਿਲ ਰਿਹਾ ਹੈ। ਇਸ ਲਈ ਉਹ ਸਮਾਜ ਪ੍ਰਤੀ ਆਪਣੀ ਜ਼ਿੰਮਵਾਰੀ ਨੂੰ ਦਿਲਚਸਪੀ ਲੈ ਕੇ ਲੋਕਾਂ ਦੀ ਸੇਵਾ ਕਰਨ।

Intro:ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ 308 ਸਟਾਫ ਨਰਸਾਂ ਨੂੰ ਨਿਯੁਕਤੀ ਪੱਤਰ ਸੌਂਪੇ

੍ਹ 2017-18 ਤੋਂ ਹੁਣ ਤੱਕ ਸਿਹਤ ਵਿਭਾਗ 'ਚ 4000 ਮੁਲਾਜਮਾਂ ਦੀ ਹੋ ਚੁੱਕੀ ਹੈ ਭਰਤੀBody:ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ. ਬਲਬੀਰ ਸਿੰਘ ਸਿੱਧੂ ਵਲੋਂ ਨੈਸ਼ਨਲ ਹੈਲਥ ਮਿਸ਼ਨ, ਪੰਜਾਬ ਅਧੀਨ 308 ਸਟਾਫ ਨਰਸਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਨ੍ਹਾਂ ਸਟਾਫ ਨਰਸਾਂ ਦੀ ਤੈਨਾਤੀ ਰਾਜ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ਦੇ ਹਸਪਤਾਲਾਂ ਵਿੱਚ ਕੀਤੀ ਜਾਵੇਗੀ।

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਹਸਪਤਾਲਾਂ, ਸਬ ਡਿਵੀਜਨਲ ਹਸਪਤਾਲਾਂ, ਕਮਿਊਨਿਟੀ ਸਿਹਤ ਅਤੇ ਪ੍ਰਾਇਮਰੀ ਹੈਲਥ ਕੇਂਦਰਾਂ ਦੀ ਕਾਰਗੁਜ਼ਾਰੀ ਵਿਚ ਹੋਰ ਸੁਧਾਰ ਕਰਨ ਲਈ 4000 ਦੇ ਕਰੀਬ ਮੈਡੀਕਲ, ਪੈਰਾ ਮੈਡੀਕਲ ਅਤੇ ਹੋਰ ਸਟਾਫ ਦੀ ਭਰਤੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਲਾਜ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਸਟਾਫ ਨਰਸਾਂ ਦੀ ਅਹਿਮ ਭੂਮਿਕਾ ਹੁੰਦੀ ਹੈ ਅਤੇ ਇਨ੍ਹਾਂ ਨਵ-ਨਿਯੁਕਤ ਸਟਾਫ ਨਰਸਾਂ ਦੀ ਤੈਨਾਤੀ ਨਾਲ ਹਸਪਤਾਲਾਂ ਵਿੱਚ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਵਿੱਚ ਕਾਫੀ ਮਦਦ ਮਿਲੇਗੀ।

ਸਿਹਤ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਸਟਾਫ ਨਰਸਾਂ ਦਾ ਮਈ 2018 ਵਿੱਚ ਪਾਰਦਰਸ਼ੀ ਢੰਗ ਨਾਲ ਲਿਖਤੀ ਪੇਪਰ ਅਤੇ ਸਕਿੱਲ ਟੈਸਟ ਲਿਆ ਗਿਆ ਸੀ ਅਤੇ ਇਸ ਤੋਂੋ ਪਹਿਲਾਂ 534 ਸਟਾਫ ਨਰਸਾਂ ਦੀ ਨਿਯੁਕਤੀ ਕੀਤੀ ਜਾ ਚੁੱਕੀ ਹੈ। ਹੁਣ 308 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌੰਪੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਵਿੱਚ ਸਿਹਤ ਸੰਸਥਾਵਾਂ ਵਿੱਚ ਖਾਲੀ ਅਸਾਮੀਆਂ ਵਿਰੁੱਧ ਪੈਰਾ ਮੈਡੀਕਲ ਸਟਾਫ ਜਿਵੇਂ ਕਿ ਫਾਰਮਾਸਿਸਟ, ਲੈਬ ਟੈਕਨੀਸ਼ਿਅਨ ਆਦਿ ਦੀਆਂ ਨਿਯੁਕਤੀਆਂ ਵੀ ਜਲਦੀ ਹੀ ਕਰ ਦਿੱਤੀਆਂ ਜਾਣਗੀਆਂ।

ਸ. ਬਲਬੀਰ ਸਿੰਘ ਸਿੱਧੂ ਨੇ ਨਵ-ਨਿਯੁਕਤ ਉਮੀਦਵਾਰਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਨੂੰ ਨੌਕਰੀ ਦੇ ਨਾਲ ਨਾਲ ਸਮਾਜ ਸੇਵਾ ਕਰਨ ਦਾ ਵੀ ਮੌਕਾ ਮਿਲ ਰਿਹਾ ਹੈ। ਇਸ ਲਈ ਉਹ ਸਮਾਜ ਪ੍ਰਤੀ ਆਪਣੀ ਜ਼ਿੰਮਵਾਰੀ ਨੂੰ ਸਮਝਦੇ ਹੋਏ ਅਤੇ ਨਿੱਜੀ ਤੌਰ ਤੇ ਦਿਲਚਸਪੀ ਲੈ ਕੇ ਲੋਕਾਂ ਦੀ ਸੇਵਾ ਕਰਨ। ਇਸ ਨਾਲ ਜਿਥੇ ਉਨ੍ਹਾਂ ਦਾ ਸਮਾਜ ਵਿੱਚ ਰੁਤਬਾ ਵਧੇਗਾ, ਉਥੇ ਹੀ ਸਿਹਤ ਵਿਭਾਗ ਬਾਰੇ ਲੋਕਾਂ ਦਾ ਨਜਰੀਆ ਹੋਰ ਬਿਹਤਰ ਹੋਵੇਗਾ।

ਇਸ ਮੌਕੇ ਤੇ ਸਕੱਤਰ ਸਿਹਤ ਕਮ ਮਿਸ਼ਨ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ, ਪੰਜਾਬ ਸ਼੍ਰੀ ਕੁਮਾਰ ਰਾਹੁਲ ਅਤੇ ਮੈਨੇਜਿੰਗ ਡਾਇਰੈਕਟਰ ਪੰਜਾਬ ਹੈਲਥ ਸਿਸਟਮਜ ਕਾਰਪੋਰੇਸ਼ਨ ਕਮ ਪ੍ਰੋਜੈਕਟ ਡਾਇਰੈਕਟਰ ਪੰਜਾਬ ਸਟੇਟ ਏਡਜ ਕੰਟਰੋਲ ਸੁਸਾਇਟੀ ਸ. ਮਨਵੇਸ਼ ਸਿੰਘ ਸਿੱਧੂ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ। ਇਨ੍ਹਾਂ ਦੇ ਨਾਲ ਡਾਇਰੈਕਟਰ ਸਿਹਤ ਸੇਵਾਵਾਂ ਡਾ. ਅਵਨੀਤ ਕੌਰ, ਡਾਇਰੈਕਟਰ ਫੈਮਿਲੀ ਵੈਲਫੇਅਰ ਡਾ. ਰੀਟਾ ਭਾਰਦਵਾਜ, ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ, ਪੰਜਾਬ ਡਾ. ਪਰਵਿੰਦਰ ਪਾਲ ਸਿੱਧੂ ਤੇ ਮੈਨੇਜਰ (ਐਚ.ਆਰ.) ਸ਼੍ਰੀਮਤੀ ਦੀਪ ਸ਼ਿਖਾ ਮੌਜੂਦ ਸਨ।
Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.