ETV Bharat / state

Hearing on Manish Gulati's Petition : ਮਹਿਲਾ ਕਮੀਸ਼ਨ ਦੀ ਸਾਬਕਾ ਚੇਅਰਪਰਸਨ ਵੱਲੋਂ ਸਰਕਾਰ ਦੇ ਫੈਸਲੇ ਦੀ ਪਟੀਸ਼ਨ 'ਤੇ ਹੋਈ ਸੁਣਵਾਈ

author img

By

Published : Feb 15, 2023, 9:38 AM IST

Updated : Feb 15, 2023, 11:21 AM IST

Hearing on Manish Gulati Petition, Manish Gulati
Hearing on Manish Gulati Petition

ਪੰਜਾਬ ਰਾਜ ਮਹਿਲਾ ਕਮੀਸ਼ਨ ਦੀ ਸਾਬਕਾ ਚੇਅਰਪਰਸਨ ਮਨੀਸ਼ਾ ਗੁਲਾਟੀ ਦੀ ਪਟੀਸ਼ਨ ਉੱਤੇ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਅੱਜ ਸੁਣਵਾਈ ਹੋਈ ਹੈ। ਮਨੀਸ਼ਾ ਗੁਲਾਟੀ ਨੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦਾ ਕਾਰਜਕਾਲ 6 ਮਹੀਨੇ ਪਹਿਲਾਂ ਖ਼ਤਮ ਕਰਨ ਦੇ ਫੈਸਲੇ ਨੂੰ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਹੈ।

ਚੰਡੀਗੜ੍ਹ : ਕੁਝ ਸਮਾਂ ਪਹਿਲਾਂ, ਆਪਣੇ ਐਕਸ਼ਨਾਂ ਅਤੇ ਡਿਊਟੀ ਦੌਰਾਨ ਹਮੇਸ਼ਾ ਸੁਰਖੀਆਂ ਵਿੱਚ ਰਹਿਣ ਵਾਲੇ ਪੰਜਾਬ ਦੇ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਉਨ੍ਹਾਂ ਦੇ ਅਹੁਦੇ ਤੋਂ ਲਾਂਭੇ ਕਰ ਦਿੱਤਾ ਗਿਆ। ਦੱਸ ਦਈਏ ਕਿ ਮਨੀਸ਼ਾ ਗੁਲਾਟੀ ਨੂੰ ਪੰਜਾਬ ਸਰਕਾਰ ਨੇ 18 ਅਕਤੂਬਰ 2020 ਨੂੰ ਕਾਰਜਕਾਲ ਵਿੱਚ 3 ਸਾਲ ਦਾ ਵਾਧਾ ਦਿੱਤਾ ਸੀ। ਇਸ ਬਾਰੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਭਲਾਈ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਸਰਕਾਰੀ ਨਿਯਮਾਂ ਤਹਿਤ ਮਿਆਦ ਵਧਾਉਣ ਦੀ ਕੋਈ ਵਿਵਸਥਾ ਨਹੀਂ ਹੈ ਜਿਸ ਕਾਰਨ ਉਸ ਤੋਂ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦਾ ਅਹੁਦਾ ਵਾਪਸ ਲੈ ਲਿਆ ਗਿਆ।


ਪੰਜਾਬ ਸਰਕਾਰ ਦਾ ਯੂ-ਟਰਨ : ਮਨੀਸ਼ਾ ਗੁਲਾਟੀ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾਉਣ ਦੇ ਪੰਜਾਬ ਸਰਕਾਰ ਵੱਲੋਂ ਦਿੱਤੇ ਹੁਕਮਾਂ ਨੂੰ ਪੰਜਾਬ ਸਰਕਾਰ ਨੇ ਵਾਪਸ ਲੈ ਲਿਆ ਹੈ। ਅੱਜ ਪੰਜਾਬ ਸਰਕਾਰ ਨੇ ਇਸ ਸਬੰਧੀ ਹਾਈ ਕੋਰਟ ਨੂੰ ਜਾਣਕਾਰੀ ਦਿੱਤੀ ਹੈ।

ਪੰਜਾਬ ਸਰਕਾਰ ਨੇ ਇਹ ਜਾਣਕਾਰੀ ਅੱਜ ਹਾਈਕੋਰਟ ਨੂੰ ਮਨੀਸ਼ਾ ਗੁਲਾਟੀ ਵੱਲੋਂ ਹਾਈਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਦਿੱਤੀ ਹੈ, ਜਿਸ ਨੂੰ ਅਹੁਦੇ ਤੋਂ ਹਟਾਉਣ ਦੇ ਹੁਕਮ ਜਾਰੀ ਕੀਤੇ ਗਏ ਸਨ।

ਮਨੀਸ਼ਾ ਗੁਲਾਟੀ ਨੇ ਪੰਜਾਬ ਸਰਕਾਰ ਦੇ ਫੈਸਲੇ ਨੂੰ ਦਿੱਤੀ ਚੁਣੌਤੀ : ਮਨੀਸ਼ਾ ਗੁਲਾਟੀ ਨੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦਾ ਕਾਰਜਕਾਲ 6 ਮਹੀਨੇ ਪਹਿਲਾਂ ਖ਼ਤਮ ਕਰਨ ਦੇ ਫੈਸਲੇ ਨੂੰ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਹੈ। ਹਾਈਕੋਰਟ ਨੇ ਮਨੀਸ਼ਾ ਗੁਲਾਟੀ ਦੀ ਪਟੀਸ਼ਨ ਉੱਤੇ ਬੀਤੇ ਮੰਗਲਵਾਰ ਨੂੰ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦੇ ਹੋਏ ਜਵਾਬ ਦੇਣ ਦੇ ਹੁਕਮ ਕੀਤੇ। ਸਰਕਾਰ ਵੱਲੋਂ ਜਵਾਬ ਦੇਣ ਲਈ ਸਮੇਂ ਦੀ ਮੰਗ ਉੱਤੇ ਹਾਈਕੋਰਟ ਨੇ ਅੱਜ ਬੁੱਧਵਾਰ ਤੱਕ ਲਈ ਸੁਣਵਾਈ ਟਾਲ ਦਿੱਤੀ।



ਜ਼ਿਕਰਯੋਗ ਹੈ ਕਿ ਮਹਿਲਾ ਸੁਰੱਖਿਆ ਤੇ ਬਾਲ ਵਿਕਾਸ ਵਿਭਾਗ ਵੱਲੋਂ ਆਦੇਸ਼ ਜਾਰੀ ਕੀਤੇ ਗਏ ਸੀ ਇਸ ਵਿੱਚ ਮਨੀਸ਼ਾ ਗੁਲਾਟੀ ਦੀ ਸੇਵਾਵਾਂ ਵਿੱਚ ਵਾਧਾ ਨਾ ਕਰਦੇ ਹੋਏ ਜਾਰੀ ਪੱਤਰ ਨੂੰ ਖਾਰਜ ਕਰ ਦਿੱਤਾ ਸੀ। ਹਾਲਾਂਕਿ, ਮਨੀਸ਼ਾ ਗੁਲਾਟੀ ਦਾ ਕਾਰਜਕਾਲ ਖ਼ਤਮ ਹੋਣ ਵਿੱਚ ਫਿਲਹਾਲ 6 ਮਹੀਨੇ ਬਚੇ ਸਨ।



2018 ਵਿੱਚ ਨਿਯੁਕਤੀ ਤੇ 2020 ਵਿੱਚ 3 ਸਾਲ ਲਈ ਵਾਧਾ : ਕਾਂਗਰਸ ਦੀ ਅਗਵਾਈ ਵਾਲੀ ਕੈਪਟਨ ਅਮਰਿੰਦਰ ਸਿੰਘ ਵਾਲੀ ਸਾਬਕਾ ਸਰਕਾਰ ਦੇ ਕਾਰਜਕਾਲ ਵਿੱਚ ਮਨੀਸ਼ਾ ਗੁਲਾਟੀ ਨੂੰ ਮਾਰਚ 2018 ਵਿੱਚ ਪੰਜਾਬ ਮਹਿਲਾ ਕਮੀਸ਼ਨ ਦੀ ਚੇਅਰਪਰਸਨ ਨਿਯੁਕਤ ਕੀਤਾ ਗਿਆ ਸੀ। ਫਿਰ ਸਾਲ 2020 ਵਿੱਚ, ਉਨ੍ਹਾਂ ਦਾ ਕਾਰਜਕਾਲ 3 ਸਾਲ ਲਈ ਵਧਾ ਦਿੱਤਾ ਗਿਆ। ਇਸ ਤੋਂ ਬਾਅਦ 20 ਫਰਵਰੀ, 2022 ਨੂੰ ਉਹ ਵੀ ਭਾਜਪਾ ਵਿੱਚ ਸ਼ਾਮਲ ਹੋ ਗਈ, ਪਰ ਆਪਣੇ ਅਹੁਦੇ ਉੱਤੇ ਬਣੀ ਰਹੀ।



ਵਿਭਾਗ ਵੱਲੋਂ ਕੋਈ ਵਿਵਸਥਾ ਨਾ ਹੋਣ 'ਤੇ ਹੁਕਮ ਜਾਰੀ : ਸਬੰਧਤ ਵਿਭਾਗ ਵੱਲੋਂ ਮਨੀਸ਼ਾ ਗੁਲਾਟੀ ਨੂੰ ਸਮੇਂ ਤੋਂ ਪਹਿਲਾਂ ਸੇਵਾ ਮੁਕਤ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। ਇਸ ਵਿਚ ਕਿਹਾ ਗਿਆ ਹੈ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ 2001 (ਹੋਰ ਸੋਧ) ਵਿਚ ਕਮਿਸ਼ਨ ਦੇ ਮੌਜੂਦਾ ਚੇਅਰਪਰਸਨ ਜਾਂ ਮੈਂਬਰਾਂ ਦੀ ਸੇਵਾ ਵਿਚ ਵਾਧਾ ਕਰਨ ਦੀ ਕੋਈ ਵਿਵਸਥਾ ਨਹੀਂ ਹੈ।

ਚੇਅਰਪਰਸਨ ਅਤੇ ਮੈਂਬਰਾਂ ਦਾ ਕਾਰਜਕਾਲ ਸਿਰਫ 3 ਸਾਲ ਦਾ ਹੁੰਦਾ ਹੈ। ਨਿਯਮ ਦੇ ਤਹਿਤ ਜਦੋਂ ਵੀ ਚੇਅਰਪਰਸਨ ਅਤੇ ਮੈਂਬਰਾਂ ਦੀਆਂ ਖਾਲੀ ਅਸਾਮੀਆਂ ਨੂੰ ਭਰਨਾ ਹੁੰਦਾ ਹੈ ਤਾਂ ਇਸ ਸਬੰਧੀ ਅਖਬਾਰਾਂ ਵਿੱਚ ਇਸ਼ਤਿਹਾਰ ਦੇਣਾ ਪੈਂਦਾ ਹੈ। ਯੋਗ ਪ੍ਰਕਿਰਿਆ ਦੀ ਪਾਲਣਾ ਕੀਤੇ ਬਿਨਾਂ ਕਿਸੇ ਵੀ ਵਿਅਕਤੀ ਨੂੰ ਅਜਿਹੇ ਮਹੱਤਵਪੂਰਨ ਅਹੁਦੇ 'ਤੇ ਨਿਯੁਕਤ ਨਹੀਂ ਕੀਤਾ ਜਾ ਸਕਦਾ ਹੈ।

2012 ਨੋਟੀਫਿਕੇਸ਼ਨ ਦਾ ਹਵਾਲਾ ਦਿੱਤਾ : ਪੰਜਾਬ ਸਰਕਾਰ ਵੱਲੋਂ ਚੇਅਰਪਰਸਨ ਤੈਅ ਕਰਨ ਲਈ 2012 ਵਿੱਚ ਜਾਰੀ ਕੀਤੇ ਨੋਟੀਫਿਕੇਸ਼ਨ ਦਾ ਵੀ ਹਵਾਲਾ ਦਿੱਤਾ ਗਿਆ ਹੈ। ਦੱਸਿਆ ਗਿਆ ਕਿ ਚੇਅਰਪਰਸਨ ਦੀ ਨਿਯੁਕਤੀ ਲਈ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਦੀ ਅਗਵਾਈ ਹੇਠ 3 ਮੈਂਬਰੀ ਕਮੇਟੀ ਦਾ ਗਠਨ ਕੀਤਾ ਜਾਣਾ ਹੈ।

ਇਹ ਵੀ ਪੜ੍ਹੋ : Two Youths Released by Pakistan Govt : ਪਾਕਿਸਤਾਨ ਸਰਕਾਰ ਵੱਲੋਂ ਰਿਹਾਅ ਕੀਤੇ 2 ਨੌਜਵਾਨ ਭਾਰਤ ਪਰਤੇ, ਕਿਹਾ- 700 ਦੇ ਕਰੀਬ ਹੋਰ ਲੋਕ ਪਾਕਿ ਜੇਲ੍ਹ 'ਚ ਕੈਦ

Last Updated :Feb 15, 2023, 11:21 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.