ETV Bharat / state

ਕੌਮਾਂਤਰੀ ਮਾਂ ਬੋਲੀ ਦਿਵਸ ਉੱਤੇ ਪੰਜਾਬੀਓ ਜ਼ਰਾ ਵਿਚਾਰੋ...

author img

By

Published : Feb 21, 2020, 9:25 AM IST

ਹਰ ਸਾਲ 21 ਫਰਵਰੀ ਨੂੰ ਕੌਮਾਂਤਰੀ ਮਾਂ ਬੋਲੀ ਦਿਵਸ ਮਨਾਇਆ ਜਾਂਦਾ ਹੈ। ਇਸ ਸਾਲ ਦਾ ਕੌਮਾਂਤਰੀ ਮਾਂ ਬੋਲੀ ਦਾ ਵਿਸ਼ਾ ਸਵਦੇਸ਼ੀ ਭਾਸ਼ਾਵਾਂ ਵਿਕਾਸ, ਸ਼ਾਂਤੀ ਨਿਰਮਾਣ ਅਤੇ ਮੇਲ ਮਿਲਾਪ ਲਈ ਮਹੱਤਵਪੁਰਣ ਹਨ।

international mother tongue day 2020
ਕੌਮਾਂਤਰੀ ਮਾਂ ਬੋਲੀ ਦਿਵਸ

ਚੰਡੀਗੜ੍ਹ: ਹਰ ਸਾਲ 21 ਫਰਵਰੀ ਨੂੰ ਕੌਮਾਂਤਰੀ ਮਾਂ ਬੋਲੀ ਦਿਵਸ ਮਨਾਇਆ ਜਾਂਦਾ ਹੈ। ਦਰਅਸਲ ਯੂਨੈਸਕੋ ਨੇ ਨਵੰਬਰ 1999 ਨੂੰ ਕੌਮਾਂਤਰੀ ਮਾਂ ਬੋਲੀ ਦਿਵਸ ਮਨਾਏ ਜਾਣ ਦਾ ਫੈਸਲਾ ਕੀਤਾ ਸੀ, ਉਦੋਂ ਤੋਂ ਲੈ ਕੇ ਹੁਣ ਤੱਕ ਹਰ ਸਾਲ 21 ਫਰਵਰੀ ਨੂੰ ਇਹ ਦਿਨ ਮਨਾਇਆ ਜਾਂਦਾ ਹੈ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁਨੀਆ ਭਰ ਵਿੱਚ ਵੱਸਦੇ ਪੰਜਾਬੀਆਂ ਨੂੰ ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਟਵੀਟ ਰਾਹੀਂ ਵਧਾਈ ਦਿੱਤੀ ਹੈ ਅਤੇ ਪੰਜਾਬੀ ਭਾਸ਼ਾ ਨੂੰ ਹੋਰ ਪ੍ਰਫੁੱਲਤ ਕਰਨ ਦਾ ਸੱਦਾ ਹੈ।

ਇਸ ਸਾਲ ਦਾ ਕੌਮਾਂਤਰੀ ਮਾਂ ਬੋਲੀ ਦਾ ਵਿਸ਼ਾ ਸਵਦੇਸ਼ੀ ਭਾਸ਼ਾਵਾਂ ਵਿਕਾਸ, ਸ਼ਾਂਤੀ ਨਿਰਮਾਣ ਅਤੇ ਮੇਲ ਮਿਲਾਪ ਲਈ ਮਹੱਤਵਪੁਰਣ ਹਨ। ਵਿਸ਼ਵ ਵਿੱਚ ਲਗਭਗ 7 ਹਜ਼ਾਰ ਬੋਲੀਆਂ ਅਤੇ ਭਾਸ਼ਾਵਾਂ ਹਨ, ਜਿਨ੍ਹਾਂ ਵਿੱਚੋਂ ਅੱਧੀਆਂ ਖ਼ਤਮ ਹੋਣ ਦੀ ਕਗਾਰ ਉੱਤੇ ਹਨ।

ਬੋਲੀਆਂ ਸਬੰਧੀ ਵਿਸ਼ਵ ਵਿਗਿਆਨਕੋਸ਼ ਐਖਨੋਲੋਗ 2005 ਅਨੁਸਾਰ ਲਗਭਗ 8.8 ਕਰੋੜ ਲੋਕ ਪੰਜਾਬੀ ਵਰਤਦੇ ਹਨ ਅਤੇ ਪੂਰੇ ਵਿਸ਼ਵ ਵਿੱਚ ਵਰਤੀਆਂ ਜਾਣ ਵਾਲੀਆਂ ਭਾਸ਼ਾਵਾਂ ਵਿੱਚ ਇਹ 10ਵੇਂ ਨੰਬਰ ਉੱਤੇ ਹੈ।

ਗੁਆਂਢੀ ਮੁਲਕ ਪਾਕਿਸਤਾਨ ਵਿੱਚ ਲਗਭਗ 60 ਫੀਸਦੀ ਲੋਕ ਅਤੇ ਭਾਰਤ ਵਿੱਚ 2.73 ਫੀਸਦੀ ਲੋਕ ਪੰਜਾਬੀ ਦੀ ਹੀ ਵਰਤੋਂ ਕਰਦੇ ਹਨ। ਇਸ ਤੋਂ ਇਲਾਵਾ ਇੰਗਲੈਂਡ, ਅਮਰੀਕਾ, ਆਸਟ੍ਰੇਲੀਆ ਆਦਿ ਵਿੱਚ ਵੀ ਬਹੁਤ ਸਾਰੇ ਲੋਕ ਪੰਜਾਬੀ ਦੀ ਵਰਤੋਂ ਕਰਦੇ ਹਨ।

ਪੰਜਾਬੀ, ਭਾਰਤੀ ਅਤੇ ਪਾਕਿਸਤਾਨੀ ਪੰਜਾਬ ਸੂਬੇ ਦੀ ਸਰਕਾਰੀ ਭਾਸ਼ਾ ਹੈ। ਭਾਰਤ ਦੇ ਹੀ ਕਈ ਹੋਰ ਸੂਬਿਆਂ ਵਿੱਚ ਪੰਜਾਬੀ ਨੂੰ ਦੂਜਾ ਅਤੇ ਤੀਜਾ ਦਰਜਾ ਹਾਸਲ ਹੈ।

ਪੰਜਾਬ ਅਤੇ ਪੰਜਾਬੀਆਂ ਦੀ ਅਗਵਾਈ ਕਰਨ ਵਾਲੀਆਂ ਕਈ ਪਾਰਟੀਆਂ ਅਜਿਹੀਆਂ ਹਨ ਜਿਨ੍ਹਾਂ ਨੇ ਆਪਣੇ ਚੋਣ ਮਨੋਰਥ ਪੱਤਰ ਵੀ ਪੰਜਾਬੀ ਵਿੱਚ ਨਹੀਂ ਬਣਾਏ। ਬਹੁਤੇ ਪੰਜਾਬ ਦੇ ਮੰਤਰੀ ਵਿਧਾਨ ਸਭਾ, ਰਾਜ ਸਭਾ ਅਤੇ ਲੋਕ ਸਭਾ ਵਿੱਚ ਸਹੁੰ ਵੀ ਪੰਜਾਬੀ ਵਿੱਚ ਨਹੀਂ ਚੁੱਕਦੇ।

ਮੰਤਰੀਆਂ, ਵਿਧਾਇਕਾਂ ਤੇ ਸਰਕਾਰੀ ਅਫਸਰਾਂ ਦੇ ਬੱਚੇ ਤੱਕ ਮਹਿੰਗੇ ਅੰਗਰੇਜ਼ੀ ਸਕੂਲਾਂ ਵਿੱਚ ਪੜ੍ਹਦੇ ਹਨ। ਜਿੱਥੇ ਪੰਜਾਬੀ ਦਾ ਨਾਂਅ ਵੀ ਨਹੀਂ ਹੁੰਦਾ। ਅਜਿਹੇ ਮੰਤਰੀ ਹੀ ਜੇਕਰ ਪੰਜਾਬੀ ਵੱਲ ਧਿਆਨ ਨਹੀਂ ਦੇ ਰਹੇ ਤਾਂ ਉਹ ਇਸ ਨੂੰ ਰਾਜ ਪੱਧਰ ਉੱਤੇ ਲਾਗੂ ਕਰਨ ਵਿੱਚ ਦਿਸਚਸਪੀ ਕਿੱਥੋ ਲੈ ਲੈਣਗੇ।

ਇਸ ਸਮੇਂ ਪੰਜਾਬੀ ਨੂੰ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ, ਸਕੂਲਾਂ ਵਿੱਚ ਵੀ ਪੰਜਾਬ ਬੋਲਣ ਉੱਤੇ ਬੱਚਿਆਂ ਨੂੰ ਜ਼ੁਰਮਾਨਾ ਲਗਾਇਆ ਜਾਂਦਾ ਹੈ। ਸੂਬੇ ਵਿੱਚ ਪੰਜਾਬੀ ਦੀ ਘਟਦੀ ਜਾ ਰਹੀ ਪਕੜ ਨੂੰ ਮਜ਼ਬੂਤ ਕਰਨ ਦੇ ਲਈ ਹਰ ਕਿਸੇ ਨੂੰ ਅੱਗੇ ਆਉਣ ਦੀ ਲੋੜ ਹੈ ਕਿਉਂਕਿ ਜੇ ਸਾਡੀ ਮਾਂ ਬੋਲੀ ਹਾ ਲੁਪਤ ਹੋ ਗਈ ਤਾਂ ਅਸੀਂ ਆਪਣੀ ਹੀ ਪਛਾਣ ਗਵਾ ਬੈਠਾਂਗੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.