ETV Bharat / state

Parminder Dhindsa : ਜਲੰਧਰ ਦੀਆਂ ਜਿਮਨੀ ਚੋਣਾਂ ਦਾ ਮੈਦਾਨ ਭਖਿਆ, ਪਰਮਿੰਦਰ ਢੀਂਡਸਾ ਨੇ ਅਕਾਲੀ ਦਲ ਨੂੰ ਲੈ ਕੇ ਕਹੀਆਂ ਵੱਡੀਆਂ ਗੱਲਾਂ

author img

By

Published : Apr 6, 2023, 5:36 PM IST

Jalandhar by-election: Parminder Dhindsa defeated Congress and Akali Dal
Parminder Dhindsa : ਜਲੰਧਰ ਦੀਆਂ ਜਿਮਨੀ ਚੋਣਾਂ ਦਾ ਮੈਦਾਨ ਭਖਿਆ, ਪਰਮਿੰਦਰ ਢੀਂਡਸਾ ਨੇ ਅਕਾਲੀ ਦਲ ਨੂੰ ਲੈ ਕੇ ਕਹੀਆਂ ਵੱਡੀਆਂ ਗੱਲਾਂ

ਜਲੰਧਰ ਦੀਆਂ ਜ਼ਿਮਨੀ ਚੋਣਾਂ ਤੋਂ ਪਹਿਲਾਂ ਸਿਆਸਤ ਤੇਜ਼ ਹੋ ਗਈ ਹੈ। ਵਿਰੋਧੀ ਮੌਜੂਦਾ ਅਤੇ ਸਾਬਕਾ ਮੰਤਰੀਆਂ ਉੱਤੇ ਨਿਸ਼ਾਨੇਂ ਲਾ ਰਹੇ ਹਨ। ਸਾਬਕਾ ਖ਼ਜਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਅਕਾਲੀ ਦਲ ਨੂੰ ਘੇਰਿਆ ਹੈ।

ਚੰਡੀਗੜ੍ਹ : ਜਲੰਧਰ ਜ਼ਿਮਨੀ ਚੋਣ ਜਿੱਤਣ ਲ਼ਈ ਵੱਖ-ਵੱਖ ਪਾਰਟੀਆਂ ਨੇ ਆਪਣੀ ਵਾਹ-ਪੇਸ਼ ਲਗਾਉਣੀ ਸ਼ੁਰੂ ਕਰ ਦਿੱਤੀ ਹੈ। ਵਿਰੋਧੀ ਇਕ ਦੂਜੇ ਨੂੰ ਤਿੱਖੇ ਬਿਆਨਾਂ ਨਾਲ ਘੇਰ ਰਹੇ ਹਨ। ਆਮ ਆਦਮੀ ਪਾਰਟੀ ਵਲੋਂ ਆਪਣਾ ਉਮੀਦਵਾਰ ਸੁਸ਼ੀਲ ਰਿੰਕੂ ਨੂੰ ਥਾਪਣ ਨੂੰ ਲੈ ਕੇ ਵੀ ਵਿਰੋਧੀ ਨਿਸ਼ਾਨੇ ਲਾ ਰਹੇ ਹਨ। ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਵਲੋਂ ਵੀ ਕਾਂਗਰਸ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਨੂੰ ਤਿੱਖੇ ਬਿਆਨਾਂ ਨਾਲ ਘੇਰਿਆ ਜਾ ਰਿਹਾ ਹੈ। ਢੀਂਡਸਾ ਨੇ ਕਿਹਾ ਹੈ ਕਿ ਉਹ ਚਾਹੁੰਦੇ ਹਨ ਕਿ ਸੂਬੇ ਦੀ ਰਾਜਨੀਤੀ ਵਿੱਚ ਬਦਲਾਅ ਹੋਣੇ ਚਾਹੀਦੇ ਹਨ। ਇਸ ਤੋਂ ਇਲਾਵਾ ਢੀਂਡਸਾ ਨੇ ਕਿਹਾ ਕਿ ਸੰਗਰੂਰ ਤੋਂ ਬਾਅਦ ਜਲੰਧਰ ਦੀ ਜ਼ਿਮਨੀ ਚੋਣ ਆਮ ਆਦਮੀ ਪਾਰਟੀ ਲਈ ਖਾਸ ਮਕਸਦ ਰੱਖਦੀ ਹੈ। ਢੀਂਡਸਾ ਨੇ ਕਿਹਾ ਕਿ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਇਸ ਤਰ੍ਹਾਂ ਲੱਗ ਰਿਹਾ ਹੈ ਕਿ ਇਸ ਵਾਰ ਦੀ ਜਲੰਧਰ ਜਿਮਨੀ ਚੋਣ ਤੋਂ ਭੱਜਦੀ ਨਜ਼ਰ ਆ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਵੀ ਲੱਗ ਰਿਹਾ ਕਿ ਅਕਾਲੀ ਦਲ ਆਪਣੀ ਜਿੰਮੇਦਾਰੀ ਬਹੁਜਨ ਸਮਾਜ ਪਾਰਟੀ ਉੱਤੇ ਪਾ ਰਹੀ ਹੈ।

ਨਵਜੋਤ ਸਿੱਧੂ ਦਾ ਲਿਆ ਨਾਂ : ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਜਲੰਧਰ ਦੀ ਇਸ ਸੀਟ ਕਾਂਗਰਸ ਲਈ ਚੁਣੌਤੀ ਬਣੀ ਹੋਈ ਹੈ। ਹਾਲਾਂਕਿ ਪਹਿਲਾਂ ਦਾ ਇਤਿਹਾਸ ਕੁੱਝ ਹੋਰ ਕਹਿੰਦਾ ਹੈ। ਕਾਂਗਰਸ ਪਾਰਟੀ ਇਸ ਸੀਟ ਤੋਂ ਜਿੱਤਦੀ ਰਹੀ ਹੈ। ਢੀਂਡਸਾ ਨੇ ਕਿਹਾ ਕਿ ਨਵਜੋਤ ਸਿੱਧੂ ਦੇ ਬਾਹਰ ਆਉਣ ਤੋਂ ਬਾਅਦ ਵੀ ਕਾਂਗਰਸ ਅੰਦਰੂਨੀ ਕਲੇਸ਼ ਨਾਲ ਜੂਝ ਰਹੀ ਹੈੈ। ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਨੂੰ ਇਸ ਵੇਲੇ ਨਵਜੋਤ ਸਿੱਧੂ ਦੀ ਲੋੜ ਹੈ। ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸਿੱਧੂ ਸਾਹਿਬ ਪ੍ਰਧਾਨ ਬਣਨਾ ਚਾਹੁੰਦੇ ਹਨ ਅਤੇ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ।

ਇਹ ਵੀ ਪੜ੍ਹੋ : Sushil Rinku AAP candidate: ਜਲੰਧਰ ਜ਼ਿਮਨੀ ਚੋਣਾਂ ਲਈ ਸੁਸ਼ੀਲ ਰਿੰਕੂ ਹੋਣਗੇ "ਆਪ" ਦੇ ਉਮੀਦਵਾਰ

ਸੁਖਬੀਰ ਬਾਦਲ ਛੱਡਣ ਪ੍ਰਧਾਨਗੀ : ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੀ ਖੁਦ ਨੂੰ ਇਨ੍ਹਾਂ ਚੋਣਾਂ ਵਿੱਚ ਪੇਸ਼ ਕਰ ਰਹੀ ਹੈ। ਦਰਅਸਲ ਜਲੰਧਰ ਜ਼ਿਮਨੀ ਚੋਣ ਦਾ ਮੁਕਾਬਲਾ ਕਾਂਗਰਸ, ਆਪ ਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਹੈ। ਉਨ੍ਹਾਂ ਕਿਹਾ ਕਿ ਲੋਕ ਅਕਾਲੀ ਦਲ ਦੀ ਲੀਡਰਸ਼ਿੱਪ ਤੋਂ ਪਰੇਸ਼ਾਨ ਹਨ। ਹਾਲਾਂਕਿ ਪਾਰਟੀ ਤੋਂ ਕੋਈ ਨਾਰਾਜਗੀ ਨਹੀਂ। ਸੁਖਬੀਰ ਬਾਦਲ ਨੂੰ ਹੁਣ ਆਪਣੇ ਆਪ ਹੀ ਪ੍ਰਧਾਨਗੀ ਛੱਡ ਦੇਣੀ ਚਾਹੀਦੀ ਹੈ। ਇਸ ਤੋਂ ਇਲਾਵਾ ਪਰਮਿੰਦਰ ਸਿੰਘ ਢੀਡਸਾ ਨੇ ਕਿਹਾ ਕਿ ਅਕਾਲੀ ਦਲ ਨੂੰ ਕਿਸੇ ਧਾਰਮਿਕ ਸਖਸ਼ੀਅਤ ਜਾਂ ਕਿਸੇ ਸੰਤ ਨੂੰ ਹੁਣ ਪਾਰਟੀ ਦੀ ਜ਼ਿੰਮੇਵਾਰੀ ਸੌਂਪ ਦੇਣੀ ਚਾਹੀਦੀ ਹੈ। ਜੇ ਅਜਿਹਾ ਹੋ ਸਕਦਾ ਹੈ ਤਾਂ ਅਸੀਂ ਵੀ ਪਾਰਟੀ ਦਾ ਹਿੱਸਾ ਬਣ ਜਾਵਾਂਗੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.