ETV Bharat / state

Arvind Kejriwal Punjab Visit: ਤਿੰਨ ਦਿਨਾਂ ਪੰਜਾਬ ਦੌਰੇ ਤੋਂ ਪਹਿਲਾਂ 'ਆਪ' ਸੁਪਰੀਮੋ ਕੇਜਰੀਵਾਲ ਦਾ ਐਲਾਨ, ਕਿਹਾ- ਪੰਜਾਬ ਦਾ ਹਰ ਸਕੂਲ ਬਣਾਵਾਂਗੇ ਸ਼ਾਨਦਾਰ

author img

By ETV Bharat Punjabi Team

Published : Sep 13, 2023, 12:08 PM IST

Arvinder Kejriwal said that every school in Punjab will be made excellent
Arvind Kejriwal Punjab Visit: ਤਿੰਨ ਦਿਨਾਂ ਪੰਜਾਬ ਦੌਰੇ ਤੋਂ ਪਹਿਲਾਂ 'ਆਪ' ਸੁਪਰੀਮੋ ਕੇਜਰੀਵਾਲ ਦਾ ਐਲਾਨ,ਕਿਹਾ-ਪੰਜਾਬ ਦਾ ਹਰ ਸਕੂਲ ਬਣਾਵਾਂਗੇ ਸ਼ਾਨਦਾਰ

ਪੰਜਾਬ ਦੇ ਤਿੰਨ ਦਿਨਾਂ ਦੌਰੇ ਦੀ ਸ਼ੁਰੂਆਤ ਤੋਂ ਪਹਿਲਾਂ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਦਿੱਲੀ ਤੋਂ ਸੋਸ਼ਲ ਮੀਡੀਆ ਪਲੇਟ ਫਾਰਮ X ਰਾਹੀਂ ਪੰਜਾਬ ਦੇ ਹਰ ਇੱਕ ਸਕੂਲ ਨੂੰ ਸ਼ਾਨਦਾਰ ਬਣਾਉਣ ਦੀ ਗੱਲ ਕਹੀ ਹੈ। ਕੇਜਰੀਵਾਲ ਅੱਜ ਅੰਮ੍ਰਿਤਸਰ ਵਿੱਚ ਸਕੂਲ ਆਫ ਐਮੀਨੈਂਸ ਦਾ ਰਸਮੀ ਉਦਘਾਟਨ ਕਰਨਗੇ। (Kejriwal on a 3-day visit to Punjab)

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦਰ ਕੇਜਰੀਵਾਲ ਅੱਜ ਤੋਂ ਆਪਣੇ ਤਿੰਨ ਦਿਨਾਂ ਪੰਜਾਬ ਦੌਰੇ ਦਾ ਆਗਾਜ਼ ਅੰਮ੍ਰਿਤਸਰ ਤੋਂ ਕਰਨ ਜਾ ਰਹੇ ਹਨ। ਅੰਮ੍ਰਿਤਸਰ ਵਿੱਚ ਅਰਵਿੰਦ ਕੇਜਰੀਵਾਲ ਸਕੂਲ ਆਫ ਐਮੀਨੈਂਸ ਦਾ ਰਮਸੀ ਉਦਘਾਟਨ ਕਰਨਗੇ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਅਤੇ ਬਾਅਦ ਦੇ ਸਮੇਂ ਦੌਰਾਨ ਸਿਹਤ ਅਤੇ ਸਿੱਖਿਆ ਉੱਤੇ ਵਿਸ਼ੇਸ਼ ਧਿਆਨ ਦੇ ਵਾਅਦੇ ਕੀਤੇ ਗਏ ਸਨ। ਹੁਣ ਉਨ੍ਹਾਂ ਵਾਅਦਿਆਂ ਨੂੰ ਹੀ ਨੇਪਰੇ ਚਾੜ੍ਹਨ ਦੀ ਕੋਸ਼ਿਸ਼ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਕੀਤੀ ਜਾ ਰਹੀ ਹੈ। ਦੱਸ ਦਈਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਪਲੇਟਫਾਰਮ x ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ ਹੈ ਕਿ ਪੰਜਾਬ ਦੇ ਪਹਿਲੇ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕਰਨ ਜਾ ਰਹੇ ਹਾਂ। ਜਿਸ ਨਾਲ ਗਰੀਬ ਲੋਕਾਂ ਨੂੰ ਵੀ ਚੰਗੀ ਸਿੱਖਿਆ ਦਾ ਮੂਲ ਅਧਿਕਾਰ ਪ੍ਰਾਪਤ ਹੋ ਗਿਆ। (Inauguration of School of Eminence)

ਅੱਜ ਤੋਂ ਮੈਂ ਪੰਜਾਬ ਦੇ ਤਿੰਨ ਦਿਨਾਂ ਦੌਰੇ 'ਤੇ ਹਾਂ। ਭਗਵੰਤ ਮਾਨ ਜੀ ਨੇ ਪੰਜਾਬ ਦਾ ਪਹਿਲਾ ਸਕੂਲ ਆਫ਼ ਐਮੀਨੈਂਸ ਬਣਾਇਆ ਹੈ। ਅੱਜ ਉਨ੍ਹਾਂ ਨਾਲ ਇਸ ਦਾ ਉਦਘਾਟਨ ਕਰਨਗੇ। ਹੁਣ ਪੰਜਾਬ ਦੇ ਗਰੀਬ ਲੋਕਾਂ ਨੂੰ ਵੀ ਚੰਗੀ ਸਿੱਖਿਆ ਮਿਲਣੀ ਸ਼ੁਰੂ ਹੋ ਜਾਵੇਗੀ। ਸਾਨੂੰ ਇੱਕ ਗਰੀਬ ਬੱਚੇ ਨੂੰ ਚੰਗੀ ਸਿੱਖਿਆ ਪ੍ਰਦਾਨ ਕਰਨ ਵਿੱਚ ਹਿੱਸਾ ਲੈਣਾ ਚਾਹੀਦਾ ਹੈ - ਇਸ ਤੋਂ ਵੱਡਾ ਕੋਈ ਪੁੰਨ ਦਾ ਕੰਮ ਨਹੀਂ ਹੈ, ਰਾਸ਼ਟਰ ਨਿਰਮਾਣ ਦਾ ਇਸ ਤੋਂ ਵੱਡਾ ਕੋਈ ਕੰਮ ਨਹੀਂ ਹੈ। ਮੈਂ ਅੱਜ ਉਸ ਸਕੂਲ ਨੂੰ ਦੇਖ ਕੇ ਬਹੁਤ ਉਤਸ਼ਾਹਿਤ ਹਾਂ। ਹੁਣ ਇੱਕ ਇੱਕ ਕਰਕੇ ਪੰਜਾਬ ਦੇ ਸਾਰੇ ਸਕੂਲਾਂ ਨੂੰ ਸ਼ਾਨਦਾਰ ਬਣਾਇਆ ਜਾਵੇਗਾ।..ਅਰਵਿੰਦ ਕੇਜਰੀਵਾਲ,ਮੁੱਖ ਮੰਤਰੀ,ਦਿੱਲੀ

  • आज से तीन दिन की पंजाब यात्रा पर हूँ। भगवंत मान जी ने पंजाब का पहला स्कूल ऑफ़ eminence बनाया है। आज उनके साथ उसका उद्घाटन करेंगे। अब पंजाब के गरीब लोगों को भी अच्छी शिक्षा मिलने लगेगी। एक गरीब बच्चे को अच्छी शिक्षा मिले, उसमे हम भागीदारी हों - इस से बड़ा पुण्य का काम नहीं, इस से…

    — Arvind Kejriwal (@ArvindKejriwal) September 13, 2023 " class="align-text-top noRightClick twitterSection" data=" ">

ਸਕੂਲ ਆਫ ਐਮੀਨੈਂਸ ਦਾ ਉਦਘਾਟਨ: ਦੱਸ ਦਈਏ ਅੰਮ੍ਰਿਤਸਰ ਵਿੱਚ ਛੇਹਰਟਾ ਦੇ ਸਰਕਾਰੀ ਸਕੂਲ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਸਕੂਲ ਆਫ ਐਮੀਨੈਂਸ (School of Eminence ) ਦਾ ਉਦਘਾਟਨ ਕੀਤਾ ਜਾਵੇਗਾ। ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਅੰਮ੍ਰਿਤਸਰ ਵਿੱਚ ਸਾਰੇ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਹੈ। ਜਾਣਕਾਰੀ ਅਨੁਸਾਰ ‘ਆਪ’ ਸਰਕਾਰ ਵੱਲੋਂ ਪੰਜਾਬ ਵਿੱਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਸਕੂਲ ਆਫ਼ ਐਮੀਨੈਂਸ ਖੋਲ੍ਹਣ ਦਾ ਟੀਚਾ ਮਿਥਿਆ ਗਿਆ ਹੈ। ਇਸ ਉਦਘਾਟਨ ਤੋਂ ਬਾਅਦ ਕੇਜਰੀਵਾਲ ਸੀਐੱਮ ਮਾਨ ਦੇ ਸਮੇਤ 14 ਸਤੰਬਰ ਨੂੰ ਅੰਮ੍ਰਿਤਸਰ ਅਤੇ ਜਲੰਧਰ ਦੇ ਵਪਾਰੀਆਂ ਨਾਲ ਮੀਟਿੰਗ ਕਰਨਗੇ। ਇਸ ਤੋਂ ਬਾਅਦ 15 ਸਤੰਬਰ ਨੂੰ ਲੁਧਿਆਣਾ ਅਤੇ ਮੁਹਾਲੀ ਦੇ ਵਪਾਰੀਆਂ ਨਾਲ ਟਾਊਨ ਹਾਲ ਮੀਟਿੰਗ ਕਰਨਗੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.