ETV Bharat / state

ਕੋਟਕੂਪਰਾ ਗੋਲੀ ਕਾਂਡ ਮਾਮਲੇ ਵਿੱਚ ਸੁਖਬੀਰ ਬਾਦਲ ਤੋਂ ਪੁਛਗਿੱਛ

author img

By

Published : Dec 11, 2022, 5:55 PM IST

Updated : Dec 12, 2022, 10:00 AM IST

ਕੋਟਕੂਪਰਾ ਗੋਲੀ ਕਾਂਡ (kotkapura firing case) ਵਿਚ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ SIT ਨੇ ਪੁੱਛਗਿੱਛ ਲਈ ਸੰਮਨ ਭੇਜੇ ਹਨ। SIT ਨੇ ਬਾਦਲ ਨੂੰ 12 ਦਸੰਬਰ ਦੀ ਸਵੇਰ 11 ਵਜੇ ਬੁਲਾਇਆ ਹੈ। (kotkapura firing case)

SIT sent summons to Sukhbir Badal
SIT sent summons to Sukhbir Badal

ਚੰਡੀਗੜ੍ਹ: ਕੋਟਕੂਪਰਾ ਗੋਲੀ ਕਾਂਡ ਵਿਚ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ SIT ਨੇ ਪੁੱਛਗਿੱਛ ਲਈ ਸੰਮਨ ਭੇਜੇ ਹਨ। SIT ਨੇ ਬਾਦਲ ਨੂੰ 12 ਦਸੰਬਰ ਦੀ ਸਵੇਰ 11 ਵਜੇ ਬੁਲਾਇਆ ਹੈ। ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਨੂੰ ਕੋਟਕਪੂਰਾ ਗੋਲੀਕਾਂਡ ਵਿਚ 30 ਸਤੰਬਰ 2022 ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ ਪਰ ਬਾਦਲ ਨੇ ਸੰਮਨ ਨਾ ਮਿਲਣ ਦਾ ਦਾਅਵਾ ਕੀਤਾ ਸੀ।

ਇਸ ’ਤੇ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਕਰ ਰਹੇ ਐੱਸ.ਆਈ.ਟੀ. (SIT) ਮੁਖੀ ਏ.ਡੀ.ਜੀ.ਪੀ.ਐੱਲ.ਕੇ. ਯਾਦਵ ਨੇ ਉਨ੍ਹਾਂ ਦੇ ਘਰ ਦੋ ਵਾਰ ਸੰਮਨ ਭੇਜਣ ਦੀ ਗੱਲ ਆਖੀ ਸੀ। ਹਾਲਾਂਕਿ ਬਾਅਦ ਵਿਚ ਸੁਖਬੀਰ ਸਿੰਘ ਬਾਦਲ ਨੇ ਐੱਸ.ਆਈ.ਟੀ. (SIT) ਸਾਹਮਣੇ ਪੇਸ਼ ਵੀ ਹੋ ਗਏ ਸਨ।

ਪਹਿਲਾਂ ਵੀ ਕੋਟਕਪੂਰਾ ਗੋਲੀ ਕਾਂਡ ਵਿੱਚ ਸੰਮਨ ਜਾਰੀ: ਕਾਬਿਲੇਗੌਰ ਹੈ ਕਿ 2015 ਵਿੱਚ ਸਿੱਖ ਸੰਗਤ 'ਤੇ ਕੋਟਕਪੂਰਾ ਗੋਲੀਬਾਰੀ (kotkapura firing case) ਦੀ ਜਾਂਚ ਦੇ ਇੱਕ ਅਹਿਮ ਘਟਨਾਕ੍ਰਮ ਵਿੱਚ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵਿਸ਼ੇਸ਼ ਜਾਂਚ ਟੀਮ ਵੱਲੋਂ ਪਹਿਲਾ ਵੀ ਸੰਮਨ ਜਾਰੀ ਕੀਤਾ ਗਿਆ ਸੀ। ਜਿਸ ਵਿੱਚ ਸਿੱਟ ਵੱਲੋਂ ਸੰਮਨ ਵਿੱਚ ਸੁਖਬੀਰ ਬਾਦਲ ਨੂੰ 30 ਅਗਸਤ, 2022 ਨੂੰ ਨਿੱਜੀ ਤੌਰ 'ਤੇ ਪੇਸ਼ ਹੋਣ ਦੇ ਲਈ ਕਿਹਾ ਸੀ।

ਇਹ ਸੀ ਮਾਮਲਾ : ਦਰਅਸਲ ਸਾਲ 2015 ਵਿਚ, ਫਰੀਦਕੋਟ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗ ਖਿੰਡੇ ਪਾਏ ਜਾਣ ਤੋਂ ਬਾਅਦ ਕੋਟਕਪੂਰਾ ਵਿੱਚ ਸਿੱਖਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ ਸੀ। 14 ਅਕਤੂਬਰ 2015 ਨੂੰ ਪੁਲਿਸ ਨੇ ਕੋਟਕਪੂਰਾ ਵਿੱਚ ਇੱਕ ਪ੍ਰਦਰਸ਼ਨਕਾਰੀ ਭੀੜ ਉੱਤੇ ਗੋਲੀਆਂ ਚਲਾਈਆਂ, ਜਿਸ ਵਿੱਚ ਦੋ ਵਿਅਕਤੀ ਮਾਰੇ ਗਏ ਅਤੇ ਕਈ ਹੋਰ ਜ਼ਖਮੀ ਹੋ ਗਏ। ਉਸ ਸਮੇਂ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਮੁੱਖ ਮੰਤਰੀ ਅਤੇ ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਸਨ।

ਇਹ ਵੀ ਪੜ੍ਹੋ:- ਕਤਲ ਮਾਮਲੇ ਵਿੱਚ ਮੁਲਜ਼ਮਾਂ ਨੂੰ ਨਾ ਫੜਨ ਦੇ ਰੋਸ ਵਜੋਂ ਪਰਿਵਾਰ ਨੇ ਹਾਈਵੇਅ ਕੀਤਾ ਜਾਮ

Last Updated : Dec 12, 2022, 10:00 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.